Live Updates: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਾਇਬ ਤਹਿਸੀਲਦਾਰ ਕਾਬੂ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਇਸ ਸਾਲ ਅਮਰਨਾਥ ਯਾਤਰਾ ਵਿੱਚ ਹੈਲੀਕਾਪਟਰਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ
ਜੰਮੂ-ਕਸ਼ਮੀਰ ਸਰਕਾਰ ਨੇ ਅਮਰਨਾਥ ਯਾਤਰਾ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਇਸ ਸਾਲ ਅਮਰਨਾਥ ਯਾਤਰਾ ਵਿੱਚ ਹੈਲੀਕਾਪਟਰਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ।
-
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਾਇਬ ਤਹਿਸੀਲਦਾਰ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਹੁਸ਼ਿਆਰਪੁਰ ਦੇ ਪਿੰਡ ਧੂਤ ਕਲਾਂ ਦੇ ਰਹਿਣ ਵਾਲੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
-
ਏਅਰ ਇੰਡੀਆ ਦੀਆਂ 4 ਹੋਰ ਉਡਾਣਾਂ ਰੱਦ
ਏਅਰ ਇੰਡੀਆ ਨੇ ਲੰਡਨ-ਅੰਮ੍ਰਿਤਸਰ, ਦਿੱਲੀ-ਦੁਬਈ, ਬੰਗਲੁਰੂ-ਲੰਡਨ ਅਤੇ ਮੁੰਬਈ-ਸੈਨ ਫਰਾਂਸਿਸਕੋ ਉਡਾਣਾਂ ਰੱਦ ਕਰ ਦਿੱਤੀਆਂ।
-
ਬੁੱਧਵਾਰ ਨੂੰ ਲੰਡਨ ਤੋਂ ਅੰਮ੍ਰਿਤਸਰ ਦੀ ਉਡਾਣ ਰੱਦ ਕਰ ਦਿੱਤੀ ਗਈ ਰੱਦ
ਅਹਿਮਦਾਬਾਦ ਵਿੱਚ ਹੋਏ ਭਿਆਨਕ ਏਅਰ ਇੰਡੀਆ ਹਾਦਸੇ ਅਤੇ ਉਸ ਤੋਂ ਬਾਅਦ ਲਾਗੂ ਕੀਤੀਆਂ ਗਈਆਂ ਸੁਰੱਖਿਆ ਜਾਂਚਾਂ ਦਾ ਪ੍ਰਭਾਵ ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੀ ਦੇਖਿਆ ਜਾ ਰਿਹਾ ਹੈ। ਕੱਲ੍ਹ, ਬੁੱਧਵਾਰ ਨੂੰ ਲੰਡਨ ਤੋਂ ਅੰਮ੍ਰਿਤਸਰ ਦੀ ਉਡਾਣ ਰੱਦ ਕਰ ਦਿੱਤੀ ਗਈ ਹੈ।
-
ਚੋਣ ਪ੍ਰਚਾਰ ਦੇ ਆਖਰੀ ਦਿਨ ਲੁਧਿਆਣਾ ਚ ਸੰਜੀਵ ਅਰੋੜਾ ਦੇ ਹੱਕ ਚ ਰੋਡ ਸ਼ੋਅ
ਜਿਮਨੀ ਚੋਣ ਦੇ ਅਖਿਰੀ ਦਿਨ ਲੁਧਿਆਣਾ ‘ਚ ਆਮ ਆਦਮੀ ਪਾਰਟੀ ਨੇ ਵੀ ਆਪ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ‘ਚ ਰੋਡ ਸ਼ੋਅ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਵੱਡੇ ਮਾਰਜਨ ਨਾਲ ਜਿੱਤ ਹਾਸਿਲ ਕਰਾਂਗੇ।
-
ਅਹਿਮਦਾਬਾਦ ਤੋਂ ਉਡਾਣ ਭਰਨ ਵਾਲੀਆਂ ਸਾਰੀਆਂ ਉਡਾਣਾਂ ਅਗਲੇ ਇੱਕ ਘੰਟੇ ਲਈ ਰੋਕੀਆਂ
ਖਰਾਬ ਮੌਸਮ ਦਾ ਹਵਾਲਾ ਦਿੰਦੇ ਹੋਏ, ਅਹਿਮਦਾਬਾਦ ਤੋਂ ਉਡਾਣ ਭਰਨ ਵਾਲੀਆਂ ਸਾਰੀਆਂ ਉਡਾਣਾਂ ਨੂੰ ਅਗਲੇ ਇੱਕ ਘੰਟੇ ਲਈ ਰੋਕ ਦਿੱਤਾ ਗਿਆ।
-
ਰਜਿੰਦਰ ਦੀਪਾ ਨੇ ਅਕਾਲੀ ਦਲ ਨੂੰ ਕਿਹਾ ਅਲਵਿਦਾ, ਕਾਂਗਰਸ ਵਿੱਚ ਹੋਏ ਸ਼ਾਮਲ
ਅਕਾਲੀ ਦਲ ਦੇ ਸੁਨਾਮ ਹਲਕਾ ਇੰਚਾਰਜ ਰਜਿੰਦਰ ਦੀਪਾ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਜਿਸ ਤੋਂ ਬਾਅਦ ਉਹ ਦੁਬਾਰਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
-
ED ਦੀ ਪੁੱਛਗਿੱਛ ਵਿੱਚ ਸ਼ਾਮਲ ਨਹੀਂ ਹੋਣਗੇ ਰਾਬਰਟ ਵਾਡਰਾ
ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਦੇ ਪਤੀ ਤੇ ਕਾਰੋਬਾਰੀ ਰਾਬਰਟ ਵਾਡਰਾ ਅੱਜ ਜਾਂਚ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਵਾਡਰਾ ਆਪਣੀ ਧੀ ਦੇ ਗ੍ਰੈਜੂਏਸ਼ਨ ਨਾਲ ਸਬੰਧਤ ਇੱਕ ਪ੍ਰੋਗਰਾਮ ਲਈ ਵਿਦੇਸ਼ ਗਏ ਹੋਏ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੰਜੇ ਭੰਡਾਰੀ ਮਾਮਲੇ ਵਿੱਚ ਪੁੱਛਗਿੱਛ ਲਈ ਰਾਬਰਟ ਵਾਡਰਾ ਨੂੰ ਸੰਮਨ ਭੇਜੇ ਸਨ। ਇਸ ਤੋਂ ਪਹਿਲਾਂ, ਵਾਡਰਾ ਨੂੰ ਪਿਛਲੇ ਮੰਗਲਵਾਰ ਨੂੰ ਵੀ ਸੰਮਨ ਭੇਜੇ ਗਏ ਸਨ, ਪਰ ਉਹ ਸ਼ਾਮਲ ਨਹੀਂ ਹੋਏ।
-
ਅਹਿਮਦਾਬਾਦ ਹਾਦਸਾ ਵਿੱਚ ਹੁਣ ਤੱਕ 132 ਲਾਸ਼ਾਂ ਦਾ DNA ਮੈਚਿੰਗ
ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਜਾਂਚ ਲਈ ਡੀਐਨਏ ਸੈਂਪਲ ਲਏ ਜਾ ਰਹੇ ਹਨ। ਅਧਿਕਾਰੀਆਂ ਮੁਤਾਬਕ ਮੰਗਲਵਾਰ ਸਵੇਰੇ 9 ਵਜੇ ਤੱਕ 132 ਲੋਕਾਂ ਦਾ ਡੀਐਨਏ ਮੈਚਿੰਗ ਹੋ ਚੁੱਕਾ ਹੈ। 131 ਰਿਸ਼ਤੇਦਾਰਾਂ ਨੇ ਲਾਸ਼ਾਂ ਲਈ ਸੰਪਰਕ ਕੀਤਾ ਹੈ। ਜਦੋਂ ਕਿ 97 ਲਾਸ਼ਾਂ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
-
ਦਿੱਲੀ ਵਿੱਚ ਕੰਵਡ ਯਾਤਰਾ ਸਬੰਧੀ ਅੱਜ CM ਰੇਖਾ ਗੁਪਤਾ ਦੀ ਬੈਠਕ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਦੁਪਹਿਰ 3 ਵਜੇ ਦਿੱਲੀ ਸਕੱਤਰੇਤ ਵਿਖੇ ਸਬੰਧਤ ਅਧਿਕਾਰੀਆਂ ਨਾਲ ਆਉਣ ਵਾਲੀ ਕੰਵਰ ਯਾਤਰਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਨਗੇ।
-
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪਣੀ ਪੂਰੀ ਤਾਕਤ ਲਗਾਉਣਗੀਆਂ। ਦੱਸ ਦਈਏ ਕਿ 19 ਜੂਨ ਨੂੰ ਵੋਟਿੰਗ ਹੋਵੇਗੀ ਅਤੇ 23 ਨੂੰ ਨਤੀਜੀਆਂ ਦਾ ਐਲਾਨ ਹੋਵੇਗਾ।
-
ਕੈਨੇਡਾ ਦੇ ਕੈਲਗਰੀ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਨਿੱਘਾ ਸਵਾਗਤ
ਕੈਨੇਡਾ ਦੇ ਕੈਲਗਰੀ ਪਹੁੰਚਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਿੱਘਾ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਅਲਬਰਟਾ ਦੇ ਕਨਾਨਾਸਕਿਸ ਵਿੱਚ 51ਵੇਂ G7 ਸੰਮੇਲਨ ਵਿੱਚ ਸ਼ਾਮਲ ਹੋਣਗੇ।
-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਕੈਲਗਰੀ, G7 ਸੰਮੇਲਨ ਵਿੱਚ ਹੋਣਗੇ ਸ਼ਾਮਲ
ਕੈਨੇਡਾ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਲਗਰੀ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਉਹ ਅਲਬਰਟਾ ਦੇ ਕਨਾਨਾਸਕਿਸ ਵਿੱਚ 51ਵੇਂ G7 ਸੰਮੇਲਨ ਵਿੱਚ ਸ਼ਾਮਲ ਹੋਣਗੇ।
#WATCH | Canada: PM Narendra Modi receives a warm welcome as he lands in Calgary. He will attend the 51st G7 Summit in Kananaskis, Alberta. #PMModiAtG7
Source: DD https://t.co/lK5LNoG8Qy pic.twitter.com/4dga9ufQG7
— ANI (@ANI) June 17, 2025