Live Updates: ਈਰਾਨ ਪਹੁੰਚੇ ਪਾਕਿਸਤਾਨ ਦੇ ਸੈਨਾ ਪ੍ਰਮੁੱਖ ਆਸਿਮ ਮੁਨੀਰ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਦਿੱਲੀ ਵਿੱਚ 40 ਡਿਗਰੀ ਸੈਲਸੀਅਸ ਤੋਂ ਪਾਰ ਤਾਪਮਾਨ
ਦਿੱਲੀ ਵਿੱਚ ਤੇਜ਼ ਗਰਮੀ ਪੈ ਰਹੀ ਹੈ। ਪਾਰਾ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਦਿੱਲੀ ਰਿਜ ਏਰੀਆ ਵਿੱਚ ਵੱਧ ਤੋਂ ਵੱਧ ਤਾਪਮਾਨ 40.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ ਵਿੱਚ 4.4 ਡਿਗਰੀ ਸੈਲਸੀਅਸ ਤੱਕ ਵਾਧਾ ਹੋਇਆ ਹੈ।
-
ਸਟ੍ਰੇਟ ਆਫ ਹੋਰਮੁਜ਼ ਹਮੇਸ਼ਾ ਲਈ ਖੋਲ੍ਹ ਰਿਹਾ ਹਾਂ- ਟਰੰਪ
ਸਟ੍ਰੇਟ ਆਫ ਹੋਰਮੁਜ਼ ਹਮੇਸ਼ਾ ਲਈ ਖੋਲ੍ਹ ਰਿਹਾ ਹਾਂ- ਟਰੰਪ
-
ਅਮਰੀਕਾ-ਈਰਾਨ ਜੰਗਬੰਦੀ ਵਧਾਉਣ ‘ਤੇ ਸਹਿਮਤ
ਅਮਰੀਕਾ-ਈਰਾਨ ਜੰਗਬੰਦੀ ਸਬੰਧੀ ਵਿਚੋਲਿਆਂ ਤੋਂ ਤਾਜ਼ੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਦੋਵੇਂ ਦੇਸ਼ 22 ਅਪ੍ਰੈਲ ਤੋਂ ਬਾਅਦ ਜੰਗਬੰਦੀ ਵਧਾਉਣ ਲਈ ਸਹਿਮਤ ਹੋਏ ਹਨ। ਅਮਰੀਕਾ ਅਤੇ ਈਰਾਨ ਨੇ 28 ਮਾਰਚ ਨੂੰ ਦੋ ਹਫ਼ਤਿਆਂ ਦੀ ਜੰਗਬੰਦੀ ਦਾ ਐਲਾਨ ਕੀਤਾ ਸੀ।
-
CBSE ਨੇ 10ਵੀਂ ਬੋਰਡ ਪ੍ਰੀਖਿਆ ਦੇ ਨਤੀਜੇ ਐਲਾਨੇ
CBSE ਨੇ 10ਵੀਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਨਾਲ ਲਗਭਗ 26 ਲੱਖ ਵਿਦਿਆਰਥੀਆਂ ਦੀ ਉਡੀਕ ਖਤਮ ਹੋ ਗਈ ਹੈ।
-
‘AAP’ ਨੇ ਜਾਰੀ ਕੀਤਾ ਤਿੰਨ ਦਿਨਾਂ ਦਾ ਵ੍ਹਿਪ
ਆਮ ਆਦਮੀ ਪਾਰਟੀ ਨੇ ਤਿੰਨ ਦਿਨਾਂ ਦਾ ਵ੍ਹਿਪ ਜਾਰੀ ਕੀਤਾ ਹੈ, ਜਿਸ ਵਿੱਚ ਸਾਰੇ ਰਾਜ ਸਭਾ ਸੰਸਦ ਮੈਂਬਰਾਂ ਨੂੰ ਤਿੰਨ ਦਿਨਾਂ ਲਈ ਸਦਨ ਵਿੱਚ ਮੌਜੂਦ ਰਹਿਣ ਦਾ ਨਿਰਦੇਸ਼ ਦਿੱਤਾ ਗਿਆ ਹੈ।
-
ਵੇਦਾਂਤਾ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 17 ਹੋਈ
ਛੱਤੀਸਗੜ੍ਹ ਦੇ ਸਕਤੀ ਜ਼ਿਲ੍ਹੇ ‘ਚ ਵੇਦਾਂਤਾ ਪਾਵਰ ਪਲਾਂਟ ‘ਚ ਹੋਏ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 17 ਹੋ ਗਈ ਹੈ। ਸਰਕਾਰ ਨੇ ਪੀੜਤਾਂ ਲਈ 5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।
-
ਈਰਾਨ ਨਾਲ ਹੋ ਸਕਦੀ ਦੋ ਦਿਨਾਂ ਦੀ ਵਾਰਤਾ: ਟਰੰਪ
