Live Updates: ਕੋਟਕਪੂਰਾ ‘ਚ ਪਟਾਕਿਆਂ ਦੀ ਦੁਕਾਨ ‘ਤੇ ਗੋਲੀਬਾਰੀ, ਨੌਜਵਾਨ ਨੂੰ ਮਾਰੀਆਂ ਗੋਲੀਆਂ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਕੋਟਕਪੂਰਾ ‘ਚ ਪਟਾਕਿਆਂ ਦੀ ਦੁਕਾਨ ‘ਤੇ ਗੋਲੀਬਾਰੀ, ਨੌਜਵਾਨ ਨੂੰ ਮਾਰੀਆਂ ਗੋਲੀਆਂ
ਕੋਟਕਪੂਰਾ ‘ਚ ਪਟਾਕਿਆਂ ਦੀ ਦੁਕਾਨ ‘ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਰਾਣੀ ਰੰਜਿਸ ਦੇ ਚਲਦੇ ਕੋਟਕਪੂਰਾ ਵਿੱਚ ਗੋਲੀਆਂ ਚਲੀਆਂ ਹਨ। ਜਖਮੀ ਨੌਜਵਾਨ ਨੂੰ ਇਲਾਜ਼ ਲਈ ਫਰੀਦਕੋਟ ਦੇ GGS ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਮਲਾਵਰਾਂ ਨੇ ਨੌਜਵਾਨ ਦੀ ਇੱਕ ਦਿਨ ਪਹਿਲਾਂ ਕੁੱਟਮਾਰ ਕੀਤੀ ਸੀ। ਪੀੜਤ ਦੇ ਭਰਾ ਨੇ ਕੋਟਕਪੂਰਾ ਪੁਲਿਸ ਤੇ ਲਗਾਏ ਕੋਈ ਵੀ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਹਨ।
-
PM ਮੋਦੀ ਨੇ ਬੋਲੀਵੀਆ ਦੇ ਰਾਸ਼ਟਰਪਤੀ ਨੂੰ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੋਡਰੀਗੋ ਪਾਜ਼ ਪਰੇਰਾ ਨੂੰ ਬੋਲੀਵੀਆ ਦੇ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈ ਦਿੱਤੀ।
-
ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਵੀਂ ਦਿੱਲੀ ਰੇਲਵੇ ਸਟੇਸ਼ਨ ਪਹੁੰਚੇ
ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਵੀਂ ਦਿੱਲੀ ਰੇਲਵੇ ਸਟੇਸ਼ਨ ਪਹੁੰਚੇ। ਉਨ੍ਹਾਂ ਨੇ ਯਾਤਰੀਆਂ ਦੀ ਵੱਧ ਰਹੀ ਗਿਣਤੀ ਅਤੇ ਛਠ ਲਈ ਰੇਲਵੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਰੇਲਵੇ ਕੰਟਰੋਲ ਰੂਮ ਦਾ ਦੌਰਾ ਕੀਤਾ, ਜਿੱਥੇ ਸਟੇਸ਼ਨ ਪਰਿਸਰ ਵਿੱਚ ਗਤੀਵਿਧੀਆਂ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਵਰਤੇ ਜਾ ਰਹੇ ਹਨ।
-
ਬਿਹਾਰ ਦੇ ਉਪੇਂਦਰ ਕੁਸ਼ਵਾਹਾ ਨੇ 20 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਉਪੇਂਦਰ ਕੁਸ਼ਵਾਹਾ ਦੇ ਰਾਸ਼ਟਰੀ ਲੋਕ ਮੋਰਚਾ ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ 20 ਨਾਮ ਹਨ। ਜਿਨ੍ਹਾਂ ਵਿੱਚ ਉਪੇਂਦਰ ਕੁਸ਼ਵਾਹਾ ਦਾ ਨਾਮ ਸਭ ਤੋਂ ਉੱਪਰ ਹੈ।
-
ਦਿੱਲੀ ‘ਚ ਜਾਇਦਾਦ ਵਿਵਾਦ ਨੂੰ ਲੈ ਕੇ ਦਾਦੇ ਨੂੰ ਮਾਰੀ ਗੋਲੀ, ਮਾਮਲਾ ਦਰਜ
