Live Updates: IND-PAK ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਗ੍ਰਿਫ਼ਤਾਰ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
IND-PAK ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਗ੍ਰਿਫ਼ਤਾਰ
ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਗਿਆ। 117 ਬਟਾਲੀਅਨ ਦੇ ਜਵਾਨਾਂ ਨੇ ਉਸ ਨੂੰ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਅਧੀਨ ਬੀਓਪੀ ਸ਼ਾਹਪੁਰ ਤੋਂ ਗ੍ਰਿਫ਼ਤਾਰ ਕੀਤਾ।
-
ਫਰੀਦਕੋਟ ‘ਚ ਆਜ਼ਾਦੀ ਦਿਵਸ ‘ਤੇ ਤਿਰੰਗਾ ਲਹਿਰਾਉਣਗੇ CM, ਹੋਰ ਮੰਤਰੀ ਦੀ ਸੂਚੀ ਜਾਰੀ
15 ਅਗਸਤ ਨੂੰ ਆਜ਼ਾਦੀ ਦਿਵਸ ‘ਤੇ ਤਿਰੰਗਾ ਲਹਿਰਾਉਣ ਲਈ ਸੂਚੀ ਜਾਰੀ ਕੀਤੀ ਹੈ। ਇਸ ਦੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਫਰੀਦਕੋਟ ਚ ਤਿਰੰਗਾ ਫਹਿਰਾਉਣਗੇ।
-
1993 ਫਰਜੀ ਐਕਨਾਉਂਟਰ ਮਾਮਲੇ ‘ਚ DSP-SSP ਸਮੇਤ 5 ਪੁਲਿਸ ਮੁਲਾਜ਼ਮ ਦੋਸ਼ੀ ਕਰਾਰ
1993 ਦੇ ਫਰਜੀ ਐਕਨਾਉਂਟਰ ਮਾਮਲੇ ‘ਚ DSP-SSP ਸਮੇਤ 5 ਪੁਲਿਸ ਮੁਲਾਜ਼ਮ ਦੋਸ਼ੀ ਕਰਾਰ ਦਿੱਤਾ ਹੈ।
-
ਟੈਕਸ ਵਸੂਲੀ ਵਿੱਚ 32 ਪ੍ਰਤੀਸ਼ਤ ਦਾ ਹੋਇਆ ਵਾਧਾ
ਪੰਜਾਬ ਵਿੱਚ ਟੈਕਸ ਵਸੂਲੀ ਵਿੱਚ ਲਗਾਤਾਰ ਵਾਧਾ ਹੋਇਆ ਹੈ। ਇਹ ਵਾਧਾ 32 ਪ੍ਰਤੀਸ਼ਤ ਦਾ ਹੋਇਆ ਹੈ।
-
ਕੰਗਨਾ ਰਣੌਤ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ
ਕੰਗਨਾ ਰਣੌਤ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਬਠਿੰਡਾ ਵਿੱਚ ਉਸ ਵਿਰੁੱਧ ਦਾਇਰ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਤੋਂ ਹਾਈ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੰਗਨਾ ਦੀ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।
-
ਪੰਜਾਬ ਦੇ ਸਕੂਲਾਂ ‘ਚ ਨਸ਼ਾ ਮੁਕਤ Curriculum ਦੀ ਸ਼ੁਰੂਆਤ
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਣ ਨਸ਼ਾ ਮੁਕਤ ਚੈਪਟਰ ਪੜਾਇਆ ਜਾਵੇਗਾ। ਸਰਕਾਰ ਦਾ ਉਦੇਸ਼ ਹੈ ਕਿ ਇਸ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇ।
-
ਉਪ-ਰਾਸ਼ਟਰਪਤੀ ਦੇ ਅਹੁਦੇ ਲਈ 9 ਸਤੰਬਰ ਨੂੰ ਹੋਵੇਗੀ ਉਪ-ਚੋਣ
ਜਗਦੀਪ ਧਨਖੜ ਨੇ ਹਾਲ ਹੀ ਵਿੱਚ ਉਪ-ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਬਾਅਦ ਹੁਣ ਇਹ ਐਲਾਨ ਕੀਤਾ ਗਿਆ ਹੈ ਕਿ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਉਪ-ਚੋਣ 9 ਸਤੰਬਰ ਨੂੰ ਹੋਵੇਗੀ।
-
ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕੀਤੀ ਗਈ
ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
-
ਦਿੱਲੀ ‘ਚ 3 ਥਾਵਾਂ ‘ਤੇ ਈਡੀ ਦੇ ਛਾਪੇ, ਨਕਲੀ ਕਾਲ ਸੈਂਟਰਾਂ ‘ਤੇ ਛਾਪੇਮਾਰੀ
ਦਿੱਲੀ ‘ਚ 3 ਥਾਵਾਂ ‘ਤੇ ਈਡੀ ਦੇ ਛਾਪੇਮਾਰੀ ਕੀਤੀ ਗਈ ਹੈ। ਈਡੀ ਨੇ ਨਕਲੀ ਕਾਲ ਸੈਂਟਰਾਂ ‘ਤੇ ਛਾਪੇਮਾਰੀ ਕੀਤੀ ਹੈ। ਇਨ੍ਹਾਂ ‘ਤੇ ਵਿਦੇਸ਼ੀ ਨਾਗਰਿਕਾਂ ਨੂੰ ਪਰੇਸ਼ਾਨ ਕਰਨ ਦਾ ਦੋਸ਼ ਹੈ।
-
PM ਮੋਦੀ 2 ਅਗਸਤ ਨੂੰ ਕਰਨਗੇ ਵਾਰਾਣਸੀ ਦਾ ਦੌਰਾ, ਦੇਣਗੇ ਕਰੋੜਾਂ ਦੀ ਸੌਗਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਅਗਸਤ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ 2200 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣਗੇ।