Live Updates: ਪਾਇਲ ਮਲਿਕ ਦੀ ਤਬੀਅਤ ਹੋਈ ਖਰਾਬ, ਹਸਪਤਾਲ ‘ਚ ਦਾਖਲ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਪਾਇਲ ਮਲਿਕ ਦੀ ਤਬੀਅਤ ਖਰਾਬ, ਹਸਪਤਾਲ ‘ਚ ਹੋਏ ਦਾਖਲ।
ਪਾਇਲ ਮਲਿਕ ਦੀ ਤਬੀਅਤ ਖਰਾਬ, ਹਸਪਤਾਲ ‘ਚ ਹੋਏ ਦਾਖਲ।
-
ਬਟਾਲਾ ਸੜਕ ਤੋਂ ਲੰਘ ਰਹੀ ਗੈਸ-ਪਾਈਪ ਫਟਣ ਨਾਲ 4 ਲੋਕ ਗੰਭੀਰ ਰੂਪ ‘ਚ ਜ਼ਖਮੀ
ਬਟਾਲਾ ਸੜਕ ਤੋਂ ਲੰਘ ਰਹੀ ਗੈਸ ਪਾਈਪ ਫਟਣ ਦੇ ਨਾਲ 4 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।
-
ਸਾਥੀ ਦੀ ਗੋਲੀ ਨਾਲ ਮਰਨ ਵਾਲੇ ਫੌਜੀ ਨੂੰ ਮੰਨਿਆ ਜਾਵੇ ਸ਼ਹੀਦ: HC
ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ, ਜਿਸ ‘ਚ ਸਾਥੀ ਦੀ ਗੋਲੀ ਨਾਲ ਮਰਨ ਵਾਲੇ ਫੌਜੀ ਨੂੰ ਸ਼ਹੀਦ ਮੰਨਿਆ ਜਾਣ ਦੀ ਗੱਲ ਕਹੀ ਹੈ।
-
ਫਿਰੋਜ਼ਪੁਰ ਚ 15 ਕਿਲੋ ਹੈਰੋਇਨ ਨਾਲ ਤਸਕਰ ਕਾਬੂ
ਫਿਰੋਜ਼ਪੁਰ ਚ ਪੁਲਿਸ ਦੇ ਹੱਥ ਵੱਡਾ ਕਾਮਯਾਬੀ ਹੱਥ ਲੱਗੀ ਹੈ। ਇਥੇ ਪੁਲਿਸ ਨੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦਾ ਸੀ। ਉਸ ਕੋਲੋਂ 15 ਕਿਲੋ ਹੈਹੋਇਨ ਬਰਾਮਦ ਕੀਤੀ ਹੈ।
-
ਸ੍ਰੀ ਦਰਬਾਰ ਸਾਹਿਬ ਪਹੁੰਚੇ ਸਿੰਗਰ ਬੀਰ ਸਿੰਘ, ਮੰਗੀ ਮੁਆਫ਼ੀ
ਪੰਜਾਬੀ ਸਿੰਗਰ ਬੀਰ ਸਿੰਘ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਸ਼੍ਰੀਨਗਰ ‘ਚ ਕੀਤੇ ਸ਼ੋਅ ਨੂੰ ਲੈ ਕੇ ਉਨ੍ਹਾਂ ਨੇ ਮੁਆਫ਼ੀ ਮੰਗੀ ਹੈ।
-
ਜਮਾਨਤ ਪਟੀਸ਼ਨ ‘ਤੇ ਸਰਕਾਰ ਨੇ ਦਾਇਰ ਕੀਤੀ ਰਿਪੋਰਟ, ਮਜੀਠੀਆਂ ਨੂੰ ਰਾਹਤ ਨਹੀਂ
ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੇ ਰਿਪੋਰਟ ਦਾਇਰ ਕੀਤੀ ਹੈ। ਇਸ ‘ਚ ਮਜੀਠੀਆਂ ਨੂੰ ਰਾਹਤ ਨਹੀਂ ਦਿੱਤੀ ਗਈ ਹੈ।
-
ਮੁਹਾਲੀ ‘ਚ ਵੱਡੇ ਵਾਹਨਾਂ ਦੀ ਐਂਟਰੀ ‘ਤੇ ਲੱਗ ਸਕਦੀ ਹੈ ਪਾਬੰਦੀ, ਟ੍ਰਾਫਿਕ ਹੈ ਕਾਰਨ
ਮੁਹਾਲੀ ‘ਚ ਵੱਡੇ ਵਾਹਨਾਂ ਦੀ ਐਂਟਰੀ ‘ਤੇ ਪੀਕ ਆਵਰ ਦੌਰਾਨ ਪਾਬੰਦੀ ਲੱਗ ਸਕਦੀ ਹੈ। ਇਸ ਦਾ ਮੁੱਖ ਕਾਰਨ ਟ੍ਰਾਫਿਕ ਹੋ ਸਕਦਾ ਹੈ।
-
ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
ਮਾਨਸੂਨ ਸੈਸ਼ਨ ਵਿੱਚ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਸੋਮਵਾਰ, 28 ਜੁਲਾਈ ਨੂੰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
-
ਸੀਐਮ ਮਾਨ ਨੇ 11 ਜਾਨਾਂ ਬਚਾਉਣ ਵਾਲੀ PCR ਟੀਮ ਨੂੰ ਕੀਤਾ ਸਨਮਾਨਿਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 11 ਜਾਨਾਂ ਬਚਾਉਣ ਵਾਲੀ PCR ਟੀਮ ਦਾ ਸਨਮਾਨ ਕੀਤਾ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਸਰਹਿੰਦ ਨਹਿਰ ‘ਚ ਡਿੱਗੀ ਇੱਕ ਕਾਰ ‘ਚ ਸਵਾਰ 11 ਲੋਕਾਂ ਦੀਆਂ ਜਾਨਾਂ ਬਚਾਈਆਂ ਸਨ।
-
ਹਿਮਾਚਲ ‘ਚ ਪੰਜਾਬ ਰਾਹੀਂ ਪਾਕਿਸਤਾਨ ਤੋਂ ਆ ਰਿਹਾ ਡਰੱਗ: ਕੰਗਨਾ ਰਣੌਤ
ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨ ਰਣੌਤ ਨੇ ਬਿਆਨ ਦਿੱਤਾ ਹੈ ਕਿ ਹਿਮਾਚਲ ਪ੍ਰਦੇਸ਼ ‘ਚ ਪੰਜਾਬ ਰਾਹੀਂ ਪਾਕਿਸਤਾਨ ਤੋਂ ਡਰੱਗ ਆ ਰਿਹਾ ਹੈ।
-
ਉਪ ਰਾਸ਼ਟਰਪਤੀ ਚੋਣ ਲਈ ਰਿਟਰਨਿੰਗ ਅਧਿਕਾਰੀਆਂ ਦੀ ਨਿਯੁਕਤੀ
ਉਪ ਰਾਸ਼ਟਰਪਤੀ ਚੋਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੋਣ ਕਮਿਸ਼ਨ ਨੇ ਉਪ ਰਾਸ਼ਟਰਪਤੀ ਚੋਣ ਲਈ ਰਿਟਰਨਿੰਗ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਹੈ।
Election Commission of India appoints Returning Officers and Assistant ROs for the Vice Presidential election pic.twitter.com/PzMOCBpnbB
— ANI (@ANI) July 25, 2025
-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਲਦੀਵ ਪਹੁੰਚੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਲਦੀਵ ਦੀ ਰਾਜਧਾਨੀ ਮਾਲੇ ਪਹੁੰਚੇ ਹਨ, ਜਿੱਥੇ ਉਨ੍ਹਾਂ ਦਾ ਸਵਾਗਤ ਰਾਸ਼ਟਰਪਤੀ ਮੁਹੰਮਦ ਮੁਈਜ਼ੂ, ਦੇਸ਼ ਦੇ ਵਿਦੇਸ਼ ਮੰਤਰੀ, ਰੱਖਿਆ ਮੰਤਰੀ, ਵਿੱਤ ਮੰਤਰੀ ਅਤੇ ਗ੍ਰਹਿ ਸੁਰੱਖਿਆ ਮੰਤਰੀ ਨੇ ਕੀਤਾ।
#WATCH | PM Narendra Modi lands in Male, Maldives, to a warm welcome by President Mohamed Muizzu, the country’s Foreign Minister, Defence Minister, Finance Minister and Minister of Homeland Security. pic.twitter.com/blw3o0uonP
— ANI (@ANI) July 25, 2025
-
ਝਾਲਾਵਾੜ ਵਿੱਚ ਸਕੂਲ ਦੀ ਛੱਤ ਡਿੱਗੀ, ਕਈ ਬੱਚੇ ਮਲਬੇ ਹੇਠ ਦੱਬੇ
ਰਾਜਸਥਾਨ ਦੇ ਝਾਲਾਵਾੜ ਵਿੱਚ ਮਨੋਹਰਥਾਣਾ ਦੇ ਪਿਪਲੋਦੀ ਪਿੰਡ ਵਿੱਚ ਸਰਕਾਰੀ ਹਾਇਰ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਛੱਤ ਡਿੱਗਣ ਤੋਂ ਬਾਅਦ ਬੱਚੇ ਮਲਬੇ ਹੇਠ ਦੱਬੇ ਹੋਏ ਹਨ। ਇਸ ਸਮੇਂ ਜੇਸੀਬੀ ਦੀ ਮਦਦ ਨਾਲ ਮਲਬਾ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਜ਼ਖਮੀ ਬੱਚਿਆਂ ਨੂੰ ਮਨੋਹਰਥਾਣਾ ਸੀਐਸਸੀ ਲਿਆਂਦਾ ਜਾ ਰਿਹਾ ਹੈ, ਕੁਝ ਬੱਚਿਆਂ ਦੀ ਮੌਤ ਦੀ ਵੀ ਖ਼ਬਰ ਹੈ।
-
ਪੱਛਮੀ ਬੰਗਾਲ ਵਿੱਚ ਭਾਰੀ ਮੀਂਹ, ਬਿਜਲੀ ਡਿੱਗਣ ਕਾਰਨ 21 ਲੋਕਾਂ ਦੀ ਮੌਤ
ਪੱਛਮੀ ਬੰਗਾਲ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਜਲੀ ਡਿੱਗਣ ਕਾਰਨ 21 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਕਿਸਾਨ ਸਨ। ਜਦੋਂ ਉਹ ਝੋਨੇ ਦੇ ਖੇਤਾਂ ਵਿੱਚ ਕੰਮ ਕਰ ਰਹੇ ਸਨ, ਉਸ ਵੇਲੇ ਇਹ ਘਟਨਾ ਵਾਪਰੀ। ਦੱਖਣੀ ਬੰਗਾਲ ਵਿੱਚ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਤੱਕ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।