Live Updates: PM ਮੋਦੀ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ ਕੀਤੀ ਗੱਲ, ਚੱਕਰਵਾਤ ਦਿਤਵਾਹ ‘ਤੇ ਜਤਾਇਆ ਦੁੱਖ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
PM ਮੋਦੀ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ ਕੀਤੀ ਗੱਲ, ਚੱਕਰਵਾਤ ਦਿਤਵਾਹ ‘ਤੇ ਜਤਾਇਆ ਦੁੱਖ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ ਟੈਲੀਫੋਨ ‘ਤੇ ਗੱਲ ਕੀਤੀ। ਗੱਲਬਾਤ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਲੰਕਾ ਵਿੱਚ ਚੱਕਰਵਾਤ ਦਿਤਵਾਹ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਅਤੇ ਤਬਾਹੀ ‘ਤੇ ਸੰਵੇਦਨਾ ਪ੍ਰਗਟ ਕੀਤੀ।
-
ਸ਼੍ਰੀਗੰਗਾਨਗਰ ਵਿੱਚ ISI ਦਾ ਜਾਸੂਸ ਗ੍ਰਿਫ਼ਤਾਰ
ਸ਼੍ਰੀਗੰਗਾਨਗਰ ਵਿੱਚ ਇੱਕ ਵੱਡੀ ਕਾਰਵਾਈ ਵਿੱਚ ਰਾਜਸਥਾਨ ਪੁਲਿਸ ਦੇ CID ਇੰਟੈਲੀਜੈਂਸ ਵਿੰਗ ਨੇ ਪੰਜਾਬ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਜੋ ਪਾਕਿਸਤਾਨ ਦੀ ਖੁਫੀਆ ਏਜੰਸੀ, ISI ਲਈ ਜਾਸੂਸੀ ਕਰ ਰਿਹਾ ਸੀ।
-
ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਕੱਲ੍ਹ ਵਡੋਦਰਾ ਦੌਰਾ
ਰੱਖਿਆ ਮੰਤਰੀ ਰਾਜਨਾਥ ਸਿੰਘ ਕੱਲ੍ਹ ਵਡੋਦਰਾ ਦਾ ਦੌਰਾ ਕਰਨਗੇ। ਉਹ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ ਦੀ ਯਾਦ ਵਿੱਚ ਰਾਸ਼ਟਰੀ ਪਦਯਾਤਰਾ ਦੌਰਾਨ “ਸਰਦਾਰ ਸਭਾ” ਨੂੰ ਸੰਬੋਧਨ ਕਰਨਗੇ।
-
ਵੈਂਟੀਲੇਟਰ ‘ਤੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਹਾਲਤ “ਬਹੁਤ ਨਾਜ਼ੁਕ” ਹੈ ਅਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
-
ਆਸਾਰਾਮ ਦੀ ਜ਼ਮਾਨਤ ਦੇ ਖਿਲਾਫ਼ ਨਾਬਾਲਗ ਪੀੜਤ ਪਹੁੰਚੀ ਸੁਪਰੀਮ ਕੋਰਟ
ਨਾਬਾਲਗ ਪੀੜਤ ਨੇ ਆਸਾਰਾਮ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ‘ਚ ਅਪੀਲ ਕੀਤੀ ਹੈ। ਪਟੀਸ਼ਨ ਰਾਜਸਥਾਨ ਹਾਈ ਕੋਰਟ ਦੇ ਉਸ ਨੂੰ ਡਾਕਟਰੀ ਇਲਾਜ ਲਈ ਛੇ ਮਹੀਨੇ ਦੀ ਜ਼ਮਾਨਤ ਦੇਣ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਹੈ। ਰਾਜਸਥਾਨ ਹਾਈ ਕੋਰਟ ਨੇ 29 ਅਕਤੂਬਰ ਨੂੰ ਛੇ ਮਹੀਨੇ ਦੀ ਜ਼ਮਾਨਤ ਦਿੱਤੀ ਸੀ ਤੇ ਗੁਜਰਾਤ ਹਾਈ ਕੋਰਟ ਨੇ ਵੀ ਇਸੇ ਆਧਾਰ ‘ਤੇ ਜ਼ਮਾਨਤ ਦਿੱਤੀ ਸੀ।
