AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Live Updates: ਉੱਤਰੀ ਅਫਗਾਨਿਸਤਾਨ ‘ਚ ਭੂਚਾਲ ਦੇ ਝਟਕੇ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 20 Feb 2026 23:35 PM IST
Live Updates: ਉੱਤਰੀ ਅਫਗਾਨਿਸਤਾਨ ‘ਚ ਭੂਚਾਲ ਦੇ ਝਟਕੇ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 20 Feb 2026 09:01 PM (IST)

    ਉੱਤਰੀ ਅਫਗਾਨਿਸਤਾਨ ‘ਚ ਭੂਚਾਲ ਦੇ ਝਟਕੇ

    ਉੱਤਰੀ ਅਫਗਾਨਿਸਤਾਨ ਵਿੱਚ ਰਿਕਟਰ ਪੈਮਾਨੇ ‘ਤੇ 5.7 ਦੀ ਤੀਬਰਤਾ ਵਾਲਾ ਭੂਚਾਲ ਮਹਿਸੂਸ ਕੀਤਾ ਗਿਆ ਹੈ। ਅਜੇ ਤੱਕ ਕਿਸੇ ਨੁਕਸਾਨ ਦੀ ਰਿਪੋਰਟ ਨਹੀਂ ਹੈ।

  • 20 Feb 2026 06:32 PM (IST)

    ਭਾਰਤ ਦੀ ਤੀਜੀ ਪਰਮਾਣੂ ਪਣਡੁੱਬੀ ਨੂੰ ਜਲਦ ਮਿਲੇਗਾ ਕਮਿਸ਼ਨ

    ਭਾਰਤ ਆਪਣੀ ਜਲ ਸੈਨਾ ਦੀ ਪਰਮਾਣੂ ਸ਼ਕਤੀ ਨੂੰ ਹੋਰ ਮਜ਼ਬੂਤ ​​ਕਰਨ ਲਈ ਤਿਆਰ ਹੈ। ਸੂਤਰਾਂ ਅਨੁਸਾਰ, ਭਾਰਤ ਇਸ ਸਾਲ ਅਪ੍ਰੈਲ ਅਤੇ ਮਈ ਦੇ ਵਿਚਕਾਰ ਆਪਣੀ ਤੀਜੀ ਸਵਦੇਸ਼ੀ ਪਰਮਾਣੂ-ਸੰਚਾਲਿਤ ਬੈਲਿਸਟਿਕ ਮਿਜ਼ਾਈਲ ਪਣਡੁੱਬੀ, ਆਈਐਨਐਸ ਅਰਿਧਮਨ ਨੂੰ ਜਲ ਸੈਨਾ ਵਿੱਚ ਕਮਿਸ਼ਨ ਕਰਨ ਦੀ ਤਿਆਰੀ ਕਰ ਰਿਹਾ ਹੈ।

  • 20 Feb 2026 03:50 PM (IST)

    ਕਾਂਗਰਸ ਨੇ AI ਪ੍ਰੋਗਰਾਮ ਵਿੱਚ ਵਿਘਨ ਪਾਇਆ: ਰੱਖਿਆ ਮੰਤਰੀ

    ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜਦੋਂ ਪੂਰੀ ਦੁਨੀਆ ਨਵੀਂ ਦਿੱਲੀ ਵਿਖੇ ਭਾਰਤ ਮੰਡਪਮ ਵਿੱਚ ਭਾਰਤ ਨੂੰ AI ਇੰਪੈਕਟ ਸਮਿਟ ਹੋਸਟ ਕਰਦੇ ਹੋਇਆ ਦੇਖ ਰਹੀ ਸੀ ਅਤੇ ਟੈਕਨੋਲੋਜੀ ਅਤੇ ਇਨੋਵੇਸ਼ਨਸ ਦੇ ਖੇਤਰ ਵਿੱਚ ਸਾਡੀ ਵੱਧ ਰਹੀ ਗਲੋਬਲ ਲੀਡਰਸ਼ਿਪ ਨੂੰ ਦੇਖ ਰਹੀ ਸੀ, ਉਸ ਵੇਲੇ ਕਾਂਗਰਸ ਪਾਰਟੀ ਨੇ ਦੇਸ ਦਾ ਮਾਨ ਉੱਟ ਕਰਨ ਦੀ ਥਾਂ ਪ੍ਰੋਗਰਾਮ ਵਿੱਚ ਰੁਕਾਵਟ ਪਾਉਣ ਦੀ ਦੀ ਕੋਸ਼ਿਸ਼ ਕੀਤੀ।

