Live Updates: 14 ਜੁਲਾਈ ਨੂੰ ‘ਮਹਾਰਾਸ਼ਟਰ ਬੰਦ’
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
Live Updates
LIVE NEWS & UPDATES
-
14 ਜੁਲਾਈ ਨੂੰ ‘ਮਹਾਰਾਸ਼ਟਰ ਬੰਦ’
14 ਜੁਲਾਈ ਨੂੰ ਮਹਾਰਾਸ਼ਟਰ ਵਿੱਚ ਹੋਟਲ ਅਤੇ ਬਾਰ ਸੰਚਾਲਕ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਕਰਨਗੇ। ਉਨ੍ਹਾਂ ਵੱਲੋਂ ‘ਮਹਾਰਾਸ਼ਟਰ ਬੰਦ’ ਦਾ ਸੱਦਾ ਦਿੱਤਾ ਗਿਆ ਹੈ।
-
ਦਿੱਲੀ-NCR ਵਿੱਚ ਮੁੜ ਭੂਚਾਲ ਦੇ ਝਟਕੇ, ਤੀਬਰਤਾ 3.7
ਦਿੱਲੀ-ਐਨਸੀਆਰ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ 24 ਘੰਟਿਆਂ ਵਿੱਚ ਦੂਜੀ ਵਾਰ ਹੈ ਜਦੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੀ ਤੀਬਰਤਾ 3.7 ਸੀ ਅਤੇ ਭੂਚਾਲ ਦਾ ਕੇਂਦਰ ਹਰਿਆਣਾ ਦਾ ਝੱਜਰ ਸੀ।
-
ਸੰਜੇ ਵਰਮਾ ਕਤਲਕਾਂਡ ਵਿੱਚ 3 ਹੋਰ ਮੁਲਜ਼ਮ ਗ੍ਰਿਫ਼ਤਾਰ
ਅਬੋਹਰ ਸੰਜੇ ਵਰਮਾ ਕਤਲ ਕਾਂਡ ਬਾਰੇ ਪੁਲਿਸ ਨੇ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੱਤੀ। ਰਾਜਸਥਾਨ ਦੇ ਬੀਕਾਨੇਰ ਤੋਂ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਦੋ ਦਾ ਪੁਲਿਸ ਨੇ ਐਨਕਉਂਟਰ ਕੀਤਾ ਗਿਆ ਸੀ।
ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੇ ਕਾਤਲਾਂ ਨੂੰ ਪਨਾਹ ਦਿੱਤੀ ਸੀ ਅਤੇ ਇਸ ਮਾਮਲੇ ਵਿੱਚ ਕਿਸੇ ਹੋਰ ਦੇਸ਼ ਤੋਂ ਵੀ ਉਨ੍ਹਾਂ ਦੇ ਖਾਤੇ ਵਿੱਚ ਪੈਸੇ ਆਏ ਹਨ। ਪੁਲਿਸ ਨੇ ਦੱਸਿਆ ਕਿ ਇਸ ਕੰਮ ਲਈ ਬਾਹਰੋਂ ਉਨ੍ਹਾਂ ਦੇ ਖਾਤੇ ਵਿੱਚ 140000 ਰੁਪਏ ਟਰਾਂਸਫਰ ਕੀਤੇ ਗਏ ਹਨ।
-
ਪਠਾਨਕੋਟ ਤੋਂ 28 ਜੁਲਾਈ ਨੂੰ ਦੱਖਣ ਦਰਸ਼ਨ ਯਾਤਰਾ ਵਿਸ਼ੇਸ਼ ਰੇਲਗੱਡੀ ਹੋਵੇਗੀ ਸ਼ੁਰੂ
ਰੇਲਵੇ ਨੇ ਦੱਖਣੀ ਭਾਰਤ ਦੇ ਮਸ਼ਹੂਰ ਤੀਰਥ ਸਥਾਨਾਂ ਦੀ ਯਾਤਰਾ ਪ੍ਰਦਾਨ ਕਰਨ ਲਈ ਇੱਕ ਵਿਸ਼ੇਸ਼ ਰੇਲਗੱਡੀ ਚਲਾਉਣ ਦਾ ਐਲਾਨ ਕੀਤਾ ਹੈ। ‘ਦੱਖਣ ਦਰਸ਼ਨ ਯਾਤਰਾ’ ਨਾਮ ਦੀ ਇਹ ਰੇਲਗੱਡੀ 28 ਜੁਲਾਈ ਨੂੰ ਪਠਾਨਕੋਟ ਤੋਂ ਰਵਾਨਾ ਹੋਵੇਗੀ ਅਤੇ ਯਾਤਰੀਆਂ ਨੂੰ ਰਾਮੇਸ਼ਵਰਮ, ਮਦੁਰਾਈ, ਕੰਨਿਆਕੁਮਾਰੀ, ਮਾਰਕਪੁਰਮ ਅਤੇ ਤਿਰੂਪਤੀ ਵਰਗੇ ਪ੍ਰਮੁੱਖ ਧਾਰਮਿਕ ਸਥਾਨਾਂ ਦੀ ਯਾਤਰਾ ਪ੍ਰਦਾਨ ਕਰੇਗੀ।
