Live Updates: ਸੁਖਬੀਰ ਬਾਦਲ ਨੇ ਨਵੇਂ ਸਾਲ ‘ਤੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਸੁਖਬੀਰ ਬਾਦਲ ਨੇ ਨਵੇਂ ਸਾਲ ‘ਤੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ-ਨਵੇਂ ਸਾਲ (2026) ਦੀ ਆਮਦ ਤੇ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਨਤਮਸਤਕ ਹੋ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਆਪ ਸਭ ਨੂੰ ਨਵਾਂ ਸਾਲ ਮੁਬਾਰਕ, ਗੁਰੂ ਸਾਹਿਬ ਮੇਹਰ ਕਰਨ ਇਹ ਸਾਲ ਆਪ ਸਭ ਲਈ ਖੁਸ਼ੀਆਂ ਅਤੇ ਤਰੱਕੀ ਲੈਕੇ ਆਵੇ।
-
ਸਾਲ 2026 ਪਾਰਟੀ ਲਈ ਅਹਿਮ, ਵਰਕਰਾਂ ਦੀ ਮਿਹਨਤ ਨਾਲ 2027 ‘ਚ ਜਿੱਤਾਂਗੇ: ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਲ 2026 ਪਾਰਟੀ ਲਈ ਅਹਿਮ ਹੈ ਤੇ ਉਨ੍ਹਾਂ ਨੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਦੇ ਵਰਕਰ ਮਿਹਨਤ ਨਾਲ ਕੰਮ ਕਰਨਗੇ ਤੇ 2027 ਦੀਆਂ ਚੋਣਾਂ ਚ ਪਾਰਟੀ ਦੀ ਜਿੱਤ ਪੱਕੀ ਕਰਨਗੇ।
Wishing you all a very Happy New Year. May this year bring abundant happiness and success.
I’m grateful to @incpunjab workers who’ve consistently worked hard to ensure the party’s success against all odds. 2026 will be crucial for us, and I’m confident you’ll maintain your zeal pic.twitter.com/OgWtA0dOlT— Amarinder Singh Raja Warring (@RajaBrar_INC) December 31, 2025
-
ਸਾਲ 2026 ‘ਚ ਵੀ ਵਿਕਾਸ ਦੇ ਕੰਮ ਜਾਰੀ ਰੱਖਾਂਗੇ: ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੀਆਂ ਵਧਾਈਆਂ ਦਿੰਦੇ ਹੋਏ ਲਿਖਿਆ- ਨਵੇਂ ਸਾਲ 2026 ਦੀਆਂ ਆਪ ਸਭ ਨੂੰ ਮੁਬਾਰਕਾਂ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਕਾਮਯਾਬੀ ਭਰਿਆ ਹੋਵੇ। ਅਸੀਂ ਆਪਣੇ ਫ਼ਰਜ਼ ਵਜੋਂ ਬੀਤੇ ਸਾਲ 2025 ਵਿੱਚ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਬੱਚਿਆਂ ਨੂੰ ਚੰਗੀ ਸਿੱਖਿਆ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ। ਪੰਜਾਬ ਦੇ ਮੱਥੇ ਤੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਵਰਗੇ ਕਲੰਕ ਸਾਫ਼ ਕਰਨ ਲਈ ਸਖ਼ਤ ਐਕਸ਼ਨ ਕੀਤੇ। ਇਸੇ ਲੜੀ ਤਹਿਤ ਆਉਣ ਵਾਲੇ ਨਵੇਂ ਸਾਲ ਵਿੱਚ ਵੀ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।
ਨਵੇਂ ਸਾਲ 2026 ਦੀਆਂ ਆਪ ਸਭ ਨੂੰ ਮੁਬਾਰਕਾਂ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਕਾਮਯਾਬੀ ਭਰਿਆ ਹੋਵੇ।
ਅਸੀਂ ਆਪਣੇ ਫ਼ਰਜ਼ ਵਜੋਂ ਬੀਤੇ ਸਾਲ 2025 ਵਿੱਚ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਬੱਚਿਆਂ ਨੂੰ ਚੰਗੀ ਸਿੱਖਿਆ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ। ਪੰਜਾਬ ਦੇ ਮੱਥੇ ਤੋਂ ਨਸ਼ੇ ਅਤੇ pic.twitter.com/9rkJeVe5dt
— Bhagwant Mann (@BhagwantMann) January 1, 2026
-
ਉਪ ਰਾਸ਼ਟਰਪਤੀ ਨੇ ਦਿੱਤੀ ਨਵੇਂ ਸਾਲ ਦੀ ਵਧਾਈ
Warm greetings and best wishes to everyone on the New Year 2026. May the year ahead bring peace, good health, happiness, and prosperity to all, and strengthen our collective resolve to build a stronger and developed India.
— Vice-President of India (@VPIndia) January 1, 2026
-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀਆਂ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ
2026 की आप सभी को बहुत-बहुत शुभकामनाएं। कामना करते हैं कि यह वर्ष हर किसी के लिए नई आशाएं, नए संकल्प और एक नया आत्मविश्वास लेकर आए। सभी को जीवन में आगे बढ़ने की प्रेरणा दे।
ज्ञानं विरक्तिरैश्वर्यं शौर्यं तेजो बलं स्मृतिः।
स्वातन्त्र्यं कौशलं कान्तिर्धैर्यं मार्दवमेव च ॥ pic.twitter.com/vMhlHe3fGR
— Narendra Modi (@narendramodi) January 1, 2026
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।