Live Updates:ਕਾਂਗਰਸ ਦੀ ਵਿਚਾਰਧਾਰਾ ਹਰ ਜਗ੍ਹਾ ਫੈਲੇਗੀ- ਮੀਰਾ ਕੁਮਾਰ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਕਾਂਗਰਸ ਦੀ ਵਿਚਾਰਧਾਰਾ ਹਰ ਜਗ੍ਹਾ ਫੈਲੇਗੀ- ਮੀਰਾ ਕੁਮਾਰ
ਬਿਹਾਰ ਵਿੱਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਬਾਰੇ ਕਾਂਗਰਸ ਨੇਤਾ ਮੀਰਾ ਕੁਮਾਰ ਨੇ ਕਿਹਾ ਕਿ ਇੱਥੇ ਹੋ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰੇਗੀ। ਕਾਂਗਰਸ ਇੱਥੇ ਮਜ਼ਬੂਤੀ ਨਾਲ ਚੋਣਾਂ ਲੜੇਗੀ, ਅਤੇ ਕਾਂਗਰਸ ਦੀ ਵਿਚਾਰਧਾਰਾ ਹਰ ਜਗ੍ਹਾ ਫੈਲੇਗੀ।
-
ਦਿੱਗਜ ਅੰਪਾਇਰ ਡਿੱਕੀ ਬਰਡ ਦਾ ਦੇਹਾਂਤ, 92 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ
ਮਹਾਨ ਕ੍ਰਿਕਟ ਅੰਪਾਇਰ ਡਿੱਕੀ ਬਰਡ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਸ ਨੇ 350 ਤੋਂ ਵੱਧ ਮੈਚਾਂ ਵਿੱਚ ਅੰਪਾਇਰਿੰਗ ਕੀਤੀ।
-
ਅੰਮ੍ਰਿਤਸਰ ਪੁਲਿਸ ਵੱਲੋਂ 3 ਕਿਲੋ ਹੈਰੋਇਨ, ਦੋ ਪਿਸਤੌਲ ਤੇ 100 ਕਾਰਤੂਸ ਬਰਾਮਦ
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਪਿੰਡ ਮਿਸੋਕੇ ਦੇ ਗੁਰਦੀਪ ਸਿੰਘ ਤੋਂ ਤਿੰਨ ਕਿਲੋ ਹੈਰੋਇਨ, ਦੋ ਪਿਸਤੌਲ ਤੇ 100 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
-
ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਸ਼ੁਰੂ
71ਵਾਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਸ਼ੁਰੂ ਹੋ ਗਿਆ ਹੈ। ਸ਼ਾਹਰੁਖ ਖਾਨ ਅਤੇ ਮੋਹਨ ਲਾਲ ਪਹੁੰਚ ਗਏ ਹਨ। ਇਹ ਸਮਾਗਮ ਦਿੱਲੀ ਦੇ ਵਿਗਿਆਨ ਭਵਨ ਵਿੱਚ ਹੋ ਰਿਹਾ ਹੈ।
-
“ਮੈਂ ਆਪਣੇ ਦੁਸ਼ਮਣਾਂ ਨਾਲ ਵੀ ਚੰਗਾ ਵਿਵਹਾਰ ਕੀਤਾ…” ਜੇਲ੍ਹ ਤੋਂ ਰਿਹਾਈ ਤੋਂ ਬਾਅਦ ਬੋਲੇ ਆਜ਼ਮ ਖਾਨ
ਜੇਲ੍ਹ ਤੋਂ ਰਿਹਾਈ ਤੋਂ ਬਾਅਦ, ਸਪਾ ਨੇਤਾ ਆਜ਼ਮ ਖਾਨ ਨੇ ਕਿਹਾ ਕਿ ਉਹ ਆਪਣਾ ਇਲਾਜ ਕਰਵਾਉਣਗੇ। ਉਹ ਆਪਣੀ ਸਿਹਤ ‘ਚ ਸੁਧਾਰ ਹੋਣ ਤੋਂ ਬਾਅਦ ਅਗਲੀ ਕਾਰਵਾਈ ਬਾਰੇ ਵਿਚਾਰ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਦੁਸ਼ਮਣਾਂ ਨਾਲ ਵੀ ਚੰਗਾ ਵਿਵਹਾਰ ਕਰਦੇ ਸਨ।
-
EC ਦੀ ਬਜਾਏ ਭਾਜਪਾ ਆਗੂ ਦੇ ਰਹੇ ਰਾਹੁਲ ਗਾਂਧੀ ਦੇ ਸਵਾਲਾਂ ਦੇ ਜਵਾਬ ਦੇ ਰਹੇ- ਸ਼ਰਦ ਪਵਾਰ
NCP-SCP ਮੁਖੀ ਸ਼ਰਦ ਪਵਾਰ ਨੇ ਕਿਹਾ, “ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ਤੋਂ ਕੁਝ ਸਵਾਲ ਪੁੱਛੇ ਹਨ ਤੇ ਇਸ ਦੇ ਕੰਮਕਾਜ ‘ਤੇ ਸਵਾਲ ਉਠਾਏ ਹਨ। ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ, ਉਹ ਖੁਦ ਸੰਸਦ ਦੇ ਅੰਦਰ ਇੱਕ ਸੰਸਥਾ ਹਨ। ਇਸ ਲਈ, ਚੋਣ ਕਮਿਸ਼ਨ ਨੂੰ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਪਰ ਅੱਜ ਜੋ ਹੋ ਰਿਹਾ ਹੈ ਉਹ ਇਹ ਹੈ ਕਿ ਚੋਣ ਕਮਿਸ਼ਨ ਦੀ ਬਜਾਏ, ਮੁੱਖ ਮੰਤਰੀ ਤੇ ਉਨ੍ਹਾਂ ਦੇ ਸਹਿਯੋਗੀਆਂ ਸਮੇਤ ਭਾਜਪਾ ਆਗੂ ਕਮਿਸ਼ਨ ਵੱਲੋਂ ਜਵਾਬ ਦੇ ਰਹੇ ਹਨ। ਇਸਦਾ ਕੀ ਅਰਥ ਹੈ? ਇਸਦਾ ਮਤਲਬ ਹੈ ਕਿ ਚੋਣ ਕਮਿਸ਼ਨ ਵਿੱਚ ਜੋ ਵਿਸ਼ਵਾਸ ਬਣਾਇਆ ਜਾਣਾ ਚਾਹੀਦਾ ਹੈ, ਉਹ ਖਤਮ ਹੋ ਰਿਹਾ ਹੈ।”
