Live Updates: IND vs WI: ਟੀ20 ਵਰਲਡ ਕੱਪ ਦੇ ਸੈਮੀਫਾਇਨਲ ‘ਚ ਪਹੁੰਚਿਆ ਭਾਰਤ, ਵੈਸਟਇੰਡੀਜ ਨੂੰ 5 ਵਿਕਟਾਂ ਨਾਲ ਦਿੱਤੀ ਮਾਤ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
PM ਮੋਦੀ ਅੱਜ ਕਰਨਗੇ CCS ਦੀ ਬੈਠਕ- ਸੂਤਰ
ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲ ਰਹੀ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਰਾਤ ਕਰੀਬ 10 ਵਜੇ ਕੈਬਨਿਟ ਕੌਂਸਲ ਆਫ ਸਿਕਿਉਰਿਟੀ ਦੀ ਬੈਠਕ ਕਰਨਗੇ। ਇਜ਼ਰਾਈਲ ਅਤੇ ਈਰਾਨ ‘ਚ ਜੰਗ ਸਥਿਤੀ ਨੂੰ ਦੇਖਦਿਆਂ ਇਹ ਬੈਠਕ ਹੋ ਸਕਦੀ ਹੈ।
-
ਖਾਮੇਨੇਈ ਦੀ ਮੌਤ ਤੋਂ ਬਾਅਦ ਲੁਧਿਆਣਾ ਜਾਮਾ ਮਸਜਿਦ ਦੇ ਬਾਹਰ ਪ੍ਰਦਰਸ਼ਨ,
ਈਰਾਨ ਦੇ ਸੁਪਰੀਮ ਲੀਡਰ ਖਾਮੇਨੇਈ ਦੀ ਮੌਤ ਤੋਂ ਬਾਅਦ ਲੁਧਿਆਣਾ ਜਾਮਾ ਮਸਜਿਦ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਬੈਂਜਾਮਿਨ ਨੇਤਨਯਾਹੂ ਦਾ ਪੁਤਲਾ ਸਾੜਨ ਦਾ ਐਲਾਨ ਕੀਤਾ ਗਿਆ ਹੈ।
-
ਖਾਮੇਨੇਈ ਦੀ ਮੌਤ ‘ਤੇ ਬੰਗਲੁਰੂ ‘ਚ ਸ਼ੀਆ ਔਰਤਾਂ ਦਾ ਪ੍ਰਦਰਸ਼ਨ
ਬੰਗਲੁਰੂ ਵਿੱਚ ਸ਼ੀਆ ਮੁਸਲਿਮ ਭਾਈਚਾਰੇ ਦੀਆਂ ਔਰਤਾਂ ਨੇ ਈਰਾਨ ਦੇ ਸੁਪਰੀਮ ਲੀਡਰ, ਅਯਾਤੁੱਲਾ ਅਲੀ ਖਾਮੇਨੇਈ ਦੀ ਹੱਤਿਆ ਦਾ ਵਿਰੋਧ ਕੀਤਾ, ਜੋ ਇਜ਼ਰਾਈਲੀ ਅਤੇ ਅਮਰੀਕੀ ਹਮਲਿਆਂ ਵਿੱਚ ਮਾਰੇ ਗਏ ਸਨ।
#WATCH | Bengaluru, Karnataka: Women of the Shia Muslim community protest against the killing of Iran’s Supreme Leader Ayatollah Ali Khamenei, who has been killed in Israeli and US strikes pic.twitter.com/80FIkFvDqo
— ANI (@ANI) March 1, 2026
-
ਖਾਮੇਨੇਈ ਦੀ ਹੱਤਿਆ ਦੇ ਖਿਲਾਫ ਕਸ਼ਮੀਰ ਦੇ ਲਾਲ ਚੌਕ ‘ਤੇ ਵਿਰੋਧ ਪ੍ਰਦਰਸ਼ਨ
ਸ਼੍ਰੀਨਗਰ ਦੇ ਕਸ਼ਮੀਰੀ ਸ਼ੀਆ ਮੁਸਲਮਾਨਾਂ ਨੇ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੀ ਹੱਤਿਆ ਦੇ ਖਿਲਾਫ ਲਾਲ ਚੌਕ ‘ਤੇ ਵਿਰੋਧ ਪ੍ਰਦਰਸ਼ਨ ਕੀਤਾ।
-
ਖਮੇਨੀ ਦੀ ਮੌਤ ਤੋਂ ਬਾਅਦ, ਈਰਾਨੀ ਫੌਜ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਖਾਧੀ ਸਹੁੰ
ਈਰਾਨ ਦੇ ਸੁਪਰੀਮ ਲੀਡਰ ਖਮੇਨੀ ਦੀ ਮੌਤ ਤੋਂ ਬਾਅਦ, ਈਰਾਨੀ ਫੌਜ ਨੇ ਅਮਰੀਕਾ ਤੋਂ ਬਦਲਾ ਲੈਣ ਅਤੇ ਦੀ ਸਹੁੰ ਖਾਧੀ ਹੈ।
-
ਈਰਾਨ ਹਮਲਿਆਂ ਦੌਰਾਨ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਦਾ ਇਜ਼ਰਾਈਲ ਦੌਰਾ ਰੱਦ
ਈਰਾਨ ਨਾਲ ਤਣਾਅ ਦੇ ਵਿਚਕਾਰ, ਅਮਰੀਕੀ ਵਿਦੇਸ਼ ਵਿਭਾਗ ਦੇ ਅਨੁਸਾਰ, ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਇਸ ਹਫ਼ਤੇ ਇਜ਼ਰਾਈਲ ਦਾ ਆਪਣਾ ਦੌਰਾ ਰੱਦ ਕਰ ਦਿੱਤਾ ਹੈ। ਰੂਬੀਓ ਸੋਮਵਾਰ ਅਤੇ ਮੰਗਲਵਾਰ ਨੂੰ ਇਜ਼ਰਾਈਲ ਦਾ ਦੌਰਾ ਕਰਨ ਵਾਲੇ ਸਨ, ਪਰ ਮੌਜੂਦਾ ਸਥਿਤੀ ਕਾਰਨ ਉਨ੍ਹਾਂ ਦੀ ਯਾਤਰਾ ਰੱਦ ਕਰ ਦਿੱਤੀ ਗਈ ਹੈ।
