AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Live Updates: ਅਸੀਂ ਭਾਰਤੀ ਜਹਾਜ਼ਾਂ ਲਈ ਚੰਗੀ ਤਿਆਰੀ ਚਾਹੁੰਦੇ ਹਾਂ- ਈਰਾਨੀ ਰਾਜਦੂਤ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 13 Apr 2026 23:44 PM IST
Share
Live Updates: ਅਸੀਂ ਭਾਰਤੀ ਜਹਾਜ਼ਾਂ ਲਈ ਚੰਗੀ ਤਿਆਰੀ ਚਾਹੁੰਦੇ ਹਾਂ- ਈਰਾਨੀ ਰਾਜਦੂਤ
Live Updates

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 13 Apr 2026 10:47 PM (IST)

    PM ਮੋਦੀ ਕੱਲ੍ਹ ਕਰਨਗੇ ਦਿੱਲੀ-ਦੇਹਰਾਦੂਨ ਆਰਥਿਕ ਕੋਰੀਡੋਰ ਦਾ ਉਦਘਾਟਨ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ, ਮੰਗਲਵਾਰ ਨੂੰ ਦਿੱਲੀ-ਦੇਹਰਾਦੂਨ ਆਰਥਿਕ ਕੋਰੀਡੋਰ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਸ ਨਾਲ ਯਾਤਰਾ ਦਾ ਸਮਾਂ ਘੱਟ ਜਾਵੇਗਾ। ਇਸ ਕੋਰੀਡੋਰ ਨਾਲ ਦਿੱਲੀ, ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੇ ਲੋਕਾਂ ਨੂੰ ਲਾਭ ਹੋਵੇਗਾ।

  • 13 Apr 2026 05:57 PM (IST)

    ਅਸੀਂ ਭਾਰਤੀ ਜਹਾਜ਼ਾਂ ਲਈ ਚੰਗੀ ਤਿਆਰੀ ਚਾਹੁੰਦੇ ਹਾਂ- ਈਰਾਨੀ ਰਾਜਦੂਤ

    ਸਟ੍ਰੇਟ ਆਫ ਹੋਰਮੁਜ਼ ਵਿੱਚੋਂ ਲੰਘਣ ਵਾਲੇ ਭਾਰਤੀ ਜਹਾਜ਼ਾਂ ਬਾਰੇ, ਭਾਰਤ ਵਿੱਚ ਇਸਲਾਮੀ ਗਣਰਾਜ ਈਰਾਨ ਦੇ ਰਾਜਦੂਤ ਡਾ. ਮੁਹੰਮਦ ਫਤਹਾਲੀ ਨੇ ਕਿਹਾ, “ਭਾਰਤੀ ਜਹਾਜ਼ਾਂ ਲਈ, ਤੁਸੀਂ ਜਾਣਦੇ ਹੋ ਕਿ ਸਾਡਾ ਭਾਰਤ ਸਰਕਾਰ ਨਾਲ ਚੰਗਾ ਰਿਸ਼ਤਾ ਹੈ। ਅਸੀਂ ਭਾਰਤੀ ਜਹਾਜ਼ਾਂ ਲਈ ਚੰਗੀ ਤਰ੍ਹਾਂ ਤਿਆਰ ਰਹਿਣਾ ਚਾਹੁੰਦੇ ਹਾਂ। ਤੁਸੀਂ ਜਾਣਦੇ ਹੋ ਕਿ ਸਾਡੇ ਵਿਦੇਸ਼ ਮੰਤਰੀ ਨੇ ਭਾਰਤ ਨੂੰ ਉਨ੍ਹਾਂ ਪੰਜ ਦੇਸ਼ਾਂ ਵਿੱਚੋਂ ਇੱਕ ਦੱਸਿਆ ਹੈ ਜਿਨ੍ਹਾਂ ਨੂੰ ਉਹ ਆਪਣਾ ਦੋਸਤ ਮੰਨਦੇ ਹਨ।”

  • 13 Apr 2026 04:15 PM (IST)

    13 ਸਾਲ ਬਾਅਦ ਭਾਰਤ ‘ਚ ਸ਼ੁਰੂ ਹੋਵੇਗੀ ਫਾਰਮੂਲਾ ਵਨ ਰੇਸ, ਖੇਡ ਮੰਤਰੀ ਮਾਂਡਵੀਆ ਦਾ ਦਾਅਵਾ

    13 ਸਾਲ ਬਾਅਦ ਭਾਰਤ ‘ਚ ਸ਼ੁਰੂ ਹੋਵੇਗੀ ਫਾਰਮੂਲਾ ਵਨ ਰੇਸ, ਖੇਡ ਮੰਤਰੀ ਮਾਂਡਵੀਆ ਦਾ ਦਾਅਵਾ

  • 13 Apr 2026 03:14 PM (IST)

