Live Updates: ਸਾਂਬਾ-ਕਠੂਆ ਵਿੱਚ BSF ਅਤੇ ਪੁਲਿਸ ਦੀ ਸਾਂਝੀ ਗਸ਼ਤ, ਸਰਹੱਦੀ ਖੇਤਰ ‘ਚ ਵਧਾਈ ਸੁਰੱਖਿਆ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਸਾਂਬਾ-ਕਠੂਆ ‘ਚ BSF ਅਤੇ ਪੁਲਿਸ ਦੀ ਸਾਂਝੀ ਗਸ਼ਤ, ਸਰਹੱਦੀ ਖੇਤਰ ‘ਚ ਵਧਾਈ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਬੀਐਸਐਫ ਅਤੇ ਜੰਮੂ ਬਾਰਡਰ ਪੁਲਿਸ ਨੇ ਸੋਮਵਾਰ ਨੂੰ ਸਾਂਬਾ ਅਤੇ ਕਠੂਆ ਜ਼ਿਲ੍ਹਿਆਂ ਦੇ ਅੰਦਰੂਨੀ ਇਲਾਕਿਆਂ ਵਿੱਚ ਸਾਂਝੀ ਗਸ਼ਤ ਕੀਤੀ। ਟੀਮਾਂ ਨੇ ਸਦੋਹ-ਮਾਵਾ ਕੈਂਪ, ਚਕਵਾਲ ਪਿੰਡ ਅਤੇ ਸ਼ੇਰਪੁਰ ਨਰਸਰੀ ਦੇ ਆਲੇ-ਦੁਆਲੇ ਕਈ ਰੂਟਾਂ ‘ਤੇ ਗਸ਼ਤ ਕੀਤੀ। ਸਰਹੱਦ ‘ਤੇ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।
-
ਬਿਹਾਰ ‘ਚ 19 ਨਵੰਬਰ ਨੂੰ ਭਾਜਪਾ ਵਿਧਾਇਕ ਦਲ ਦੀ ਬੈਠਕ
ਬਿਹਾਰ ਵਿੱਚ 19 ਨਵੰਬਰ ਨੂੰ ਵਿਧਾਇਕ ਦਲ ਦੀ ਬੈਠਕ ਹੋਵੇਗੀ। ਬਿਹਾਰ ਭਾਜਪਾ ਦੇ ਸੂਬਾ ਪ੍ਰਧਾਨ ਦਿਲੀਪ ਜੈਸਵਾਲ ਨੇ ਕਿਹਾ ਹੈ ਕਿ ਵਿਧਾਇਕ ਦਲ ਦੀ ਮੀਟਿੰਗ 19 ਨਵੰਬਰ ਨੂੰ ਹੋਵੇਗੀ ਅਤੇ ਇੱਕ ਨੇਤਾ ਦੀ ਚੋਣ ਕੀਤੀ ਜਾਵੇਗੀ।
-
PRTC ਅਤੇ ਪਨਬਸ ਦੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਹੋਵੇਗੀ ਮੀਟਿੰਗ
ਅੱਜ 12 ਵਜੇ ਤੋਂ ਪੀਆਰਟੀਸੀ ਅਤੇ ਪਨਬੱਸ ਦੇ ਮੁਲਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਹੜਤਾਲ ਕੀਤੀ, ਜਿਸ ਤੋਂ ਬਾਅਦ ਮੁਲਾਜ਼ਮ ਯੂਨੀਅਨ ਦੇ ਮੁਲਜ਼ਮਾਂ ਨੇ ਸਰਕਾਰ ਨਾਲ ਗੱਲਬਾਤ ਕੀਤੀ, ਜਿਸ ਵਿੱਚ ਉਹਨਾਂ ਦੀਆਂ ਮੰਗਾਂ ਤੇ ਸਹਿਮਤੀ ਬਣ ਗਈ, ਜਿਸ ਮਗਰੋਂ ਹੜਤਾਲ ਨੂੰ ਵਾਪਸ ਲੈ ਲਿਆ ਗਿਆ।
-
ਦਿੱਲੀ ਧਮਾਕੇ ਮਾਮਲੇ ‘ਚ ਲੁਧਿਆਣਾ ਦੇ ਡਾਕਟਰ ਤੋਂ ਪੁੱਛਗਿੱਛ
