AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Live Updates: ਅਫਗਾਨੀਸਤਾਨ ਤੋਂ ਹਾਰੀ ਕੈਨੇਡਾ ਦੀ ਟੀਮ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 19 Feb 2026 23:13 PM IST
Live Updates: ਅਫਗਾਨੀਸਤਾਨ ਤੋਂ ਹਾਰੀ ਕੈਨੇਡਾ ਦੀ ਟੀਮ
Live Updates

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 19 Feb 2026 10:10 PM (IST)

    ਅਮਰੀਕੀ ਰਾਸ਼ਟਰਪਤੀ ਟਰੰਪ ਨੇ ਫਿਰ ਲਿਆ ਭਾਰਤ-ਪਾਕਿ ਜੰਗ ਰੋਕਣ ਦਾ ਕ੍ਰੈਡਿਟ

    ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ- ਪਾਕਿਸਾਨ ਦੇ ਵਿੱਚ ਜੰਗ ਰੋਕਣ ਦਾ ਕ੍ਰੈਡਿਟ ਲਿਆ ਹੈ। ਟਰੰਪ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕੀਤਾ ਅਤੇ ਕਿਹਾ ਕਿ ਜੇਕਰ ਤੁਸੀਂ ਦੋਵੇਂ ਇਸ ਨੂੰ ਸੁਲਝਾ ਨਹੀਂ ਪਾਏ ਤਾਂ ਮੈਨੂੰ ਟ੍ਰੇਡ ਡੀਲ ਕੈਂਸਲ ਕਰਨੀ ਪਵੇਗੀ। ਜਿਸ ਤੋਂ ਬਾਅਦ ਦੋਵਾਂ ਮੁਲਕਾਂ ‘ਤੇ 200 ਫੀਸਦ ਟੈਕਸ ਲਗਾ ਦੇਵਾਂਗਾ।

  • 19 Feb 2026 03:54 PM (IST)

    ਪਠਾਨਕੋਟ ‘ਚ ਨਸ਼ੇ ਦੀ ਉਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ

    ਪਠਾਨਕੋਟ ‘ਚ ਨਸ਼ੇ ਦੀ ਉਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।

  • 19 Feb 2026 03:18 PM (IST)

    SGPC ਨੇ ਗਿਆਨੀ ਰਘਬੀਰ ਸਿੰਘ ਨੂੰ ਕੀਤਾ ਬਰਖਾਸਤ – ਸੂਤਰ

    ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਹੈ ਕਿ SGPC ਨੇ ਗਿਆਨੀ ਰਘਬੀਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਹੈ। ਬੀਤੇ ਦਿਨ ਰਘਬੀਰ ਸਿੰਘ ਨੇ ਕਮੇਟੀ ਦੇ ਕਈ ਅਧਿਕਾਰੀਆਂ ਤੇ ਸੁੱਕੀਆਂ ਰੋਟੀਆਂ ਵੇਚ ਕੇ ਘੁਟਾਲਾ ਕਰਨ ਦੇ ਆਰੋਪ ਲਗਾਏ ਸਨ।

  • 19 Feb 2026 02:56 PM (IST)

    ਡੀਜੀਪੀ ਗੌਰਵ ਯਾਦਵ ਜਲੰਧਰ ‘ਚ ANTF ਦੀ ਇਮਾਰਤ ਦਾ ਉਦਘਾਟਨ ਕਰਨ ਪਹੁੰਚੇ

    ਪੰਜਾਬ ਪੁਲਿਸ ਵਿਭਾਗ ਦੇ ਡੀਜੀਪੀ ਗੌਰਵ ਯਾਦਵ ਜਲੰਧਰ ਦੇ ਪੁਲਿਸ ਲਾਈਨਜ਼ ਵਿਖੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਇਮਾਰਤ ਦਾ ਉਦਘਾਟਨ ਕਰਨ ਲਈ ਪਹੁੰਚੇ। ਜਲੰਧਰ ਪੁਲਿਸ ਵੱਲੋਂ ਡੀਜੀਪੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।

  • 19 Feb 2026 01:50 PM (IST)

    ਗੈਂਗਸਟਰ ਲੰਡਾ ਹਰੀਕੇ ਨੇ ‘ਆਪ’ ਸਰਪੰਚ ਦੇ ਕਤਲ ਦੀ ਲਈ ਜ਼ਿੰਮੇਵਰੀ, ਵਾਇਰਲ ਪੋਸਟ

    ਤਰਨਤਾਰਨ ‘ਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਹਰਬਿੰਦਰ ਸਿੰਘ ਦੇ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਲਖਬੀਰ ਲੰਡਾ ਹਰੀਕੇ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਵਾਇਰਲ ਪੋਸਟ ‘ਚ, ਗੈਂਗਸਟਰ ਨੇ ਇਸ ਦਾ ਦਾਅਵਾ ਕੀਤਾ ਹੈ।

  • 19 Feb 2026 12:16 PM (IST)