-
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
-
ਲੋਕ ਸਭਾ ਦੀ ਕਾਰਵਾਈ ਮੁੜ ਸ਼ੁਰੂ
ਜਬਰਦਸਤ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਹੁਣ ਲੋਕ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ।
-
ਜਬਰਦਸਤ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਮੁਲਤਵੀ
ਸਰਦ ਰੁੱਤ ਸੈਸ਼ਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਲੋਕ ਸਭਾ ‘ਚ ਵਿਰੋਧੀ ਧਿਰ ਵੱਲੋਂ ਜਬਰਦਸਤ ਹੰਗਾਮਾ ਸ਼ੁਰੂ ਹੋ ਗਿਆ। ਵਿਰੋਧੀ ਧਿਰ ਵੱਲੋਂ SIR ਤੇ ਦਿੱਲੀ ਪ੍ਰਦੂਸ਼ਣ ‘ਤੇ ਚਰਚਾ ਦੀ ਮੰਗ ਕੀਤੀ ਜਾ ਰਹੀ ਹੈ। ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
-
ਸੰਸਦ ਦੇ ਸਰਦ ਰੁੱਤ ਇਜਲਾਸ ਦਾ ਕਾਰਵਾਈ ਸ਼ੁਰੂ
ਸੰਸਦ ਦੇ ਸਰਦ ਰੁੱਤ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਰਕਾਰ ਇਸ ਸੈਸ਼ਨ ਵਿੱਚ ਨੌਂ ਵਿੱਤ ਬਿੱਲ ਪੇਸ਼ ਕਰਨ ਜਾ ਰਹੀ ਹੈ। ਇਨ੍ਹਾਂ ਬਿੱਲਾਂ ਵਿੱਚ ਬੀਮਾ ਕਾਨੂੰਨਾਂ ਵਿੱਚ ਸੋਧ ਕਰਨ ਵਾਲਾ ਬਿੱਲ ਅਤੇ ਤੰਬਾਕੂ ਅਤੇ ਪਾਨ ਮਸਾਲਾ ਵਰਗੇ ਨੁਕਸਾਨਦੇਹ ਉਤਪਾਦਾਂ ਤੇ ਟੈਕਸ ਅਤੇ ਸੈੱਸ ਲਗਾਉਣ ਨਾਲ ਸਬੰਧਤ ਦੋ ਹੋਰ ਬਿੱਲ ਸ਼ਾਮਲ ਹਨ।
-
ਦਿੱਲੀ ਬੰਬ ਧਮਾਕਿਆਂ ਦੇ ਸਬੰਧ ‘ਚ NIA ਦਾ ਪੁਲਵਾਮਾ ‘ਚ ਛਾਪਾ
ਐਨਆਈਏ ਦਿੱਲੀ ਅੱਤਵਾਦੀ ਹਮਲਿਆਂ ਦੇ ਸਬੰਧ ‘ਚ ਪੁਲਵਾਮਾ ‘ਚ ਛਾਪੇਮਾਰੀ ਕਰ ਰਹੀ ਹੈ।
#WATCH | J&K | NIA raids underway in Pulwama in connection with the Delhi terror blast. pic.twitter.com/vuFFDhlEkP
— ANI (@ANI) December 1, 2025
-
ਦਿੱਲੀ ਧਮਾਕੇ ਦੇ ਮਾਮਲੇ ‘ਚ NIA ਦੀ ਕਾਰਵਾਈ, ਕਾਜ਼ੀਗੁੰਡ ਸਮੇਤ ਕਸ਼ਮੀਰ ‘ਚ ਛਾਪੇਮਾਰੀ ਤੇਜ਼
ਦਿੱਲੀ ਧਮਾਕੇ ਦੇ ਸਬੰਧ ‘ਚ ਕਾਜ਼ੀਗੁੰਡ ਤੇ ਜੰਮੂ-ਕਸ਼ਮੀਰ ਦੇ ਹੋਰ ਸਥਾਨਾਂ ‘ਤੇ ਐਨਆਈਏ ਦੇ ਛਾਪੇ ਜਾਰੀ ਹਨ।