ਦਿੱਲੀ ਧਮਾਕੇ ਮਾਮਲੇ ‘ਚ ਲੁਧਿਆਣਾ ਦੇ ਡਾਕਟਰ ਤੋਂ ਪੁੱਛਗਿੱਛ
-
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ।
-
ਸ਼ੇਖ ਹਸੀਨਾ ਨੂੰ ਢਾਕਾ ‘ਚ ਨਿਹੱਥੇ ਨਾਗਰਿਕਾਂ ‘ਤੇ ਗੋਲੀਬਾਰੀ ਦਾ ਦੋਸ਼ੀ ਪਾਇਆ ਗਿਆ
ਬੰਗਲਾਦੇਸ਼ ਦੀ ਅੰਤਰਰਾਸ਼ਟਰੀ ਅਦਾਲਤ ਨੇ ਸ਼ੇਖ ਹਸੀਨਾ ਵਿਰੁੱਧ ਫੈਸਲਾ ਸੁਣਾਇਆ ਹੈ। ਅਦਾਲਤ ਨੇ ਉਨ੍ਹਾਂ ਨੂੰ ਜੁਲਾਈ ਦੇ ਵਿਦਰੋਹ ਦਾ ਦੋਸ਼ੀ ਪਾਇਆ ਹੈ। ਹਸੀਨਾ ‘ਤੇ ਜੁਲਾਈ ਦੇ ਵਿਦਰੋਹ ਦੌਰਾਨ ਨਿਹੱਥੇ ਨਾਗਰਿਕਾਂ ‘ਤੇ ਗੋਲੀਬਾਰੀ ਲਈ ਉਕਸਾਉਣ ਦਾ ਦੋਸ਼ ਹੈ। ਇਹ ਅਦਾਲਤੀ ਫੈਸਲਾ ਹਸੀਨਾ ਦੀਆਂ ਮੁਸ਼ਕਲਾਂ ਵਧਾ ਸਕਦਾ ਹੈ।
-
ਦਿੱਲੀ ਬਲਾਸਟ ਮਾਮਲੇ ‘ਚ NIA ਨੂੰ ਮਿਲਿਆ ਆਮਿਰ ਦਾ ਰਿਮਾਂਡ
NIA ਨੇ ਦਿੱਲੀ ਧਮਾਕਾ ਮਾਮਲੇ’ਚ ਗ੍ਰਿਫ਼ਤਾਰ ਕੀਤੇ ਗਏ ਆਮਿਰ ਦਾ ਰਿਮਾਂਡ ਮਨਜ਼ੂਰ ਕਰ ਲਿਆ ਹੈ।
-
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਦਿੱਤਾ ਅਸਤੀਫ਼ਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅਸਤੀਫਾ ਦੇ ਦਿੱਤਾ ਹੈ। ਵਿਜੇ ਚੌਧਰੀ ਤੇ ਸਮਰਾਟ ਚੌਧਰੀ ਦੇ ਨਾਲ, ਨਿਤੀਸ਼ ਕੁਮਾਰ ਰਾਜ ਭਵਨ ਪਹੁੰਚੇ। ਮੰਤਰੀ ਪ੍ਰੀਸ਼ਦ ਤੇ ਵਿਧਾਨ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।
-
ਫਰੀਦਾਬਾਦ ਅੱਤਵਾਦੀ ਮਾਡਿਊਲ ਮਾਮਲਾ: ਅਲ ਫਲਾਹ ਯੂਨੀਵਰਸਿਟੀ ਨੂੰ ਸੰਮਨ
ਅਲ ਫਲਾਹ ਯੂਨੀਵਰਸਿਟੀ ਦੇ ਚੇਅਰਮੈਨ ਜਾਵੇਦ ਅਹਿਮਦ ਸਿੱਦੀਕੀ ਨੂੰ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਦੋ ਸੰਮਨ ਜਾਰੀ ਕੀਤੇ ਹਨ। ਦਿੱਲੀ ਪੁਲਿਸ ਨੇ ਅਲ ਫਲਾਹ ਯੂਨੀਵਰਸਿਟੀ ਵਿਰੁੱਧ ਦੋ ਐਫਆਈਆਰ ਦਰਜ ਕੀਤੀਆਂ ਸਨ।