Live Updates: 25 ਨਵੰਬਰ ਨੂੰ ਚੰਡੀਗੜ੍ਹ ਵਿੱਚ ਛੁੱਟੀ ਦਾ ਐਲਾਨ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਸ਼ਹੀਦੀ ਦਿਵਸ ਦੇ ਮੌਕੇ ਜਨਤਕ ਛੁੱਟੀ ਦਾ ਐਲਾਨ
ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2025 ਦੀਆਂ ਸਰਕਾਰੀ ਛੁੱਟੀਆਂ ਸਬੰਧੀ ਜਾਰੀ ਨੋਟੀਫਿਕੇਸ਼ਨ ਵਿੱਚ ਅਹਿਮ ਸੋਧ ਕਰਦਿਆਂ 25 ਨਵੰਬਰ 2025 (ਮੰਗਲਵਾਰ) ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਪਹਿਲਾਂ ਇਸ ਤਾਰੀਖ ਨੂੰ ਰਾਖਵੀਂ ਛੁੱਟੀ ਵਜੋਂ ਦਰਜ ਕੀਤਾ ਗਿਆ ਸੀ।
ਨਵੀਂ ਸੋਧ ਅਨੁਸਾਰ, ਇਹ ਛੁੱਟੀ ਹੁਣ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਤਹਿਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ਵਿੱਚ ਲਾਗੂ ਹੋਵੇਗੀ।
-
ਕੰਟਰੋਲ ਰੇਖਾ ਨੇੜੇ ਅੱਤਵਾਦੀ ਟਿਕਾਣਾ ਨਸ਼ਟ
ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਨੌਗਾਮ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਹੈ। ਦੋ ਐਮ-ਸੀਰੀਜ਼ ਰਾਈਫਲਾਂ, ਚਾਰ ਮੈਗਜ਼ੀਨ, ਦੋ ਪਿਸਤੌਲ, ਦੋ ਗ੍ਰਨੇਡ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
-
ਸੋਮਵਾਰ ਨੂੰ ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀਆਂ ਜ਼ਮਾਨਤ ਅਰਜ਼ੀਆਂ ‘ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
ਸੁਪਰੀਮ ਕੋਰਟ ਸੋਮਵਾਰ ਨੂੰ ਦਿੱਲੀ ਦੰਗਿਆਂ ਨਾਲ ਸਬੰਧਤ ਸਾਜ਼ਿਸ਼ ਮਾਮਲੇ ਵਿੱਚ ਸ਼ਰਜੀਲ ਇਮਾਮ, ਉਮਰ ਖਾਲਿਦ ਅਤੇ ਹੋਰਾਂ ਦੀਆਂ ਜ਼ਮਾਨਤ ਅਰਜ਼ੀਆਂ ‘ਤੇ ਸੁਣਵਾਈ ਜਾਰੀ ਰੱਖੇਗਾ। ਅਦਾਲਤ ਨੇ ਅੱਜ ਦੀ ਸੁਣਵਾਈ ਪੂਰੀ ਕਰ ਲਈ ਹੈ। ਦਿੱਲੀ ਪੁਲਿਸ ਦੀ ਨੁਮਾਇੰਦਗੀ ਕਰ ਰਹੇ ਏਐਸਜੀ ਐਸਵੀ ਰਾਜੂ ਨੇ ਆਪਣੀਆਂ ਦਲੀਲਾਂ ਪੂਰੀਆਂ ਕੀਤੀਆਂ। ਮੁਲਜ਼ਮਾਂ ਦੇ ਵਕੀਲ ਸੋਮਵਾਰ ਨੂੰ ਆਪਣੀਆਂ ਦਲੀਲਾਂ ਪੇਸ਼ ਕਰਨਗੇ।
-
ਦੁਬਈ ਏਅਰ ਸ਼ੋਅ ਦੌਰਾਨ ਲੜਾਕੂ ਜਹਾਜ਼ ਹਾਦਸਾਗ੍ਰਸਤ
