Live Updates: ਦਿੱਲੀ ਬੰਬ ਧਮਾਕੇ ਮਾਮਲੇ ‘ਚ ਅੱਤਵਾਦੀ ਆਮਿਰ ਨੂੰ 7 ਦਿਨਾਂ ਦੀ ਰਿਮਾਂਡ ‘ਤੇ ਭੇਜਿਆ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਇੰਡੀਆ ਗੇਟ ‘ਤੇ ਗ੍ਰਿਫ਼ਤਾਰ 6 ਮੁਲਜ਼ਮਾਂ ਨੂੰ ਤਿੰਨ ਦਿਨ ਦੀ ਰਿਮਾਂਡ ‘ਤੇ ਭੇਜਿਆ
ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਇੰਡੀਆ ਗੇਟ-ਪੇਬੈਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਛੇ ਮੁਲਜ਼ਮਾਂ ਨੂੰ ਤਿੰਨ ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ।
-
ਡਰੱਗ ਕਨੈਕਸ਼ਨ ਮਾਮਲੇ ‘ਚ ਓਰੀ ਤੋਂ ਲਗਭਗ ਅੱਠ ਘੰਟੇ ਪੁੱਛਗਿੱਛ
ਓਰੀ ਤੋਂ ਡਰੱਗ ਕਨੈਕਸ਼ਨ ਮਾਮਲੇ ਦੇ ਸਬੰਧ ਵਿੱਚ ਲਗਭਗ ਅੱਠ ਘੰਟੇ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ, ਓਰੀ ਘਾਟਕੋਪਰ ਐਂਟੀ-ਨਾਰਕੋਟਿਕਸ ਸੈੱਲ ਯੂਨਿਟ ਛੱਡ ਗਿਆ।
-
ਹਾਂਗ ਕਾਂਗ ‘ਚ ਰਿਹਾਇਸ਼ੀ ਅਪਾਰਟਮੈਂਟ ਵਿੱਚ ਲੱਗੀ ਭਿਆਨਕ ਅੱਗ, 13 ਮੌਤਾਂ
ਹਾਂਗ ਕਾਂਗ ਵਿੱਚ ਇੱਕ ਰਿਹਾਇਸ਼ੀ ਟਾਵਰ ਵਿੱਚ ਭਿਆਨਕ ਅੱਗ ਲੱਗ ਗਈ ਹੈ। ਇਸ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਕਈਆਂ ਦੇ ਲਾਪਤਾ ਹੋਣ ਦਾ ਖਦਸ਼ਾ ਹੈ।
-
ਦਿੱਲੀ ਬੰਬ ਧਮਾਕੇ ਦੇ ਮਾਮਲੇ ‘ਚ ਅੱਤਵਾਦੀ ਆਮਿਰ ਨੂੰ 7 ਦਿਨਾਂ ਦੀ ਰਿਮਾਂਡ ‘ਤੇ ਭੇਜਿਆ
ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿੱਚ ਪਟਿਆਲਾ ਹਾਊਸ ਦੀ ਵਿਸ਼ੇਸ਼ ਐਨਆਈਏ ਅਦਾਲਤ ਨੇ ਅੱਤਵਾਦੀ ਸ਼ੋਏਬ ਨੂੰ 10 ਦਿਨਾਂ ਅਤੇ ਆਮਿਰ ਨੂੰ 7 ਦਿਨਾਂ ਦੀ ਐਨਆਈਏ ਰਿਮਾਂਡ ‘ਤੇ ਭੇਜ ਦਿੱਤਾ ਹੈ।
-
ਭਲਕੇ ਪੰਜਾਬ ਆਉਣਗੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ
ਭਲਕੇ ਪੰਜਾਬ ਆਉਣਗੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ। ਉਹ ਮਨਰੇਗਾ ਸਮੇਤ ਪੇਂਡੂ ਵਿਕਾਸ ਪ੍ਰੋਜੈਕਟਾਂ ਦੇ ਕਿਸਾਨਾਂ ਅਤੇ ਲਾਭਪਾਤਰੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨਗੇ ਅਤੇ ਉਨ੍ਹਾਂ ਨਾਲ ਜੁੜੇ ਵੱਖ-ਵੱਖ ਹਿੱਸੇਦਾਰ ਸੰਗਠਨਾਂ ਦੇ ਅਧਿਕਾਰੀਆਂ ਨਾਲ ਵੀ ਵਿਚਾਰ-ਵਟਾਂਦਰਾ ਕਰਨਗੇ
-
ਪਾਕਿਸਤਾਨ ਦੇ ਸਾਬਕਾ ਪੀਐਮ ਤੇ ਕ੍ਰਿਕਟਰ ਇਮਰਾਨ ਖਾਨ ਦਾ ਹੋਇਆ ਕਤਲ, ਅਫ਼ਗਾਨਿਸਤਾਨੀ ਮੀਡੀਆ ਦਾ ਦਾਅਵਾ
ਪਾਕਿਸਤਾਨ ਦੇ ਸਾਬਕਾ ਪੀਐਮ ਤੇ ਕ੍ਰਿਕਟਰ ਇਮਰਾਨ ਖਾਨ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਹ ਦਾਅਵਾ ਅਫ਼ਗਾਨਿਸਤਾਨੀ ਮੀਡੀਆ ਵੱਲੋਂ ਕੀਤਾ ਗਿਆ ਹੈ। ਹਾਲਾਂਕਿ, ਇਸ ਖ਼ਬਰ ਦੀ ਪੁਸ਼ਟੀ ਨਹੀਂ ਹੋਈ ਹੈ।
-
ਜਲੰਧਰ ਨਾਬਾਲਗ ਲੜਕੀ ਕਤਲ ਮਾਮਲੇ ‘ਚ ਪੀੜਤ ਪਰਿਵਾਰ ਨਾਲ ਮਿਲੇ ਰਾਜ ਲਾਲੀ ਗਿੱਲ
ਜਲੰਧਰ ‘ਚ 13 ਸਾਲਾਂ ਲੜਕੀ ਨਾਲ ਜਬਰ-ਜਨਾਹ ਤੇ ਕਤਲ ਦੀ ਘਟਨਾ ‘ਚ ਇਨਸਾਫ਼ ਦੀ ਮੰਗ ਉਠਾਈ ਜਾ ਰਹੀ ਹੈ। ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜ ਲਾਲੀ ਗਿੱਲ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ।
-
ਦਿੱਲੀ ਧਮਾਕੇ ‘ਚ ਅੱਤਵਾਦੀ ਉਮਰ ਨੂੰ ਪਨਾਹ ਦੇਣ ਵਾਲਾ ਭਗੌੜਾ ਮਦਦਗਾਰ ਗ੍ਰਿਫ਼ਤਾਰ
ਦਿੱਲੀ ਦੇ ਲਾਲ ਕਿਲ੍ਹੇ ਨੇੜੇ 10 ਨਵੰਬਰ ਨੂੰ ਹੋਏ ਕਾਰ ਧਮਾਕੇ ਦੇ ਮਾਮਲੇ ‘ਚ ਐਨਆਈਏ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਏਜੰਸੀ ਨੇ ਘਟਨਾ ਤੋਂ ਠੀਕ ਪਹਿਲਾਂ ਧਮਾਕੇ ਨੂੰ ਅੰਜਾਮ ਦੇਣ ਵਾਲੇ ਅੱਤਵਾਦੀ ਨੂੰ ਪਨਾਹ ਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਵਾਲੇ ਇੱਕ ਹੋਰ ਦੋਸ਼ੀ ਉਮਰ ਉਨ ਨਬੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸੋਏਬ ਹਰਿਆਣਾ ਦੇ ਫਰੀਦਾਬਾਦ ਦੇ ਧੌਜ ਇਲਾਕੇ ਦਾ ਰਹਿਣ ਵਾਲਾ ਹੈ। ਉਹ ਇਸ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੱਤਵਾਂ ਮੁਲਜ਼ਮ ਹੈ।
