AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Live Updates: DGCA ਨੇ ਏਅਰ ਇੰਡੀਆ ‘ਤੇ 1 ਕਰੋੜ ਦਾ ਜੁਰਮਾਨਾ ਲਗਾਇਆ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

pritpal-singh
| Updated On: 13 Feb 2026 23:54 PM IST
Live Updates: DGCA ਨੇ ਏਅਰ ਇੰਡੀਆ ‘ਤੇ 1 ਕਰੋੜ ਦਾ ਜੁਰਮਾਨਾ ਲਗਾਇਆ
LIVE UPDATE

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 13 Feb 2026 07:44 PM (IST)

    DGCA ਨੇ ਏਅਰ ਇੰਡੀਆ ‘ਤੇ 1 ਕਰੋੜ ਦਾ ਜੁਰਮਾਨਾ ਲਗਾਇਆ

    ਨਵੰਬਰ ਵਿੱਚ ਏਅਰ ਇੰਡੀਆ ਨੇ ਬਿਨਾਂ ਸੁਰੱਖਿਆ ਪਰਮਿਟ ਦੇ 8 ਵਾਰ ਜਹਾਜ਼ ਉਡਾਇਆ ਸੀ। ਜਿਸ ਨੂੰ ਲੈ ਕੇ ਡੀਜੀਸੀਏ ਨੇ ਨਿਯਮਾਂ ਦੀ ਉਲੰਘਣਾ ਦੀ ਸ਼੍ਰੋਣੀ ਵਿੱਚ ਪਾ ਦਿੱਤਾ ਹੈ। ਡੀਜੀਸੀਏ ਨੇ ਏਅਰ ਇੰਡੀਆ ‘ਤੇ ਇੱਕ ਕਰੋੜ ਰਪੁਏ ਦਾ ਜੁਰਮਾਨਾ ਲਗਾਇਆ ਹੈ।

  • 13 Feb 2026 06:33 PM (IST)

    ਦਿੱਲੀ ਦੇ ਸਾਊਥ ਬਲਾਕ ਇਮਾਰਤ ‘ਚ ਮੋਦੀ ਕੈਬਨਿਟ ਦੀ ਬੈਠਕ ਖ਼ਤਮ

    ਦਿੱਲੀ ਦੇ ਸਾਊਥ ਬਲਾਕ ਇਮਾਰਤ ਵਿੱਚ ਪੀਐਮ ਮੋਦੀ ਦੀ ਆਖਰੀ ਬੈਠਕ ਖ਼ਤਮ ਹੋ ਗਈ ਹੈ। ਪੀਐਮਓ ਅੱਜ ਤੋਂ ਸੇਵਾ ਤੀਰਥ ਵਿੱਚ ਸ਼ਿਫਟ ਹੋ ਗਿਆ ਹੈ। ਸ਼ਿਫਟ ਹੋਣ ਤੋਂ ਬਾਅਦ ਸਾਊਥ ਬਲਾਕ ਇਮਾਰਤ ਵਿੱਚ ਇਹ ਆਖਰੀ ਬੈਠਕ ਬੁਲਾਈ ਗਈ ਹੈ। ਇਸ ਬੈਠਕ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੁਹਰ ਲੱਗਣ ਦੀ ਸੰਭਾਵਨਾ ਹੈ।

  • 13 Feb 2026 04:20 PM (IST)

