Live Updates: ਰਾਸ਼ਟਰਪਤੀ ਟਰੰਪ ਦੁਨੀਆ ਭਰ ਵਿੱਚ ਸ਼ਾਂਤੀ ਸਮਝੌਤਿਆਂ ਨੂੰ ਅੱਗੇ ਵਧਾਉਣਾ ਜਾਰੀ ਰੱਖਣਗੇ: ਵ੍ਹਾਈਟ ਹਾਊਸ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਟਰੰਪ ਨੂੰ ਨਹੀਂ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
ਟਰੰਪ ਨੂੰ ਨੋਬਲ ਸ਼ਾਂਤੀ ਪੁਰਸਕਾਰ ਨਹੀਂ ਮਿਲਿਆ ਹੈ। ਟਰੰਪ ਇਸ ਪੁਰਸਕਾਰ ਦੀ ਉਮੀਦ ਕਰ ਰਹੇ ਸਨ ਤੇ ਕਈ ਵਾਰ ਇਸ ਨੂੰ ਲੈ ਕੇ ਬਿਆਨ ਵੀ ਦੇ ਚੁੱਕੇ ਸਨ।
-
ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ
ਆਮ ਆਦਮੀ ਪਾਰਟੀ (ਆਪ) ਪੰਜਾਬ ਤੋਂ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਛੱਡ ਕੇ ਮੰਤਰੀ ਬਣੇ ਸੰਜੀਵ ਅਰੋੜਾ ਵੀ ਮੌਜੂਦ ਸਨ।
-
ਨਵਜੋਤ ਸਿੱਧੂ ਨੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਕੀਤੀ ਮੁਲਕਾਤ
ਨਵਜੋਤ ਸਿੰਘ ਸਿੱਧੂ ਨੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ- ਆਪਣੇ ਸਲਾਹਕਾਰ, ਲਾਈਟਹਾਊਸਅਤੇ ਗਾਈਡਿੰਗ ਏਂਜਲ ਨੂੰ ਮਿਲਿਆ …. ਔਖੇ ਤੇ ਔਖੇ ਸਮੇਂ ਵਿੱਚ ਸਾਥ ਦੇਣ ਲਈ ਉਨ੍ਹਾਂ ਦੇ ਦਾ ਅਤੇ ਭਾਈ ਦਾ ਧੰਨਵਾਦੀ ਹਾਂ।
Met my Mentor , lighthouse and Guiding Angel . Just grateful to her and Bhai for standing by in rough and tough times . pic.twitter.com/G9GRz11LS6
— Navjot Singh Sidhu (@sherryontopp) October 10, 2025
-
ਸੁਪਰੀਮ ਕੋਰਟ ਕੰਪਲੈਕਸ ‘ਚ ਹਰ ਕਿਸੇ ਲਈ ਮੁਫ਼ਤ ਵਾਈ-ਫਾਈ ਹੋਵੇਗਾ ਉਪਲਬਧ
ਸੁਪਰੀਮ ਕੋਰਟ ਪੂਰੇ ਅਦਾਲਤੀ ਕੰਪਲੈਕਸ ‘ਚ ਸਾਰੇ ਵਕੀਲਾਂ ਤੇ ਲੋਕਾਂ ਨੂੰ ਮੁਫ਼ਤ ਵਾਈ-ਫਾਈ ਪ੍ਰਦਾਨ ਕੀਤਾ ਜਾਵੇਗਾ। ਚੀਫ਼ ਜਸਟਿਸ ਨੇ ਕਿਹਾ, “ਤੁਹਾਡੇ ਪੁੱਛਣ ਤੋਂ ਪਹਿਲਾਂ, ਮੈਂ ਤੁਹਾਨੂੰ ਸੂਚਿਤ ਕਰਨਾ ਚਾਹੁੰਦਾ ਹਾਂ ਕਿ, ਡਿਜੀਟਲ ਪ੍ਰਗਤੀ ‘ਚ ਇੱਕ ਕਦਮ ਅੱਗੇ ਵਧਦੇ ਹੋਏ, ਸਾਰੇ ਵਕੀਲਾਂ, ਮੁਕੱਦਮੇਬਾਜ਼ਾਂ ਤੇ ਲੋਕਾਂ ਲਈ ਪੂਰੇ ਅਦਾਲਤੀ ਕੰਪਲੈਕਸ ‘ਚ ਮੁਫ਼ਤ ਵਾਈ-ਫਾਈ ਉਪਲਬਧ ਕਰਵਾਇਆ ਜਾਵੇਗਾ।”
-
ਅੱਜ ਤੋਂ ਸ਼ੁਰੂ ਹੋ ਰਹੀ ਬਿਹਾਰ ‘ਚ ਨਾਮਜ਼ਦਗੀ ਪ੍ਰਕਿਰਿਆ
ਬਿਹਾਰ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਰਹੀ ਹੈ। ਨਾਮਜ਼ਦਗੀ ਪ੍ਰਕਿਰਿਆ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇਗੀ ਤੇ ਵੱਖ-ਵੱਖ ਥਾਵਾਂ ‘ਤੇ ਬੈਰੀਕੇਡ ਲਗਾਏ ਗਏ ਹਨ। ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 17 ਅਕਤੂਬਰ ਹੈ। 100 ਮੀਟਰ ਦੇ ਘੇਰੇ ‘ਚ ਤਿੰਨ ਤੋਂ ਵੱਧ ਵਾਹਨਾਂ ਦੀ ਮਨਾਹੀ ਹੋਵੇਗੀ।
-
ਰਿੰਦਰ ਸਿੰਘ ਘੁੰਮਣ ਦਾ ਅੱਜ ਅੰਤਿਮ ਸਸਕਾਰ
ਜਲੰਧਰ ਦੇ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦਾ ਅੱਜ ਅੰਤਿਮ ਸਸਕਾਰ ਹੋਵੇਗਾ। ਉਨ੍ਹਾਂ ਦੇ ਇੰਸਟਾਗ੍ਰਾਮ ਪੇਜ਼ਤੇ ਹੀ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੋਸਟਚ ਦੱਸਿਆ ਗਿਆ ਹੈ ਕਿ ਵਰਿੰਦਰ ਘੁੰਮਣ ਦਾ ਅੰਤਿਮ ਸਸਕਾਰ ਦੁਪਹਿਰ 3 ਵਜੇ ਜਲੰਧਰ ਦੇ ਮਾਡਲ ਟਾਊਨ ਵਿਖੇ ਸ਼ਮਸ਼ਾਨ ਘਾਟਚ ਹੋਵੇਗਾ। ਦੱਸ ਦੇਈਏ ਕਿ ਉਨ੍ਹਾਂ ਦੀ ਮੌਤ ਬੀਤੇ ਦਿਨ ਹਾਰਟ ਅਟੈਕ ਆਉਣ ਕਰਕੇ ਹੋਈ ਸੀ।