-
ਸ਼ਹੀਦੀ ਸ਼ਤਾਬਦੀ ਸਮਾਗਮ ਤੋਂ ਬਾਅਦ AAP ਦਾ ਭਾਜਪਾ ‘ਤੇ ਨਿਸ਼ਾਨਾ
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਗਮ ‘ਚ ਭਾਜਪਾ ਆਗੂਆਂ ਦੇ ਸ਼ਾਮਲ ਨਾ ਹੋਣ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰਿਆਂ ਨੂੰ ਸੱਦਾ ਦਿੱਤਾ ਗਿਆ ਸੀ, ਪਰ ਭਾਜਪਾ ਦਾ ਕੋਈ ਵੀ ਆਗੂ ਸ਼ਾਮਲ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਪ੍ਰਧਾਨ ਮੰਤਰੀ ਕੁਰੂਕਸ਼ੇਤਰ ਪਹੁੰਚ ਗਏ, ਪਰ ਸ੍ਰੀ ਅਨੰਦਪੁਰ ਸਾਹਿਬ ਹਾਜ਼ਰੀ ਭਰਨ ਲਈ ਨਹੀਂ ਪਹੁੰਚੇ।
-
ਦਿੱਲੀ ਧਮਾਕੇ ‘ਚ ਵਰਤਿਆ ਗਿਆ ਸੀ ਨੇਲ ਪਾਲਿਸ਼ ਰਿਮੂਵਰ
ਦਿੱਲੀ ਧਮਾਕੇ ਦੀ ਜਾਂਚ ‘ਚ ਇੱਕ ਵੱਡਾ ਖੁਲਾਸਾ ਹੋਇਆ ਹੈ। ਇਹ ਖੁਲਾਸਾ ਹੋਇਆ ਹੈ ਕਿ ਧਮਾਕੇ ‘ਚ ਨੇਲ ਪਾਲਿਸ਼ ਰਿਮੂਵਰ ਦੀ ਵੀ ਵਰਤੋਂ ਕੀਤੀ ਗਈ ਸੀ।
-
ਸੰਯੁਕਤ ਕਿਸਾਨ ਮੋਰਚਾ ਦੀ ਕਾਲ ‘ਤੇ ਅੱਜ ਚੰਡੀਗੜ੍ਹ ‘ਚ ਵੱਡਾ ਵਿਰੋਧ ਪ੍ਰਦਰਸ਼ਨ
ਸੰਯੁਕਤ ਕਿਸਾਨ ਮੋਰਚਾ ਦੀ ਕਾਲ ‘ਤੇ ਅੱਜ ਚੰਡੀਗੜ੍ਹ ਦੇ ਸੈਕਟਰ-43 ਦੀ ਦੁਸਹਿਰਾ ਗਰਾਊਂਡ ‘ਚ ਕਿਸਾਨ ਵੱਡੀ ਗਿਣਤੀ ‘ਚ ਪ੍ਰਦਰਸ਼ਨ ਕਰਨ ਲਈ ਪਹੁੰਚ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਪ੍ਰਦਰਸ਼ਨ ਨੂੰ 5 ਸਾਲ ਪੂਰੇ ਹੋ ਗਏ ਹਨ, ਪਰ ਅਜੇ ਤੱਕ ਵੀ ਸਰਕਾਰ ਨੇ ਮੰਗਾਂ ਪੂਰੀਆਂ ਨਹੀਂ ਕੀਤੀਆਂ ਹਨ। ਇਸ ਲਈ ਚੰਡੀਗੜ੍ਹ ‘ਚ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਲਾਅ ਐਂਡ ਆਰਡਰ ਦੇ ਮੱਦੇਨਜ਼ਰ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ।
