Live Updates: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਫੋਰਟਿਸ ਹਸਪਤਾਲ ਵਿੱਚ ਦਾਖਲ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਦਿੱਲੀ ‘ਚ ਖੁੱਲ੍ਹੇ ਨਾਲੇ ‘ਚ ਡਿੱਗਣ ਨਾਲ ਨੌਜਵਾਨ ਦੀ ਮੌਤ
ਦਿੱਲੀ ਵਿੱਚ ਇੱਕ ਨੌਜਵਾਨ ਦੀ ਖੁੱਲ੍ਹੇ ਨਾਲੇ ਵਿੱਚ ਡਿੱਗਣ ਨਾਲ ਮੌਤ ਹੋ ਗਈ। ਇਹ ਘਟਨਾ ਕਾਲੀ ਮੰਦਰ ਦੇ ਨੇੜੇ ਵਾਪਰੀ। ਪੁਲਿਸ ਦੀ ਇੱਕ ਟੀਮ ਬਚਾਅ ਕਾਰਜ ਵਿੱਚ ਲੱਗੀ ਹੋਈ ਹੈ।
-
ਬੇਭਰੋਸਗੀ ਮਤੇ ਦੇ ਫੈਸਲੇ ਤੱਕ ਸਪੀਕਰ ਦੀ ਕੁਰਸੀ ‘ਤੇ ਨਹੀਂ ਬੈਠਣਗੇ ਓਮ ਬਿਰਲਾ
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਉਹ ਬੇਭਰੋਸਗੀ ਮਤੇ ਦਾ ਫੈਸਲਾ ਹੋਣ ਤੱਕ ਸਦਨ ਵਿੱਚ ਨਹੀਂ ਆਉਣਗੇ। ਉਹ ਸਪੀਕਰ ਦੀ ਕੁਰਸੀ ‘ਤੇ ਨਹੀਂ ਬੈਠਣਗੇ।
-
ਐਕਟਰ ਰਣਵੀਰ ਸਿੰਘ ਨੂੰ ਆਇਆ ਧਮਕੀ ਭਰਿਆ ਮੈਸੇਜ
ਬਾਲੀਵੁੱਡ ਐਕਟਰ ਰਣਵੀਰ ਸਿੰਘ ਨੂੰ ਧਮਕੀ ਭਰਿਆ ਮੈਸੇਜ ਮਿਲਿਆ ਹੈ, ਜਿਸਤੋਂ ਬਾਅਦ ਉਨ੍ਹਾਂ ਦੇ ਘਰ ਦੀ ਸੁਰੱਖਿਆ ਵਧਾਈ ਗਈ ਹੈ।
-
ਲੁਧਿਆਣਾ ਵਿੱਚ ਵਿਆਹ ਸਮਾਗਮ ਵਿੱਚ ਵਿਵਾਦ
ਲੁਧਿਆਣਾ ਜ਼ਿਲ੍ਹੇ ਦੇ ਥਾਣਾ ਨੰਬਰ 7 ਅਧੀਨ ਆਉਂਦੀ ਇੰਦਰਾ ਕਲੋਨੀ ਵਿੱਚ ਹਮਲਾਵਰਾਂ ਦਾ ਇੱਕ ਗੁੱਟ ਨੇ ਇੱਕ ਵਿਆਹ ਸਮਾਗਮ ਵਿੱਚ ਹੰਗਾਮਾ ਕਰ ਦਿੱਤਾ। ਘਟਨਾ ਸਮੇਂ ਪਰਿਵਾਰਕ ਮੈਂਬਰ ਉੱਥੇ ਮੌਜੂਦ ਨਹੀਂ ਸਨ। ਦੱਸਿਆ ਜਾ ਰਿਹਾ ਹੈ ਕਿ ਵਿਆਹ ਵਾਲੇ ਘਰ ਦਾ ਇੱਕ ਧਿਰ ਨਾਲ ਪਹਿਲਾਂ ਤੋਂ ਹੀ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਇਹ ਹਮਲਾ ਹੋਇਆ।
-
ਤਰਨਤਾਰਨ ਗੋਲੀਕਾਂਡ- ਲੜਕੀ ਪਰਿਵਾਰ ਨੇ ਅੰਤਿਮ ਸਸਕਾਰ ਤੋਂ ਕੀਤਾ ਇਨਕਾਰ
ਤਰਨਤਾਰਨ ‘ਚ ਲਾਅ ਕਾਲਜ ‘ਚ ਇੱਕ ਲੜਕੇ ਵੱਲੋਂ ਆਪਣੀ ਹੀ ਕਲਾਸ ਦੀ ਵਿਦਿਆਰਥਣ ਨੂੰ ਗੋਲੀ ਮਾਰ ਦਿੱਤੀ ਗਈ ਸੀ। ਇਸ ਤੋਂ ਬਾਅਦ ਉਸ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ‘ਚ ਆਪਣੇ ਵੀ ਗੋਲੀ ਮਾਰ ਲਈ। ਲੜਕੇ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ ਤੇ ਉਸ ਦਾ ਇਲਾਜ਼ ਚੱਲ ਰਿਹਾ ਹੈ।
