Live Updates: ਕੱਲ੍ਹ ਅਹਿਮਦਾਬਾਦ ਜਾ ਸਕਦੇ ਹਨ ਪ੍ਰਧਾਨ ਮੰਤਰੀ ਮੋਦੀ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਕੱਲ੍ਹ ਅਹਿਮਦਾਬਾਦ ਜਾ ਸਕਦੇ ਹਨ ਪ੍ਰਧਾਨ ਮੰਤਰੀ ਮੋਦੀ
ਜਹਾਜ਼ ਹਾਦਸੇ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਕੱਲ੍ਹ ਅਹਿਮਦਾਬਾਦ ਜਾ ਸਕਦੇ ਹਨ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਅੱਜ ਅਮਿਤ ਸ਼ਾਹ ਨੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ।
-
ਵਿਜੇ ਰੂਪਾਣੀ ਦੀ ਮੌਤ ਬਹੁਤ ਦੁਖਦਾਈ -ਸੰਬਿਤ ਪਾਤਰਾ
ਭਾਜਪਾ ਸੰਸਦ ਮੈਂਬਰ ਸੰਬਿਤ ਪਾਤਰਾ ਨੇ ਵਿਜੇ ਰੂਪਾਣੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਪਰਿਵਾਰ ਦੇ ਸੀਨੀਅਰ ਮੈਂਬਰ ਵਿਜੇ ਰੂਪਾਣੀ ਜੀ ਦੀ ਅਹਿਮਦਾਬਾਦ ਵਿੱਚ ਹੋਏ ਮੰਦਭਾਗੇ ਜਹਾਜ਼ ਹਾਦਸੇ ਵਿੱਚ ਹੋਈ ਦੁਖਦਾਈ ਮੌਤ ਦੀ ਖ਼ਬਰ ਬਹੁਤ ਹੀ ਦੁਖਦਾਈ ਅਤੇ ਦਿਲ ਨੂੰ ਦਹਿਲਾ ਦੇਣ ਵਾਲੀ ਹੈ। ਉਨ੍ਹਾਂ ਦਾ ਦੇਹਾਂਤ ਨਾ ਸਿਰਫ਼ ਗੁਜਰਾਤ ਲਈ ਸਗੋਂ ਪੂਰੀ ਭਾਰਤੀ ਰਾਜਨੀਤੀ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ।
-
ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਇੱਕ ਯਾਤਰੀ ਜਿੰਦਾ ਬੱਚਿਆ
ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਇੱਕ ਯਾਤਰੀ ਜਿੰਦਾ ਬਚ ਗਿਆ ਹੈ। ਅਹਿਮਦਾਬਾਦ ਪੁਲਿਸ ਕਮਿਸ਼ਨਰ ਜੀਐਸ ਮਲਿਕ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੀਟ ਨੰਬਰ 11ਏ ਤੋਂ ਯਾਤਰੀ ਨੂੰ ਜ਼ਿੰਦਾ ਲੱਭ ਲਿਆ ਹੈ। ਬਚੇ ਯਾਤਰੀ ਦਾ ਇਲਾਜ ਚੱਲ ਰਿਹਾ ਹੈ। ਇਸ ਯਾਤਰੀ ਦਾ ਨਾਮ ਵਿਸ਼ਵਾਸ ਕੁਮਾਰ ਰਮੇਸ਼ ਹੈ।
-
ਟਾਟਾ ਗਰੁੱਪ ਦਾ ਵੱਡਾ ਐਲਾਨ, ਪੀੜਤ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੀ ਮਦਦ
ਟਾਟਾ ਗਰੁੱਪ ਨੇ ਅਹਿਮਦਾਬਾਦ ਜਹਾਜ਼ ਹਾਦਸੇ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਟਾਟਾ ਗਰੁੱਪ ਦੇ ਚੇਅਰਮੈਨ ਐਨ ਚੰਦਰਸ਼ੇਖਰਨ ਨੇ ਕਿਹਾ ਹੈ ਕਿ ਅਸੀਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ। ਅਸੀਂ ਪੀੜਤ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੀ ਮਦਦ ਦੇਵਾਂਗੇ। ਅਸੀਂ ਸਾਰੇ ਜ਼ਖਮੀਆਂ ਦਾ ਇਲਾਜ ਕਰਵਾਵਾਂਗੇ। ਅਸੀਂ ਹੋਸਟਲ ਦੀ ਇਮਾਰਤ ਦੇ ਨਿਰਮਾਣ ਵਿੱਚ ਮਦਦ ਕਰਾਂਗੇ।
Tata Group will provide Rs 1 crore to the families of each person who has lost their life in this tragedy. We will also cover the medical expenses of those injured and ensure that they receive all necessary care and support. Additionally, we will provide support in the building pic.twitter.com/n6X8sJU5Ei
— ANI (@ANI) June 12, 2025
-
ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਤਿੰਨ ਮੈਡੀਕਲ ਵਿਦਿਆਰਥੀਆਂ ਦੀ ਮੌਤ
ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਤਿੰਨ ਮੈਡੀਕਲ ਵਿਦਿਆਰਥੀਆਂ ਦੀ ਮੌਤ ਹੋ ਗਈ।
-
ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਦੀ ਮੌਤ
ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਦੀ ਵੀ ਮੌਤ ਹੋ ਗਈ ਹੈ। ਕੇਂਦਰੀ ਮੰਤਰੀ ਸੀਆਰ ਪਾਟਿਲ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
-
ਅਹਿਮਦਾਬਾਦ ਪੁਲਿਸ ਨੇ 25 ਜ਼ਖਮੀਆਂ ਦੀ ਸੂਚੀ ਕੀਤੀ ਜਾਰੀ
ਅਹਿਮਦਾਬਾਦ ਪੁਲਿਸ ਨੇ ਜਹਾਜ਼ ਹਾਦਸੇ ਵਿੱਚ ਜ਼ਖਮੀ ਹੋਏ 25 ਲੋਕਾਂ ਦੀ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚੋਂ ਕੁਝ ਮੈਡੀਕਲ ਕਾਲਜ ਦੇ ਵਿਦਿਆਰਥੀ ਹਨ ਅਤੇ ਕੁਝ ਨੇੜੇ ਰਹਿਣ ਵਾਲੇ ਲੋਕ ਹਨ।
Ahmedabad Police issues a list of 25 injured in plane crash in Ahmedabad.
