Live Updates:ਮੇਰਾ ਕੋਈ ਪਰਿਵਾਰ ਨਹੀਂ ਹੈ, ਉਨ੍ਹਾਂ ਨੂੰ ਜ਼ਿੰਮੇਵਾਰੀ ਲੈਣ ਦੀ ਲੋੜ ਨਹੀਂ ਹੈ: ਰੋਹਿਣੀ ਆਚਾਰੀਆ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਰੋਹਿਣੀ ਆਚਾਰੀਆ ਦਾ ਤੇਜਸਵੀ ਯਾਦਵ ‘ਤੇ ਗੰਭੀਰ ਦੋਸ਼
ਲਾਲੂ ਯਾਦਵ ਦੀ ਧੀ ਰੋਹਿਣੀ ਆਚਾਰੀਆ ਨੇ ਪਟਨਾ ਤੋਂ ਦਿੱਲੀ ਜਾਂਦੇ ਸਮੇਂ ਕਿਹਾ, “ਮੇਰਾ ਕੋਈ ਪਰਿਵਾਰ ਨਹੀਂ ਹੈ। ਹੁਣ ਜਾ ਕੇ ਸੰਜੇ, ਰਮੀਜ਼ ਅਤੇ ਤੇਜਸਵੀ ਯਾਦਵ ਤੋਂ ਪੁੱਛੋ। ਜੋ ਚਾਣਕਿਆ ਬਣੇਗਾ, ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ, ਠੀਕ ਹੈ? ਜਦੋਂ ਵਰਕਰ ਚਾਣਕਿਆ ਤੋਂ ਪੁੱਛਗਿੱਛ ਕਰ ਰਹੇ ਹਨ, ਤਾਂ ਹਰ ਕੋਈ ਪੁੱਛ ਰਿਹਾ ਹੈ ਕਿ ਪਾਰਟੀ ਇਸ ਹਾਲਤ ਵਿੱਚ ਕਿਉਂ ਪਹੁੰਚੀ ਹੈ। ਜੇਕਰ ਤੁਸੀਂ ਸੰਜੇ, ਰਮੀਜ਼ ਅਤੇ ਤੇਜਸਵੀ ਯਾਦਵ ਦਾ ਜ਼ਿਕਰ ਕਰੋਗੇ, ਤਾਂ ਤੁਹਾਨੂੰ ਘਰੋਂ ਬਾਹਰ ਕੱਢ ਦਿੱਤਾ ਜਾਵੇਗਾ। ਤੁਹਾਡੇ ਨਾਲ ਬਦਸਲੂਕੀ ਕੀਤੀ ਜਾਵੇਗੀ ਅਤੇ ਚੱਪਲਾਂ ਨਾਲ ਕੁੱਟਿਆ ਜਾਵੇਗਾ।”
-
PU ਨੇ ਪ੍ਰੀਖਿਆਵਾਂ ਕੀਤੀਆਂ ਮੁਲਤਵੀ, ਵਿਦਿਆਰਥੀਆਂ ਨੇ ਕੀਤਾ ਸੀ ਬਾਈਕਾਟ ਦਾ ਐਲਾਨ
ਪੰਜਾਬ ਯੂਨੀਵਰਸਿਟੀ ਨੇ 18 ਅਤੇ 19 ਨਵੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ, ਦਰਅਸਲ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਦੇ ਆਗੂਆਂ ਨੇ ਪ੍ਰੀਖਿਆਵਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਸੀ।
-
24 ਨਵੰਬਰ ਨੂੰ ਹੋਵੇਗਾ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦਾ ਇਜਲਾਸ
ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਮੌਕੇ 24 ਨਵੰਬਰ ਨੂੰ ਸਪੈਸ਼ਲ ਇਜਲਾਸ ਹੋਵੇਗਾ, ਇਸ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ, ਜਦੋਂ ਕਿ ਇਸ ਦੀਆਂ ਤਿਆਰੀਆਂ ਪਹਿਲਾਂ ਹੀ ਕੀਤੀਆਂ ਜਾ ਚੁੱਕੀਆਂ ਹਨ।
-
ਪੰਜਾਬ ਕਿੰਗਜ਼ ਵਿੱਚੋਂ 4 ਖਿਡਾਰੀ ਬਾਹਰ, 2 ਹੋਰ ਖਿਡਾਰੀ ਹੋ ਸਕਦੇ ਹਨ ਰਿਲੀਜ਼
ਪੰਜਾਬ ਕਿੰਗਜ਼ ਵਿੱਚੋਂ 4 ਖਿਡਾਰੀ ਬਾਹਰ, 2 ਹੋਰ ਖਿਡਾਰੀ ਹੋ ਸਕਦੇ ਹਨ ਰਿਲੀਜ਼