-
ਆਪ੍ਰੇਸ਼ਨ ਕਲਾਨੇਮੀ ਦਾ ਪ੍ਰਭਾਵ, 24 ਘੰਟਿਆਂ ਵਿੱਚ 25 ਸ਼ੱਕੀ ਗ੍ਰਿਫ਼ਤਾਰ
ਉੱਤਰਾਖੰਡ ਦੀ ਧਾਮੀ ਸਰਕਾਰ ਨੇ ਸਨਾਤਨ ਧਰਮ ਦੇ ਨਾਮ ‘ਤੇ ਸੰਤਾਂ-ਮਸੀਹਾਂ ਦਾ ਭੇਸ ਧਾਰ ਕੇ ਹਿੰਦੂਆਂ ਨੂੰ ਧੋਖਾ ਦੇਣ ਵਾਲੇ ਲੋਕਾਂ ਵਿਰੁੱਧ ਕਾਰਵਾਈ ਕਰਨ ਲਈ ਆਪ੍ਰੇਸ਼ਨ ਕਲਾਨੇਮੀ ਸ਼ੁਰੂ ਕੀਤਾ ਹੈ। ਇਸ ਤਹਿਤ ਪੁਲਿਸ ਨੇ ਕਾਰਵਾਈ ਕਰਦਿਆਂ 24 ਘੰਟਿਆਂ ਵਿੱਚ 25 ਸ਼ੱਕੀ ਬਾਬਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
-
ਅੰਮ੍ਰਿਤਸਰ ਦੀ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ
ਅੰਮ੍ਰਿਤਸਰ ਦੀ ਦਾਣਾ ਮੰਡੀ ਭਗਤਾਂ ਵਾਲਾ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ। ਦੱਸਿਆ ਜਾ ਰਿਹਾ ਹੈ ਕਿ ਬਿਕਰਮ ਨਾਮ ਦੇ ਗੈਂਗਸਟਰ ਵੱਲੋਂ ਪੁਲਿਸ ‘ਤੇ ਗੋਲੀ ਚਲਾਈ ਗਈ। ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਗੋਲੀ ਚਲਾਈ ਗਈ। ਬਿਕਰਮ ਦੀ ਲੱਤ ‘ਚ ਗੋਲੀ ਲੱਗੀ ਹੈ।
-
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
ਸ਼ੁੱਕਰਵਾਰ ਨੂੰ ਸਦਨ ਦੀ ਕਾਰਵਾਈ ਕਰੀਬ 2.20 ਵਜੇ ਖਤਮ ਹੋਈ। ਅਗਲੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
-
ਪੰਜਾਬ ਸ਼ੋਪ ਤੇ ਕਮਰਸ਼ੀਅਲ ਇਸਟੈਬਲਿਸ਼ਮੈਂਟ ਸੋਧ ਬਿੱਲ 2025 ਪਾਸ
ਪੰਜਾਬ ਸ਼ੋਪ ਤੇ ਕਮਰਸ਼ੀਅਲ ਇਸਟੈਬਲਿਸ਼ਮੈਂਟ ਸੋਧ ਬਿੱਲ 2025 ਅਤੇ ਪੰਜਾਬ ਲੇਬਰ ਵੈਲਫੇਅਰ ਫੰਡ ਸੋਧ ਬਿੱਲ 2025 ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋ ਗਏ ਹਨ। ਦੋਵੇਂ ਬਿੱਲ ਸਰਬਸੰਮਤੀ ਨਾਲ ਪਾਸ ਕੀਤੇ ਗਏ, ਜਿਨ੍ਹਾਂ ਦਾ ਉਦੇਸ਼ ਕਾਮਿਆਂ ਅਤੇ ਵਪਾਰੀਆਂ ਦੇ ਹਿੱਤਾਂ ਦੀ ਬਿਹਤਰ ਰੱਖਿਆ ਕਰਨਾ ਅਤੇ ਕੰਮਕਾਜ ਨੂੰ ਵਧੇਰੇ ਸੁਵਿਧਾਜਨਕ ਬਣਾਉਣਾ ਹੈ।
-
ਸੀਐਮ ਮਾਨ ਨੇ ਵਿਧਾਨ ਸਭਾ ‘ਚ ਪਾਣੀਆਂ ਦੇ ਮੁੱਦੇ ‘ਤੇ ਕੀਤੀ ਚਰਚਾ
