AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Live Updates: PM ਮੋਦੀ ਟਿੱਪਣੀ ਮਾਮਲੇ ‘ਤੇ 20 ਮਾਰਚ ਨੂੰ ਸੁਣਵਾਈ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 27 Feb 2026 23:22 PM IST
Live Updates: PM ਮੋਦੀ ਟਿੱਪਣੀ ਮਾਮਲੇ ‘ਤੇ 20 ਮਾਰਚ ਨੂੰ ਸੁਣਵਾਈ
Live Updates

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 27 Feb 2026 08:25 PM (IST)

    ਪ੍ਰਧਾਨ ਮੰਤਰੀ ਮੋਦੀ ਟਿੱਪਣੀ ਮਾਮਲੇ ‘ਤੇ 20 ਮਾਰਚ ਨੂੰ ਸੁਣਵਾਈ

    ਰਾਉਸ ਐਵੇਨਿਊ ਅਦਾਲਤ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਉਨ੍ਹਾਂ ਦੀਆਂ ਇਤਰਾਜ਼ਯੋਗ ਟਿੱਪਣੀਆਂ ਸਬੰਧੀ ਦਾਇਰ ਪਟੀਸ਼ਨ ‘ਤੇ 20 ਮਾਰਚ ਨੂੰ ਸੁਣਵਾਈ ਕਰੇਗੀ। ਅਦਾਲਤ ਨੇ ਕਿਹਾ ਕਿ ਜੇਕਰ ਕੋਈ ਇਸ ਮਾਮਲੇ ਵਿੱਚ ਜਵਾਬ ਦਾਇਰ ਕਰਨਾ ਚਾਹੁੰਦਾ ਹੈ, ਤਾਂ ਉਸਨੂੰ 20 ਮਾਰਚ ਤੋਂ ਪਹਿਲਾਂ ਅਜਿਹਾ ਕਰਨਾ ਚਾਹੀਦਾ ਹੈ।

  • 27 Feb 2026 02:52 PM (IST)

    ਅਫਗਾਨਿਸਤਾਨ ਨੇ ਪਾਕਿਸਤਾਨੀ ਫੌਜੀ ਅੱਡੇ ‘ਤੇ ਕੀਤਾ ਹਮਲਾ

    ਅਫਗਾਨਿਸਤਾਨ ਨੇ ਇੱਕ ਪਾਕਿਸਤਾਨੀ ਫੌਜੀ ਅੱਡੇ ‘ਤੇ ਹਮਲਾ ਕੀਤਾ ਹੈ। ਇਹ ਇੱਕ ਹਵਾਈ ਹਮਲਾ ਹੈ। ਇਹ ਹਮਲੇ ਅਟਾਬਾਦ ਤੇ ਜਮਰੌਦ ‘ਚ ਹੋਏ।

  • 27 Feb 2026 01:06 PM (IST)

    ਅੱਜ ਸ਼ਾਮ 4 ਵਜੇ ਪ੍ਰੈਸ ਕਾਨਫਰੰਸ ਕਰਨਗੇ ਅਰਵਿੰਦ ਕੇਜਰੀਵਾਲ

    ਦਿੱਲੀ ਆਬਕਾਰੀ ਮਾਮਲੇ ‘ਚ ਬਰੀ ਹੋਣ ਤੋਂ ਬਾਅਦ, ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਾਮ 4 ਵਜੇ ਪ੍ਰੈਸ ਕਾਨਫਰੰਸ ਕਰਨਗੇ।

  • 27 Feb 2026 11:29 AM (IST)

    ਰਾਊਜ਼ ਐਵਨਿਊ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਵੇਗੀ CBI

    ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆਂ ਨੂੰ ਬਰੀ ਕਰਨ ਦੇ ਰਾਊਜ਼ ਐਵਨਿਊ ਕੋਰਟ ਦੇ ਫੈਸਲੇ ਨੂੰ CBI ਚੁਣੌਤੀ ਦੇਵੇਗੀ। ਸੀਬੀਆਈ ਨੇ ਕਿਹਾ ਹੈ ਕਿ ਉਹ ਅਦਾਲਤ ਦੇ ਇਸ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦੇਵੇਗੀ।

