Live Updates: ਪੀਐਮ ਮੋਦੀ ਨੇ ਆਪਣੇ ਮੰਤਰੀਆਂ ਨੂੰ ਭੇਜਿਆ, ਪਰ ਉਹ ਖਾਲੀ ਹੱਥ ਵਾਪਸ ਪਰਤ ਗਏ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਪੀਐਮ ਮੋਦੀ ਨੇ ਆਪਣੇ ਮੰਤਰੀਆਂ ਨੂੰ ਭੇਜਿਆ, ਪਰ ਉਹ ਖਾਲੀ ਹੱਥ ਵਾਪਸ ਪਰਤ ਗਏ
ਅਜਨਾਲਾ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਸਿਆਸਤਦਾਨ ਅਜੇ ਵੀ ਵੋਟ ਦੀ ਰਾਜਨੀਤੀ ਖੇਡ ਰਹੇ ਹਨ। ਪੀਐਮ ਮੋਦੀ ਨੇ ਆਪਣੇ ਮੰਤਰੀਆਂ ਨੂੰ ਭੇਜਿਆ, ਪਰ ਉਹ ਖਾਲੀ ਹੱਥ ਵਾਪਸ ਪਰਤ ਆਏ। ਮੈਂ ਅਜਨਾਲਾ ਲਈ ਮੋਦੀ ਜੀ ਨੂੰ ਇੱਕ ਪੱਤਰ ਲਿਖਿਆ ਤੇ 2,000 ਕਰੋੜ ਰੁਪਏ ਮੰਗੇ।
-
ਸਿੰਚਾਈ ਮੰਤਰੀ ਨੇ ਹੜ੍ਹਾਂ ਦਾ ਮਤਾ ਪੇਸ਼ ਕੀਤਾ
ਸਿੰਚਾਈ ਮੰਤਰੀ ਬਰਿੰਦਰ ਗੋਇਲ ਨੇ ਮਤਾ ਪੇਸ਼ ਕਰਦੇ ਹੋਏ ਕਿਹਾ, “ਪੰਜਾਬ ਨੇ 1987 ਤੋਂ ਬਾਅਦ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕੀਤਾ ਹੈ। ਕੇਂਦਰ ਸਰਕਾਰ ਤੋਂ 20,000 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਹਾਲਾਂਕਿ, ਐਲਾਨੀ ਗਈ ਕੇਂਦਰੀ ਸਹਾਇਤਾ ਦਾ ਇੱਕ ਹਿੱਸਾ ਅਜੇ ਵੀ ਪੰਜਾਬ ਦੇ ਖਾਤੇ ‘ਚ ਜਮ੍ਹਾ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਪੰਜਾਬ ਦੇ ਮੁੱਖ ਮੰਤਰੀ ਨੂੰ ਮੀਟਿੰਗਾਂ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ ਹੈ। ਇਸ ਲਈ, ਸਦਨ ਕੇਂਦਰ ਦੀ ਭਾਜਪਾ ਸਰਕਾਰ ਦੀ ਨਿੰਦਾ ਕਰਦਾ ਮਤਾ ਪੇਸ਼ ਕਰਦਾ ਹੈ।”
-
ਬਿਕਰਮ ਮਜੀਠੀਆ ਨੂੰ ਜੇਲ੍ਹ ‘ਚ ਮਿਲਣਗੇ ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਪਣੀ ਪਾਰਟੀ ਦੇ ਆਗੂ ਬਿਕਰਮ ਸਿੰਘ ਮਜੀਠੀਆ, ਜੋ ਕਿ ਨਾਭਾ ਜੇਲ੍ਹ ‘ਚ ਬੰਦ ਹਨ, ਨੂੰ ਮਿਲਣਗੇ। ਉਹ ਅੱਜ ਥੋੜ੍ਹੀ ਹੀ ਦੇਰ ‘ਚ ਉਨ੍ਹਾਂ ਨਾਲ ਮੁਲਾਕਾਤ ਕਰਨਗੇ।
-
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਾਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵੱਖ-ਵੱਖ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੇ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ।
-
ਹੜ੍ਹ ਕੁਦਰਤੀ ਨਹੀਂ, ਸਗੋਂ ਮੈਨ ਮੇਡ: ਪ੍ਰਤਾਪ ਬਾਜਵਾ
ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਇਹ ਵਿਸ਼ੇਸ਼ ਇਜਲਾਸ ਸਵੇਰ 11 ਵਜੇ ਤੋਂ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਪਾ ਨੇ ਕਿਹਾ ਹੈ ਕਿ ਹੜ੍ਹ ਕੁਦਰਤੀ ਨਹੀਂ ਸੀ, ਇਹ ਮੈਨ ਮੇਡ ਸੀ।