    PM ਮੋਦੀ ਨੇ ਤਾਰਿਕ ਰਹਿਮਾਨ ਨਾਲ ਫ਼ੋਨ ‘ਤੇ ਕੀਤੀ ਗੱਲ, ਜਿੱਤ ਦੀ ਵਧਾਈ ਦਿੱਤੀ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਰਿਕ ਰਹਿਮਾਨ ਨਾਲ ਫ਼ੋਨ ‘ਤੇ ਗੱਲ ਕੀਤੀ। ਜਿਨ੍ਹਾਂ ਨੇ ਬੰਗਲਾਦੇਸ਼ ਚੋਣਾਂ ਵਿੱਚ ਭਾਰੀ ਜਿੱਤ ਪ੍ਰਾਪਤ ਕੀਤੀ। ਪ੍ਰਧਾਨ ਮੰਤਰੀ ਨੇ ਤਾਰਿਕ ਰਹਿਮਾਨ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ। ਇੰਸਟਾਗ੍ਰਾਮ ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਮੈਨੂੰ ਤਾਰਿਕ ਰਹਿਮਾਨ ਨਾਲ ਗੱਲ ਕਰਕੇ ਖੁਸ਼ੀ ਹੋਈ। ਮੈਂ ਉਨ੍ਹਾਂ ਨੂੰ ਬੰਗਲਾਦੇਸ਼ ਚੋਣਾਂ ਵਿੱਚ ਉਨ੍ਹਾਂ ਦੀ ਸ਼ਾਨਦਾਰ ਜਿੱਤ ‘ਤੇ ਵਧਾਈ ਦਿੱਤੀ। ਮੈਂ ਬੰਗਲਾਦੇਸ਼ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੇ ਉਨ੍ਹਾਂ ਦੇ ਯਤਨਾਂ ਵਿੱਚ ਆਪਣੀਆਂ ਸ਼ੁਭਕਾਮਨਾਵਾਂ ਅਤੇ ਸਮਰਥਨ ਪ੍ਰਗਟ ਕੀਤਾ। ਡੂੰਘੇ ਇਤਿਹਾਸਕ ਅਤੇ ਸੱਭਿਆਚਾਰਕ ਸਬੰਧਾਂ ਵਾਲੇ ਦੋ ਨਜ਼ਦੀਕੀ ਗੁਆਂਢੀ ਹੋਣ ਦੇ ਨਾਤੇ, ਮੈਂ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਭਾਰਤ ਦੀ ਨਿਰੰਤਰ ਵਚਨਬੱਧਤਾ ਨੂੰ ਦੁਹਰਾਇਆ।”

  • 13 Feb 2026 03:35 PM (IST)

    ਮੁਖਤਾਰ ਅੰਸਾਰੀ ਗੈਂਗ ਦੇ ਇੱਕ ਸ਼ੂਟਰ ਦਾ ਕਤਲ

    ਬਾਰਾਬੰਕੀ ਵਿੱਚ ਮੁਖਤਾਰ ਅੰਸਾਰੀ ਗੈਂਗ ਨਾਲ ਸਬੰਧਤ ਇੱਕ ਸ਼ੂਟਰ ਦਾ ਕਤਲ ਕਰ ਦਿੱਤਾ ਗਿਆ ਹੈ। ਸ਼ੋਏਬ ਜੇਲ੍ਹਰ ਕਤਲ ਕੇਸ ਦਾ ਦੋਸ਼ੀ ਸੀ।

  • 13 Feb 2026 02:28 PM (IST)

    ਅਯੁੱਧਿਆ ਅਦਾਲਤ ‘ਚ ਬੰਬ ਦੀ ਧਮਕੀ, ਡੌਗ ਸਕੁਐਡ ਮੌਕੇ ‘ਤੇ ਮੌਜੂਦ

    ਅਯੁੱਧਿਆ ਅਦਾਲਤ ‘ਚ ਬੰਬ ਦੀ ਧਮਕੀ ਨਾਲ ਹਫੜਾ-ਦਫੜੀ ਮਚ ਗਈ। ਸੁਰੱਖਿਆ ਕਰਮਚਾਰੀ ਤੇ ਡੌਗ ਸਕੁਐਡ ਮੌਕੇ ‘ਤੇ ਮੌਜੂਦ ਹਨ। ਇਸ ਸਮੇਂ ਅਦਾਲਤ ਦੇ ਕੰਪਲੈਕਸ ਦੀ ਤਲਾਸ਼ੀ ਲਈ ਜਾ ਰਹੀ ਹੈ

  • 13 Feb 2026 01:20 PM (IST)

    ਰਣਵੀਰ ਸਿੰਘ ਅਤੇ ਰੋਹਿਤ ਸ਼ੈੱਟੀ ਨੂੰ ਮੁੜ ਧਮਕੀ

    ਐਕਟਰ ਰਣਵੀਰ ਸਿੰਘ ਅਤੇ ਡਾਇਰੈਕਟਰ ਰੋਹਿਤ ਸ਼ੈੱਟੀ ਨੂੰ ਮੁੜ ਤੋਂ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਕ ਲਾਰੈਂਸ ਗੈਂਗ ਦੇ ਗੁਰਗੇ ਹੈਰੀ ਬਾਕਸਰ ਨੇ ਵਾਟਸਐਪ ਰਾਹੀਂ ਦੋਵਾਂ ਨੂੰ ਧਮਕੀ ਦਿੱਤੀ ਹੈ।

  • 13 Feb 2026 11:55 AM (IST)