ਇਸ ਮਾਮਲੇ ‘ਚ ਲੜਕੀ ਪਰਿਵਾਰ ਨੇ ਹੁਣ ਲਾਸ਼ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਲੜਕੇ ਦੀ ਡੈਡ ਬਾਡੀ ਨਹੀਂ ਦਿਖਾਈ ਜਾਂਦੀ ਉਦੋਂ ਤੱਕ ਲੜਕੀ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ
-
ਪਾਕਿਸਤਾਨ ਲਈ ਵਿਸ਼ਵ ਕੱਪ ‘ਚ ਭਾਰਤ ਨੂੰ ਹਰਾਉਣਾ ਆਸਾਨ ਨਹੀਂ ਹੋਵੇਗਾ- ਸੌਰਵ ਗਾਂਗੁਲੀ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਨੇ ਕਿਹਾ ਕਿ ਇਹ ਵਿਸ਼ਵ ਕੱਪ ‘ਚ ਇੱਕ ਵੱਡਾ ਮੈਚ ਹੋਵੇਗਾ। ਇਹ ਮੈਚ 15 ਫਰਵਰੀ ਨੂੰ ਹੈ ਤੇ ਪਾਕਿਸਤਾਨ ਲਈ ਭਾਰਤ ਨੂੰ ਹਰਾਉਣਾ ਆਸਾਨ ਨਹੀਂ ਹੋਵੇਗਾ। ਭਾਰਤ ਇੱਕ ਬਹੁਤ ਵਧੀਆ ਟੀਮ ਹੈ।
-
ਬਰਨਾਲਾ ‘ਚ ਪੁਲਿਸ ਵੱਲੋਂ ਚਲਾਇਆ ਗਿਆ ਪੀਲਾ ਪੰਜਾ
“ਯੁੱਧ ਨਸ਼ਿਆਂ ਵਿਰੁੱਧ” ਮਿਸ਼ਨ “ਪ੍ਰਹਾਰ” ਤਹਿਤ, ਬਰਨਾਲਾ ਦੇ ਰਾਮਬਾਗ ਦੇ ਪਿਛਲੇ ਪਾਸੇ ਬਣੀ ਕਲੋਨੀ ‘ਚ ਇੱਕ ਮਹਿਲਾ ਨਸ਼ਾ ਤਸਕਰ ਦੇ ਘਰ ‘ਤੇ ਪੀਲੇ ਪੰਜੇ ਦੀ ਵਰਤੋਂ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਤਹਿਤ, ਬਰਨਾਲਾ ਪੁਲਿਸ ਨੇ ਅੱਜ ਇੱਕ ਮਹਿਲਾ ਨਸ਼ਾ ਤਸਕਰ ਦੀ ਨਜਾਇਜ਼ ਜਾਇਦਾਦ ‘ਤੇ ਕਾਰਵਾਈ ਸ਼ੁਰੂ ਕੀਤੀ। ਇਸ ਨਜਾਇਜ਼ ਜਾਇਦਾਦ ਨੂੰ ਬਰਨਾਲਾ ਪੁਲਿਸ ਵੱਲੋਂ ਮੌਕੇ ‘ਤੇ ਢਾਹ ਦਿੱਤਾ ਗਿਆ ਤੇ ਇਸ ਮੌਕੇ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਵੀ ਮੌਜੂਦ ਸਨ।
ਇਸ ਮੌਕੇ ਐਸਐਸਪੀ ਨੇ ਦੱਸਿਆ ਕਿ ਐਨਡੀਪੀਐਸ ਐਕਟ ਤਹਿਤ ਲਗਭਗ 40 ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਗਏ ਹਨ ਤੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।
-
ਜਲੰਧਰ ਦੇ ਲਤੀਫ ਪੁਰਾ ‘ਚ ਪ੍ਰਸ਼ਾਸਨ ਦੀ ਕਾਰਵਾਈ
ਡਿਪਟੀ ਕਮਿਸ਼ਨਰ ਦੇ ਹੁਕਮਾਂ ‘ਤੇ, ਜਲੰਧਰ ਦੇ ਲਤੀਫ ਪੁਰਾ ‘ਚ ਮੰਗਲਵਾਰ ਸਵੇਰੇ 4 ਵਜੇ ਤੋਂ ਭਾਰੀ ਪੁਲਿਸ ਮੌਜੂਦਗੀ ਨਾਲ ਨਾਕਾਬੰਦੀ ਕੀਤੀ ਗਈ। ਨਗਰ ਨਿਗਮ ਦੀ ਟੀਮ ਨੇ ਕਬਜ਼ੇ ਹਟਾਉਣ ਲਈ ਪੁਲਿਸ ਦੀ ਮਦਦ ਲਈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਬਜ਼ੇ ਹਟਾਉਣ ਲਈ ਅਦਾਲਤ ਤੋਂ 9 ਫਰਵਰੀ ਤੱਕ ਦਾ ਸਮਾਂ ਮੰਗਿਆ ਸੀ ਤੇ ਅੱਜ, 10 ਫਰਵਰੀ ਨੂੰ ਅਦਾਲਤ ‘ਚ ਆਪਣਾ ਜਵਾਬ ਦਾਇਰ ਕਰਨਾ ਸੀ। ਇਸ ਤੋਂ ਪਹਿਲਾਂ, ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ ਸਨ। ਪ੍ਰਸ਼ਾਸਨ ਹੁਣ ਮਲਬਾ ਸਾਫ਼ ਕਰ ਰਿਹਾ ਹੈ। ਆਸ-ਪਾਸ ਦੇ ਵਸਨੀਕਾਂ ਨੇ ਇਸ ਕਾਰਵਾਈ ਲਈ ਧੰਨਵਾਦ ਪ੍ਰਗਟ ਕੀਤਾ।
-
ਪਾਕਿਸਤਾਨੀ ਡਰੋਨ ਤੋਂ ਹੈਰੋਇਨ ਤਸਕਰੀ ਦੀ ਕੋਸ਼ਿਸ਼ ਨਾਕਾਮ, ਬੀਐਸਐਫ ਦੀ ਕਾਰਵਾਈ
ਬੀਐਸਐਫ ਨੇ ਅੰਮ੍ਰਿਤਸਰ ‘ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਦੇ ਦੋ ਪੈਕੇਟ ਬਰਾਮਦ ਕੀਤੇ। ਇਹ ਬਰਾਮਦਗੀ ਬੀਓਪੀ ਸ਼ਾਹਪੁਰ ਵਿਖੇ ਹੋਈ। ਇਹ ਵੱਡਾ ਆਪ੍ਰੇਸ਼ਨ ਬੀਐਸਐਫ ਦੀ 117ਵੀਂ ਬਟਾਲੀਅਨ ਵੱਲੋਂ ਕੀਤਾ ਗਿਆ। ਹੈਰੋਇਨ ਡਰੋਨ ਰਾਹੀਂ ਪਾਕਿਸਤਾਨ ਤੋਂ ਆਈ ਸੀ। ਬੀਐਸਐਫ ਵੱਲੋਂ ਪੂਰੇ ਖੇਤਰ ‘ਚ ਸਰਚ ਆਪ੍ਰੇਸ਼ਨ ਜਾਰੀ ਹੈ।
-
ਲਾਰੈਂਸ ਬਿਸ਼ਨੋਈ ਗੈਂਗ ਨੇ ਦਿੱਲੀ ‘ਚ ਵਪਾਰੀ ਦੇ ਕਤਲ ਦੀ ਲਈ ਜ਼ਿੰਮੇਵਾਰੀ
ਲਾਰੈਂਸ ਬਿਸ਼ਨੋਈ ਗੈਂਗ ਨੇ ਕੱਲ੍ਹ ਬਵਾਨਾ ‘ਚ ਪਲਾਸਟਿਕ ਕਾਰੋਬਾਰੀ ਵੈਭਵ ਗਾਂਧੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਰਣਦੀਪ ਮਲਿਕ ਦੁਆਰਾ ਇਸ ਮਾਮਲੇ ‘ਤੇ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ। ਪੋਸਟ ‘ਚ ਕਿਹਾ ਗਿਆ ਹੈ, “ਉਹ ਵਿੱਚ ਐਂਟਰੀ ਕਰ ਰਿਹਾ ਸੀ, ਇਸ ਲਈ ਐਗਜ਼ਿਟ ਕਰ ਦਿੱਤਾ।”
-
ਅਜੇ ਵੀ “ਮਾੜੀ” ਸ਼੍ਰੇਣੀ ‘ਚ ਦਿੱਲੀ ਦੀ ਹਵਾ ਗੁਣਵੱਤਾ
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ, ਦਿੱਲੀ ਦੇ ITO ਦੇ ਆਲੇ-ਦੁਆਲੇ ਹਵਾ ਗੁਣਵੱਤਾ ਸੂਚਕਾਂਕ (AQI) 277 ਦਰਜ ਕੀਤਾ ਗਿਆ, ਜੋ ਕਿ “ਮਾੜੀ” ਸ਼੍ਰੇਣੀ ‘ਚ ਆਉਂਦਾ ਹੈ।
