Live Updates: ਭਾਰਤ ਅਮਰੀਕ ਵਿੱਚ ਹੁਣ ਸਿਰਫ 18 ਫੀਸਦ ਟੈਰਿਫ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਤਰਨਤਾਰਨ ਦੇ ਫਤਿਹਾਬਾਦ ਪਿੰਡ ‘ਚ ਇੱਕ ਕੱਪੜੇ ਦੀ ਦੁਕਾਨ ‘ਤੇ ਗੋਲੀਬਾਰੀ
ਤਰਨਤਾਰਨ ਦੇ ਫਤਿਹਾਬਾਦ ਪਿੰਡ ‘ਚ ਇੱਕ ਕੱਪੜੇ ਦੀ ਦੁਕਾਨ ‘ਤੇ ਗੋਲੀਬਾਰੀ ਹੋਈ ਹੈ।
-
ਦਿੱਲੀ ਵਿੱਚ 13 ਫਰਵਰੀ ਨੂੰ ਸ਼ੁਰੂ ਹੋਵੇਗਾ ਖੇਡ ਮਹਾਕੁੰਭ
ਦਿੱਲੀ ਵਿੱਚ 13 ਫਰਵਰੀ ਨੂੰ ਖੇਡ ਮਹਾਕੁੰਭ 2026 ਦੀ ਸ਼ੁਰੂਆਤ ਹੋਵੇਗੀ। ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਇਸ ਦਾ ਉਦਘਾਟਨ ਕਰਨਗੇ। 7 ਤਰ੍ਹਾਂ ਦੀਆਂ ਖੇਡਾਂ ਵਿੱਚ ਕਰੀਬ 20 ਹਜ਼ਾਰ ਖਿਡਾਰੀ ਹਿੱਸਾ ਲੈਣਗੇ।
-
ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
ਲੋਕ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਰਾਹੁਲ ਗਾਂਧੀ ਦੇ ਡੋਕਲਾਮ ਬਿਆਨ ਕਾਰਨ ਲੋਕ ਸਭਾ ਵਿੱਚ ਭਾਰੀ ਹੰਗਾਮਾ ਹੋਇਆ। ਇਸ ਤੋਂ ਬਾਅਦ, ਸਦਨ ਨੂੰ ਦੋ ਵਾਰ ਇੱਕ-ਇੱਕ ਘੰਟੇ ਲਈ ਮੁਲਤਵੀ ਕੀਤਾ ਗਿਆ। ਜਦੋਂ ਸਦਨ ਨੇ ਤੀਜੀ ਵਾਰ ਆਪਣੀ ਕਾਰਵਾਈ ਮੁੜ ਸ਼ੁਰੂ ਕੀਤੀ ਤਾਂ ਰਾਹੁਲ ਗਾਂਧੀ ਨੇ ਫਿਰ ਨਰਵਣੇ ਦਾ ਮੁੱਦਾ ਉਠਾਇਆ। ਇਸ ਤੋਂ ਬਾਅਦ ਸਦਨ ਨੂੰ ਅਗਲੇ ਦਿਨ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।
-
ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਸੁਪਰੀਮ ਕੋਰਟ ਤੋਂ ਵੱਡੀ ਰਾਹਤ
ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਅੱਜ ਸੁਪਰੀਮ ਕੋਰਟ ‘ਚ ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਹੋਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਗਈ ਹੈ।
-
SGPC ਵੱਲੋਂ AI ਮਾਮਲਿਆਂ ਲਈ ਅਹਿਮ ਕਦਮ, ਵਿਸ਼ੇਸ਼ ਸਬ-ਕਮੇਟੀ ਦਾ ਗਠਨ
ਆਰਟੀਫਿਸ਼ਲ ਇੰਟੈਲੀਜੈਂਸ ਰਾਹੀਂ ਸਿੱਖ ਧਰਮ ਦੀ ਮਰਿਆਦਾ ਖ਼ਿਲਾਫ ਸਮੱਗਰੀ ਤੇ ਨਜ਼ਰ ਰੱਖਣ ਲਈ ਐਸਜੀਪੀਸੀ ਨੇ ਵਿਸ਼ੇਸ਼ ਸਬ-ਕਮੇਟੀ ਦਾ ਗਠਨ ਕੀਤਾ ਹੈ।
-
ਮਜੀਠੀਆ ‘ਤੇ ਲੱਗੇ ਇਲਜ਼ਾਮ ਸਭ ਗਲਤ ਹਨ- ਬਾਬਾ ਗੁਰਿੰਦਰ ਢਿੱਲੋਂ
ਮਜੀਠੀਆ ‘ਤੇ ਆਮਦਨ ਤੋਂ ਵੱਧ ਜਾਇਦਾਦ ਤੇ ਡਰੱਗਸ ਵਾਲੇ ਮਾਮਲੇ ‘ਤੇ ਸਵਾਲ ਪੁੱਛਿਆ ਗਿਆ। ਬਾਬਾ ਗੁਰਿੰਦਰ ਢਿੱਲੋਂ ਨੇ ਕਿਹਾ ਕਿ ਇਹ ਸਭ ਗਲਤ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਮੈਨੂੰ ਸ਼ੋਭਾ ਨਹੀਂ ਦਿੰਦਾ ਕਿ ਮੈਂ ਕਿਸੇ ‘ਤੇ ਕਮੈਂਟ ਕਰਾਂ, ਪਰ ਰਿਸ਼ਤੇਦਾਰੀ ਆਪਣੀ ਜਗ੍ਹਾ ‘ਤੇ ਹੈ ਤੇ ਜੋ ਸਰਕਾਰ ਕਰ ਰਹੀ ਹੈ, ਉਹ ਆਪਣੀ ਜਗ੍ਹਾ ‘ਤੇ ਹੈ।