    19 ਫਰਵਰੀ ਨੂੰ ਹੋਵੇਗੀ SGPC ਦੀ ਅੰਤਰਿਮ ਕਮੇਟੀ ਦੀ ਅਹਿਮ ਮੀਟਿੰਗ

    ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ ਮੀਟਿੰਗ। ਰੂਟੀਨ ਦੇ ਕੰਮ ਕਾਜ ਤੋਂ ਇਲਾਵਾ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਦੀ ਰਿਹਾਈ। ਸ੍ਰੀ ਦਰਬਾਰ ਸਾਹਿਬ ਦੀ ਪ੍ਰੀਕਰਮਾ ‘ਚ ਬਿਨਾਂ ਸੂਚਿਤ ਕੀਤੇ ਪੁਲਿਸ ਦਾ ਦਾਖਲ ਹੋਣਾ ਆਦਿ ਸਮੇਤ ਵੱਖ ਵੱਖ ਪੰਥਕ ਮੁੱਦਿਆਂ ਸਬੰਧੀ ਵਿਚਾਰਾਂ ਹੋਣਗੀਆਂ।

  • 13 Feb 2026 11:23 AM (IST)

    ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਤਾਰਿਕ ਰਹਿਮਾਨ ਨੂੰ ਦਿੱਤੀ ਵਧਾਈ

    ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੰਗਲਾਦੇਸ਼ੀ ਨੇਤਾ ਤਾਰਿਕ ਰਹਿਮਾਨ ਤੇ ਉਨ੍ਹਾਂ ਦੀ ਪਾਰਟੀ, ਬੀਐਨਪੀ ਨੂੰ ਸੰਸਦੀ ਚੋਣਾਂ ‘ਚ ਜਿੱਤ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਤੇ ਬੰਗਲਾਦੇਸ਼ ਇਤਿਹਾਸ, ਭਾਸ਼ਾ, ਸੱਭਿਆਚਾਰ ਤੇ ਹੋਰ ਕਈ ਖੇਤਰਾਂ ‘ਚ ਡੂੰਘੇ ਸਬੰਧ ਸਾਂਝੇ ਕਰਦੇ ਹਨ। ਖੜਗੇ ਨੇ ਇਹ ਵੀ ਕਿਹਾ ਕਿ ਇੱਕ ਲੋਕਤੰਤਰੀ, ਪ੍ਰਗਤੀਸ਼ੀਲ ਤੇ ਸਮਾਵੇਸ਼ੀ ਬੰਗਲਾਦੇਸ਼ ਪੂਰੇ ਖੇਤਰ ‘ਚ ਸ਼ਾਂਤੀ ਤੇ ਸਥਿਰਤਾ ਲਈ ਜ਼ਰੂਰੀ ਹੈ ਤੇ ਭਾਰਤ ਦੇ ਲੋਕ ਹਮੇਸ਼ਾ ਅਜਿਹੇ ਬੰਗਲਾਦੇਸ਼ ਦਾ ਸਮਰਥਨ ਕਰਨਗੇ।

  • 13 Feb 2026 09:28 AM (IST)

    ਪ੍ਰਧਾਨ ਮੰਤਰੀ ਮੋਦੀ ਨੇ ਤਾਰਿਕ ਰਹਿਮਾਨ ਨੂੰ ਜਿੱਤ ‘ਤੇ ਦਿੱਤੀ ਵਧਾਈ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਗਲਾਦੇਸ਼ੀ ਨੇਤਾ ਤਾਰਿਕ ਰਹਿਮਾਨ ਨੂੰ ਸੰਸਦੀ ਚੋਣਾਂ ‘ਚ ਉਨ੍ਹਾਂ ਦੀ ਸ਼ਾਨਦਾਰ ਜਿੱਤ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਬੰਗਲਾਦੇਸ਼ ਦੇ ਲੋਕਾਂ ਦੇ ਉਨ੍ਹਾਂ ਦੀ ਲੀਡਰਸ਼ਿਪ ਯੋਗਤਾਵਾਂ ‘ਚ ਵਿਸ਼ਵਾਸ ਨੂੰ ਦਰਸਾਉਂਦੀ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਭਾਰਤ ਇੱਕ ਲੋਕਤੰਤਰੀ, ਪ੍ਰਗਤੀਸ਼ੀਲ ਤੇ ਸਮਾਵੇਸ਼ੀ ਬੰਗਲਾਦੇਸ਼ ਦੇ ਨਾਲ ਖੜ੍ਹਾ ਰਹੇਗਾ।

  • 13 Feb 2026 06:59 AM (IST)

    ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਨੇ ਸੰਸਦੀ ਚੋਣਾਂ ਜਿੱਤੀਆਂ

    ਰਾਇਟਰਜ਼ ਦੀ ਰਿਪੋਰਟ ਦੇ ਅਨੁਸਾਰ, ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਨੇ ਸੰਸਦੀ ਚੋਣਾਂ ਜਿੱਤ ਲਈਆਂ ਹਨ।

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...