Live Updates: ਮੋਗਾ ‘ਚ ਨਿਹੰਗ ਸਿੰਘਾਂ ਵੱਲੋਂ ਮੈਡੀਕਲ ਸਟੋਰ ਮਾਲਕ ਦੀ ਕੁੱਟਮਾਰ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਸ਼ਹਿਨਾਜ਼ ਗਿੱਲ ਫਿਲਮ ਇਕ ਕੁੜੀ ਦੀ ਟੀਮ ਨਾਲ ਪਹੁੰਚੀ ਦਰਬਾਰ ਸਾਹਿਬ
ਸ਼ਹਿਨਾਜ਼ ਗਿੱਲ ਫਿਲਮ ਇਕ ਕੁੜੀ ਦੀ ਟੀਮ ਨਾਲ ਦਰਬਾਰ ਸਾਹਿਬ ਪਹੁੰਚੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
-
ਚੋਣ ਕਮਿਸ਼ਨ ਵੱਲੋਂ ਵੱਡਾ ਐਲਾਨ, SIR ਦਾ ਦੂਜਾ ਪੜਾਅ 12 ਸੂਬਿਆਂ ‘ਚ ਹੋਵੇਗਾ
SIR ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। SIR ਦਾ ਦੂਜਾ ਪੜਾਅ ਜਲਦ ਸ਼ੁਰੂ ਹੋਵੇਗਾ। SIR ਦਾ ਦੂਜਾ ਪੜਾਅ 12 ਸੂਬਿਆਂ ‘ਚ ਹੋਵੇਗਾ।
-
ਹਰਿਆਣਾ ਸਰਕਾਰ ਬਿਹਾਰੀ ਪ੍ਰਵਾਸੀਆਂ ਨੂੰ ਵੋਟ ਪਾਉਣ ਲਈ ਮੁਫ਼ਤ ਘਰ ਭੇਜੇਗੀ।
ਹਰਿਆਣਾ ਸਰਕਾਰ ਬਿਹਾਰ ਚੋਣਾਂ ਲਈ ਰਾਜ ਦੇ ਐਨਸੀਆਰ ਖੇਤਰ ਦੇ 14 ਜ਼ਿਲ੍ਹਿਆਂ ਵਿੱਚ ਰਹਿਣ ਵਾਲੇ ਪ੍ਰਵਾਸੀ ਬਿਹਾਰੀਆਂ ਨੂੰ ਮੁਫ਼ਤ ਘਰ ਭੇਜਣ ਦੀ ਤਿਆਰੀ ਕਰ ਰਹੀ ਹੈ। ਭਾਜਪਾ ਆਗੂ ਐਨਸੀਆਰ ਖੇਤਰ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਬਿਹਾਰੀ ਮਜ਼ਦੂਰਾਂ ਨੂੰ ਬਿਹਾਰ ਚੋਣਾਂ ਵਿੱਚ ਹਿੱਸਾ ਲੈਣ ਲਈ ਭੇਜਣ ਲਈ ਕੰਮ ਕਰ ਰਹੇ ਹਨ।
-
ਕੱਲ੍ਹ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਸ਼ਹੀਦੀ ਸ਼ਤਾਬਦੀ ਸਮਾਰੋਹ ਨੂੰ ਲੈ ਕੇ ਹੋ ਸਕਦੇ ਫੈਸਲੇ
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ ਹੋਣ ਜਾ ਰਹੀ ਹੈ। ਇਹ ਬੈਠਕ 10 ਵਜੇ ਸੀਐਮ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਸੰਭਾਵਨਾ ਹੈ ਕਿ ਇਸ ਮੀਟਿੰਗ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਨੂੰ ਲੈ ਕੇ ਫੈਸਲੇ ਕੀਤੇ ਜਾਣਗੇ।
-
ਚੱਕਰਵਾਤ ਮੋਂਥਾ ਦਾ ਖ਼ਤਰਾ ਵਧਿਆ, ਚੇਤਾਵਨੀ ਤੋਂ ਬਾਅਦ ਓਡੀਸ਼ਾ ਨੇ ਲੋਕਾਂ ਨੂੰ ਕੱਢਣ ਦਾ ਕੰਮ ਸ਼ੁਰੂ
ਚੱਕਰਵਾਤ ਮੋਂਥਾ ਦੀ ਚੇਤਾਵਨੀ ਤੋਂ ਬਾਅਦ, ਓਡੀਸ਼ਾ ਸਰਕਾਰ ਨੇ ਸੰਵੇਦਨਸ਼ੀਲ ਇਲਾਕਿਆਂ ਤੋਂ ਲੋਕਾਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਹੈ ਤੇ ਅੱਠ ਜ਼ਿਲ੍ਹਿਆਂ ‘ਚ 128 ਆਫ਼ਤ ਪ੍ਰਤੀਕਿਰਿਆ ਟੀਮਾਂ ਤਾਇਨਾਤ ਕੀਤੀਆਂ ਹਨ।