Live Updates: ਦਿੱਲੀ ‘ਚ ਵਧਿਆ ਹੜ੍ਹ ਦਾ ਖ਼ਤਰਾ, ਹਥਨੀ ਕੁੰਡ ਬੈਰਾਜ ਤੋਂ ਛੱਡਿਆ ਜਾ ਰਿਹਾ ਪਾਣੀ
News Live Updates:ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates:ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਦਿੱਲੀ ‘ਚ ਵਧਿਆ ਹੜ੍ਹ ਦਾ ਖ਼ਤਰਾ, ਹਥਨੀ ਕੁੰਡ ਬੈਰਾਜ ਤੋਂ ਛੱਡਿਆ ਜਾ ਰਿਹਾ ਪਾਣੀ
ਦਿੱਲੀ ਵਿੱਚ ਹੜ੍ਹ ਦਾ ਖ਼ਤਰਾ ਵਧ ਗਿਆ ਹੈ। ਹਥਨੀ ਕੁੰਡ ਬੈਰਾਜ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਦੂਜੇ ਪਾਸੇ, ਯਮੁਨਾ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ। ਪਾਣੀ ਦਾ ਪੱਧਰ 206.03 ਤੱਕ ਪਹੁੰਚ ਗਿਆ ਹੈ।
-
ਅਫਗਾਨਿਸਤਾਨ ਵਿੱਚ ਮੁੜ ਜ਼ਬਰਦਸਤ ਭੂਚਾਲ, ਤੀਬਰਤਾ 5.3
ਅਫਗਾਨਿਸਤਾਨ ਵਿੱਚ ਇੱਕ ਵਾਰ ਫਿਰ ਜ਼ਬਰਦਸਤ ਭੂਚਾਲ ਆਇਆ ਹੈ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.3 ਮਾਪੀ ਗਈ ਹੈ। ਹਾਲ ਹੀ ਵਿੱਚ ਇੱਥੇ ਆਏ ਭਿਆਨਕ ਭੂਚਾਲ ਵਿੱਚ ਹੁਣ ਤੱਕ 1400 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ ਲਗਭਗ 3000 ਲੋਕ ਜ਼ਖਮੀ ਹੋਏ ਹਨ।
EQ of M: 5.3, On: 02/09/2025 17:59:43 IST, Lat: 34.55 N, Long: 70.68 E, Depth: 130 Km, Location: Afghanistan.
For more information Download the BhooKamp App https://t.co/5gCOtjdtw0 @DrJitendraSingh @OfficeOfDrJS @Ravi_MoES @Dr_Mishra1966 @ndmaindia pic.twitter.com/vyeZolEPEU— National Center for Seismology (@NCS_Earthquake) September 2, 2025
-
ਪੰਜਾਬ ਦੇ ਸਾਰੇ IPS ਅਧਿਕਾਰੀ ਹੜ੍ਹ ਪੀੜਤਾਂ ਲਈ ਦੇਣਗੇ ਇੱਕ ਦਿਨ ਦੀ ਤਨਖਾਹ
ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਪੰਜਾਬ ਦੇ ਆਈਪੀਐਸ ਅਧਿਕਾਰੀ। ਸਾਰੇ IPS ਅਧਿਕਾਰੀ ਇੱਕ ਦਿਨ ਦੀ ਤਨਖਾਹ ਦੇਣਗੇ। ਮੁੱਖ ਮੰਤਰੀ ਰਾਹਤ ਫੰਡ ‘ਤੇ ਅਧਿਕਾਰੀ ਪੈਸੇ ਦੇਣਗੇ।
-
ਪੰਜਾਬ ਦੇ ਰਾਜਪਾਲ ਦਾ ਹੜ੍ਹ ਪ੍ਰਭਾਵਿਤ ਕੈਂਪਾਂ ਦਾ ਦੌਰਾ, ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਹਤ ਕੈਂਪ ‘ਚ ਠਹਿਰੇ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਰਾਜਪਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਗੇ।
-
ਜਲੰਧਰ ਕੋਰਟ ਕੰਪਲੈਕਸ ‘ਚ ਭਰਿਆ ਪਾਣੀ, ਰੁਕਿਆ ਕੰਮ