    ਹਰ ਜਗ੍ਹਾ ਤੋਂ ਹਟਾਇਆ ਗਿਆ ਫਿਲਮ “ਘੁਸਖੋਰ ਪੰਡਿਤ” ਦਾ ਟ੍ਰੇਲਰ ਤੇ ਪੋਸਟਰ

    ਸੁਪਰੀਮ ਕੋਰਟ ਨੇ ਫਿਲਮ “ਘੁਸਖੋਰ ਪੰਡਿਤ” ਸੰਬੰਧੀ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਨਿਰਮਾਤਾ ਨੀਰਜ ਪਾਂਡੇ ਨੇ ਕਿਹਾ ਕਿ ਫਿਲਮ ਦਾ ਸਿਰਲੇਖ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਨੇ ਸਿਰਲੇਖ ਨਾਲ ਜਾਰੀ ਕੀਤੇ ਗਏ ਸਾਰੇ ਟ੍ਰੇਲਰ, ਪੋਸਟਰ ਤੇ ਹੋਰ ਪ੍ਰਚਾਰ ਸਮੱਗਰੀ ਨੂੰ ਵੀ ਹਟਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ‘ਚ ਕੋਈ ਸਿਵਲ ਜਾਂ ਅਪਰਾਧਿਕ ਮਾਮਲਾ ਦਰਜ ਨਾ ਕੀਤਾ ਜਾਵੇ।

  • 19 Feb 2026 11:21 AM (IST)

    ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

    ਚੰਡੀਗੜ੍ਹ ਦੇ ਸੈਕਟਰ-9 ਵਿਖੇ ਪੰਜਾਬ ਦਾ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਕੱਤਰੇਤ ਨੂੰ ਈ-ਮੇਲ ਭੇਜੀ ਗਈ ਹੈ। ਪੁਲਿਸ ਨੇ ਧਮਕੀ ਮਿਲਣ ਤੋਂ ਬਾਅਦ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਪੰਜਾਬ ਸਕੱਤਰੇਤ ਦੇ ਨਾਲ ਚੰਡੀਗੜ੍ਹ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਦੂਜੀ ਵਾਰ ਹੈ ਜਦੋਂ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

  • 19 Feb 2026 10:29 AM (IST)

    ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ‘ਚ ਸ਼ਾਮਲ ਹੋਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੁਪਹਿਰ 3 ਵਜੇ ਪਿੰਡ ਕਿਲਾ ਰਾਏਪੁਰ (ਲੁਧਿਆਣਾ) ਵਿਖੇ ਪੇਂਡੂ ਓਲੰਪਿਕ 2026 ‘ਚ ਸ਼ਾਮਲ ਹੋਣਗੇ।

  • 19 Feb 2026 09:47 AM (IST)

    ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਉਹ ਹੁਣ ਮੁੱਖ ਮੰਤਰੀ ਨਿਵਾਸ ਚਲੇ ਗਏ ਹਨ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਲੁਧਿਆਣਾ ‘ਚ ਕਿਲਾ ਰਾਏਪੁਰ ਖੇਡਾਂ ‘ਚ ਸ਼ਾਮਲ ਹੋ ਸਕਦੇ ਹਨ।

  • 19 Feb 2026 09:03 AM (IST)

    ਏਆਈ ਸਮਿਟ ‘ਚ ਹਿੱਸਾ ਨਹੀਂ ਲੈਣਗੇ ਬਿਲ ਗੇਟਸ

    ਬਿਲ ਗੇਟਸ ਏਆਈ ਸੰਮੇਲਨ ‘ਚ ਹਿੱਸਾ ਨਹੀਂ ਲੈਣਗੇ। ਗੇਟਸ ਫਾਊਂਡੇਸ਼ਨ ਨੇ ਬਿਲ ਗੇਟਸ ਦੀ ਗੈਰਹਾਜ਼ਰੀ ਸੰਬੰਧੀ ਇੱਕ ਬਿਆਨ ਜਾਰੀ ਕੀਤਾ ਹੈ। ਗੇਟਸ ਫਾਊਂਡੇਸ਼ਨ ਦੀ ਪੋਸਟ ‘ਚ ਕਿਹਾ ਗਿਆ ਹੈ ਕਿ ਬਿਲ ਗੇਟਸ ਏਆਈ ਸੰਮੇਲਨ ‘ਚ ਆਪਣਾ ਮੁੱਖ ਭਾਸ਼ਣ ਨਹੀਂ ਦੇਣਗੇ। ਗੇਟਸ ਫਾਊਂਡੇਸ਼ਨ ਦੀ ਨੁਮਾਇੰਦਗੀ ਅਫਰੀਕਾ ਤੇ ਭਾਰਤ ਦਫਤਰ ਦੇ ਪ੍ਰਧਾਨ ਅੰਕੁਰ ਵੋਰਾ ਕਰਨਗੇ। ਗੇਟਸ ਫਾਊਂਡੇਸ਼ਨ ਸਾਡੇ ਸਾਂਝੇ ਸਿਹਤ ਤੇ ਵਿਕਾਸ ਟੀਚਿਆਂ ਨੂੰ ਅੱਗੇ ਵਧਾਉਣ ਲਈ ਭਾਰਤ ‘ਚ ਸਾਡੇ ਕੰਮ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Follow Us
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...