Live Updates: ਮੁੱਖ ਮੰਤਰੀ ਮਾਨ 11 ਵਜੇ ਹੋਣਗੇ ਪੇਸ਼
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਮੁੱਖ ਮੰਤਰੀ ਮਾਨ 11 ਵਜੇ ਹੋਣਗੇ ਪੇਸ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਸਥਿਤ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਸਵੇਰੇ 10:45 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣਗੇ। ਉਹ 11 ਵਜੇ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਨਗੇ।
-
ਸੀਐਮ ਮਾਨ ਦੀ ਪੰਥਕ ਪੇਸ਼ੀ ਅੱਜ, ਪਰ ਸਮੇਂ ‘ਤੇ ਸਸਪੈਂਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਨੂੰ ਗੋਲਕ ਬਾਰੇ ਬਿਆਨਬਾਜ਼ੀ ‘ਤੇ ਹੋਰ ਮੁੱਦਿਆਂ ‘ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਹਾਲਾਂਕਿ, ਬੀਤੇ ਦਿਨ ਜਥੇਦਾਰ ਨੇ ਪੇਸ਼ ਹੋਣ ਦਾ ਸਮਾਂ ਸਵੇਰ 10 ਵਜੇ ਤੋਂ ਬਦਲ ਕੇ ਸ਼ਾਮ 4:30 ਵਜੇ ਕਰ ਦਿੱਤਾ ਸੀ। ਇਸ ‘ਤੇ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦਾ ਕੋਈ ਪ੍ਰੋਗਰਾਮ ਨਹੀਂ ਹੈ, ਉਹ ਸਵੇਰੇ 10 ਵਜੇ ਹੀ ਪੇਸ਼ ਹੋ ਸਕਦੇ ਹਨ। ਉਨ੍ਹਾਂ ਦੀ ਪੇਸ਼ ਹੋਣ ਦੇ ਸਮੇਂ ‘ਤੇ ਸਸਪੈਂਸ ਬਣਿਆ ਹੋਇਆ ਹੈ।
-
ਈਰਾਨ ‘ਚ ਹੁਣ ਤੱਕ 3,428 ਪ੍ਰਦਰਸ਼ਨਕਾਰੀਆਂ ਦੀ ਮੌਤ
ਈਰਾਨ ‘ਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ‘ਚ 3,428 ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਹੈ, ਜਦੋਂ ਕਿ 10,000 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
-
ਜਥੇਦਾਰ ਨੇ ਬਦਲਿਆ ਮੁੱਖ ਮੰਤਰੀ ਮਾਨ ਦੇ ਪੇਸ਼ ਹੋਣ ਦਾ ਸਮਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ, 15 ਜਨਵਰੀ ਨੂੰ ਸਿੱਖਾਂ ਦੇ ਸਰਵੋਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੜਗੱਜ ਨੇ ਪਹਿਲਾਂ ਸੀਐਮ ਮਾਨ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਸੀ, ਪਰ ਸੀਐਮ ਦੇ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ, ਦੁਪਹਿਰ 4:30 ਵਜੇ ਪੇਸ਼ ਹੋਣ ਲਈ ਕਿਹਾ ਗਿਆ। ਹਾਲਾਂਕਿ, ਇਸ ਦੇ ਜਵਾਬ ਚ ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਕੋਈ ਪ੍ਰੋਗਰਾਮ ਨਹੀਂ ਹੈ। ਉਹ ਸਵੇਰੇ 10 ਵਜੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਸਕਦੇ ਹਨ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।