ਦੁਬਈ ਏਅਰ ਸ਼ੋਅ ਵਿੱਚ ਇੱਕ ਉਡਾਣ ਪ੍ਰਦਰਸ਼ਨ ਦੌਰਾਨ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਟੱਕਰ ਹੁੰਦਿਆਂ ਹੀ ਜਹਾਜ਼ ਨੂੰ ਅੱਗ ਲੱਗ ਗਈ।
-
ਪੰਜਾਬ, ਯੂਪੀ ਤੇ ਬੰਗਾਲ ‘ਚ ਕਰਾਂਗੇ ਪਾਰਟੀ ਦੀ ਵਿਸਥਾਰ- ਚਿਰਾਗ ਪਾਸਵਾਨ
ਐਲਜੇਪੀ ਨੇਤਾ ਚਿਰਾਗ ਪਾਸਵਾਨ ਨੇ ਕਿਹਾ ਕਿ ਉਹ ਆਪਣੀ ਪਾਰਟੀ ਦਾ ਵਿਸਥਾਰ ਦੂਜੇ ਰਾਜਾਂ ‘ਚ ਵੀ ਕਰਨਗੇ। ਉਨ੍ਹਾਂ ਕਿਹਾ ਕਿ ਉਹ ਭਵਿੱਖ ‘ਚ ਆਪਣੀ ਪਾਰਟੀ ਦਾ ਵਿਸਥਾਰ ਉੱਤਰ ਪ੍ਰਦੇਸ਼, ਪੰਜਾਬ ਤੇ ਬੰਗਾਲ ‘ਚ ਕਰਨਗੇ।
-
ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਲੰਬੀ ਛੁੱਟੀ ‘ਤੇ ਭੇਜਿਆ ਗਿਆ
ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਕਈ ਮਹੀਨਿਆਂ ਦੀ ਛੁੱਟੀ ‘ਤੇ ਭੇਜਿਆ ਗਿਆ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮਨਾਈ ਜਾ ਰਹੀ ਹੈ, ਅਜਿਹੇ ‘ਚ ਹੈੱਡ ਗ੍ਰੰਥੀ ਨੂੰ ਲੰਬੀ ਛੁੱਟੀ ‘ਤੇ ਭੇਜਣ ਨਾਲ ਪੰਥਕ ਗਲਿਆਰੇ ਦੇ ਅੰਦਰ ਕਾਫ਼ੀ ਚਰਚਾ ਛਿੜ ਗਈ ਹੈ।
-
HC ਨੇ ਪੰਜਾਬ SC/ST ਕਮਿਸ਼ਨ ਨੂੰ ਰਾਜਾ ਵੜਿੰਗ ਮਾਮਲੇ ‘ਚ ਦਖਲ ਦਾ ਦੇਣ ਦੇ ਨਿਰਦੇਸ਼ ਦਿੱਤੇ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਐਸਸੀ/ਐਸਟੀ ਕਮਿਸ਼ਨ ਨੂੰ ਰਾਜਾ ਵੜਿੰਗ ਵਿਰੁੱਧ ਦਰਜ ਐਫਆਈਆਰ ਦੀ ਜਾਂਚ ‘ਚ ਕਿਸੇ ਵੀ ਤਰ੍ਹਾਂ ਦਾ ਦਖਲ ਨਾ ਦੇਣ ਦੇ ਨਿਰਦੇਸ਼ ਦਿੱਤੇ ਹਨ।
-
ਕੋਲਕਾਤਾ ‘ਚ ਭੂਚਾਲ ਦੇ ਝਟਕੇ, ਬੰਗਲਾਦੇਸ਼ ਵੀ ਹਿੱਲਿਆ
ਬੰਗਲਾਦੇਸ਼ ਦੇ ਢਾਕਾ ‘ਚ 5.5 ਤੀਬਰਤਾ ਦਾ ਭੂਚਾਲ ਮਹਿਸੂਸ ਕੀਤਾ ਗਿਆ। ਭੂਚਾਲ ਦਾ ਕੇਂਦਰ ਨਰਸਿੰਗਦੀ ਸੀ। ਕੋਲਕਾਤਾ ਦਾ ਉੱਤਰੀ ਹਿੱਸਾ ਵੀ ਪ੍ਰਭਾਵਿਤ ਹੋਇਆ ਤੇ ਲੋਕਾਂ ਨੇ ਭੂਚਾਲ ਨੂੰ ਮਹਿਸੂਸ ਕੀਤਾ।
-
ਭਾਰਤੀ ਕਪਤਾਨ ਸ਼ੁਭਮਨ ਗਿੱਲ ਦਾ ਅੱਜ ਹੋਵੇਗਾ ਫਿਟਨੈਸ ਟੈਸਟ
ਭਾਰਤੀ ਕਪਤਾਨ ਸ਼ੁਭਮਨ ਗਿੱਲ ਦਾ ਅੱਜ ਫਿਟਨੈਸ ਟੈਸਟ ਹੋਵੇਗਾ। ਉਹ ਦੱਖਣੀ ਅਫਰੀਕਾ ਵਿਰੁੱਧ ਦੂਜੇ ਟੈਸਟ ‘ਚ ਖੇਡਣਗੇ ਜਾਂ ਨਹੀਂ, ਇਹ ਫਿਟਨੈਸ ਟੈਸਟ ਤੋਂ ਬਾਅਦ ਤੈਅ ਹੋਵੇਗਾ। ਉਨ੍ਹਾਂ ਨੂੰ ਦੱਖਣੀ ਅਫਰੀਕਾ ਵਿਰੁੱਧ ਪਹਿਲੇ ਟੈਸਟ ਦੌਰਾਨ ਸੱਟ ਲੱਗੀ ਸੀ।