AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Live Updates: ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨੂੰ ਭਾਰਤ ਆਉਣ ਦਾ ਦਿੱਤਾ ਸੱਦਾ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 17 Feb 2026 23:45 PM IST
Live Updates: ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨੂੰ ਭਾਰਤ ਆਉਣ ਦਾ ਦਿੱਤਾ ਸੱਦਾ
Live Updates

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 17 Feb 2026 09:58 PM (IST)

    ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨੂੰ ਭਾਰਤ ਆਉਣ ਦਾ ਦਿੱਤਾ ਸੱਦਾ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨੂੰ ਭਾਰਤ ਆਉਣ ਦਾ ਸੱਦਾ ਦਿੰਦੇ ਹੋਏ ਪੱਤਰ ਲਿਖਿਆ। ਉਨ੍ਹਾਂ ਕਿਹਾ, “ਮੈਂ ਤੁਹਾਨੂੰ ਬੰਗਲਾਦੇਸ਼ ‘ਚ ਹਾਲ ਹੀ ਵਿੱਚ ਹੋਈਆਂ ਸੰਸਦੀ ਚੋਣਾਂ ਵਿੱਚ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੀ ਜਿੱਤ ਅਤੇ ਬੰਗਲਾਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਵਜੋਂ ਤੁਹਾਡੀ ਨਿਯੁਕਤੀ ‘ਤੇ ਦਿਲੋਂ ਵਧਾਈ ਦਿੰਦਾ ਹਾਂ। ਮੈਂ ਤੁਹਾਨੂੰ, ਡਾ. ਜ਼ੁਬੈਦਾ ਰਹਿਮਾਨ, ਅਤੇ ਤੁਹਾਡੀ ਧੀ ਜ਼ੈਮਾ ਨੂੰ ਆਪਸੀ ਸੁਵਿਧਾਜਨਕ ਸਮੇਂ ‘ਤੇ ਭਾਰਤ ਆਉਣ ਦਾ ਸੱਦਾ ਦਿੰਦਾ ਹਾਂ। ਤੁਹਾਡਾ ਭਾਰਤ ਵਿੱਚ ਦਿਲੋਂ ਸਵਾਗਤ ਹੈ।”

  • 17 Feb 2026 08:38 PM (IST)

    ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੈਕਰੋਂ ਨਾਲ ਫੋਟੋ ਕੀਤੀ ਸਾਂਝੀ

    ਸੋਸ਼ਲ ਮੀਡੀਆ ‘ਤੇ ਰਾਸ਼ਟਰਪਤੀ ਮੈਕਰੋਂ ਨਾਲ ਇੱਕ ਫੋਟੋ ਸਾਂਝੀ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਮੁੰਬਈ ਦੇ ਲੋਕ ਭਵਨ ਵਿੱਚ ਰਾਸ਼ਟਰਪਤੀ ਨਾਲ ਇੱਕ ਸਾਂਝੀ ਪ੍ਰੈਸ ਕਾਨਫਰੰਸ ਕੀਤੀ, ਜਿੱਥੇ ਭਾਰਤ-ਫਰਾਂਸ ਇਨੋਵੇਸ਼ਨ ਪਲੇਟਫਾਰਮ ਸਮੇਤ ਕਈ ਐਲਾਨ ਕੀਤੇ ਗਏ।

  • 17 Feb 2026 05:12 PM (IST)

    ਜੰਮੂ-ਕਸ਼ਮੀਰ ਪੁਲਿਸ ਨੇ ਫਰਾਰ ਹੋਏ ਦੋਵੇਂ ਪਾਕਿਸਤਾਨੀ ਨਾਬਾਲਗਾਂ ਨੂੰ ਕੀਤਾ ਗ੍ਰਿਫ਼ਤਾਰ

    ਜੰਮੂ-ਕਸ਼ਮੀਰ ਪੁਲਿਸ ਨੇ ਫਰਾਰ ਹੋਏ ਦੋਵੇਂ ਪਾਕਿਸਤਾਨੀ ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਦੋਵਾਂ ਨੂੰ ਪੰਜਾਬ ਤੋਂ ਕਾਬੂ ਕੀਤਾ ਗਿਆ ਹੈ। ਪੁਲਿਸ ਹੁਣ ਮੁਹੰਮਦ ਸਨਾਉੱਲ੍ਹਾ ਅਤੇ ਅਹਿਸਾਨ ਅਨਵਰ ਦੀ ਟ੍ਰਾਂਜ਼ਿਟ ਰਿਮਾਂਡ ਲੈਣ ਦੀ ਤਿਆਰੀ ਕਰ ਰਹੀ ਹੈ। ਦੱਸ ਦੇਈਏ ਕਿ ਇਹ ਦੋਵੇਂ ਮੁਲਜ਼ਮ ਕੱਲ੍ਹ ਸ਼ਾਮ ਆਰ.ਐੱਸ. ਪੁਰਾ ਸਥਿਤ ਜੁਵੇਨਾਈਲ ਹੋਮ ਤੋਂ ਫਰਾਰ ਹੋਏ ਸਨ। ਦੂਜੇ ਪਾਸੇ, ਗੈਂਗਸਟਰ ਕਰਨਜੀਤ ਗੁੱਗੂ ਅਜੇ ਵੀ ਫਰਾਰ ਹੈ।

  • 17 Feb 2026 04:19 PM (IST)

    ਫਰਾਂਸ ਦੇ ਰਾਸ਼ਟਰਪਤੀ ਮੈਕਰੋਂ ਨੇ 26/11 ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

    ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਮੁੰਬਈ ਪਹੁੰਚਣ ‘ਤੇ 2008 ਦੇ 26/11 ਅੱਤਵਾਦੀ ਹਮਲਿਆਂ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

  • 17 Feb 2026 03:12 PM (IST)

    ਨੈੱਟਫਲਿਕਸ, ਯੂਟਿਊਬ, ਸਾਰਿਆਂ ਨੂੰ ਭਾਰਤ ਦੇ ਸੰਵਿਧਾਨ ਦੇ ਢਾਂਚੇ ਦੇ ਅੰਦਰ ਕੰਮ ਕਰਨਾ ਹੋਵੇਗਾ: ਵੈਸ਼ਨਵ

    ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦਿੱਲੀ ਵਿੱਚ ਏਆਈ ਇਮਪੈਕਟ ਸੰਮੇਲਨ ਦੌਰਾਨ ਕਿਹਾ, “ਚਾਹੇ ਇਹ ਨੈੱਟਫਲਿਕਸ ਹੋਵੇ, ਯੂਟਿਊਬ ਹੋਵੇ, ਮੈਟਾ ਹੋਵੇ ਜਾਂ ਐਕਸ, ਸਾਰਿਆਂ ਨੂੰ ਭਾਰਤ ਦੇ ਸੰਵਿਧਾਨ ਦੇ ਢਾਂਚੇ ਦੇ ਅੰਦਰ ਕੰਮ ਕਰਨਾ ਚਾਹੀਦਾ ਹੈ।”

  • 17 Feb 2026 02:16 PM (IST)

    ਢਾਕਾ ਪਹੁੰਚੇ ਲੋਕ ਸਭਾ ਸਪੀਕਰ ਓਮ ਬਿਰਲਾ, ਸਹੁੰ ਚੁੱਕ ਸਮਾਗਮ ‘ਚ ਭਾਰਤ ਦੀ ਕਰਨਗੇ ਨੁਮਾਇੰਦਗੀ

    ਲੋਕ ਸਭਾ ਸਪੀਕਰ ਓਮ ਬਿਰਲਾ ਅੱਜ ਸ਼ਾਮ ਬੰਗਲਾਦੇਸ਼ ‘ਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ‘ਚ ਭਾਰਤ ਦੀ ਨੁਮਾਇੰਦਗੀ ਕਰਨ ਲਈ ਢਾਕਾ ਪਹੁੰਚੇ। ਉਨ੍ਹਾਂ ਦਾ ਸਵਾਗਤ ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਦੇ ਸਕੱਤਰ (ਦੁਵੱਲੇ) ਡਾ. ਮੁਹੰਮਦ ਨਜ਼ਰੁਲ ਇਸਲਾਮ ਤੇ ਭਾਰਤ ‘ਚ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਰਿਆਜ਼ ਹਮੀਦੁੱਲਾ ਨੇ ਕੀਤਾ।

  • 17 Feb 2026 12:24 PM (IST)

    ਹਰਿਮੰਦਰ ਸਾਹਿਬ ਏਆਈ ਵੀਡੀਓ ਮਾਮਲੇ ‘ਤੇ ਗਿਆਨੀ ਰਘਬੀਰ ਸਿੰਘ ਨੇ ਕਾਰਵਾਈ ਦੀ ਕੀਤੀ ਮੰਗ

    ਇੱਕ ਨੌਜਵਾਨ ਦਾ ਹਰਿਮੰਦਰ ਸਾਹਿਬ ਦੀ ਪਰਿਕਰਮਾ ਚ ਜੁੱਤੇ ਪਹਿਣੇ ਤੇ ਕਾਰ ‘ਚ ਸਵਾਰ ਹੋਣ ਦਾ ਏਆਈ ਵੀਡੀਓ ਵਾਇਰਲ ਹੋਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਸ ਵੀਡੀਓ ਦੀ ਸਖ਼ਤ ਨਿੰਦਾ ਕੀਤੀ ਤੇ ਪੰਜਾਬ ਤੇ ਕੇਂਦਰ ਸਰਕਾਰਾਂ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਵੀਡੀਓਜ਼ ਨੂੰ ਅੱਗੇ ਸਾਂਝਾ ਨਾ ਕਰਨ।