Additional Chief Secretary of Gujarat Health Department says, “Ahmedabd Civil Hospital students’ hostel, staff quarters and other residential areas are located in the area where the plane crashed. About 50 pic.twitter.com/KWlVtuASp8
— ANI (@ANI) June 12, 2025
-
ਅਜਿਹਾ ਲੱਗਦਾ ਹੈ ਕਿ ਕੋਈ ਨਹੀਂ ਬਚਿਆ
ਅਹਿਮਦਾਬਾਦ ਪੁਲਿਸ ਕਮਿਸ਼ਨਰ ਨੇ ਮੀਡੀਆ ਨੂੰ ਦਿੱਤੇ ਬਿਆਨ ਵਿੱਚ ਕਿਹਾ ਹੈ ਕਿ ਅਜਿਹਾ ਲੱਗਦਾ ਹੈ ਕਿ ਜਹਾਜ਼ ਹਾਦਸੇ ਵਿੱਚ ਕੋਈ ਵੀ ਨਹੀਂ ਬਚਿਆ ਹੈ। ਹਾਲਾਂਕਿ, ਮੌਤਾਂ ਦੇ ਅਧਿਕਾਰਿਕ ਅੰਕੜੇ ਦੀ ਹਾਲੇ ਵੀ ਉਡੀਕ ਕੀਤੀ ਜਾ ਰਹੀ ਹੈ।
-
ਅਹਿਮਦਾਬਾਦ ਹਵਾਈ ਅੱਡੇ ਤੋਂ ਫਲਾਈਟ ਸੇਵਾ ਮੁੜ ਤੋਂ ਸ਼ੁਰੂ
ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਅਹਿਮਦਾਬਾਦ ਹਵਾਈ ਅੱਡੇ ਤੋਂ ਫਲਾਈਟ ਸੇਵਾ ਮੁੜ ਸ਼ੁਰੂ ਹੋ ਗਈ ਹੈ। ਹਾਦਸੇ ਤੋਂ ਬਾਅਦ, ਹਵਾਈ ਅੱਡਾ ਕੁਝ ਘੰਟਿਆਂ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਸੀ।
Flight operations resume at Ahmedabad airport, says Ministry of Civil Aviation pic.twitter.com/GjxvxLGbw6
— ANI (@ANI) June 12, 2025
-
ਅਹਿਮਦਾਬਾਦ ਹਵਾਈ ਅੱਡੇ ਤੋਂ ਸਾਰੀਆਂ ਉਡਾਣਾਂ ਰੱਦ
ਜਹਾਜ਼ ਹਾਦਸੇ ਤੋਂ ਬਾਅਦ ਅਹਿਮਦਾਬਾਦ ਹਵਾਈ ਅੱਡੇ ਤੋਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
-
ਅਹਿਮਦਾਬਾਦ ਜਹਾਜ਼ ਹਾਦਸਾ, ਵਿਜੇ ਰੂਪਾਨੀ ਵੀ ਜਹਾਜ਼ ਵਿੱਚ ਸਨ ਸਵਾਰ
ਪੰਜਾਬ ਬੀਜੇਪੀ ਦੇ ਇੰਚਾਰਜ ਅਤੇ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਵੀ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਵਿੱਚ ਸਵਾਰ ਸਨ।
-
ਅਹਿਮਦਾਬਾਦ ਵਿੱਚ ਹਾਦਸੇ ਵਾਲੀ ਥਾਂ ‘ਤੇ ਐਂਬੂਲੈਂਸਾਂ ਤੇ ਫਾਇਰ ਬ੍ਰਿਗੇਡ ਦੀਆਂ ਗਡੀਆਂ
ਗੁਜਰਾਤ ਦੇ ਅਹਿਮਦਾਬਾਦ ਦੇ ਮੇਘਾਨੀ ਦੇ ਰਿਹਾਇਸ਼ੀ ਖੇਤਰ ਵਿੱਚ ਏਅਰ ਇੰਡੀਆ ਦੇ ਯਾਤਰੀ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਕਈ ਐਂਬੂਲੈਂਸਾਂ ਅਤੇ ਫਾਇਰ ਬ੍ਰਿਗੇਡ ਪਹੁੰਚ ਗਏ ਹਨ।