ਵਿਧਾਨ ਸਭਾ ਇਜਲਾਸ ‘ਚ ਸੀਐਮ ਮਾਨ ਨੇ ਪਾਣੀਆਂ ਦੇ ਮੁੱਦੇ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਹਰਿਆਣਾ ਨਾਲ ਚੱਲ ਰਹੇ ਵਿਵਾਦ ਦਾ ਵੀ ਜ਼ਿਕਰ ਕਰ ਸਕਦਾ। ਸੀਐਮ ਨੇ ਕਿਹਾ ਕਿ ਸਾਡੇ ਕੋਲ ਖੁੱਦ ਪਾਣੀ ਨਹੀਂ ਹੈ ਤੇ ਅਸੀਂ ਅੱਗੇ ਹਰਿਆਣਾ ਨੂੰ ਪਾਣੀ ਕਿੱਥੋਂ ਦੇ ਦੇਈਏ।
-
ਪੰਜਾਬ ਵਿਧਾਨ ਸਭਾ ਇਜਲਾਸ ‘ਚ ਉੱਠਿਆ ਗੈਂਗਸਟਰਾਂ ਦਾ ਮੁੱਦਾ
ਪੰਜਾਬ ਵਿਧਾਨ ਸਭਾ ਇਜਲਾਸ ‘ਚ ਗੈਂਗਸਟਰਾਂ ਦੇ ਮੁੱਦੇ ਤੋਂ ਲੈ ਕੇ ਬੀਬੀਐਮਬੀ ‘ਤੇ ਸੀਆਈਐਸਐਫ ਦੀ ਤੈਨਾਤੀ ਵਰਗੇ ਮੁੱਦਿਆਂ ਤੇ ਬਹਿਸ ਕੀਤੀ ਜਾ ਰਹੀ ਹੈ।
-
ਪੰਜਾਬ ਵਿਧਾਨ ਸਭਾ ਇਜਲਾਸ ਦੀ ਮਿਆਦ 2 ਦਿਨ ਵਧਾਈ ਗਈ
ਪੰਜਾਬ ਵਿਧਾਨ ਸਭਾ ਇਜਲਾਸ ਦੀ ਮਿਆਦ 2 ਦਿਨ ਵਧਾਈ ਦਿੱਤੀ ਗਈ ਹੈ। ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕਾਂਗਰਸ ਨੇ ਵਾਕਆਊਟ ਕੀਤਾ ਹੈ।
-
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਜਾਰੀ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਅੱਜ ਸਵੇਰੇ 10 ਵਜੇ ਤੋਂ ਸ਼ੁਰੂ ਹੋ ਗਈ ਹੈ। ਇਸ ਇਜਲਾਸ ਦੌਰਾਨ ਸਰਕਾਰ 5 ਬਿੱਲ ਪੇਸ਼ ਕਰੇਗੀ
-
ਗੁਜਰਾਤ ਦੇ ਵਡੋਦਰਾ ਵਿੱਚ ਪੁਲ ਡਿੱਗਣ ਨਾਲ 18 ਲੋਕਾਂ ਦੀ ਮੌਤ, 3 ਲਾਪਤਾ, 5 ਜ਼ਖਮੀ
ਗੁਜਰਾਤ ਦੇ ਵਡੋਦਰਾ ਜ਼ਿਲ੍ਹੇ ਵਿੱਚ ਮੁਜਪੁਰ-ਗੰਭੀਰਾ ਪੁਲ ਡਿੱਗ ਗਿਆ। ਇਸ ਪੁਲ ਦੇ ਡਿੱਗਣ ਕਾਰਨ ਹੁਣ ਤੱਕ 18 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 3 ਲਾਪਤਾ ਹਨ ਅਤੇ 5 ਲੋਕ ਜ਼ਖਮੀ ਹਨ।
-
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅੱਜ ਸਵੇਰ 10 ਵਜੇ ਤੋਂ ਹੋਵੇਗੀ ਸ਼ੁਰੂ
ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ। ਕੱਲ੍ਹ ਯਾਨੀ 10 ਜੁਲਾਈ ਨੂੰ ਪਹਿਲੇ ਦਿਨ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਅੱਜ ਵਿਧਾਨ ਸਭਾ ਦੀ ਕਾਰਵਾਈ ਸਵੇਰ 10 ਵਜੇ ਤੋਂ ਸ਼ੁਰੂ ਹੋਵੇਗੀ। ਇਸ ਦੌਰਾਨ ਸਰਕਾਰ ਕਈ ਬਿੱਲ ਲਿਆ ਸਕਦੀ ਹੈ। ਚਰਚਾ ਹੈ ਕਿ ਸਰਕਾਰ ਬੇਅਦਬੀ ਮਾਮਲੇ ‘ਚ ਬਿੱਲ ਲਿਆ ਸਕਦੀ ਹੈ।