  • 27 Feb 2026 10:59 AM (IST)

    ਦਿੱਲੀ ਸ਼ਰਾਬ ਘੁਟਾਲਾ: ਰਾਊਜ਼ ਐਵੇਨਿਊ ਕੋਰਟ ਅੱਜ ਤੈਅ ਕਰੇਗਾ ਆਰੋਪ, ਕੇਜਰੀਵਾਲ, ਸਿਸੋਦੀਆ ਤੇ ਦੁਰਗੇਸ਼ ਪਾਠਕ ਮੌਜੂਦ

    ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਰਾਊਜ਼ ਐਵਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਬਰੀ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਉਨ੍ਹਾਂ ਦੇ ਖਿਲਾਫ਼ ਪੇਸ਼ ਕੀਤੇ ਗਏ ਸਬੂਤ ਕਾਫ਼ੀ ਨਹੀਂ ਹਨ।

  • 27 Feb 2026 10:45 AM (IST)

    ਦਿੱਲੀ ਸ਼ਰਾਬ ਘੁਟਾਲਾ: ਰਾਊਜ਼ ਐਵੇਨਿਊ ਕੋਰਟ ਅੱਜ ਤੈਅ ਕਰੇਗਾ ਆਰੋਪ, ਕੇਜਰੀਵਾਲ, ਸਿਸੋਦੀਆ ਤੇ ਦੁਰਗੇਸ਼ ਪਾਠਕ ਮੌਜੂਦ

    ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਦਿੱਲੀ ਆਬਕਾਰੀ ਨੀਤੀ ਸ਼ਰਾਬ ਘੁਟਾਲੇ ਨਾਲ ਸਬੰਧਤ ਸੀਬੀਆਈ ਮਾਮਲੇ ‘ਚ ਆਰੋਪ ਤੈਅ ਕਰਨ ਬਾਰੇ ਆਪਣਾ ਹੁਕਮ ਸੁਣਾਏਗੀ। ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ਦੁਰਗੇਸ਼ ਪਾਠਕ ਅਦਾਲਤ ‘ਚ ਮੌਜੂਦ ਹਨ।

  • 27 Feb 2026 09:31 AM (IST)

    ਚੰਡੀਗੜ੍ਹ ਦੇ ਸੈਕਟਰ 38 ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

    ਧਮਕੀ ਭਰੀਆਂ ਈਮੇਲਾਂ ਦਾ ਸਿਲਸਿਲਾ ਜਾਰੀ ਹੈ ਤੇ ਅੱਜ ਇੱਕ ਵੱਡੇ ਨਿੱਜੀ ਸਕੂਲ ਨੂੰ ਧਮਕੀ ਭਰੀ ਈਮੇਲ ਮਿਲਣ ਦੀਆਂ ਜਾਣਕਾਰੀ ਸਾਹਮਣੇ ਆ ਰਹੀ ਹੈ।

  • 27 Feb 2026 09:03 AM (IST)

    ED ਨੇ ਅਨਿਲ ਅੰਬਾਨੀ ਨੂੰ ਸੰਮਨ ਕੀਤਾ ਜਾਰੀ, ਮਨੀ ਲਾਂਡਰਿੰਗ ਨਾਲ ਜੁੜਿਆ ਮਾਮਲਾ

    ਲਗਾਤਾਰ ਦੂਜੇ ਦਿਨ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਦਯੋਗਪਤੀ ਅਨਿਲ ਅੰਬਾਨੀ ਨੂੰ ਸੰਮਨ ਜਾਰੀ ਕੀਤੇ ਹਨ, ਜਿਸ ‘ਚ ਉਨ੍ਹਾਂ ਨੂੰ ਦਿੱਲੀ ‘ਚ ਮੁੱਖ ਦਫਤਰ ਵਿਖੇ ਜਾਂਚਕਰਤਾਵਾਂ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ED ਅਧਿਕਾਰੀਆਂ ਦੇ ਅਨੁਸਾਰ, ਇਹ ਸੰਮਨ 40,000 ਕਰੋੜ ਦੇ ਰੁਪਏ ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸਬੰਧ ‘ਚ ਹੈ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...