    ਅਸੀਂ ਚਾਰ ਵਿਆਹ ਨਹੀਂ ਕਰਨ ਦੇਵਾਂਗੇ: ਅਮਿਤ ਸ਼ਾਹ

    ਪੱਛਮੀ ਬਰਧਮਾਨ ‘ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, “ਅਸੀਂ ਚਾਰ ਵਿਆਹ ਨਹੀਂ ਕਰਨ ਦੇਵਾਂਗੇ। ਤੁਸੀਂ ਸਰਕਾਰ ਚੁਣੋ, ਅਸੀਂ ਯੂਸੀਸੀ ਲਿਆਵਾਂਗੇ।”

  • 13 Apr 2026 01:46 PM (IST)

    ਮੁੱਖ ਮੰਤਰੀ ਮਾਨ ਵਿਧਾਨ ਸਭਾ ‘ਚ ਬਿੱਲ ‘ਤੇ ਕਰ ਰਹੇ ਚਰਚਾ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ‘ਤੇ ਵਿਧਾਨ ਸਭਾ ‘ਚ ਚਰਚਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਦਿਨ ਦੀ ਇਤਿਹਾਸਕ ਮਾਨਤਾ ਹੈ।

  • 13 Apr 2026 12:47 PM (IST)

    ਹੋਰ ਪੰਥਕ ਸਰਕਾਰਾਂ ਨੂੰ ਮਿਲੇ ਮੌਕੇ, ਪਰ ਉਹ ਖ਼ੁਦ ਬੇਅਦਬੀ ਦੇ ਦੋਸ਼ੀ: ਬੈਂਸ

    ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਬਿੱਲ ਤੇ ਚਰਚਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਕਿਹਾ ਇਹ ਬਿੱਲ ਜਾਗਤ ਜੋਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਤੇ ਸਤਿਕਾਰ ਲਈ ਸਾਡੀ ਸਰਕਾਰ ਲੈ ਕੇ ਆਈ ਹੈ। ਉਨ੍ਹਾਂ ਨੇ ਕਿਹਾ ਕਿ ਪੂਰੀ ਸਰਕਾਰ ਤੇ ਸੀਐਮ ਮਾਨ ਤੇ ਬਹੁਤ ਕਿਰਪਾ ਹੈ। ਇਹ ਮੌਕਾ ਹੋਰ ਪੰਥਕ ਸਰਕਾਰਾਂ ਨੂੰ ਮਿਲਿਆ ਸੀ, ਪਰ ਸਤਿਕਾਰ ਤਾਂ ਦੂਰ ਦੀ ਗੱਲ ਹੈ, ਉਹ ਖ਼ੁਦ ਬੇਅਦਬੀ ਦੇ ਦੋਸ਼ੀ ਹਨ। ਉਨ੍ਹਾਂ ਨੇ (ਵਿਰੋਧੀਆਂ ਨੇ) ਆਪ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕਬੂਲਨਾਮਾ ਕੀਤਾ ਕਿ ਉਨ੍ਹਾਂ ਨੇ ਬੇਅਦਬੀਆਂ ਕਰਵਾਈਆਂ ਹਨ। ਬਤੌਰ ਵਿਧਾਇਕ ਤੇ ਸਿੱਖ ਹੋਣ ਦੇ ਨਾਤੇ ਮੈਂ ਸੀਐਮ ਮਾਨ, ਸਾਡੀ ਲੀਡਰਸ਼ਿਪ, ਸੰਤ ਮਹਾਤਮਾ ਤੇ ਜਿੰਨੇ ਸਕਾਲਰਾਂ ਨੇ ਇਹ ਬਿੱਲ ਬਣਾਉਣ ਚ ਮਦਦ ਕੀਤੀ, ਉਨ੍ਹਾਂ ਦਾ ਧੰਨਵਾਦ ਕਰਦਾ ਹਾਂ।

  • 13 Apr 2026 11:46 AM (IST)

    ਸਭ ਤੋਂ ਪਹਿਲਾਂ ਬੁਨਿਆਦੀ ਹੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਹੋਣਾ ਚਾਹੀਦਾ: CM

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ‘ਚ ਕਿਹਾ ਕਿ ਸਭ ਤੋਂ ਪਹਿਲਾਂ ਬੁਨਿਆਦੀ ਹੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਹੋਣਾ ਚਾਹੀਦਾ ਹੈ। ਸੀਐਮ ਮਾਨ ਨੇ ਕਿਹਾ ਕਿ ਅੱਜ ਦਾ ਇਜਲਾਸ ਵਿਸ਼ੇਸ਼ ਤੌਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਦੇ ਖਿਲਾਫ਼ ਕਾਨੂੰਨ ‘ਤੇ ਡਿਬੇਟ ਕਰਨ ਲਈ ਬੁਲਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਘਰ ‘ਚ ਵੀ ਕਿਸੇ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲੈ ਕੇ ਆਉਂਦੇ ਹਾਂ ਤਾਂ ਸਾਰੇ ਕੰਮ ਰੋਕ ਦਿੱਤੇ ਜਾਂਦੇ ਹਨ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਨੂੰ ਕਿਹਾ ਕਿ ਅੱਜ ਕੋਈ ਵੀ ਅਜਿਹਾ ਕੰਮ ਨਾ ਕੀਤਾ ਜਾਵੇ, ਜਿਸ ਨਾਲ ਰਾਜਨੀਤਿਕ ਮਤਭੇਦ ਹੋਣ ਤੇ ਕਾਰਵਾਈ ‘ਚ ਅੜਚਣ ਆਵੇ। ਉਨ੍ਹਾਂ ਕਿਹਾ ਕਿ ਰਾਜਨੀਤਿਕ ਮਤਭੇਦ ਬਾਅਦ ‘ਚ ਹਲ ਕਰ ਲਏ ਜਾਣਗੇ।

