Live Updates: ਸਿੰਗਰ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਸਿੰਗਰ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ
ਪੰਜਾਬ ਸਿੰਗਰ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬੰਬੀਹਾ ਗੈਂਗ ਦੇ ਲੱਕੀ ਪਟਿਆਲ ਦੀ ਕਥਿਤ ਆਡੀਓ ਰਿਕਾਰਡਿੰਗ ਸਾਹਮਣੇ ਆਈ ਹੈ। ਉਸ ‘ਚ ਕਿਹਾ ਜਾ ਰਿਹਾ ਹੈ ਕਿ ਹੁਣ ਮਨਕੀਰਤ ਔਲਖ ਦੀ ਬਾਰੀ ਹੈ। ਇਸ ਆਡੀਓ ‘ਚ ਚੰਡੀਗੜ੍ਹ ਸੈਕਟਰ-9 ਦੀ ਜਿੰਮ ਬਾਹਰ ਹੋਏ ਕਤਲ ਦਾ ਵੀ ਜ਼ਿਕਰ ਕੀਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਨੌਜਵਾਨ ਕਾਰੋਬਾਰੀ ਚਰਨਪ੍ਰੀਤ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਵੀ ਲੱਕੀ ਪਟਿਆਲ ਨੇ ਲਈ ਸੀ।
-
ਦੁਰਗਿਆਣਾ ਮੰਦਰ ‘ਚ ਚੇਤ ਨਰਾਤਿਆਂ ਦੀ ਸ਼ੁਰੂਆਤ, ਦਰਸ਼ਨਾਂ ਲਈ ਪਹੁੰਚੇ ਸ਼ਰਧਾਲੂ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਤੀਰਥ ਮੰਦਰ ਚ ਅੱਜ ਚੇਤ ਨਰਾਤਿਆਂ ਦੀ ਸ਼ੁਰੂਆਤ ਮੌਕੇ ਧਾਰਮਿਕ ਰੌਣਕਾਂ ਚਰਮ ਤੇ ਰਹੀਆਂ। ਸਵੇਰੇ ਤੋਂ ਹੀ ਮੰਦਰ ਚ ਸ਼ਰਧਾਲੂਆਂ ਦੀ ਭਾਰੀ ਭੀੜ ਵੇਖਣ ਨੂੰ ਮਿਲੀ, ਜਿੱਥੇ ਸਰਧਾਲੂ ਪਹਿਲੇ ਨਰਾਤੇ ਤੇ ਮਾਤਾ ਸ਼ੈਲਪੁੱਤਰੀ ਦੇ ਦਰਸ਼ਨ ਕਰਕੇ ਆਪਣੀ ਮਨੋਕਾਮਨਾ ਮੰਗਦੇ ਨਜ਼ਰ ਆਏ। ਮੰਦਰ ਪ੍ਰਾਂਗਣ ਚ ਭਗਤੀਮਈ ਮਾਹੌਲ ਬਣਿਆ ਰਿਹਾ ਤੇ ਹਰ ਪਾਸੇ ਜੈ ਮਾਤਾ ਦੀ ਦੇ ਜੈਕਾਰੇ ਗੂੰਜਦੇ ਰਹੇ।
-
ਕੰਗਨਾ ਨੇ ਆਪਣਾ ਮਾਨਸਿਕ ਸੰਤੁਲਨ ਗੁਆ ਦਿੱਤਾ ਹੈ: IYC ਪ੍ਰਧਾਨ
ਭਾਰਤੀ ਯੂਥ ਕਾਂਗਰਸ (IYC) ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿਬ ਨੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਰਾਹੁਲ ਗਾਂਧੀ ਬਾਰੇ ‘ਟਪੋਰੀ’ ਵਾਲੇ ਬਿਆਨ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਮੈਂ ਕਹਾਂਗਾ ਕਿ ਕੰਗਨਾ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੀ ਹੈ। ਦੇਸ਼ ਦੇ ਵਿਰੋਧੀ ਧਿਰ ਦੇ ਨੇਤਾ ਬਾਰੇ ਅਜਿਹੀਆਂ ਟਿੱਪਣੀਆਂ ਕਰਨਾ ਸ਼ਰਮਨਾਕ ਹੈ। ਤੁਰੰਤ ਪ੍ਰਭਾਵ ਨਾਲ, ਸਾਡੀ ਯੂਥ ਟੀਮ ਮੰਡੀ ਲੋਕ ਸਭਾ ਹਲਕੇ ‘ਚ ਕੰਮ ਕਰਨਾ ਸ਼ੁਰੂ ਕਰ ਦੇਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਜਿਹੀ ਮਾਨਸਿਕਤਾ ਰੱਖਣ ਵਾਲੇ ਸੰਸਦ ਮੈਂਬਰ, ਦੇਸ਼ ਵਿਰੋਧੀ ਵਿਚਾਰਾਂ ਵਾਲੇ ਜੋ ਅਜਿਹੇ ਬਿਆਨ ਦਿੰਦੇ ਹਨ, ਨੂੰ ਸੰਸਦ ਵਿੱਚ ਦਾਖਲ ਹੋਣ ਤੋਂ ਰੋਕਿਆ ਜਾਵੇ। ਸੰਸਦ ਦੀ ਸ਼ਾਨ ਤੇ ਮਿਆਰਾਂ ਨੂੰ ਬਰਕਰਾਰ ਰੱਖਣ ਲਈ, ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਅਸਥਿਰ ਮਾਨਸਿਕ ਸਥਿਤੀ ਵਾਲੇ ਵਿਅਕਤੀਆਂ ਨੂੰ ਸਦਨ ‘ਚ ਦਾਖਲਾ ਨਾ ਮਿਲੇ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।