Live Updates: ਫਗਵਾੜਾ ਗੋਲੀਬਾਰੀ ਮਾਮਲੇ ਵਿੱਚ ਸ਼ੂਟਰ ਸਮੇਤ ਚਾਰ ਗ੍ਰਿਫ਼ਤਾਰ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ
LIVE NEWS & UPDATES
-
ਫਗਵਾੜਾ ਗੋਲੀਬਾਰੀ ਮਾਮਲੇ ਵਿੱਚ ਸ਼ੂਟਰ ਸਮੇਤ ਚਾਰ ਗ੍ਰਿਫ਼ਤਾਰ
ਫਗਵਾੜਾ ਦੇ ਪਿੰਡ ਭਾਖੜੀਆਣਾ ਦੇ ਵਸਨੀਕ ਪਮਰਾਜਿਤ ਸਿੰਘ ਨੂੰ 10 ਦਿਨ ਪਹਿਲਾਂ ਗੋਲੀ ਮਾਰ ਦਿੱਤੀ ਗਈ ਸੀ। ਇਹ ਗੋਲੀਬਾਰੀ ਜ਼ਮੀਨੀ ਵਿਵਾਦ ਅਤੇ ਪੁਰਾਣੀ ਦੁਸ਼ਮਣੀ ਕਾਰਨ ਵਿਦੇਸ਼ ਬੈਠੇ ਇੱਕ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਸੀ। ਜ਼ਿਲ੍ਹਾ ਪੁਲਿਸ ਨੇ ਇਸ ਮਾਮਲੇ ਵਿੱਚ ਸ਼ੂਟਰ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਪਿਸਤੌਲ, ਚਾਰ ਕਾਰਤੂਸ, ਅਪਰਾਧ ਵਿੱਚ ਵਰਤੀ ਗਈ ਸਾਈਕਲ ਅਤੇ ਚਾਰ ਫ਼ੋਨ ਬਰਾਮਦ ਕੀਤੇ ਹਨ।
-
27 ਜੁਲਾਈ ਨੂੰ ਹਲਵਾਰਾ ਏਅਰਪੋਰਟ ਦਾ ਉਦਘਾਟਨ ਕਰਣਗੇ PM ਮੋਦੀ
PM ਨਰੇਂਦਰ ਮੋਦੀ 27 ਜੁਲਾਈ ਨੂੰ ਹਲਵਾਰਾ ਏਅਰਪੋਰਟ ਦਾ ਉਦਘਾਟਨ ਕਰਣਗੇ। ਇਹ ਜਾਣਕਾਰੀ ਮੰਤਰੀ ਸੰਜੀਵ ਅਰੋੜਾ ਨੇ ਦਿੱਤੀ ਹੈ।
-
ਕਿਸਾਨਾਂ ਤੋਂ ਨਹੀਂ ਲਈ ਜਾਵੇਗੀ ਜਮੀਨ, ਲੈਂਡ ਪੂਲਿੰਗ ਸਕੀਮ ‘ਤੇ ਬੋਲੇ ਮੰਤਰੀ ਚੀਮਾ
ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ 30 ਤੋਂ 35 ਸਾਲਾਂ ਤੋਂ ਪੰਜਾਬ ਵਿੱਚ ਪ੍ਰਾਈਵੇਟ ਡਿਵੈਲਪਰ ਕਲੋਨੀਆਂ ਬਣਾ ਰਹੇ ਸਨ ਅਤੇ ਵੇਚ ਰਹੇ ਸਨ, ਜਿਸ ਕਾਰਨ ਸਭ ਕੁਝ ਉਨ੍ਹਾਂ ਦੀ ਮਰਜ਼ੀ ਅਨੁਸਾਰ ਚੱਲ ਰਿਹਾ ਸੀ। ਇਸ ਕਾਰਨ ਪੰਜਾਬ ਵਿੱਚ ਇੱਕ ਵੱਡਾ ਮਾਫੀਆ ਪੈਦਾ ਹੋ ਗਿਆ ਸੀ, ਜੋ ਕਿਸਾਨਾਂ ਤੋਂ ਸਸਤੇ ਭਾਅ ‘ਤੇ ਜ਼ਮੀਨ ਲੈ ਕੇ ਦੂਜੇ ਲੋਕਾਂ ਨੂੰ ਮਹਿੰਗੇ ਭਾਅ ‘ਤੇ ਵੇਚਦਾ ਸੀ।
-
ਪੰਜਵੇਂ ਦਿਨ ਫਿਰ ਮਿਲੀ ਸ੍ਰੀ ਦਰਬਾਰ ਸਾਹਿਬ ਨੂੰ ਉਡਾਉਣ ਦੀ ਧਮਕੀ
ਪੰਜਵੇਂ ਦਿਨ ਫਿਰ ਸ੍ਰੀ ਦਰਬਾਰ ਸਾਹਿਬ ਨੂੰ ਉਡਾਉਣ ਦੀ ਧਮਕੀ ਭਰੀ ਮੇਲ ਮਿਲੀ ਹੈ।
-
ਲੈਂਡ ਪੁਲਿੰਗ ਦਾ ਹੋਵੇਗਾ ਕਿਸਾਨਾਂ ਨੂੰ ਫਾਇਦਾ, ਪ੍ਰੈਸ ਕਾਨਫਰੰਸ ‘ਚ ਬੋਲੇ ਚੀਮਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਲੈਂਡ ਪੁਲਿੰਗ ਦਾ ਹੋਵੇਗਾ ਕਿਸਾਨਾਂ ਨੂੰ ਫਾਇਦਾ ਹੋਵੇਗਾ ਅਤੇ ਇਸ ਨਾਲ ਮਾਫੀਆ ਤੋਂ ਛੁੱਟਕਾਰਾ ਮਿਲੇਗਾ।
-