ਅਮਰੀਕੀ ਰਾਸ਼ਟਰਪਤੀ ਨੇ ਕਿਹਾ ਹੈ ਕਿ ਈਰਾਨ-ਅਮਰੀਕਾ ਵਿਚਕਾਰ ਦੋ ਦਿਨਾਂ ਦੀ ਵਾਰਤਾ ਹੋ ਸਕਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਈਰਾਨੀ ਡਿਪਲੋਮੈਟ ਗੱਲ ਕਰਨ ਦਿਲਚਸਪੀ ਦਿਖਾ ਰਹੇ ਹਨ। ਟਰੰਪ ਦੇ ਬਿਆਨਾ ਤੋਂ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਸਲਾਮਾਬਾਦ ‘ਚ ਮੁੜ ਦੋ ਦਿਨਾਂ ਦੀ ਵਾਰਤਾ ਹੋ ਸਕਦੀ ਹੈ।
-
ਸਮਰਾਟ ਚੌਧਰੀ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
ਸਮਰਾਟ ਚੌਧਰੀ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਨਿਤੀਸ਼ ਕੁਮਾਰ ਦੇ ਅਸਤੀਫ਼ੇ ਤੋਂ ਬਾਅਦ, ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਬਿਹਾਰ ਦੇ ਪਹਿਲੇ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਦੇ ਨਾਲ, ਜਨਤਾ ਦਲ (ਯੂਨਾਈਟਿਡ) ਦੇ ਨੇਤਾ ਬਿਜੇਂਦਰ ਪ੍ਰਸਾਦ ਯਾਦਵ ਤੇ ਵਿਜੇ ਕੁਮਾਰ ਚੌਧਰੀ ਨੇ ਬਿਹਾਰ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
-
ਮੋਦੀ ਜੀ ਨੇ ਪੰਜਾਬ ‘ਚ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ, ਕੇਜਰੀਵਾਲ ਦਾ ਨਿਸ਼ਾਨਾ
ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਅਸ਼ੋਕ ਮਿੱਤਲ ਦੇ ਘਰ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਰੇਡ ਕੀਤੀ ਹੈ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ- ਮੋਦੀ ਜੀ ਨੇ ਪੰਜਾਬ ‘ਚ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਰ ਪੰਜਾਬ ਦੇ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਉਹ ਭਾਜਪਾ ਨੂੰ ਢੁਕਵਾਂ ਜਵਾਬ ਦੇਣਗੇ।
मोदी जी ने पंजाब में चुनावों की तैयारी शुरू कर दी। लेकिन पंजाब के लोग ये बर्दाश्त नहीं करेंगे। बीजेपी को इसका करारा जवाब देंगे। https://t.co/0yorKVftpM
— Arvind Kejriwal (@ArvindKejriwal) April 15, 2026
-
ਜੇਡੀ ਵੈਂਸ ਨੇ ਪੋਪ ਲੀਓ XIV ਦੀ ਕੀਤੀ ਪ੍ਰਸ਼ੰਸਾ
ਨੀਤੀਗਤ ਮਤਭੇਦਾਂ ਦੇ ਵਿਚਕਾਰ, ਜੇਡੀ ਵੈਂਸ ਨੇ ਪੋਪ ਲੀਓ XIV ਦੀ ਸ਼ਾਂਤੀ ਲਈ ਵਕਾਲਤ ਦੀ ਪ੍ਰਸ਼ੰਸਾ ਕੀਤੀ ਹੈ।