Live Updates: ਸੁਰੇਸ਼ ਰੈਨਾ ਤੋਂ ED ਨੇ 9 ਘੰਟੇ ਕੀਤੀ ਪੁੱਛਗਿੱਛ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਸੁਰੇਸ਼ ਰੈਨਾ ਤੋਂ ED ਨੇ 9 ਘੰਟੇ ਕੀਤੀ ਪੁੱਛਗਿੱਛ
ਈਡੀ ਨੇ ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਤੋਂ 9 ਘੰਟੇ ਪੁੱਛਗਿੱਛ ਕੀਤੀ ਹੈ। ਸੱਟੇਬਾਜ਼ੀ ਐਪ ਮਾਮਲੇ ਵਿੱਚ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਹੈ।
-
ਜੰਮੂ-ਕਸ਼ਮੀਰ ਨੂੰ ਮਿਲੇ ਰਾਜ ਦਾ ਦਰਜਾ, ਸੁਪਰੀਮ ਕੋਰਟ ਭਲਕੇ ਕਰੇਗੀ ਪਟੀਸ਼ਨ ‘ਤੇ ਸੁਣਵਾਈ
ਸੁਪਰੀਮ ਕੋਰਟ ਕੱਲ੍ਹ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਚੀਫ਼ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇ ਵਿਨੋਦ ਚੰਦਰਨ ਦੀ ਬੈਂਚ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਪਟੀਸ਼ਨ ਵਿੱਚ ਕੇਂਦਰ ਸਰਕਾਰ ਨੂੰ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।
-
ਭਲਕੇ ਮੁੱਖ ਮੰਤਰੀ ਰਿਹਾਇਸ਼ ‘ਤੇ ਪੰਜਾਬ ਕੈਬਨਿਟ ਦੀ ਬੈਠਕ
ਭਲਕੇ ਪੰਜਾਬ ਕੈਬਨਿਟ ਦੀ ਬੈਠਕ ਹੋਣ ਜਾ ਰਹੀ ਹੈ। ਇਹ ਬੈਠਕ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ।

-
ਫ਼ਿਰੋਜ਼ਪੁਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਡਰੋਨ ਦੀ ਵਰਤੋਂ ਤੇ ਰੋਕ ਦੇ ਹੁਕਮ ਜਾਰੀ
ਫ਼ਿਰੋਜ਼ਪੁਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 14, 15 ਅਗਸਤ ਲਈ ਫ਼ਿਰੋਜ਼ਪੁਰ ਛਾਉਣੀ ਅਤੇ ਸ਼ਹਿਰ ਅੰਦਰ ਡਰੋਨ ਦੀ ਵਰਤੋਂ ਤੇ ਰੋਕ ਦੇ ਹੁਕਮ ਜਾਰੀ ਕੀਤਾ ਗਿਆ ਹੈ।
-
ਬਾਦਸ਼ਾਹ ਦੇ ਕਲੱਬ ‘ਤੇ ਹਮਲਾ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
ਬਾਦਸ਼ਾਹ ਦੇ ਕਲੱਬ ‘ਤੇ ਹਮਲਾ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਨੇ ਦੀਪਕ ਨਾਮ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।
-
ਤੁਹਾਡੀ ਵੋਟ ਦੀ ਚੋਰੀ… ਤੁਹਾਡੇ ਹੱਕ ਦੀ ਚੋਰੀ: ਰਾਹੁਲ ਗਾਂਧੀ ਨੇ X ‘ਤੇ ਪੋਸਟ ਕੀਤਾ
ਰਾਹੁਲ ਗਾਂਧੀ ਵੋਟ ਚੋਰੀ ਨੂੰ ਲੈ ਕੇ ਲਗਾਤਾਰ ਭਾਜਪਾ ਅਤੇ ਚੋਣ ਕਮਿਸ਼ਨ ‘ਤੇ ਨਿਸ਼ਾਨਾ ਸਾਧ ਰਹੇ ਹਨ। ਇਸ ਦੌਰਾਨ, ਕਾਂਗਰਸੀ ਨੇਤਾ ਨੇ ਸੋਸ਼ਲ ਮੀਡੀਆ ਹੈਂਡਲ X ‘ਤੇ ਪੋਸਟ ਕਰਦਿਆਂ ਕਿਹਾ, ਤੁਹਾਡੀ ਵੋਟ ਦੀ ਚੋਰੀ ਤੁਹਾਡੇ ਹੱਕ ਦੀ ਚੋਰੀ ਹੈ, ਤੁਹਾਡੀ ਪਛਾਣ ਦੀ ਚੋਰੀ ਹੈ!