ਭੁਪੇਸ਼ ਬਘੇਲ ਦੇ ਪੁੱਤਰ ਦੀ ਗ੍ਰਿਫ਼ਤਾਰੀ ‘ਤੇ ਛੱਤੀਸਗੜ੍ਹ ਵਿਧਾਨ ਸਭਾ ‘ਚ ਕਾਂਗਰਸ ਵੱਲੋਂ ਹੰਗਾਮਾ
ਛੱਤੀਸਗੜ੍ਹ ਵਿੱਚ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੇ ਪੁੱਤਰ ਦੀ ਗ੍ਰਿਫ਼ਤਾਰੀ ਤੋਂ ਬਾਅਦ, ਵਿਧਾਨ ਸਭਾ ਸੈਸ਼ਨ ਵਿੱਚ ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਗਿਆ ਹੈ। ਵਿਰੋਧੀ ਧਿਰ ਦੇ ਨੇਤਾ ਚਰਨਦਾਸ ਮਹੰਤ ਨੇ ਕਿਹਾ ਕਿ ਸ਼ਾਇਦ ਸਾਬਕਾ ਮੁੱਖ ਮੰਤਰੀ ਬਘੇਲ ਦੇ ਪੁੱਤਰ ਚੈਤੰਨਿਆ ਨੂੰ ਅੱਜ ਅਡਾਨੀ ਦੇ ਦਬਾਅ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਂਗਰਸ ਨੇ ਅੱਜ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਬਾਈਕਾਟ ਕੀਤਾ।
-
ਰਣਜੀਤ ਗਿੱਲ ਨੇ ਛੱਡਿਆ SAD ਦਾ ਸਾਥ, ਭਾਜਪਾ ‘ਚ ਹੋਣਗੇ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਦਿੱਤਾ ਹੈ। ਉਹ ਭਾਜਪਾ ‘ਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾੰ ਨੇ 2022 ਵਿਧਾਨ ਸਭਾ ਚੋਣ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਲੜ੍ਹੀ ਸੀ।
-
ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਮਾਮਲੇ ‘ਚ ਦੋ ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ ‘ਚ ਇੱਕ ਵੱਡੀ ਸਫਲਤਾ ਮਿਲੀ ਹੈ। ਤਾਮਿਲਨਾਡੂ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਧਮਕੀ ਭਰੇ ਈ-ਮੇਲ ਭੇਜਣ ਪਿੱਛੇ ਹਨ। ਹਾਲਾਂਕਿ ਪੰਜਾਬ ਸਰਕਾਰ ਜਾਂ ਪੁਲਿਸ ਵੱਲੋਂ ਹੁਣ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸੂਤਰਾਂ ਅਨੁਸਾਰ, ਜਾਂਚ ਟੀਮਾਂ ਪਿਛਲੇ ਦੋ ਦਿਨਾਂ ਤੋਂ ਤਾਮਿਲਨਾਡੂ ‘ਚ ਸਰਗਰਮ ਸਨ ਅਤੇ ਲਿੰਕਾਂ ਦੀ ਭਾਲ ਕਰ ਰਹੀਆਂ ਸਨ।
-
ਦਿੱਲੀ ਦੇ ਸਕੂਲਾਂ ‘ਚ ਅੱਜ ਫਿਰ ਮਿਲੀ ਬੰਬ ਦੀ ਧਮਕੀ
ਦਿੱਲੀ ਦੇ ਸਕੂਲਾਂ ਵਿੱਚ ਅੱਜ ਫਿਰ ਬੰਬ ਦੀ ਧਮਕੀ ਮਿਲੀ ਹੈ। ਰਿਚ ਮੋਂਡ ਸਕੂਲ, ਪੱਛਮੀ ਵਿਹਾਰ ਖੇਤਰ ਵਿੱਚ ਅਭਿਨਵ ਪਬਲਿਕ ਸਕੂਲ, ਰੋਹਿਣੀ ਸੈਕਟਰ-3 ਸਕੂਲ ਨੂੰ ਧਮਕੀ ਮਿਲੀ ਹੈ। ਫਾਇਰ ਵਿਭਾਗ ਅਤੇ ਦਿੱਲੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