  • 13 Apr 2026 11:04 AM (IST)

    ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ

    ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੂਰੂ ਹੋ ਚੁੱਕੀ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਾਰਵਾਈ ਸ਼ੁਰੂ ਕੀਤੀ ਗਈ।

  • 13 Apr 2026 10:52 AM (IST)

    ਥੋੜ੍ਹੀ ਹੀ ਦੇਰ ‘ਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

    ਪੰਜਾਬ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਇਸ ਇਜਲਾਸ ‘ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਪੇਸ਼ ਕੀਤਾ ਜਾਵੇਗਾ।

  • 13 Apr 2026 10:04 AM (IST)

    ਮੈਨੂੰ ਪੋਪ ਪਸੰਦ ਨਹੀਂ, ਮੈਂ ਉਨ੍ਹਾਂ ਦਾ ਪ੍ਰਸ਼ੰਸਕ ਨਹੀਂ: ਟਰੰਪ

    ਪੋਪ ਲੀਓ XIV ਬਾਰੇ ਬੋਲਦੇ ਹੋਏ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ, “ਮੈਨੂੰ ਨਹੀਂ ਲੱਗਦਾ ਕਿ ਉਹ ਬਹੁਤ ਵਧੀਆ ਕੰਮ ਕਰ ਰਹੇ ਹਨ। ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਅਪਰਾਧ ਪਸੰਦ ਹੈ। ਸਾਨੂੰ ਅਜਿਹਾ ਪੋਪ ਪਸੰਦ ਨਹੀਂ ਹੈ ਜੋ ਕਹਿੰਦੇ ਹਨ ਕਿ ਪ੍ਰਮਾਣੂ ਹਥਿਆਰ ਰੱਖਣਾ ਠੀਕ ਹੈ। ਅਸੀਂ ਅਜਿਹਾ ਪੋਪ ਨਹੀਂ ਚਾਹੁੰਦੇ, ਜੋ ਕਹਿੰਦੇ ਹਨ ਕਿ ਸਾਡੇ ਸ਼ਹਿਰਾਂ ‘ਚ ਅਪਰਾਧ ਕਰਨਾ ਠੀਕ ਹੈ। ਮੈਨੂੰ ਇਹ ਪਸੰਦ ਨਹੀਂ ਹੈ। ਮੈਂ ਪੋਪ ਲੀਓ ਦਾ ਵੱਡਾ ਪ੍ਰਸ਼ੰਸਕ ਨਹੀਂ ਹਾਂ। ਉਹ ਇੱਕ ਬਹੁਤ ਹੀ ਉਦਾਰ ਵਿਅਕਤੀ ਹਨ ਤੇ ਉਹ ਇੱਕ ਅਜਿਹੇ ਵਿਅਕਤੀ ਹਨ ਜੋ ਅਪਰਾਧ ਨੂੰ ਰੋਕਣ ‘ਚ ਵਿਸ਼ਵਾਸ ਨਹੀਂ ਰੱਖਦੇ। ਉਹ ਇੱਕ ਅਜਿਹਾ ਵਿਅਕਤੀ ਹਨ ਜੋ ਇਹ ਨਹੀਂ ਸੋਚਦੇ ਕਿ ਸਾਨੂੰ ਇੱਕ ਅਜਿਹੇ ਦੇਸ਼ ਨਾਲ ਖਿਲਵਾੜ ਕਰਨਾ ਚਾਹੀਦਾ ਹੈ ਜੋ ਪ੍ਰਮਾਣੂ ਹਥਿਆਰ ਚਾਹੁੰਦਾ ਹੈ ਤਾਂ ਜੋ ਉਹ ਦੁਨੀਆ ਨੂੰ ਉਡਾ ਸਕੇ। ਮੈਂ ਪੋਪ ਲੀਓ ਦਾ ਪ੍ਰਸ਼ੰਸਕ ਨਹੀਂ ਹਾਂ।”

  • 13 Apr 2026 09:33 AM (IST)

    ਸਪੀਕਰ ਕੁਲਤਾਰ ਸੰਧਵਾਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਹੋਏ ਨਤਮਸਤਕ

    ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਮੱਥਾ ਟੇਕਣ ਲਈ ਪੁੱਜੇ।

Follow Us
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ...
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ...
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ...
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...