Live Updates: ਜਲੰਧਰ ‘ਚ 1 ਕਿਲੋ ਹੈਰੋਇਨ ਤੇ ਹਥਿਆਰਾਂ ਸਮੇਤ 2 ਮੁਲਜ਼ਮ ਗ੍ਰਿਫ਼ਤਾਰ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਜਲੰਧਰ ‘ਚ 1 ਕਿਲੋ ਹੈਰੋਇਨ ਤੇ ਹਥਿਆਰਾਂ ਸਮੇਤ 2 ਮੁਲਜ਼ਮ ਗ੍ਰਿਫ਼ਤਾਰ
ਜਲੰਧਰ ਵਿੱਚ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਕਾਰਵਾਈ ਕਰਦੇ ਹੋਏ, ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ 2 ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ, .32 ਬੋਰ ਦੇ 2 ਗੈਰ-ਕਾਨੂੰਨੀ ਪਿਸਤੌਲ, 2 ਕਾਰਤੂਸ ਬਰਾਮਦ ਕੀਤੇ।
-
ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
-
ਮੰਗਲਵਾਰ ਸਵੇਰੇ 10 ਵਜੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
ਮੰਗਲਵਾਰ ਨੂੰ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ‘ਤੇ ਹੋਵੇਗੀ। ਇਸ ਮੀਟਿੰਗ ਦਾ ਸਮਾਂ ਸਵੇਰੇ 10 ਵਜੇ ਹੈ।
-
ਜਗਦੀਪ ਧਨਖੜ ਨੇ ਉਪ-ਰਾਸ਼ਟਰਪਤੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਜਗਦੀਪ ਧਨਖੜ ਨੇ ਉਪ-ਰਾਸ਼ਟਰਪਤੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
-
ਕਿਸਾਨ ਪੱਖੀ ਹੈ ਲੈਂਡ ਪੂਲਿੰਗ ਸਕੀਮ: CM ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਧੂਰੀ ਵਿੱਚ ਸੂਬੇ ਦੇ ਲੋਕਾਂ ਨੂੰ ਲੈਂਡ ਪੂਲਿੰਗ ਸਕੀਮ ਸਬੰਧੀ ਅਪੀਲ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਯੋਜਨਾ ਕਿਸਾਨ ਪੱਖੀ ਅਤੇ ਵਿਕਾਸ ਮੁਖੀ ਹੈ।
-
ਜਸਟਿਸ ਵਰਮਾ ਵਿਰੁੱਧ ਸ਼ੁਰੂ ਹੋਵੇਗਾ ਮਹਾ-ਅਭਿਯੋਗ, 208 MP ਨੇ ਕੀਤੇ ਦਸਤਖ਼ਤ
ਨਕਦੀ ਘੁਟਾਲੇ ਨੂੰ ਲੈ ਕੇ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾ-ਅਭਿਯੋਗ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਇਸ ਦੇ ਲਈ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਦੇ ਦਸਤਖ਼ਤ ਲਏ ਗਏ। ਛੋਟੇ ਅਤੇ ਵੱਡੇ, ਸਾਰੀਆਂ ਪਾਰਟੀਆਂ ਦੇ ਜ਼ਿਆਦਾਤਰ ਸੰਸਦ ਮੈਂਬਰ ਇਸ ਮਹਾਂਦੋਸ਼ ਪ੍ਰਸਤਾਵ ਦੇ ਹੱਕ ਵਿੱਚ ਹਨ। ਲਗਭਗ 208 ਸੰਸਦ ਮੈਂਬਰਾਂ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਹੈ।
-
ਗੁਰੂ ਤੇਜ ਬਹਾਦਰ ਜੀ ਦੇ 350ਵੇਂ ਜਨਮਦਿਨ ਮੌਕੇ ਮਨਾਇਆ ਜਾਵੇਗਾ ਸ਼ਤਾਬਦੀ ਸਮਾਗਮ
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰ ਦੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮੌਕੇ ਵੱਡੇ ਸਮਾਗਮ ਕਰਵਾਉਣ ਜਾ ਰਹੀ ਹੈ।
-
ਅਮਨਦੀਪ ਕੌਰ ਦੀ ਜ਼ਮਾਨਤ ਪਟੀਸ਼ਨ ਖਾਰਜ
ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਆਮਦਨ ਤੋਂ ਵੱਧ ਕਮਾਈ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਜ਼ਮਾਨਤ ਪਟੀਸ਼ਨ ਖਾਰਜ ਦਿੱਤੀ ਹੈ। ਦੱਸ ਦੇਈਏ ਕਿ ਵਿਜੀਲੈਂਸ ਨੇ ਅਮਨਦੀਪ ਕੌਰ ਖਿਲਾਫ ਐਫਆਈਆਰ ਦਰਜ ਕਰਨ ਤੋਂ ਬਾਅਦ ਉਸਨੂੰ ਗ੍ਰਿਫਤਾਰ ਕੀਤਾ ਸੀ। ਨਾਲ ਹੀ ਉਸਦੀ 1.35ਕਰੋੜ ਦੀ ਜਾਇਦਾਦ ਵੀ ਫ੍ਰੀਜ ਕਰ ਲਈ ਸੀ।