-
ਚਾਂਦੀ ਦੀਆਂ ਕੀਮਤਾਂ ‘ਚ ਅੱਜ ਵੀ ਗਿਰਾਵਟ ਜਾਰੀ
ਚਾਂਦੀ ਦੀਆਂ ਕੀਮਤਾਂ ‘ਚ ਅੱਜ ਹੋਰ 12% ਦੀ ਗਿਰਾਵਟ ਆਈ ਹੈ। ਚਾਂਦੀ ਇੱਕ ਦਿਨ ਵਿੱਚ 32,000 ਰੁਪਏ ਡਿੱਗ ਗਈ ਹੈ। 420,000 ਰੁਪਏ ਤੋਂ ਚਾਂਦੀ 233,000 ਰੁਪਏ ਤੱਕ ਪਹੁੰਚ ਗਈ ਹੈ।
-
ਡੇਰਾ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਬਿਕਰਮ ਮਜੀਠੀਆ ਨਾਲ ਕਰਨਗੇ ਮੁਲਾਕਾਤ
ਡੇਰਾ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨਗੇ। ਉਹ ਨਾਭਾ ਜੇਲ੍ਹ ‘ਚ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨਗੇ।
-
ਮਮਤਾ ਬੈਨਰਜੀ ਦੀ ਅੱਜ ਚੋਣ ਕਮਿਸ਼ਨ ਨਾਲ SIR ਸਬੰਧੀ ਮੀਟਿੰਗ
ਮਮਤਾ ਬੈਨਰਜੀ ਅੱਜ ਚੋਣ ਕਮਿਸ਼ਨ ਜਾਣਗੇ। ਸੀਈਸੀ ਤੇ ਦੋਵੇਂ ਚੋਣ ਕਮਿਸ਼ਨਰਾਂ ਨਾਲ ਐਸਆਈਆਰ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਜਾਵੇਗੀ। ਮਮਤਾ ਮੀਡੀਆ ਨਾਲ ਵੀ ਗੱਲ ਕਰਨਗੇ। ਜੇਕਰ ਉਹ ਚੋਣ ਕਮਿਸ਼ਨ ਤੋਂ ਸੰਤੁਸ਼ਟ ਨਹੀਂ ਹਨ ਤਾਂ ਮਮਤਾ ਬੈਨਰਜੀ ਕੱਲ੍ਹ ਦਿੱਲੀ ‘ਚ ਆਪਣੇ ਸਾਰੇ ਸੰਸਦ ਮੈਂਬਰਾਂ ਨਾਲ ਵਿਰੋਧ ਪ੍ਰਦਰਸ਼ਨ ਕਰ ਸਕਦੇ ਹਨ।
-
ਬਿਕਰਮ ਸਿੰਘ ਦੀ ਜ਼ਮਾਨਤ ਪਟੀਸ਼ਨ ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ
ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆਂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਉਹ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ। ਇਸ ਦੌਰਾਨ ਉਨ੍ਹਾਂ ਨੇ ਸੁਪਰੀਮ ਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਇਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਜਵਾਬ ਦਾਖਲ ਕੀਤਾ ਜਾਵੇਗਾ।
-
ਬਿਹਾਰ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ
ਬਿਹਾਰ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਪਹਿਲੇ ਦਿਨ ਰਾਜਪਾਲ ਦਾ ਭਾਸ਼ਣ ਦਿੱਤਾ ਜਾਵੇਗਾ ਤੇ ਰਾਜ ਦਾ ਬਜਟ ਕੱਲ੍ਹ ਪੇਸ਼ ਕੀਤਾ ਜਾਵੇਗਾ।
-
ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਅੱਜ ਲੋਕ ਸਭਾ ਚਰਚ
ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਚਰਚਾ ਸੋਮਵਾਰ ਨੂੰ ਦੁਪਹਿਰ 12 ਵਜੇ ਲੋਕ ਸਭਾ ‘ਚ ਸ਼ੁਰੂ ਹੋਵੇਗੀ। ਇਹ ਚਰਚਾ ਤਿੰਨ ਦਿਨ ਚੱਲੇਗੀ। ਭਾਜਪਾ ਵੱਲੋਂ ਸਰਬਾਨੰਦ ਸੋਨੋਵਾਲ ਚਰਚਾ ਦੀ ਸ਼ੁਰੂਆਤ ਕਰਨਗੇ।
