Live Updates: ਅੰਮ੍ਰਿਤਸਰ ‘ਚ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਅੰਮ੍ਰਿਤਸਰ ‘ਚ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਅੰਮ੍ਰਿਤਸਰ ‘ਚ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਈਮੇਲ, ਪਿਛਲੀ ਈਮੇਲ ਵਾਂਗ, ਫੇਕ ਹੋ ਸਕਦੀ ਹੈ।
-
ਪਾਕਿ ਜਾਸੂਸੀ ਮਾਮਲੇ ‘ਚ ਇੱਕ ਹੋਰ ਵਕੀਲ ਗ੍ਰਿਫ਼ਤਾਰ
ਵਿਸ਼ੇਸ਼ ਜਾਂਚ ਟੀਮ (SIT) ਨੇ ਪਾਕਿ ਜਾਸੂਸੀ ਮਾਮਲੇ‘ਚ ਵੱਡੀ ਕਾਰਵਾਈ ਕਰਦਿਆਂ ਇੱਕ ਹੋਰ ਵਕੀਲ ਨੂੰ ਗ੍ਰਿਫ਼ਤਾਰ ਕੀਤਾ ਹੈ। ਪਾਕਿਸਤਾਨ ਨਾਲ ਜੁੜੇ ਜਾਸੂਸੀ ਤੇ ਹਵਾਲਾ ਨੈੱਟਵਰਕ ਦੀ ਜਾਂਚ ਕਰ ਰਹੀ SIT ਨੂੰ ਵੱਡੀ ਸਫਲਤਾ ਮਿਲੀ ਹੈ। ਗੁਰੂਗ੍ਰਾਮ ਅਦਾਲਤ ‘ਚ ਪ੍ਰੈਕਟਿਸ ਕਰ ਰਹੇ ਤਾਵਾਡੂ ਇਲਾਕੇ ਦੇ ਵਕੀਲ ਨਯੂਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। -
ਜਾਪਾਨ ‘ਚ 6.7 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ
ਉੱਤਰੀ ਜਾਪਾਨ ‘ਚ 6.7 ਤੀਬਰਤਾ ਦਾ ਭੂਚਾਲ ਆਇਆ, ਜਿਸ ਕਾਰਨ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।