-
ਅਹਿਮਦਾਬਾਦ ਦੇ ਮੇਘਾਨੀ ਵਿੱਚ ਜਹਾਜ਼ ਹਾਦਸਾ
ਗੁਜਰਾਤ ਦੇ ਅਹਿਮਦਾਬਾਦ ਦੇ ਮੇਘਾਨੀ ਦੇ ਰਿਹਾਇਸ਼ੀ ਇਲਾਕੇ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਜਹਾਜ਼ ਹਾਦਸੇ ਤੋਂ ਬਾਅਦ ਅਸਮਾਨ ਵਿੱਚ ਕਾਲਾ ਧੂੰਆਂ ਫੈਲ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਏਅਰ ਇੰਡੀਆ ਦਾ ਯਾਤਰੀ ਜਹਾਜ਼ ਹੈ।
-
ਅਸੀਮ ਮੁਨੀਰ ਨੂੰ ਵਿਕਟਰੀ ਡੇਅ ਪਰੇਡ ਲਈ ਨਹੀਂ ਦਿੱਤਾ ਸੱਦਾ
ਪਾਕਿਸਤਾਨੀ ਜਨਰਲ ਅਸੀਮ ਮੁਨੀਰ ਨੂੰ ਅਮਰੀਕਾ ਵਿੱਚ ਵਿਜੇ ਦਿਵਸ ਪਰੇਡ ਲਈ ਸੱਦਾ ਨਹੀਂ ਦਿੱਤਾ ਗਿਆ ਹੈ। ਮੁਨੀਰ ਹੁਣੇ ਅਮਰੀਕਾ ਦੇ ਦੌਰੇ ‘ਤੇ ਜਾ ਰਹੇ ਹਨ ਜਿੱਥੇ ਉਹ ਆਪਣੇ ਹਮਰੁਤਬਾ ਨੂੰ ਮਿਲਣਗੇ। ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨੀ ਪ੍ਰਚਾਰ ਮੁਨੀਰ ਦੀ ਫੇਰੀ ਨੂੰ ਵਧਾ-ਚੜ੍ਹਾ ਕੇ ਪੇਸ਼ ਕਰ ਰਿਹਾ ਹੈ।
-
ਸੂਰਤ ਪਹੁੰਚੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਗੁਜਰਾਤ ਦੇ ਸੂਰਤ ਸ਼ਹਿਰ ਪਹੁੰਚੇ ਹਨ। ਸੂਰਤ ਵਿੱਚ ਉਹ ਕਿਸਾਨਾਂ ਨਾਲ ਗੱਲਬਾਤ ਸਮੇਤ ਕਈ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ।
-
ਤੇਲੰਗਾਨਾ ਵਿੱਚ 3 ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ
ਤੇਲੰਗਾਨਾ ਵਿੱਚ ਵਿਭਾਗਾਂ ਨੂੰ ਵੰਡਿਆ ਗਿਆ ਹੈ। ਵਿਵੇਕ ਵੈਂਕਟਸਵਾਮੀ ਨੂੰ ਕਿਰਤ, ਰੁਜ਼ਗਾਰ, ਸਿਖਲਾਈ ਅਤੇ ਫੈਕਟਰੀਆਂ ਮੰਤਰੀ ਬਣਾਇਆ ਗਿਆ ਹੈ। ਜਦੋਂ ਕਿ ਅਦਲੂਰੂ ਲਕਸ਼ਮਣ ਕੁਮਾਰ ਨੂੰ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਵਿੱਚ ਅਨੁਸੂਚਿਤ ਜਾਤੀ, ਜਨਜਾਤੀ ਭਲਾਈ, ਘੱਟ ਗਿਣਤੀ ਭਲਾਈ ਅਤੇ ਦਿਵਿਆਂਗਾਂ, ਸੀਨੀਅਰ ਨਾਗਰਿਕਾਂ ਅਤੇ ਟ੍ਰਾਂਸਜੈਂਡਰ ਦੇ ਸਸ਼ਕਤੀਕਰਨ ਵਿਭਾਗ ਸ਼ਾਮਲ ਹਨ। ਇਸ ਤੋਂ ਇਲਾਵਾ ਵੀ ਸ਼੍ਰੀਹਰੀ ਨੂੰ ਖੇਡ ਅਤੇ ਯੁਵਾ ਸੇਵਾਵਾਂ ਵਿਭਾਗ ਤੋਂ ਇਲਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।