Live Updates: ਹਰਿਆਣਾ ਦੇ ਸਿਰਸਾ ਮਹਿਲਾ ਪੁਲਿਸ ਸਟੇਸ਼ਨ ਦੇ ਬਾਹਰ ਗ੍ਰਨੇਡ ਹਮਲਾ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
LIVE NEWS & UPDATES
-
ਹਰਿਆਣਾ ਦੇ ਸਿਰਸਾ ਮਹਿਲਾ ਪੁਲਿਸ ਸਟੇਸ਼ਨ ਦੇ ਬਾਹਰ ਗ੍ਰਨੇਡ ਹਮਲਾ
ਹਰਿਆਣਾ ਦੇ ਸਿਰਸਾ ਮਹਿਲਾ ਪੁਲਿਸ ਸਟੇਸ਼ਨ ਦੇ ਬਾਹਰ ਗ੍ਰਨੇਡ ਹਮਲਾ ਹੋਇਆ। ਪੁਲਿਸ ਨੇ ਪੰਜ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ ਵਿਸਫੋਟਕਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
-
ਝਾਰਖੰਡ: ਦੁਮਕਾ ਵਿੱਚ ਪੈਸੈਂਜਰ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
ਝਾਰਖੰਡ ਦੇ ਦੁਮਕਾ ਰੇਲਵੇ ਸਟੇਸ਼ਨ ਨੇੜੇ 63081 ਰਾਮਪੁਰਹਾਟ-ਜਸੀਦੀਹ ਈਐਮਯੂ ਲੋਕਲ ਯਾਤਰੀ ਰੇਲਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰ ਗਏ। ਰੇਲਵੇ ਅਧਿਕਾਰੀ ਘਟਨਾ ਦੀ ਜਾਂਚ ਕਰ ਰਹੇ ਹਨ।
-
ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ ਨੂੰ ‘ਆਪ’ ਨੇ ਪਾਰਟੀ ‘ਚੋਂ ਕੱਢਿਆ ਬਾਹਰ
ਆਮ ਆਦਮੀ ਪਾਰਟੀ ਨੇ ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਮੇਅਰ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ ਹੈ।
-
ਕੱਲ੍ਹ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਪੰਜਾਬ ਕੈਬਨਿਟ ਦੀ 28 ਨਵੰਬਰ ਨੂੰ ਯਾਨੀ ਕਿ ਕੱਲ੍ਹ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ‘ਤੇ ਦੁਪਹਿਰ 11:30 ਵਜੇ ਹੋਵੇਗੀ।
-
ਜਲੰਧਰ ਕੇਸ: ਲਾਪਰਵਾਹੀ ਵਰਤਣ ਵਾਲਾ ASI ਨੌਕਰੀ ਤੋਂ ਡਿਸਮਿਸ
ਜਲੰਧਰ ‘ਚ 13 ਸਾਲਾਂ ਨਾਬਾਲਗ ਲੜਕੀ ਨਾਲ ਜਬਰ-ਜਨਾਹ ਤੇ ਕਤਲ ਦੇ ਮਾਮਲੇ ‘ਚ ਜਾਂਚ ਕਰਨ ਵਾਲੇ ਏਐਸਆਈ ਮੰਗਤ ਰਾਮ ਨੂੰ ਲਾਪਰਵਾਹੀ ਵਰਤਣ ਲਈ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਹ ਹੁਕਮ ਜਾਰੀ ਕੀਤੇ ਹਨ।
-
MP ਅੰਮ੍ਰਿਤਸਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ
ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪੈਰੋਲ ਲਈ ਪਟੀਸ਼ਨ ਦਾਖਲ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਹ ਸਰਦ ਰੁੱਤ ਸੈਸ਼ਨ ‘ਚ ਹਿੱਸਾ ਲੈਣਾ ਚਾਹੁੰਦੇ ਹਨ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ, ਇਸ ਮਾਮਲੇ ‘ਚ ਇੱਕ ਹਫ਼ਤੇ ਅੰਦਰ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਸਨ। ਪੰਜਾਬ ਸਰਕਾਰ ਨੇ ਇਸ ਅਰਜ਼ੀ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।
-
ਰਾਜਸਥਾਨ: ਬਾੜਮੇਰ ‘ਚ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ
ਬਾੜਮੇਰ ‘ਚ ਇੱਕ ਪਾਕਿਸਤਾਨੀ ਨਾਗਰਿਕ ਕੰਡਿਆਲੀ ਤਾਰ ਦੀ ਵਾੜ ਪਾਰ ਕਰਕੇ ਭਾਰਤੀ ਸਰਹੱਦ ‘ਚ ਦਾਖਲ ਹੋਇਆ। ਪਿੰਡ ਵਾਸੀਆਂ ਤੋਂ ਮਿਲੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਬੀਐਸਐਫ ਨੇ ਉਸ ਨੂੰ ਜਾਟੋਂ ਕਾ ਬੇਰਾ ਨੇੜੇ ਇੱਕ ਪਸ਼ੂਆਂ ਦੇ ਵਾੜੇ ਤੋਂ ਫੜ ਲਿਆ। ਬੀਐਸਐਫ ਨੇ ਉਸ ਨੂੰ ਸੇੜਵਾ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਸਮੇਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ, ਪਰ ਸਰਹੱਦੀ ਉਲੰਘਣਾਵਾਂ ਨੂੰ ਰੋਕਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