ਅੱਜ ਸਵੇਰੇ ਦਿੱਲੀ ਦੇ ਚਾਂਦਨੀ ਮਹਿਲ ਪੁਲਿਸ ਸਟੇਸ਼ਨ ‘ਚ ਗੋਲੀਬਾਰੀ ਦੀ ਇੱਕ ਘਟਨਾ ਦੀ ਰਿਪੋਰਟ ਮਿਲੀ ਹੈ, ਜਿਸ ‘ਚ ਇੱਕ 72 ਸਾਲਾ ਵਿਅਕਤੀ, ਸ਼ਹਾਬੂਦੀਨ, ਨੂੰ ਉਸ ਦੇ ਪੋਤਿਆਂ ਨੇ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਕਥਿਤ ਤੌਰ ‘ਤੇ ਗੋਲੀ ਮਾਰ ਦਿੱਤੀ। ਦਿੱਲੀ ਪੁਲਿਸ ਨੇ ਕਿਹਾ ਕਿ ਮੁੱਢਲੀ ਜਾਂਚ ‘ਚ ਪੀੜਤ, ਉਸ ਦੇ ਪੁੱਤਰ ਤੇ ਪੋਤਿਆਂ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਿਹਾ ਜਾਇਦਾਦ ਵਿਵਾਦ ਸਾਹਮਣੇ ਆਇਆ ਹੈ। ਪੀੜਤ ਨੂੰ ਐਲਐਨਜੇਪੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਤੇ ਇਸ ਸਮੇਂ ਉਸ ਦੀ ਹਾਲਤ ਸਥਿਰ ਹੈ। ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀ ਦੀ ਭਾਲ ਜਾਰੀ ਹੈ।
-
ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਨਵੇਂ ਪ੍ਰਧਾਨ ਮੰਤਰੀ ਤਾਕਾਇਚੀ ਨੂੰ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਰਾਹੀਂ ਸਾਨੇ ਤਾਕਾਇਚੀ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਚੁਣੇ ਜਾਣ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, “ਮੈਂ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਤੇ ਗਲੋਬਲ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ। ਸਾਡੇ ਡੂੰਘੇ ਸਬੰਧ ਹਿੰਦ-ਪ੍ਰਸ਼ਾਂਤ ਤੇ ਇਸ ਤੋਂ ਬਾਹਰ ਸ਼ਾਂਤੀ, ਸਥਿਰਤਾ ਤੇ ਖੁਸ਼ਹਾਲੀ ਲਈ ਬਹੁਤ ਜ਼ਰੂਰੀ ਹਨ।”
-
ਅਮਰੀਕਾ ਦੇ ਨਿਊ ਜਰਸੀ ਦੇ ਅਕਸ਼ਰਧਾਮ ਮੰਦਰ ‘ਚ ਸ਼ਾਨਦਾਰ ਦੀਵਾਲੀ ਆਤਿਸ਼ਬਾਜ਼ੀ
ਅਮਰੀਕਾ ਦੇ ਨਿਊ ਜਰਸੀ ਦੇ ਰੌਬਿਨਸਵਿਲੇ ‘ਚ ਬੀਏਪੀਐਸ ਸਵਾਮੀਨਾਰਾਇਣ ਅਕਸ਼ਰਧਾਮ ਮੰਦਰ ਨੇ ਇੱਕ ਸ਼ਾਨਦਾਰ ਦੀਵਾਲੀ ਆਤਿਸ਼ਬਾਜ਼ੀ ਦਾ ਪ੍ਰਦਰਸ਼ਨ ਕੀਤਾ।
-
ਦੀਵਾਲੀ ਦੀ ਰਾਤ ਦਿੱਲੀ ‘ਚ 400 ਤੋਂ ਵੱਧ ਅੱਗ ਲੱਗਣ ਦੀਆਂ ਘਟਨਾਵਾਂ, ਕੋਈ ਜਾਨੀ ਨੁਕਸਾਨ ਨਹੀਂ
ਦੀਵਾਲੀ ਦੀ ਰਾਤ ਨੂੰ ਦਿੱਲੀ ‘ਚ 400 ਤੋਂ ਵੱਧ ਅੱਗ ਲੱਗਣ ਦੀਆਂ ਰਿਪੋਰਟਾਂ ਆਈਆਂ। ਦਿੱਲੀ ਫਾਇਰ ਡਿਪਾਰਟਮੈਂਟ ਨੂੰ ਅੱਧੀ ਰਾਤ ਤੋਂ ਸਵੇਰੇ 7 ਵਜੇ ਤੱਕ 407 ਕਾਲਾਂ ਆਈਆਂ, ਜਿਨ੍ਹਾਂ ‘ਚੋਂ ਜ਼ਿਆਦਾਤਰ ਆਤਿਸ਼ਬਾਜ਼ੀ ਕਾਰਨ ਲੱਗੀ ਅੱਗ ਨਾਲ ਸਬੰਧਤ ਸਨ। ਦੀਵਾਲੀ ਲਈ ਸਾਰੀਆਂ ਫਾਇਰ ਬ੍ਰਿਗੇਡ ਯੂਨਿਟਾਂ ਰਾਤ ਭਰ ਅਲਰਟ ਰਹੀਆਂ। ਵਿਭਾਗ ਦਾ ਕਹਿਣਾ ਹੈ ਕਿ ਕੱਲ੍ਹ ਰਾਤ ਕਿਸੇ ਵੱਡੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
