AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Live Updates: IND vs NED: ਭਾਰਤ ਨੇ ਨੀਦਰਲੈਂਡਜ਼ ਨੂੰ 17 ਰਨ ਨਾਲ ਹਰਾਇਆ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 18 Feb 2026 23:40 PM IST
Live Updates:  IND vs NED: ਭਾਰਤ ਨੇ ਨੀਦਰਲੈਂਡਜ਼ ਨੂੰ 17 ਰਨ ਨਾਲ ਹਰਾਇਆ
Live Updates

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 18 Feb 2026 09:10 PM (IST)

    ਫਰਾਂਸ ਦੇ ਰਾਸ਼ਟਰਪਤੀ ਨੇ PM ਮੋਦੀ ਨਾਲ AI ਨਾਲ ਬਣੀ ਫੋਟੋ ਕੀਤੀ ਸਾਂਝੀ

    ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਸੋਸ਼ਲ ਮੀਡੀਆ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਕ AI ਨਾਲ ਬਣੀ ਫੋਟੋ ਸਾਂਝੀ ਕੀਤੀ। ਉਨ੍ਹਾਂ ਕਿਹਾ, “ਜਦੋਂ ਦੋਸਤ ਇਕੱਠੇ ਹੁੰਦੇ ਹਨ, ਤਾਂ ਨਵੀਨਤਾ ਹੁੰਦੀ ਹੈ। AI ਇੰਪੈਕਟ ਸਮਿਟ ਲਈ ਤਿਆਰ!”

    &

  • 18 Feb 2026 07:06 PM (IST)

    DMRC ਨੇ ਸੁਪਰੀਮ ਕੋਰਟ ਮੈਟਰੋ ਸਟੇਸ਼ਨ ਨੂੰ ਅਗਲੇ ਹੁਕਮਾਂ ਤੱਕ ਕੀਤਾ ਬੰਦ

    ਦਿੱਲੀ ਵਿੱਚ ਯਾਤਰੀਆਂ ਦੀ ਸੁਰੱਖਿਆ ਸੰਬੰਧੀ ਇੱਕ ਮਹੱਤਵਪੂਰਨ ਅਪਡੇਟ ਜਾਰੀ ਕੀਤਾ ਗਿਆ ਹੈ। ਸੁਪਰੀਮ ਕੋਰਟ ਮੈਟਰੋ ਸਟੇਸ਼ਨ ਨੂੰ ਅਗਲੇ ਨੋਟਿਸ ਤੱਕ ਬੰਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਇਹ ਫੈਸਲਾ ਸਾਵਧਾਨੀ ਦੇ ਤੌਰ ‘ਤੇ ਲਿਆ ਹੈ, ਹਾਲਾਂਕਿ ਬੰਦ ਹੋਣ ਦੀ ਮਿਆਦ ਜਾਂ ਇਸ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

  • 18 Feb 2026 03:46 PM (IST)

    ਪੰਜਾਬ-ਹਰਿਆਣਾ ‘ਚ ਛਾਏ ਰਹਿਣਗੇ ਬੱਦਲ, ਪਹਾੜੀ ਇਲਾਕਿਆਂ ‘ਚ ਹੋ ਸਕਦੀ ਹੈ ਬਰਫ਼ਬਾਰੀ

    ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ-ਹਰਿਆਣਾ ‘ਚ ਬੱਦਲ ਛਾਏ ਰਹਿਣਗੇ ਅਤੇ ਪਹਾੜੀ ਇਲਾਕਿਆਂ ‘ਚ ਬਰਫ਼ਬਾਰੀ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

  • 18 Feb 2026 02:18 PM (IST)

    ਬਠਿੰਡਾ ‘ਚ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ

    ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਦੇ ਮਾਰਚ ਨੂੰ ਬਠਿੰਡਾ ਸ਼ਹਿਰ ਵੱਲ ਜਾਣ ਤੋਂ ਰੋਕ ਦਿੱਤਾ ਗਿਆ। ਕਿਸਾਨ ਬਠਿੰਡਾ ‘ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦੇਣ ਦੀ ਯੋਜਨਾ ਬਣਾ ਰਹੇ ਸਨ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਫੋਰਸ ਪਹੁੰਚੀ, ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ।

  • 18 Feb 2026 01:41 PM (IST)