-
SIR ‘ਤੇ ਕੋਈ ਇਤਰਾਜ਼ ਨਹੀਂ, ਪਰ ਚੋਣਾਂ ਤੋਂ ਪਹਿਲਾਂ ਕਿਉਂ: SC
ਬਿਹਾਰ ਦੀ ਵੋਟਰ ਸੂਚੀ ਸੋਧ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਕਿਹਾ, SIR ਦੇ ਨਿਯਮ ਸਖ਼ਤ ਨਹੀਂ ਹਨ। ਨਾਲ ਹੀ, ਅਦਾਲਤ ਨੇ ਕਿਹਾ, SIR ‘ਤੇ ਕੋਈ ਇਤਰਾਜ਼ ਨਹੀਂ ਹੈ, ਪਰ ਇਹ ਪ੍ਰਕਿਰਿਆ ਚੋਣਾਂ ਤੋਂ ਪਹਿਲਾਂ ਕਿਉਂ ਹੋਈ।
-
ਸੁਰੇਸ਼ ਰੈਨਾ ਈਡੀ ਦਫ਼ਤਰ ਪਹੁੰਚੇ, ਗੇਮਿੰਗ ਐਪ ਪ੍ਰਮੋਸ਼ਨ ਮਾਮਲੇ ‘ਚ ਪੁੱਛਗਿੱਛ ਜਾਰੀ
ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਈਡੀ ਦਫ਼ਤਰ ਪਹੁੰਚੇ। ਈਡੀ ਨੇ ਉਨ੍ਹਾਂ ਨੂੰ ਗੇਮਿੰਗ ਐਪ ਪ੍ਰਮੋਸ਼ਨ ਮਾਮਲੇ ਵਿੱਚ ਸੰਮਨ ਭੇਜੇ ਸਨ। ਹੁਣ ਇਸ ਮਾਮਲੇ ਵਿੱਚ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
-
ਫੌਜ ਨੇ LOC ‘ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ, ਇੱਕ ਜਵਾਨ ਸ਼ਹੀਦ, ਆਪ੍ਰੇਸ਼ਨ ਜਾਰੀ
ਭਾਰਤੀ ਫੌਜ ਨੇ ਕੰਟਰੋਲ ਰੇਖਾ (LOC) ‘ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ। ਬਾਰਾਮੂਲਾ ਜ਼ਿਲ੍ਹੇ ਦੇ ਉਰੀ ਸੈਕਟਰ ਦੇ ਚਿਰੂੰਡਾ ਪਿੰਡ ‘ਚ ਕੰਟਰੋਲ ਰੇਖਾ ‘ਤੇ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਘੁਸਪੈਠੀਆਂ ਨਾਲ ਹੋਈ ਭਿਆਨਕ ਮੁੱਠਭੇੜ ‘ਚ ਇੱਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਇਸ ਦੇ ਨਾਲ ਹੀ, ਕਾਰਵਾਈ ਅਜੇ ਵੀ ਜਾਰੀ ਹੈ।
-
ਪ੍ਰਧਾਨ ਮੰਤਰੀ ਤੇ ਟਰੰਪ ਦੀ ਹੋ ਸਕਦੀ ਹੈ ਮੁਲਾਕਾਤ, ਅਗਲੇ ਮਹੀਨੇ ਜਾ ਸਕਦੇ ਹਨ ਅਮਰੀਕਾ
ਪ੍ਰਧਾਨ ਮੰਤਰੀ ਮੋਦੀ ਅਗਲੇ ਮਹੀਨੇ ਨਿਊਯਾਰਕ ‘ਚ ਹੋਣ ਵਾਲੇ ਯੂਐਨਜੀਏ ਸੈਸ਼ਨ ਦਾ ਹਿੱਸਾ ਬਣਨ ਲਈ ਅਮਰੀਕਾ ਜਾ ਸਕਦੇ ਹਨ। ਇਸ ਸਮੇਂ ਦੌਰਾਨ, ਪ੍ਰਧਾਨ ਮੰਤਰੀ ਰਾਸ਼ਟਰਪਤੀ ਟਰੰਪ ਨੂੰ ਮਿਲ ਸਕਦੇ ਹਨ।