Live Updates: ਅਮਰਨਾਥ ਯਾਤਰਾ ਮੁਅੱਤਲ, ਖਰਾਬ ਮੌਸਮ ਹੈ ਕਾਰਨ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ-ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
Live Updates
LIVE NEWS & UPDATES
-
ਅਮਰਨਾਥ ਯਾਤਰਾ ਮੁਅੱਤਲ, ਖਰਾਬ ਮੌਸਮ ਹੈ ਕਾਰਨ
ਖਰਾਬ ਮੌਸਮ ਅਤੇ ਲੈਂਡਸਲਾਈਡਿੰਗ ਦੇ ਚੱਲਦੇ ਅਮਰਨਾਥ ਯਾਤਰਾ ਮੁਅੱਤਲ ਕਰ ਦਿੱਤੀ ਹੈ।
-
ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਨਗੇ CM ਮਾਨ
ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ ਦਿੱਲੀ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਨਗੇ।
-
ਫੌਜਾ ਸਿੰਘ ਦੇ ਘਰ ਪਹੁੰਚੇ ਸਾਬਕਾ ਮੰਤਰੀ ਕੁਲਦੀਪ ਧਾਲੀਵਾਲ
ਸਾਬਕਾ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਫੌਜਾ ਸਿੰਘ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਫੌਜਾ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
-
ਤਰਨਤਾਰਨ ਉਪ ਚੋਣ ਦੀ ਤਿਆਰੀ ‘ਚ BJP, ਸਾਬਕਾ ਮੰਤਰੀ ਸੁਰਜੀਤ ਜਿਆਣੀ ਇੰਚਾਰਜ ਨਿਯੁਕਤ
ਭਾਰਤੀ ਜਨਤਾ ਪਾਰਟੀ ਨੇ ਤਰਨਤਾਰਨ ਵਿੱਚ ਹੋਣ ਵਾਲੀ ਵਿਧਾਨ ਸਭਾ ਉਪ ਚੋਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿੱਚ, ਪਾਰਟੀ ਨੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਜਦੋਂ ਕਿ ਸਾਬਕਾ ਸੀਪੀਏ ਕੇਡੀ ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
-
ਫਿਰੋਜ਼ਪੁਰ ‘ਚ ਗਰੀਬ ਪਰਿਵਾਰ ਦੀ ਚਮਕੀ ਕਿਸਮਤ, ਨਿਕਲੀ 1 ਕਰੋੜ ਰੁਪਏ ਦੀ ਲਾਟਰੀ
ਫਿਰੋਜ਼ਪੁਰ ‘ਚ ਗਰੀਬ ਪਰਿਵਾਰ ਦੀ ਕਿਸਮਤ ਚਮਕੀ ਗਈ ਹੈ। ਇੱਥੋ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ 1 ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ।
-
ਜੰਮੂ-ਕਸ਼ਮੀਰ ਨੂੰ ਮਿਲे ਪੂਰਨ ਰਾਜ ਦਾ ਦਰਜਾ, ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ
ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ, ਰਾਜ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਰਕਾਰ ਨੂੰ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੀ ਬੇਨਤੀ ਕੀਤੀ ਹੈ। ਪੱਤਰ ਵਿੱਚ ਕਿਹਾ ਗਿਆ ਹੈ, “ਅਸੀਂ ਸਰਕਾਰ ਨੂੰ ਸੰਸਦ ਦੇ ਆਉਣ ਵਾਲੇ ਮਾਨਸੂਨ ਸੈਸ਼ਨ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਦੇਣ ਲਈ ਇੱਕ ਬਿੱਲ ਲਿਆਉਣ ਦੀ ਅਪੀਲ ਕਰਦੇ ਹਾਂ।”
