Live Updates: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਨਵੇਂ ਸਾਲ 2026 ਦੇ ਮੌਕੇ ਸ਼ੁਭਕਾਮਨਾਵਾਂ ਦਿੱਤੀਆਂ

Updated On: 

01 Jan 2026 14:08 PM IST

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

Live Updates: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਨਵੇਂ ਸਾਲ 2026 ਦੇ ਮੌਕੇ ਸ਼ੁਭਕਾਮਨਾਵਾਂ ਦਿੱਤੀਆਂ

Live Updates

Follow Us On

LIVE NEWS & UPDATES

  • 01 Jan 2026 02:07 PM (IST)

    ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਨਵੇਂ ਸਾਲ 2026 ਦੇ ਮੌਕੇ ਸ਼ੁਭਕਾਮਨਾਵਾਂ ਦਿੱਤੀਆਂ

    ਅੰਮ੍ਰਿਤਸਰ ਤੋਂ ਕਾਂਗਰਸ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਨਵੇਂ ਸਾਲ 2026 ਦੇ ਮੌਕੇ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ, ਦੇਸ਼ ਤੇ ਅੰਮ੍ਰਿਤਸਰ ਦੇ ਸਾਰੇ ਨਿਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨਵਾਂ ਸਾਲ ਸਾਰਿਆਂ ਦੇ ਜੀਵਨ ਚ ਖੁਸ਼ਹਾਲੀ ਤੇ ਸ਼ਾਂਤੀ ਲਿਆਵੇ, ਇਹੀ ਉਨ੍ਹਾਂ ਦੀ ਪ੍ਰਮਾਤਮਾ ਅੱਗੇ ਅਰਦਾਸ ਹੈ।

  • 01 Jan 2026 01:08 PM (IST)

    ਪੰਜਾਬ ‘ਤੇ ਮੁੜ ਕਦੇ ਨਾ ਪਵੇ ਹੜ੍ਹਾ ਦੀ ਮਾਰ, ਕੁਲਦੀਪ ਧਾਲੀਵਾਲ ਨੇ ਸ੍ਰੀ ਦਰਬਾਰ ਸਾਹਿਬ ਕੀਤੀ ਅਰਦਾਸ

    ਨਵੇਂ ਸਾਲ ਦੇ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਗੁਰੂ ਰਾਮਦਾਸ ਜੀ ਦੇ ਚਰਨਾਂ ਚ ਖਾਸ ਤੌਰ ਤੇ ਅਰਦਾਸ ਕੀਤੀ ਹੈ ਕਿ ਸਾਲ 2025 ਦੌਰਾਨ ਹੜ੍ਹਾਂ ਕਾਰਨ ਜੋ ਤਬਾਹੀ ਹੋਈ, ਅੱਗੇ ਤੋਂ ਅਜਿਹੀ ਕੁਦਰਤੀ ਮਾਰ ਨਾ ਪਏ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਸੀ, ਜਿਸ ਕਾਰਨ ਅੱਜ ਉਹ ਵਾਹਿਗੁਰੂ ਅੱਗੇ ਇਹੀ ਅਰਦਾਸ ਕਰਨ ਆਏ ਹਨ ਕਿ ਕਿਸਾਨਾਂ ਨੂੰ ਤਰੱਕੀ ਮਿਲੇ ਤੇ ਨਵਾਂ ਸਾਲ ਉਨ੍ਹਾਂ ਲਈ ਬਿਹਤਰ ਸਾਬਤ ਹੋਵੇ।

  • 01 Jan 2026 11:40 AM (IST)

    ਸੁਖਬੀਰ ਬਾਦਲ ਨੇ ਨਵੇਂ ਸਾਲ ‘ਤੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ-ਨਵੇਂ ਸਾਲ (2026) ਦੀ ਆਮਦ ਤੇ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਨਤਮਸਤਕ ਹੋ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਆਪ ਸਭ ਨੂੰ ਨਵਾਂ ਸਾਲ ਮੁਬਾਰਕ, ਗੁਰੂ ਸਾਹਿਬ ਮੇਹਰ ਕਰਨ ਇਹ ਸਾਲ ਆਪ ਸਭ ਲਈ ਖੁਸ਼ੀਆਂ ਅਤੇ ਤਰੱਕੀ ਲੈਕੇ ਆਵੇ।

  • 01 Jan 2026 11:18 AM (IST)

    ਸਾਲ 2026 ਪਾਰਟੀ ਲਈ ਅਹਿਮ, ਵਰਕਰਾਂ ਦੀ ਮਿਹਨਤ ਨਾਲ 2027 ‘ਚ ਜਿੱਤਾਂਗੇ: ਵੜਿੰਗ

    ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਲ 2026 ਪਾਰਟੀ ਲਈ ਅਹਿਮ ਹੈ ਤੇ ਉਨ੍ਹਾਂ ਨੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਦੇ ਵਰਕਰ ਮਿਹਨਤ ਨਾਲ ਕੰਮ ਕਰਨਗੇ ਤੇ 2027 ਦੀਆਂ ਚੋਣਾਂ ਚ ਪਾਰਟੀ ਦੀ ਜਿੱਤ ਪੱਕੀ ਕਰਨਗੇ।

  • 01 Jan 2026 10:13 AM (IST)

    ਸਾਲ 2026 ‘ਚ ਵੀ ਵਿਕਾਸ ਦੇ ਕੰਮ ਜਾਰੀ ਰੱਖਾਂਗੇ: ਭਗਵੰਤ ਮਾਨ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੀਆਂ ਵਧਾਈਆਂ ਦਿੰਦੇ ਹੋਏ ਲਿਖਿਆ- ਨਵੇਂ ਸਾਲ 2026 ਦੀਆਂ ਆਪ ਸਭ ਨੂੰ ਮੁਬਾਰਕਾਂ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਕਾਮਯਾਬੀ ਭਰਿਆ ਹੋਵੇ। ਅਸੀਂ ਆਪਣੇ ਫ਼ਰਜ਼ ਵਜੋਂ ਬੀਤੇ ਸਾਲ 2025 ਵਿੱਚ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਬੱਚਿਆਂ ਨੂੰ ਚੰਗੀ ਸਿੱਖਿਆ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ। ਪੰਜਾਬ ਦੇ ਮੱਥੇ ਤੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਵਰਗੇ ਕਲੰਕ ਸਾਫ਼ ਕਰਨ ਲਈ ਸਖ਼ਤ ਐਕਸ਼ਨ ਕੀਤੇ। ਇਸੇ ਲੜੀ ਤਹਿਤ ਆਉਣ ਵਾਲੇ ਨਵੇਂ ਸਾਲ ਵਿੱਚ ਵੀ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।

  • 01 Jan 2026 09:11 AM (IST)

    ਉਪ ਰਾਸ਼ਟਰਪਤੀ ਨੇ ਦਿੱਤੀ ਨਵੇਂ ਸਾਲ ਦੀ ਵਧਾਈ

  • 01 Jan 2026 08:24 AM (IST)

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀਆਂ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।