  • 20 Feb 2026 02:59 PM (IST)

    NSUI ਦੇ ਪ੍ਰਧਾਨ ਬਣੇ ਵਿਨੋਦ ਜਾਖੜ

    ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਵਿਨੋਦ ਜਾਖੜ ਨੂੰ ਤੁਰੰਤ ਪ੍ਰਭਾਵ ਨਾਲ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (NSUI) ਦਾ ਪ੍ਰਧਾਨ ਨਿਯੁਕਤ ਕੀਤਾ ਹੈ।

  • 20 Feb 2026 02:02 PM (IST)

    AI Summit ‘ਚ ਕਾਂਗਰਸੀ ਵਰਕਰਾਂ ਦਾ ਹੰਗਾਮਾ

    ਦਿੱਲੀ ‘ਚ ਚੱਲ ਰਹੇ ਏਆਈ ਇੰਡੀਆ ਸਮਿਟ 2026 ‘ਚ, ਕਾਂਗਰਸ ਦੇ ਯੁਵਾ ਵਰਕਰਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਖਿਲਾਫ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਆਪਣੇ ਕਪੜੇ ਉਤਾਰ ਕੇ ਵਿਰੋਧ ਪ੍ਰਦਰਸ਼ਨ ਕੀਤਾ। ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀਆਂ ਦੀ ਗਿਣਤੀ 10 ਸੀ। ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।

  • 20 Feb 2026 12:23 PM (IST)

    ਵਾਅਦਿਆਂ ਦੀ ਨਹੀਂ, ਕਾਰਵਾਈ ਦੀ ਸਰਕਾਰ: ਰੇਖਾ ਗੁਪਤਾ

    ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਭਾਜਪਾ ਸਰਕਾਰ ਦੇ ਇੱਕ ਸਾਲ ਪੂਰੇ ਹੋਣ ‘ਤੇ ਕਿਹਾ, “ਅੱਜ ਸਰਕਾਰ ਦਾ ਇੱਕ ਸਾਲ ਪੂਰਾ ਹੋ ਰਿਹਾ ਹੈ। ਸ਼ਾਇਦ ਇਹ ਉਹ ਸਮਾਂ ਹੈ ਜਦੋਂ ਅਸੀਂ ਇਸ ਸਕੱਤਰੇਤ ‘ਚ ਪਹੁੰਚੇ ਸੀ। ਅੱਜ ਦਾ ਰਿਪੋਰਟ ਕਾਰਡ ਸਾਡੇ ਇੱਕ ਸਾਲ ਦੇ ਤੱਥਾਂ ਨੂੰ ਦਰਸਾਉਂਦਾ ਹੈ। ਇਹ ਸਰਕਾਰ ਵਾਅਦਿਆਂ ਦੀ ਨਹੀਂ, ਕਾਰਵਾਈ ਦੀ ਸਰਕਾਰ ਹੈ। ਇੱਕ ਸਾਲ ‘ਚ, ਅਸੀਂ ਦਿੱਲੀ ਨੂੰ ਸਥਿਰਤਾ ਵੱਲ ਲੈ ਜਾਣ ਦੀ ਕੋਸ਼ਿਸ਼ ਕੀਤੀ ਹੈ। ਅਸੀਂ ਘੱਟ ਕਾਗਜ਼ੀ ਕਾਰਵਾਈ ਤੇ ਵਧੇਰੇ ਕਾਰਵਾਈ ਦੇ ਪੈਟਰਨ ਦੀ ਪਾਲਣਾ ਕੀਤੀ। ਅਸੀਂ ਆਪਣੀ ਪਹਿਲੀ ਕੈਬਨਿਟ ‘ਚ ਆਯੁਸ਼ਮਾਨ ਯੋਜਨਾ ‘ਤੇ ਕੰਮ ਕੀਤਾ। ਅਸੀਂ 10 ਲੱਖ ਰੁਪਏ ਦਾ ਸਿਹਤ ਕਵਰੇਜ ਪ੍ਰਦਾਨ ਕੀਤਾ। ਅਸੀਂ ਅਟਲ ਕੰਟੀਨ ਇਸ ਦ੍ਰਿਸ਼ਟੀਕੋਣ ਨਾਲ ਸ਼ੁਰੂ ਕੀਤੇ ਸਨ ਕਿ ਕੋਈ ਵੀ ਭੁੱਖਾ ਨਾ ਸੌਂਵੇ। ਦਿੱਲੀ ‘ਚ 70 ਅਟਲ ਕੰਟੀਨ ਸ਼ੁਰੂ ਕੀਤੀਆਂ ਗਈਆਂ ਹਨ।”