ਪੰਜਾਬ ‘ਚ ਲਗਾਤਾਰ ਮੀਂਹ ਕਾਰਨ ਤਬਾਹੀ ਮਚੀ ਹੋਈ ਹੈ। ਇਸ ਸਮੇਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ, ਤਰਨਤਾਰਨ ਤੇ ਮੋਗਾ ‘ਚ ਸਥਿਤੀ ਕਾਫ਼ੀ ਚਿੰਤਾਜਨਕ ਹੈ। ਲਗਾਤਾਰ ਮੀਂਹ ਕਾਰਨ ਅੱਜ ਅਦਾਲਤੀ ਕੰਪਲੈਕਸ ਦਾ ਬੇਸਮੈਂਟ ਪਾਣੀ ‘ਚ ਡੁੱਬ ਗਿਆ ਹੈ। ਬੇਸਮੈਂਟ ‘ਚ ਮੋਟਰ ਲਗਾ ਕੇ ਪਾਣੀ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ।
-
ਰਾਹੁਲ ਨੂੰ ਦੱਸਣਾ ਚਾਹੀਦਾ ਹੈ ਕਿ ਪਵਨ ਖੇੜਾ ਕੋਲ 2 ਵੋਟਰ ਕਾਰਡ ਕਿਵੇਂ? ਭਾਜਪਾ ਨੇ ਪੁੱਛੇ ਸਵਾਲ
ਭਾਜਪਾ ਬੁਲਾਰੇ ਪ੍ਰਦੀਪ ਭੰਡਾਰੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, ਰਾਹੁਲ ਗਾਂਧੀ ਦੇ ਕਰੀਬੀ ਸਹਿਯੋਗੀ ਪਵਨ ਖੇੜਾ ਕੋਲ ਦੋ EPIC ਨੰਬਰ ਹਨ। ਇਸ ਦਾ ਮਤਲਬ ਹੈ ਕਿ ਰਾਹੁਲ ਗਾਂਧੀ ਦਾ ਕਰੀਬੀ ਸਹਿਯੋਗੀ ਵੋਟਰ ਧੋਖਾਧੜੀ ਤੇ ਵੋਟ ਚੋਰੀ ਵਿੱਚ ਸ਼ਾਮਲ ਹੈ। ਰਾਹੁਲ ਗਾਂਧੀ ਇਸ ‘ਤੇ ਚੁੱਪ ਕਿਉਂ ਹਨ? ਕਿਉਂਕਿ ਪੂਰਾ ਗਾਂਧੀ-ਵਾਡਰਾ ਪਰਿਵਾਰ ਵੋਟਰ ਚੋਰੀ ਅਤੇ ਚੋਣ ਧੋਖਾਧੜੀ ਵਿੱਚ ਸ਼ਾਮਲ ਹੈ।
#WATCH | Delhi | BJP national spokesperson Pradeep Bhandari says, “…We want to ask five questions to Rahul Gandhi. Was he aware of the multiple EPIC IDs of Pawan Khera? Will he call Pawan Khera a vote chor? Will he admit that the Gandhi-Vadra family is against SIR to protect pic.twitter.com/yET8jdiDZk
— ANI (@ANI) September 2, 2025
-
ਦਿੱਲੀ-ਪੁਣੇ ‘ਚ ਈਡੀ ਦੀ ਕਾਰਵਾਈ, 425 ਕਰੋੜ ਦੇ ਬੈਂਕ ਧੋਖਾਧੜੀ ਮਾਮਲੇ ‘ਚ ਛਾਪੇਮਾਰੀ
ਈਡੀ ਦਿੱਲੀ ਤੇ ਪੁਣੇ ‘ਚ ਛਾਪੇਮਾਰੀ ਕਰ ਰਹੀ ਹੈ। ਇਹ ਕਾਰਵਾਈ 425 ਕਰੋੜ ਦੇ ਬੈਂਕ ਧੋਖਾਧੜੀ ਮਾਮਲੇ ‘ਚ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਕੁੱਲ 10 ਥਾਵਾਂ ‘ਤੇ ਕੀਤੀ ਜਾ ਰਹੀ ਹੈ। ਇਹ ਮਾਮਲਾ ਗੁਪਤਾ ਐਕਸਿਮ ਇੰਡੀਆ ਪ੍ਰਾਈਵੇਟ ਲਿਮਟਿਡ (GEIPL) ਨਾਲ ਸਬੰਧਤ ਹੈ, ਜਿਸ ‘ਤੇ ਪੰਜਾਬ ਨੈਸ਼ਨਲ ਬੈਂਕ (ਪਹਿਲਾਂ ਈ-ਓਬੀਸੀ ਬੈਂਕ) ਤੋਂ ਲਏ ਗਏ ਲਗਭਗ 425 ਕਰੋੜ ਰੁਪਏ ਦੇ ਕਰਜ਼ੇ ‘ਚ ਧੋਖਾਧੜੀ ਦਾ ਦੋਸ਼ ਹੈ।
-
ਪੰਜਾਬ ਦੇ 15 ਜ਼ਿਲ੍ਹਿਆਂ ਚ ਅੱਜ ਮੀਂਹ ਦਾ ਆਰੇਂਜ ਅਲਰਟ
ਪੰਜਾਬ ਦੇ ਲੋਕਾਂ ਨੂੰ ਅੱਜ ਵੀ ਬਾਰਿਸ਼ ਤੋਂ ਰਾਹਤ ਨਹੀਂ ਮਿਲੇਗੀ। ਮੌਸਮ ਵਿਭਾਗ ਵੱਲੋਂ ਪੰਜਾਬ ਦੇ 15 ਜ਼ਿਲ੍ਹਿਆਂ ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ਚ ਯੈਲੋ ਅਲਰਟ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਅੰਮ੍ਰਿਤਸਰ, ਮੋਗਾ, ਲੁਧਿਆਣਾ, ਸੰਗਰੂਰ, ਪਟਿਆਲਾ, ਮੁਹਾਲੀ ਤੇ ਬਰਨਾਲਾ ਚ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।