-
ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਸਪੈਂਡ
ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਨੂੰ ਸਸਪੈਂਡ ਕੀਤਾ ਗਿਆ ਹੈ। ਗੈਂਗਸਟਰਾਂ ਖਿਲਾਫ ਕਾਰਵਾਈ ਨਾ ਕਰਨ ਕਾਰਨ ਸਖ਼ਤ ਕਾਰਵਾਈ ਕੀਤੀ ਗਈ। ਗੈਂਗਸਟਰਾਂ ਖਿਲਾਫ ਕਾਰਵਾਈ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
-
PM ਮੋਦੀ ਨੇ ਬਿਰਸਾ ਮੁੰਡਾ ਨੂੰ 150ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਨ ਆਜ਼ਾਦੀ ਘੁਲਾਟੀਏ ਭਗਵਾਨ ਬਿਰਸਾ ਮੁੰਡਾ ਨੂੰ ਆਪਣੀ ਦਿਲੋਂ ਸ਼ਰਧਾਂਜਲੀ ਭੇਟ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, “ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ 150ਵੀਂ ਜਯੰਤੀ ‘ਤੇ ਸੈਂਕੜੇ ਨਮਨ। ਆਦਿਵਾਸੀ ਗੌਰਵ ਦਿਵਸ ਦੇ ਇਸ ਸ਼ੁਭ ਮੌਕੇ ‘ਤੇ, ਪੂਰਾ ਦੇਸ਼ ਮਾਤ ਭੂਮੀ ਦੇ ਸਵੈ-ਮਾਣ ਦੀ ਰੱਖਿਆ ਲਈ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਸ਼ਰਧਾ ਨਾਲ ਯਾਦ ਕਰ ਰਿਹਾ ਹੈ। ਵਿਦੇਸ਼ੀ ਸ਼ਾਸਨ ਦੇ ਅਨਿਆਂ ਵਿਰੁੱਧ ਉਨ੍ਹਾਂ ਦਾ ਸੰਘਰਸ਼ ਅਤੇ ਕੁਰਬਾਨੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।”
देश के महान स्वतंत्रता सेनानी भगवान बिरसा मुंडा जी को उनकी 150वीं जयंती पर शत-शत नमन। जनजातीय गौरव दिवस के इस पावन अवसर पर पूरा देश मातृभूमि के स्वाभिमान की रक्षा के लिए उनके अतुलनीय योगदान को श्रद्धापूर्वक स्मरण कर रहा है। विदेशी हुकूमत के अन्याय के खिलाफ उनका संघर्ष और बलिदान
— Narendra Modi (@narendramodi) November 15, 2025
-
ਅੱਜ ਗੁਜਰਾਤ ‘ਤੇ ਜਾਣਗੇ ਪੀਐਮ ਮੋਦੀ, ਬੁਲੇਟ ਟ੍ਰੇਨ ਪ੍ਰੋਜੈਕਟ ਦੀ ਕਰਨਗੇ ਸਮੀਖਿਆ
ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਗੁਜਰਾਤ ਦੌਰੇ ‘ਤੇ ਜਾਣਗੇ। ਇਸ ਦੌਰਾਨ ਉਹ ਬੁਲੇਟ ਟ੍ਰੇਨ ਪ੍ਰੋਜੈਕਟ ਦੀ ਸਮੀਖਿਆ ਕਰਨਗੇ।