-
ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦਿੱਲੀ ਈਡੀ ਦਫ਼ਤਰ ਪਹੁੰਚੇ, ਸੱਟੇਬਾਜ਼ੀ ਐਪ ਮਾਮਲੇ ‘ਚ ਪੁੱਛਗਿੱਛ
ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਮੰਗਲਵਾਰ ਨੂੰ ਦਿੱਲੀ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਫ਼ਤਰ ਪਹੁੰਚੇ, ਜਿੱਥੇ ਅਧਿਕਾਰੀਆਂ ਦੁਆਰਾ ਉਨ੍ਹਾਂ ਤੋਂ ਇੱਕ ਔਨਲਾਈਨ ਸੱਟੇਬਾਜ਼ੀ ਐਪ ਮਾਮਲੇ ਦੇ ਸਬੰਧ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਯੁਵਰਾਜ ਸਿੰਘ ਜਾਂਚ ਏਜੰਸੀ ਦੇ ਦਿੱਲੀ ਦਫ਼ਤਰ ‘ਚ ਪੇਸ਼ ਹੋਣ ਲਈ ਸੰਮਨ ਭੇਜੇ ਜਾਣ ਤੋਂ ਬਾਅਦ ਪੇਸ਼ ਹੋਏ। ਇਹ ਪੁੱਛਗਿੱਛ ਗੈਰ-ਕਾਨੂੰਨੀ ਔਨਲਾਈਨ ਸੱਟੇਬਾਜ਼ੀ ਪਲੇਟਫਾਰਮਾਂ ਦੇ ਸੰਚਾਲਨ ਤੇ ਕਰੋੜਾਂ ਰੁਪਏ ਦੀ ਕਥਿਤ ਟੈਕਸ ਚੋਰੀ ਦੀ ਜਾਂਚ ਦਾ ਹਿੱਸਾ ਹੈ।
-
ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲੇ ਵਧੇ, ਹੁਣ ਤੱਕ 62 ਆਏ ਸਾਹਮਣੇ
ਜਿਵੇਂ ਹੀ ਪੰਜਾਬ ‘ਚ ਝੋਨੇ ਦੀ ਕਟਾਈ ਸ਼ੁਰੂ ਹੋਈ ਹੈ, ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਸਰਕਾਰ ਵੱਲੋਂ ਸੈਟੇਲਾਈਟ ਨਿਗਰਾਨੀ ‘ਚ ਪਰਾਲੀ ਸਾੜਨ ਦੇ 62 ਮਾਮਲੇ ਸਾਹਮਣੇ ਆਏ ਹਨ। ਸੋਮਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ‘ਚ ਪਰਾਲੀ ਸਾੜਨ ਦੇ ਤਿੰਨ, ਕਪੂਰਥਲਾ ‘ਚ ਇੱਕ ਤੇ ਤਰਨਤਾਰਨ ਵਿੱਚ ਦੋ ਮਾਮਲੇ ਸਾਹਮਣੇ ਆਏ ਹਨ। 15 ਸਤੰਬਰ ਤੋਂ ਹੁਣ ਤੱਕ ਪੰਜਾਬ ‘ਚ ਪਰਾਲੀ ਸਾੜਨ ਦੇ ਕੁੱਲ 62 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ ਸਭ ਤੋਂ ਵੱਧ 38 ਮਾਮਲੇ ਅੰਮ੍ਰਿਤਸਰ ਜ਼ਿਲ੍ਹੇ ‘ਚ ਸਾਹਮਣੇ ਆਏ ਹਨ।
-
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਅੱਜ ਤੋਂ ਸ਼ੁਰੂਆਤ, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਦਾ ਮੁਫ਼ਤ ਇਲਾਜ਼
ਪੰਜਾਬ ਸਰਕਾਰ ਅੱਜ ਤੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਦੀ ਸ਼ੁਰੂਆਤ ਤਰਨਤਾਰਨ ਤੇ ਬਰਨਾਲਾ ਜ਼ਿਲ੍ਹੇ ਤੋਂ ਹੋਵੇਗੀ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਚ 128-128 ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ। ਰਜਿਸਟ੍ਰੇਸ਼ਨ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਦੀ ਜ਼ਰੂਰਤ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਆਸਾਨ ਰੱਖਿਆ ਗਿਆ ਹੈ ਤੇ 10 ਤੋਂ 15 ਦਿਨਾਂ ਵਿਚਕਾਰ ਸਾਰੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ। ਇਸ ਤੋਂ ਬਾਅਦ ਇਹ ਯੋਜਨਾ ਪੂਰੇ ਪੰਜਾਬ ਚ ਲਾਗੂ ਹੋਵੇਗੀ।