  • 20 Feb 2026 11:32 AM (IST)

    ਸਾਗਰ ਕਤਲ ਮਾਮਲਾ: ਪਹਿਲਵਾਨ ਸੁਸ਼ੀਲ ਦੀ ਪਟੀਸ਼ਨ ‘ਤੇ ਨੋਟਿਸ

    ਦਿੱਲੀ ਹਾਈ ਕੋਰਟ ਨੇ ਸਾਗਰ ਧਨਖੜ ਕਤਲ ਮਾਮਲੇ ਦੇ ਦੋਸ਼ੀ ਓਲੰਪਿਕ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤਾ ਹੈ। ਦਿੱਲੀ ਪੁਲਿਸ ਨੇ ਵਿਸਤ੍ਰਿਤ ਸਥਿਤੀ ਰਿਪੋਰਟ ਦਾਇਰ ਕਰਨ ਲਈ ਸਮਾਂ ਮੰਗਿਆ। ਹਾਈ ਕੋਰਟ ਨੇ ਜੇਲ੍ਹ ਅਧਿਕਾਰੀਆਂ ਦੀ ਭੂਮਿਕਾ ‘ਤੇ ਵੀ ਸਵਾਲ ਉਠਾਏ। ਮਾਮਲੇ ਦੀ ਅਗਲੀ ਸੁਣਵਾਈ 4 ਮਈ ਨੂੰ ਹੋਣੀ ਹੈ।

  • 20 Feb 2026 10:44 AM (IST)

    ਅਮਰੀਕਾ-ਭਾਰਤ ਤਕਨੀਕੀ ਭਾਈਵਾਲੀ ਇੱਕ ਮਜ਼ਬੂਤ ​​ਨੀਂਹ ਰੱਖੇਗੀ: ਸੁੰਦਰ ਪਿਚਾਈ

    ਭਾਰਤ ਤੇ ਅਮਰੀਕਾ ਵਿਚਕਾਰ ਪੈਕਸ ਸਿਲਿਕਾ ਐਲਾਨਨਾਮੇ ਦੇ ਦਸਤਖਤ ਸਮਾਰੋਹ ‘ਚ, ਗੂਗਲ ਤੇ ਅਲਫਾਬੇਟ ਦੇ ਸੀਈਓ ਸੁੰਦਰ ਪਿਚਾਈ ਨੇ ਕਿਹਾ, “ਪੈਕਸ ਸਿਲਿਕਾ ਸੁਰੱਖਿਅਤ ਸਪਲਾਈ ਚੇਨਾਂ ਨੂੰ ਯਕੀਨੀ ਬਣਾਉਣ ਤੇ ਜ਼ਰੂਰੀ ਤਕਨਾਲੋਜੀਆਂ ‘ਚ ਵਧੇਰੇ ਵਪਾਰਕ ਭਾਈਵਾਲੀ ਨੂੰ ਉਤਸ਼ਾਹਿਤ ਕਰਨ ‘ਤੇ ਕੇਂਦ੍ਰਿਤ ਕਰਦਾ ਹੈ। ਇਸ ਲਈ ਮੈਂ ਇਸ ਇਤਿਹਾਸਕ ਪਲ ‘ਤੇ ਭਾਰਤ ਤੇ ਅਮਰੀਕਾ ਨੂੰ ਵਧਾਈ ਦਿੰਦਾ ਹਾਂ। ਹਾਲ ਹੀ ਦੇ ਵਪਾਰ ਸਮਝੌਤੇ ਦੇ ਨਾਲ, ਇਹ ਆਉਣ ਵਾਲੇ ਸਾਲਾਂ ਲਈ ਇੱਕ ਮਜ਼ਬੂਤ ​​ਅਮਰੀਕਾ-ਭਾਰਤ ਤਕਨੀਕੀ ਭਾਈਵਾਲੀ ਲਈ ਇੱਕ ਮਜ਼ਬੂਤ ​​ਨੀਂਹ ਰੱਖੇਗਾ।”

  • 20 Feb 2026 08:18 AM (IST)

    ਹਰਿਆਣਾ ਦਾ ਬਜਟ ਸੈਸ਼ਨ ਅੱਜ ਰਾਜਪਾਲ ਦੇ ਭਾਸ਼ਣ ਨਾਲ ਹੋਵੇਗਾ ਸ਼ੁਰੂ

    ਹਰਿਆਣਾ ਦਾ ਬਜਟ ਸੈਸ਼ਨ ਅੱਜ ਸਵੇਰੇ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ।

Follow Us
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...