-
ਰਮਨ ਅਰੋੜਾ ਦੇ ਪੁੱਤਰ ਰਾਜਨ ਨੂੰ ਹਾਈਕੋਰਟ ਤੋਂ ਰਾਹਤ
ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾਂ ਨੂੰ ਹਾਈਕੋਰਟ ਅੰਤਰਿਮ ਜ਼ਮਾਨਤ ਮਿਲੀ ਹੈ। ਰਮਨ ਅਰੋੜਾ ਨੂੰ 24 ਸਤੰਬਰ ਤੱਕ ਅੰਤਰਿਮ ਰਾਹਤ ਮਿਲੀ ਹੈ। ਉਨ੍ਹਾਂ ਨੂੰ ਇਸ ਮਾਮਲੇ ‘ਚ ਜਾਂਚ ‘ਚ ਸਹਿਯੋਗ ਕਰਨਾ ਪਵੇਗਾ।
-
NEET-UG 2025 ਪ੍ਰੀਖਿਆ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚਿਆ
NEET-UG 2025 ਦੀ ਮੁੜ ਪ੍ਰੀਖਿਆ ਰੱਦ ਕਰਨ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਇਹ ਪਟੀਸ਼ਨ ਮੱਧ ਪ੍ਰਦੇਸ਼ ਹਾਈ ਕੋਰਟ ਦੇ ਮੁੜ ਪ੍ਰੀਖਿਆ ਰੱਦ ਕਰਨ ਦੇ ਹੁਕਮ ਵਿਰੁੱਧ ਦਾਇਰ ਕੀਤੀ ਗਈ ਹੈ। ਸੁਪਰੀਮ ਕੋਰਟ ਅਗਲੇ ਹਫ਼ਤੇ ਇਸ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਤਿਆਰ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਦੀ ਬੈਂਚ ਤੋਂ ਅੱਜ ਜਲਦੀ ਸੁਣਵਾਈ ਦੀ ਮੰਗ ਕੀਤੀ ਗਈ ਸੀ। ਇਸ ਤੋਂ ਪਹਿਲਾਂ, ਹਾਈ ਕੋਰਟ ਨੇ ਸਿੰਗਲ ਬੈਂਚ ਦੇ ਮੁੜ ਪ੍ਰੀਖਿਆ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ।
-
ਸ੍ਰੀ ਦਰਬਾਰ ਸਾਹਿਬ ਨੂੰ ਤੀਸਰੇ ਦਿਨ ਲਗਾਤਾਰ ਤੀਸਰੀ ਧਮਕੀ
ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਨੂੰ ਤੀਸਰੇ ਦਿਨ ਲਗਾਤਾਰ ਤੀਸਰੀ ਧਮਕੀ ਮਿਲੀ ਹੈ। ਬੀਐਸਐਫ ਦੀ ਟੀਮ ਲਗਾਤਾਰ ਜਾਂਚ ਕਰ ਰਹੀ ਹੈ। ਅੱਜ ਐਸਜੀਪੀਸੀ ਪ੍ਰਧਾਨ ਇਸ ਮਾਮਲੇ ‘ਚ ਪ੍ਰੈੱਸ ਕਾਨਫਰੰਸ ਵੀ ਕਰਨਗੇ।
-
ਪ੍ਰਯਾਗਰਾਜ: ਗੰਗਾ ਨਦੀ ਦੇ ਪਾਣੀ ਦਾ ਪੱਧਰ ਵਧਿਆ
ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਗੰਗਾ ਨਦੀ ਦੇ ਪਾਣੀ ਦੇ ਪੱਧਰ ਵਿੱਚ ਲਗਾਤਾਰ ਵਾਧੇ ਕਾਰਨ, ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ ਵਿੱਚ ਘਰਾਂ ਵਿੱਚ ਪਾਣੀ ਭਰ ਗਿਆ ਹੈ।
-
ਦਿੱਲੀ ਦੇ 5 ਸਕੂਲਾਂ ਵਿੱਚ ਬੰਬ ਦੀ ਧਮਕੀ
ਅੱਜ ਸਵੇਰ ਤੋਂ ਦਿੱਲੀ ਦੇ 5 ਸਕੂਲਾਂ ਵਿੱਚ ਬੰਬ ਦੀ ਧਮਕੀ ਦਿੱਤੀ ਗਈ ਹੈ। ਦਵਾਰਕਾ ਦੇ ਸੇਂਟ ਥਾਮਸ ਅਤੇ ਵਸੰਤ ਵੈਲੀ ਸਕੂਲ ਤੋਂ ਇਲਾਵਾ, ਪੱਛਮੀ ਵਿਹਾਰ, ਸਰਦਾਰ ਪਟੇਲ ਅਤੇ ਹੌਜ਼ ਖਾਸ ਸਕੂਲ ਵਿੱਚ ਬੰਬ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਮੇਲ ਰਾਹੀਂ ਆਈ ਹੈ। ਧਮਕੀ ਤੋਂ ਬਾਅਦ, ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਤੱਕ ਪੁਲਿਸ ਨੂੰ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।