Live Updates:PM ਮੋਦੀ ਨੂੰ ਇਜ਼ਰਾਈਲ ਸੰਸਦ ਦੇ ਸਰਵਉੱਚ ਸਨਮਾਨ ਨਾਲ ਕੀਤਾ ਗਿਆ ਸਨਮਾਨਿਤ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਈਜ਼ਰਾਈਲ ‘ਚ PM ਮੋਦੀ ਨੂੰ ਮਿਲਿਆ ਗਾਰਡ ਆਫ ਆਨਰ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਈਜ਼ਰਾਈਲ ਦੌਰੇ ‘ਤੇ ਹਨ। ਉਨ੍ਹਾਂ ਨੂੰ ਈਜ਼ਰਾਈਲ ਵਿੱਚ ਗਾਰਡ ਆਫ ਆਨਰ ਦਿੱਤਾ ਗਿਆ।
-
ਚੰਡੀਗੜ੍ਹ ਹਰਿਆਣਾ ਸਕੱਤਰੇਤ ‘ਚ ਕਰਮਚਾਰੀ ਨੇ ਕੀਤੀ ਖੁਦਕੁਸ਼ੀ
ਚੰਡੀਗੜ੍ਹ ਹਰਿਆਣਾ ਸਕੱਤਰੇਤ ‘ਚ ਕਰਮਚਾਰੀ ਨੇ ਖੁਦਕੁਸ਼ੀ ਕੀਤੀ ਹੈ। ਮੁਲਜ਼ਮ ਨੇ ਹਰਿਆਣਾ ਸਕਤ
-
ਜਲੰਧਰ ਦੇ PAP ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ, CM ਮਾਨ ਨੇ ਕੀਤੀ ਸ਼ਿਰਕਤ
ਜਲੰਧਰ ਦੇ PAP ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ ਹੈ। ਇਸ ਮੌਕੇ ‘ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਰਹੇ।
-
ਸੀਐਮ ਮਾਨ ਪੀਏਪੀ ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਸਮਾਗਮ ‘ਚ ਕਰਨਗੇ ਸ਼ਿਰਕਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੀਏਪੀ ਗਰਾਊਂਡ ਜਲੰਧਰ ਵਿਖੇ ਪਾਸਿੰਗ ਆਊਟ ਪਰੇਡ ਸਮਾਗਮ ‘ਚ ਕਰਨਗੇ ਸ਼ਿਰਕਤ।
-
ਪਾਕਿਸਤਾਨ ‘ਚ ਇੱਕ ਆਤਮਘਾਤੀ ਹਮਲਾਵਰ ਨੇ ਚੌਕੀ ਨੂੰ ਨਿਸ਼ਾਨਾ ਬਣਾਇਆ, 2 ਪੁਲਿਸ ਮੁਲਾਜ਼ਮਾਂ ਦੀ ਮੌਤ
ਮੰਗਲਵਾਰ ਸ਼ਾਮ ਨੂੰ ਪਾਕਿਸਤਾਨ ਦੇ ਪੰਜਾਬ ਦੇ ਭੱਕਰ ਜ਼ਿਲ੍ਹੇ ‘ਚ ਇੱਕ ਚੌਕੀ ‘ਤੇ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਭੱਕਰ ਜ਼ਿਲ੍ਹਾ ਪੁਲਿਸ ਅਧਿਕਾਰੀ (ਡੀਪੀਓ) ਸ਼ਹਿਜ਼ਾਦ ਰਫੀਕ ਨੇ ਮੀਡੀਆ ਅਦਾਰੇ ਡਾਨ ਨੂੰ ਦੱਸਿਆ ਕਿ ਆਤਮਘਾਤੀ ਹਮਲਾ ਦਾਜਿਲ ਚੈੱਕਪੋਸਟ ਦੇ ਨੇੜੇ ਹੋਇਆ। ਉਨ੍ਹਾਂ ਕਿਹਾ ਕਿ ਧਮਾਕੇ ‘ਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਤੇ ਇੱਕ ਜ਼ਖਮੀ ਹੋ ਗਿਆ, ਜਦੋਂ ਕਿ ਤਿੰਨ ਰਾਹਗੀਰ ਵੀ ਜ਼ਖਮੀ ਹੋ ਗਏ।
-
RSS ਮੁਖੀ ਮੋਹਨ ਭਾਗਵਤ ਅੱਜ ਪਠਾਨਕੋਟ ਚ ਕਰਨਗੇ ਬੈਠਕ
ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ 25 ਫਰਵਰੀ ਤੋਂ ਪੰਜਾਬ ਦੇ ਦੋ ਦਿਨਾਂ ਦੇ ਦੌਰੇ ਤੇ ਰਹਿਣਗੇ। ਉਹ ਅੱਜ ਪਠਾਨਕੋਟ ਚ ਵੱਖ-ਵੱਖ ਪ੍ਰੋਗਰਾਮਾਂ ਚ ਹਿੱਸਾ ਲੈਣਗੇ। ਸਵੇਰੇ 10:00 ਵਜੇ ਉਹ ਸਿਆਲੀ ਰੋਡ ਤੇ ਸਥਿਤ ਆਡੀਟੋਰੀਅਮ ਚ ਸਾਬਕਾ ਸੈਨਿਕਾਂ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਉਹ ਸ਼ਾਮ ਨੂੰ 4:00 ਵਜੇ ਏਬੀ ਕਾਲਜ ਚ ਵਲੰਟੀਅਰਾਂ ਦੇ ਪ੍ਰੋਗਰਾਮ ਚ ਹਿੱਸਾ ਲੈਣਗੇ ਤੇ ਉਨ੍ਹਾਂ ਨੂੰ ਸੰਬੋਧਨ ਕਰਨਗੇ। 25 ਫਰਵਰੀ ਦਾ ਪੂਰਾ ਦਿਨ ਉਹ ਪਠਾਨਕੋਟ ਚ ਇਹ ਵੱਖ-ਵੱਖ ਪ੍ਰੋਗਰਾਮ ਕਰਨਗੇ, 26 ਫਰਵਰੀ ਨੂੰ ਉਹ ਆਪਣੇ ਅਗਲੇ ਪ੍ਰੋਗਰਾਮ ਲਈ ਲੁਧਿਆਣਾ ਰਵਾਨਾ ਹੋਣਗੇ।