  • 17 Feb 2026 10:54 AM (IST)

    ਮੁਹਾਲੀ ਦੇ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੀਐਮ ਮਾਨ ਹਨ ਭਰਤੀ

    ਮੁਹਾਲੀ ਦੇ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸ ਦੇਈਏ ਕਿ ਇਸੇ ਹਸਪਤਾਲ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਭਰਤੀ ਹਨ। ਪੁਲਿਸ ਨੇ ਇਲਾਕੇ ‘ਚ ਮੁਸਤੈਦੀ ਵਧਾ ਦਿੱਤੀ ਹੈ ਤੇ ਪ੍ਰੋਟੋਕੋਲ ਨੂੰ ਫਾਲੋ ਕੀਤਾ ਜਾ ਰਿਹਾ ਹੈ।

  • 17 Feb 2026 10:45 AM (IST)

    ਫਰੀਦਕੋਟ: ਦੋ ਨੌਜਵਾਨ ਬੱਚਿਆਂ ਦੀ ਫੌਜੀ ਟਰੱਕ ਨਾਲ ਟੱਕਰ ਹੋਣ ਦੇ ਚੱਲਦੇ ਮੌਤ

    ਬਾਇਕ ‘ਤੇ ਟਿਊਸ਼ਨ ਤੋਂ ਘਰ ਜ਼ਾ ਰਹੇ ਦੋ ਨੌਜਵਾਨ ਬੱਚਿਆਂ ਦੀ ਫੌਜੀ ਟਰੱਕ ਨਾਲ ਟੱਕਰ ਹੋਣ ਦੇ ਚੱਲਦੇ ਮੌਤ ਹੋ ਗਈ। ਦੋਵੇਂ ਬੱਚੇ ਫਰੀਦਕੋਟ ਤੋਂ ਟਿਊਸ਼ਨ ਪੜ੍ਹ ਪਿੰਡ ਝੋਟੀ ਵਾਲਾ ਵਾਪਿਸ ਜਾ ਰਹੇ ਸਨ। ਫਰੀਦਕੋਟ ਛਾਉਣੀ ਗੇਟ ‘ਤੇ ਫੌਜੀ ਟਰੱਕ ਦੀ ਚਪੇਟ ‘ਚ ਨੌਜਵਾਨਾਂ ਦੀ ਬਾਈਕ ਟਰੱਕ ਦੀ ਚਪੇਟ ‘ਚ ਆ ਗਈ। ਦੋਵੇਂ ਬੱਚੇ 12ਵੀਂ ਦੀ ਪੜ੍ਹਾਈ ਕਰ ਰਹੇ ਸਨ।

  • 17 Feb 2026 08:48 AM (IST)

    ਖੇਤੀਬਾੜੀ ਮੰਤਰੀ ਅੱਜ ਕਿਲਾ ਰਾਏਪੁਰ ਖੇਡਾਂ ਦਾ ਕਰਨਗੇ ਉਦਘਾਟਨ

    ਅੱਜ ਤੋਂ ਲੁਧਿਆਣਾ ਦੇ ‘ਕਿਲਾ ਰਾਏਪੁਰ ਪੇਂਡੂ ਓਲੰਪਿਕ’ ਖੇਡਾਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਕਿਲਾ ਰਾਏਪੁਰ ਦੇ ਗਰੇਵਾਲ ਸਪੋਰਟਸ ਸਟੇਡੀਅਮ ‘ਚ ਪੇਂਡੂ ਓਲੰਪਿਕ ਖੇਡਾਂ ਸ਼ੁਰੂ ਹੋਣਗੀਆਂ। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ 12 ਵਜੇ ਇਨ੍ਹਾਂ ਖੇਡਾਂ ਦਾ ਉਦਘਾਟਨ ਕਰਨਗੇ। ਇਨ੍ਹਾਂ ਖੇਡਾਂ ‘ਚ 11 ਸਾਲਾਂ ਬਾਅਦ ਬੈਲ ਗੱਡੀਆਂ ਦੀ ਦੌੜ ਹੋਣ ਜਾ ਰਹੀ ਹੈ।

Follow Us
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...