Live Updates: ਰਾਜਵੀਰ ਜਵੰਦਾ ਨੂੰ ਵੈਟੀਂਲੇਟਰ ਤੇ ਰੱਖਿਆ ਗਿਆ- ਰਿਪੋਰਟ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਰਾਜਵੀਰ ਜਵੰਦਾ ਦੀ ਹਾਲਾਤ ਗੰਭੀਰ
ਗਾਇਕ ਰਾਜਵੀਰ ਜਵੰਦਾ ਦੀ ਹਾਲਾਤ ਗੰਭੀਰ ਬਣੀ ਹੋਈ ਹੈ, ਉਹਨਾਂ ਨੂੰ ਵੈਟੀਲੈਂਟਰ ਤੇ ਰੱਖਿਆ ਗਿਆ ਹੈ। ਜਾਣਕਾਰੀ ਅਨੁਸਾਰ ਉਹਨਾਂ ਨੂੰ ਸਿਵਲ ਹਸਪਤਾਲ ਵਿਖੇ ਦਿਲ ਦਾ ਦੌਰਾ ਵੀ ਪਿਆ। ਇਸ ਤੋਂ ਇਲਾਵਾ ਉਹਨਾਂ ਦੀ ਰੀੜ੍ਹ ਦੀ ਹੱਡੀ ਤੇ ਵੀ ਸੱਟ ਲੱਗੀ ਹੈ।
-
ਸਾਂਸਦ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੀ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ
-
ਸੋਨਮ ਵਾਂਗਚੁਕ ਦੇ ਕੇਂਦਰੀ ਜੇਲ੍ਹ ਜੋਧਪੁਰ ਪਹੁੰਚਣ ਦੀ ਖ਼ਬਰ ਤੋਂ ਬਾਅਦ ਹੰਗਾਮਾ
ਸੋਨਮ ਵਾਂਗਚੁਕ ਦੇ ਕੇਂਦਰੀ ਜੇਲ੍ਹ ਪਹੁੰਚਣ ਦੀ ਖ਼ਬਰ ਤੋਂ ਬਾਅਦ ਜੋਧਪੁਰ ਦੀ ਜੇਲ੍ਹ ਦੇ ਬਾਹਰ ਇੱਕ ਵਿਅਕਤੀ ਨੇ ਹੰਗਾਮਾ ਕਰ ਦਿੱਤਾ। ਸੁਜਾਨਗੜ੍ਹ ਦਾ ਵਿਜੇਪਾਲ ਨਾਮ ਦਾ ਇੱਕ ਵਿਅਕਤੀ ਕੇਂਦਰੀ ਜੇਲ੍ਹ ਦੇ ਬਾਹਰ ਪਹੁੰਚਿਆ ਸੀ। ਹਾਲਾਂਕਿ, ਬਾਅਦ ਵਿੱਚ ਪੁਲਿਸ ਨੇ ਉਸ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ।
-
ਹਰਿਆਣਾ ਦੇ ਸੋਨੀਪਤ ਵਿੱਚ ਭੂਚਾਲ ਦੇ ਝਟਕੇ
ਹਰਿਆਣਾ ਦੇ ਸੋਨੀਪਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.4 ਮਾਪੀ ਗਈ।
-
PM ਮੋਦੀ ਅੱਜ 98,000 ਸਾਈਟਾਂ ‘ਤੇ BSNL ਦੇ ‘ਸਵਦੇਸ਼ੀ’ 4G ਸਟੈਕ ਨੂੰ ਲਾਂਚ ਕਰਨਗੇ
ਪ੍ਰਧਾਨ ਮੰਤਰੀ ਮੋਦੀ ਅੱਜ 98,000 ਸਾਈਟਾਂ ‘ਤੇ BSNL ਦੇ ‘ਸਵਦੇਸ਼ੀ’ 4G ਸਟੈਕ ਨੂੰ ਲਾਂਚ ਕਰਨਗੇ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।