Live Updates: ਪੰਜਾਬ ਦੇ ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Updated On: 

16 Jan 2026 11:31 AM IST

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

Live Updates: ਪੰਜਾਬ ਦੇ ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Live Updates

Follow Us On

LIVE NEWS & UPDATES

  • 16 Jan 2026 11:31 AM (IST)

    ਪੰਜਾਬ ਦੇ ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

    ਪੰਜਾਬ ‘ਚ ਡਿਪਟੀ ਕਮਿਸ਼ਨਰ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਗੁਰਦਾਸਪੁਰ ਤੇ ਮੁਕਤਸਰ ਡੀਸੀ ਦਫ਼ਤਰਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਹੈ। ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੂਰੇ ਦਫ਼ਤਰ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ।

  • 16 Jan 2026 10:44 AM (IST)

    ਚਰਨਜੀਤ ਬਰਾੜ ਤੇ ਸੀਐਮ ਦੇ ਸਾਬਕਾ OSD ਓਂਕਾਰ ਸਿੰਘ ਭਾਜਪਾ ‘ਚ ਹੋਣਗੇ ਸ਼ਾਮਲ

    ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਾਬਕਾ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਅੱਜ ਭਾਜਪਾ ‘ਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੰਘ ਵੀ ਭਾਜਪਾ ‘ਚ ਸ਼ਾਮਲ ਹੋਣਗੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਉਣਗੇ।

  • 16 Jan 2026 10:34 AM (IST)

    ਬੀਐਮਸੀ ਚੋਣ ਨਤੀਜੇ 2026: ਮੁੰਬਈ ‘ਚ ਭਾਜਪਾ ਦੀ ਲੀਡ 50% ਤੋਂ ਪਾਰ

    ਬੀਐਮਸੀ ਚੋਣਾਂ ‘ਚ ਭਾਜਪਾ ਦੀ ਲੀਡ 50 ਤੋਂ ਪਾਰ ਹੋ ਗਈ ਹੈ। ਹੁਣ ਤੱਕ ਦੇ ਰੁਝਾਨਾਂ ‘ਚ ਭਾਜਪਾ ਤੇ ਇਸਦੇ ਸਹਿਯੋਗੀ 51 ਸੀਟਾਂ, ਕਾਂਗਰਸ ਤੇ ਇਸਦੇ ਸਹਿਯੋਗੀ 10 ਸੀਟਾਂ ਤੇ ਠਾਕਰੇ ਬੰਧੂਆਂ ਦੀਆਂ ਪਾਰਟੀਆਂ 32 ਸੀਟਾਂ ‘ਤੇ ਅੱਗੇ ਹਨ।

  • 16 Jan 2026 09:56 AM (IST)

    ਗੌਤਮ ਬੁੱਧ ਨਗਰ ‘ਚ ਠੰਡ ਦੇ ਮੌਸਮ ਕਾਰਨ ਸਕੂਲ 17 ਤਰੀਕ ਤੱਕ ਬੰਦ

    ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ‘ਚ ਭਾਰੀ ਠੰਡ ਤੇ ਸੰਘਣੀ ਧੁੰਦ ਦੇ ਕਾਰਨ, ਜ਼ਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ ਨੇ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਬੱਚਿਆਂ ਲਈ ਦੋ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ। 16 ਅਤੇ 17 ਜਨਵਰੀ ਨੂੰ ਸਕੂਲ ਬੰਦ ਰਹਿਣਗੇ। ਛੁੱਟੀਆਂ ਦਾ ਹੁਕਮ ਸਾਰੇ ਸਰਕਾਰੀ ਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੁੰਦਾ ਹੈ।

  • 16 Jan 2026 08:32 AM (IST)

    ਈਰਾਨ: ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਘਟੇ

    ਈਰਾਨ ‘ਚ ਵਿਰੋਧ ਪ੍ਰਦਰਸ਼ਨਾਂ ‘ਚ ਕਮੀ ਆਉਣ ਲੱਗੇ ਹਨ। ਮੰਨਿਆ ਜਾ ਰਿਹਾ ਹੈ ਕਿ ਕਰੈਕਡਾਊਨ ਤੇ ਦਿਨਾਂ ਤੱਕ ਇੰਟਰਨੈੱਟ ਬੰਦ ਹੋਣ ਕਾਰਨ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ‘ਚ ਕਮੀ ਆਈ ਹੈ। ਈਰਾਨ ਦੇ ਇਸਲਾਮੀ ਸ਼ਾਸਨ ਨੂੰ ਚੁਣੌਤੀ ਦੇਣ ਵਾਲੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਵੀਰਵਾਰ ਨੂੰ ਹੌਲੀ-ਹੌਲੀ ਸ਼ਾਂਤ ਹੁੰਦੇ ਦਿਖਾਈ ਦਿੱਤੇ।

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।