Live Updates: ਪਠਾਨਕੋਟ ‘ਚ ਸਿੱਖਿਆ ਵਿਭਾਗ ਨੇ 25 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਪਠਾਨਕੋਟ ‘ਚ ਸਿੱਖਿਆ ਵਿਭਾਗ ਨੇ 25 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ
ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪਠਾਨਕੋਟ ਵਿੱਚ ਸਿੱਖਿਆ ਵਿਭਾਗ ਨੇ ਕੱਲ੍ਹ 25 ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਅਤੇ ਕਾਲਜ ਕੱਲ੍ਹ ਬੰਦ ਰਹਿਣਗੇ। ਇਹ ਉਨ੍ਹਾਂ ਸਕੂਲਾਂ ‘ਤੇ ਲਾਗੂ ਨਹੀਂ ਹੋਵੇਗਾ ਜਿੱਥੇ ਪੇਪਰ ਜਾਂ ਪ੍ਰੈਕਟੀਕਲ ਚੱਲ ਰਹੇ ਹਨ।
-
ਪੰਜਾਬ ਸਰਕਾਰ ਗਰੀਬਾਂ ਦੇ ਹਿੱਸੇ ਦਾ ਰਾਸ਼ਨ ਖੋਹਣ ਨਹੀਂ ਦੇਵੇਗੀ: ਮੰਤਰੀ
ਕੈਬਨਿਟ ਮੰਤਰੀ ਲਾਲਜੀਤ ਸਿੰਘ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ 55 ਲੱਖ ਲੋੜਵੰਦ ਤੇ ਗਰੀਬ ਲੋਕਾਂ ਨੂੰ ਰਾਸ਼ਨ ਤੋਂ ਵਾਂਝਾ ਕਰਨਾ ਚਾਹੁੰਦੀ ਹੈ।
-
ਚੰਡੀਗੜ੍ਹ ਵਿੱਚ ਮਾੜੀਆਂ ਸੜਕਾਂ ਖ਼ਿਲਾਫ਼ ਕਾਂਗਰਸ ਵੱਲੋਂ ਪ੍ਰਦਰਸ਼ਨ
ਚੰਡੀਗੜ੍ਹ ਵਿੱਚ ਮਾੜੀਆਂ ਸੜਕਾਂ ਖ਼ਿਲਾਫ਼ ਕਾਂਗਰਸ ਵੱਲੋਂ ਭਾਰਤੀ ਜਨਤਾ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਹੈ।
-
ਗ੍ਰੇਟਰ ਨੋਇਡਾ ਦੇ ਨਿੱਕੀ ਕਤਲ ਮਾਮਲੇ ਵਿੱਚ ਦੋਸ਼ੀ ਪਤੀ ਦਾ ਐਨਕਾਊਂਟਰ
ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਨਿੱਕੀ ਕਤਲ ਮਾਮਲੇ ਵਿੱਚ, ਪੁਲਿਸ ਨੇ ਮ੍ਰਿਤਕ ਲੜਕੀ ਦੇ ਪਤੀ ਦਾ ਐਨਕਾਊਂਟਰ ਕੀਤਾ ਹੈ। ਪੁਲਿਸ ਅਨੁਸਾਰ, ਦੋਸ਼ੀ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।
-
ਉਪ ਰਾਸ਼ਟਰਪਤੀ ਚੋਣ ਦੇ ਨਾਮਜ਼ਦਗੀ ਵਿੱਚ ਜਾਅਲੀ ਦਸਤਖ਼ਤਾਂ ਦਾ ਮਾਮਲਾ
ਉਪ ਰਾਸ਼ਟਰਪਤੀ ਚੋਣ ਵਿੱਚ ਜੋਮੋਨ ਜੋਸਫ਼ ਦੇ ਨਾਮਜ਼ਦਗੀ ਫਾਰਮ ਵਿੱਚ ਜਾਅਲੀ ਦਸਤਖ਼ਤਾਂ ਦਾ ਮਾਮਲਾ ਸਾਹਮਣੇ ਆਇਆ ਹੈ। 46 ਉਮੀਦਵਾਰਾਂ ਦੇ 68 ਨਾਮਜ਼ਦਗੀ ਫਾਰਮਾਂ ਵਿੱਚੋਂ ਸਿਰਫ਼ ਦੋ ਹੀ ਵੈਧ ਪਾਏ ਗਏ ਹਨ। ਜੋਮੋਨ ਜੋਸਫ਼ ਦੀ ਨਾਮਜ਼ਦਗੀ ਵਿੱਚ ਕਈ ਸੰਸਦ ਮੈਂਬਰਾਂ ਦੇ ਜਾਅਲੀ ਦਸਤਖ਼ਤਾਂ ਦੀ ਵਰਤੋਂ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ ਕੁਝ ਜੇਲ੍ਹ ਵਿੱਚ ਵੀ ਹਨ। ਇਹ ਮਾਮਲਾ ਚੋਣ ਪ੍ਰਕਿਰਿਆ ਵਿੱਚ ਗੰਭੀਰ ਬੇਨਿਯਮੀਆਂ ਨੂੰ ਉਜਾਗਰ ਕਰਦਾ ਹੈ। ਸੰਸਦ ਮੈਂਬਰਾਂ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੇ ਦਸਤਖ਼ਤ ਉਨ੍ਹਾਂ ਦੀ ਜਾਣਕਾਰੀ ਤੋਂ ਬਿਨਾਂ ਕੀਤੇ ਗਏ ਸਨ।
-
BSF ਨੇ ਪੱਛਮੀ ਬੰਗਾਲ ਵਿੱਚ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ
ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਕੱਲ੍ਹ ਸ਼ਾਮ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਵਿੱਚ ਭਾਰਤੀ ਖੇਤਰ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਇੱਕ ਬੰਗਲਾਦੇਸ਼ੀ ਪੁਲਿਸ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਬੰਗਲਾਦੇਸ਼ੀ ਅਧਿਕਾਰੀ ਨੂੰ ਸ਼ਾਮ 6 ਤੋਂ 7 ਵਜੇ ਦੇ ਵਿਚਕਾਰ ਹਕੀਮਪੁਰ ਸਰਹੱਦੀ ਚੌਕੀ ਦੇ ਨੇੜੇ ਰੋਕਿਆ ਗਿਆ ਅਤੇ ਬਾਅਦ ਵਿੱਚ ਉਸ ਨੂੰ ਪੱਛਮੀ ਬੰਗਾਲ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
-
ਹੁਸ਼ਿਆਰਪੁਰ ਟੈਂਕਰ ਬਲਾਸਟ ਵਿੱਚ 7 ਲੋਕਾਂ ਦੀ ਮੌਤ
ਹੁਸ਼ਿਆਰਪੁਰ ਐਲਪੀਜੀ ਟੈਂਕਰ ਬਲਾਸਟ ਵਿੱਚ 7 ਲੋਕਾਂ ਦੀ ਮੌਤ ਹੋ ਗਈ ਹੈ।
ਮ੍ਰਿਤਕਾਂ ਦੀ ਸੂਚੀ
- ਸੁਖਜੀਤ ਸਿੰਘ
- ਬਲਵੰਤ ਰਾਏ
- ਧਰਮੇਂਦਰ ਵਰਮਾ
- ਮਨਜੀਤ ਸਿੰਘ
- ਵਿਜੈ
- ਜਸਵਿੰਦਰ ਕੌਰ
- ਅਰਾਧਨਾ ਵਰਮਾ
-
ਗੁਜਰਾਤ ਦੇ ਕੱਛ ਤੋਂ BSF ਨੇ 15 ਪਾਕਿਸਤਾਨੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ
ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ 15 ਪਾਕਿਸਤਾਨੀ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਕੱਲ੍ਹ ਸਵੇਰੇ ਨਿਯਮਾਂ ਦੀ ਉਲੰਘਣਾ ਕਰਕੇ ਸਮੁੰਦਰੀ ਸਰਹੱਦ ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਰ ਕਰਨ ਦੇ ਦੋਸ਼ ਵਿੱਚ ਫੜਿਆ ਗਿਆ ਸੀ। ਇੰਜਣ ਵਾਲੀ ਇੱਕ ਦੇਸੀ ਕਿਸ਼ਤੀ ਵੀ ਜ਼ਬਤ ਕਰ ਲਈ ਗਈ ਹੈ ਅਤੇ ਮਛੇਰਿਆਂ ਨੂੰ ਹੋਰ ਜਾਂਚ ਲਈ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
-
J&K ਦੇ ਕਠੂਆ ‘ਚ ਨਹਿਰ ਦਾ ਬੰਨ੍ਹ ਟੁੱਟਣ ਕਾਰਨ ਪਿੰਡ ਵਿੱਚ ਭਰਿਆ ਪਾਣੀ
ਜੰਮੂ ਕਸ਼ਮੀਰ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਨਦੀਆਂ ਅਤੇ ਨਾਲੇ ਭਰ ਗਏ ਹਨ। ਕਠੂਆ ਵਿੱਚ ਲਗਾਤਾਰ ਬਾਰਿਸ਼ ਕਾਰਨ ਪਾਣੀ ਕਈ ਘਰਾਂ ਵਿੱਚ ਦਾਖਲ ਹੋ ਗਿਆ ਹੈ, ਪਿੰਡ ਵਾਸੀਆਂ ਮੁਤਾਬਕ ਨਹਿਰ ਦਾ ਬੰਨ੍ਹ ਟੁੱਟਣ ਕਾਰਨ ਉਨ੍ਹਾਂ ਦੇ ਪਿੰਡ ਚੱਕ ਦਰਾਬ ਸਮੇਤ ਕਈ ਇਲਾਕਿਆਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਪਿੰਡ ਵਾਸੀ ਆਪਣੇ ਪਿੰਡ ਛੱਡ ਕੇ ਸੁਰੱਖਿਅਤ ਥਾਵਾਂ ਵੱਲ ਜਾ ਰਹੇ ਹਨ ਕਿਉਂਕਿ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।
-
ਕੇਂਦਰੀ ਗ੍ਰਹਿ ਮੰਤਰੀ ਆਲ ਇੰਡੀਆ ਸਪੀਕਰਜ਼ ਕਾਨਫਰੰਸ ਦਾ ਕਰਨਗੇ ਉਦਘਾਟਨ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦਿੱਲੀ ਵਿਧਾਨ ਸਭਾ ਵਿੱਚ ਆਲ ਇੰਡੀਆ ਸਪੀਕਰਜ਼ ਕਾਨਫਰੰਸ ਦਾ ਉਦਘਾਟਨ ਕਰਨਗੇ।