    ਹਾਰਦਿਕ ਸਿੰਘ ਭਾਰਤੀ ਹਾਕੀ ਟੀਮ ਦੇ ਕਪਤਾਨ ਵਜੋਂ ਨਿਯੁਕਤ

    ਭਾਰਤੀ ਪੁਰਸ਼ ਹਾਕੀ ਟੀਮ ਦੇ ਮੌਜੂਦਾ ਕਪਤਾਨ, ਸਟਾਰ ਡਰੈਗਫਲਿੱਕਰ ਹਰਮਨਪ੍ਰੀਤ ਸਿੰਘ ਨੇ ਨਿੱਜੀ ਕਾਰਨਾਂ ਕਰਕੇ ਕਪਤਾਨੀ ਛੱਡਣ ਦਾ ਫੈਸਲਾ ਕੀਤਾ ਹੈ। ਇਸ ਤੋਂ ਬਾਅਦ, ਜਲੰਧਰ ਕੈਂਟ ਦੇ ਨੇੜੇ ਖੁਸਰੋਪੁਰ ਪਿੰਡ ਦੇ ਤਜਰਬੇਕਾਰ ਮਿਡਫੀਲਡਰ ਹਾਰਦਿਕ ਸਿੰਘ ਨੂੰ ਆਉਣ ਵਾਲੇ FIH ਪ੍ਰੋ ਹਾਕੀ ਲੀਗ ਮੈਚਾਂ ਲਈ ਭਾਰਤੀ ਹਾਕੀ ਟੀਮ ਦਾ ਨਵਾਂ ਕਪਤਾਨ ਨਿਯੁਕਤ ਕੀਤਾ ਗਿਆ ਹੈ। ਇਹ ਟੂਰਨਾਮੈਂਟ 20 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ।

  • 18 Feb 2026 01:41 PM (IST)

    ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ‘ਚ ਸੁਧਾਰ, ਹਸਪਤਾਲ ਨੇ ਜਾਰੀ ਕੀਤਾ ਹੈਲਥ ਬੁਲੇਟਿਨ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਰਾਬ ਸਿਹਤ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹਨ। ਉਨ੍ਹਾਂ ਦੀ ਸਿਹਤ ‘ਚ ਹੁਣ ਸੁਧਾਰ ਹੋ ਰਿਹਾ ਹੈ। ਮੰਗਲਵਾਰ ਰਾਤ ਨੂੰ ਹਸਪਤਾਲ ਵੱਲੋਂ ਜਾਰੀ ਇੱਕ ਸਿਹਤ ਬੁਲੇਟਿਨ ‘ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ 16 ਫਰਵਰੀ ਨੂੰ ਰੁਟੀਨ ਚੈੱਕ-ਅੱਪ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਆਏ ਸਨ। ਉਨ੍ਹਾਂ ਦੀ ਸਿਹਤ ਹੁਣ ਠੀਕ ਹਨ। ਉਨ੍ਹਾਂ ਨੂੰ ਥਕਾਵਟ ਦੀ ਸ਼ਿਕਾਇਤ ਸੀ, ਇਸ ਲਈ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਆਰਾਮ ਤੇ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਠੀਕ ਹੈ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ।

  • 18 Feb 2026 10:29 AM (IST)

    ਪੰਜਾਬ ਦੇ ਸਸਪੈਂਡਡ DIG ਭੁੱਲਰ ਨੂੰ ਗ੍ਰਹਿ ਮੰਤਰਾਲੇ ਤੋਂ ਝਟਕਾ

    ਸਸਪੈਂਡਡ ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਨੂੰ ਝਟਕਾ ਦਿੰਦੇ ਹੋਏ, ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਸੀਬੀਆਈ ਨੂੰ ਉਨ੍ਹਾਂ ਵਿਰੁੱਧ ਕੇਸ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਫਰਵਰੀ ਨੂੰ ਚੰਡੀਗੜ੍ਹ ਸੀਬੀਆਈ ਅਦਾਲਤ ‘ਚ ਹੋਵੇਗੀ।

  • 18 Feb 2026 09:53 AM (IST)

    ਅੰਮ੍ਰਿਤਸਰ ਕਸਟਮਜ਼ ਦੀ ਵੱਡੀ ਕਾਰਵਾਈ, 4 ਲੱਖ ਤੋਂ ਵੱਧ ਵਿਦੇਸ਼ੀ ਸਿਗਰਟ ਸਟਿਕਸ ਜ਼ਬਤ

    ਅੰਮ੍ਰਿਤਸਰ ਕਸਟਮਜ਼ (ਪ੍ਰੀਵੈਂਟਿਵ) ਕਮਿਸ਼ਨਰੇਟ ਨੇ ਗੈਰ-ਕਾਨੂੰਨੀ ਵਪਾਰ ‘ਤੇ ਇੱਕ ਵੱਡੀ ਕਾਰਵਾਈ ਕਰਦਿਆਂ, ਜ਼ਬਤ ਕੀਤੀਆਂ 402,800 ਵਿਦੇਸ਼ੀ ਸਿਗਰਟ ਸਟਿਕਸ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ। ਇਨ੍ਹਾਂ ਸਿਗਰਟਾਂ ਦੀ ਅਨੁਮਾਨਤ ਕੀਮਤ ਲਗਭਗ 67.83 ਲੱਖ ਰੁਪਏ ਹੈ।

  • 18 Feb 2026 08:22 AM (IST)

    ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ’ਚ ਹਲਕੀ ਬਾਰਿਸ਼

    ਅੱਜ ਸਵੇਰੇ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਈ। ਇਸੇ ਤਰ੍ਹਾਂ ਰਾਜਸਥਾਨ ਦੇ ਜੈਪੁਰ ਸ਼ਹਿਰ ਦੇ ਕਈ ਹਿੱਸਿਆਂ ‘ਚ ਵੀ ਹਲਕੀ ਬਾਰਿਸ਼ ਹੋਈ। ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਵੀ ਅੱਜ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

Follow Us
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...