-
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਅੰਮ੍ਰਿਤਸਰ ਦੇ ਨੌਜਵਾਨ ਦੀ ਮੌਤ
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਅੰਮ੍ਰਿਤਸਰ ਦੇ ਨੌਜਵਾਨ ਦੀ ਮੌਤ ਹੋਈ ਹੈ। ਉਹ ਬੰਦ ਕੀਤੇ ਰਸਤੇ ‘ਤੇ ਚੱਲਾ ਗਿਆ ਸੀ। 300 ਫੁੱਟ ਡੂੰਘੀ ਖੱਡ ਵਿੱਚ ਡਿੱਗਿਆ।
-
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ‘ਚ ਫਾਇਰਿੰਗ, ਬਦਮਾਸ਼ਾਂ ਨੇ ਵਕੀਲ ਨੂੰ ਮਾਰੀ ਗੋਲੀ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵੱਲੋਂ ਵਕੀਲ ਨੂੰ ਤਿੰਨ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਬੁਰੀ ਤਰ੍ਹਾਂ ਦੇ ਨਾਲ ਜਖ਼ਮੀ ਕਰ ਦਿੱਤਾ ਗਿਆ। ਜਿਸ ਦੇ ਚਲਦੇ ਜਖ਼ਮੀ ਵਕੀਲ ਨੂੰ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ ਅਤੇ ਪੁਲਿਸ ਵੱਲੋ ਮੌਕੇ ‘ਤੇ ਪਹੁੰਚ ਜਾਂਚ ਕੀਤੀ ਜਾ ਰਹੀ ਹੈ।
-
ਮਾਨਸੂਨ ਸੈਸ਼ਨ ਦੇ ਪਹਿਲੇ ਦਿਨ, ਪੀਐਮ ਮੋਦੀ ਨੇ ਕਿਹਾ ਆਪ੍ਰੇਸ਼ਨ ਸਿੰਦੂਰ ਪੂਰੀ ਤਰ੍ਹਾਂ ਸਫਲ ਰਿਹਾ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ “ਫ਼ੌਜ ਨੇ ਅੱਤਵਾਦੀਆਂ ਦੇ ਘਰਾਂ ਵਿੱਚ ਦਾਖਲ ਹੋ ਕੇ ਆਪ੍ਰੇਸ਼ਨ ਸਿੰਦੂਰ ਵਿੱਚ ਨਿਰਧਾਰਤ ਟੀਚਾ ਪ੍ਰਾਪਤ ਕੀਤਾ।”
-
ਅੱਜ ਧੂਰੀ ਦੌਰੇ ‘ਤੇ CM ਮਾਨ, ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਦੇਣਗੇ ਗ੍ਰਾਂਟਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਗਰੂਰ ਦੌਰੇ ‘ਤੇ ਹਨ। ਇਸ ਦੌਰਾਨ ਪੰਜਾਬ ਕਈ ਪਿੰਡਾਂ ਦੀਆਂ ਪੰਚਾਇਤਾਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਵਿਕਾਸ ਕਾਰਜ਼ਾਂ ਲਈ ਗ੍ਰਾਂਟਾਂ ਦੇਣਗੇ।
-
ਕਾਂਗਰਸ ਸੰਸਦ ਮੈਂਬਰ ਰਣਦੀਪ ਸੁਰਜੇਵਾਲਾ ਦਾ ਰਾਜ ਸਭਾ ਵਿੱਚ ਨੋਟਿਸ
ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਪਹਿਲਾ ਦਿਨ ਹੈ। ਕਾਂਗਰਸ ਸੰਸਦ ਮੈਂਬਰ ਰਣਦੀਪ ਸੁਰਜੇਵਾਲਾ ਨੇ ਪਹਿਲਗਾਮ ਅੱਤਵਾਦੀ ਹਮਲੇ ਅਤੇ ਆਪ੍ਰੇਸ਼ਨ ਸਿੰਦੂਰ ‘ਤੇ ਚਰਚਾ ਕਰਨ ਲਈ ਰਾਜ ਸਭਾ ਵਿੱਚ ਨਿਯਮ 267 ਦੇ ਤਹਿਤ ਮੁਲਤਵੀ ਨੋਟਿਸ ਦਿੱਤਾ ਹੈ।
-
ਅੱਜ ਸਾਉਣ ਦਾ ਦੂਜਾ ਸੋਮਵਾਰ, ਦੇਸ਼ ਭਰ ਦੇ ਸ਼ਿਵ ਮੰਦਰਾਂ ਵਿੱਚ ਹੋ ਰਹੀ ਪੂਜਾ
ਅੱਜ ਸਾਉਣ ਦਾ ਦੂਜਾ ਸੋਮਵਾਰ, ਦੇਸ਼ ਭਰ ਦੇ ਸ਼ਿਵ ਮੰਦਰਾਂ ਵਿੱਚ ਹੋ ਰਹੀ ਪੂਜਾ
#WATCH | Delhi: Devotees in large numbers gather at Gauri Shankar Temple to perform ‘Abhishek’ and offer prayers on the second Monday of the holy month of Sawan. pic.twitter.com/G3d3nBVJqF
— ANI (@ANI) July 20, 2025