Live Updates: ਜਲੰਧਰ: ਘਰ ‘ਚ ਲੱਗੀ ਅੱਗ ਤੋਂ ਜਾਨ ਬਚਾਉਣ ਲਈ ਮਹਿਲਾ ਨੇ ਲਾਈ ਛਲਾਂਗ, ਮੌਤ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
LIVE NEWS & UPDATES
-
ਜਲੰਧਰ: ਘਰ ‘ਚ ਲੱਗੀ ਅੱਗ ਤੋਂ ਜਾਨ ਬਚਾਉਣ ਲਈ ਮਹਿਲਾ ਨੇ ਲਾਈ ਛਲਾਂਗ, ਮੌਤ
ਜਲੰਧਰ ਦੇ ਰਾਮਾ ਮੰਡੀ ਸਥਿਤ ਪ੍ਰੋਫੈਸਰ ਕਲੋਨੀ ‘ਚ ਬੁੱਧਵਾਰ ਸਵੇਰੇ ਇੱਕ ਘਰ ‘ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਤੋਂ ਬਚਣ ਦੀ ਕੋਸ਼ਿਸ਼ ‘ਚ, 77 ਸਾਲਾ ਪਰਮਜੀਤ ਕੌਰ ਨੇ ਛੱਤ ਤੋਂ ਛਾਲ ਮਾਰ ਦਿੱਤੀ। ਗੰਭੀਰ ਜ਼ਖਮੀ ਹੋਣ ‘ਤੇ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
-
ਵਜ਼ੂ ਕਰਨ ਵਾਲੇ ਮੁਸਲਿਮ ਸ਼ਖਸ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੀ ਪੁਲਿਸ
ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ‘ਚ ਵਜ਼ੂ ਕਰਨ ਵਾਲੇ ਮੁਸਲਿਮ ਸ਼ਖਸ ਨੂੰ ਲੈ ਕੇ ਪੰਜਾਬ ਪੁਲਿਸ ਅੰਮ੍ਰਿਤਸਰ ਪਹੁੰਚੀ ਹੈ। ਕੁਝ ਹੀ ਦੇਰ ਬਾਅਦ ਉਸਦੀ ਕੋਰਟ ਵਿੱਚ ਪੇਸ਼ੀ ਹੋਣ ਜਾ ਰਹੀ ਹੈ। ਪੁਲਿਸ ਅਦਾਲਤ ਤੋਂ ਉਸਦੇ ਰਿਮਾਂਡ ਦੀ ਮੰਗ ਕਰੇਗੀ ਤਾਂ ਜੋਂ ਉਸਤੋਂ ਪੁੱਛਗਿੱਛ ਕੀਤੀ ਜਾ ਸਕੇ ਕਿ ਉਸਨੇ ਇਹ ਜਾਨਬੂਝ ਕੇ ਕੀਤਾ ਹੈ ਜਾਂ ਅਣਜਾਣਪੁਣੇ ਵਿੱਚ ।
-
ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਸਰਕਾਰੀ ਰਿਹਾਇਸ਼ ਖਾਲੀ ਕਰਵਾਉਣ ਪਹੁੰਚਿਆ ਪੁਲਿਸ ਪ੍ਰਸ਼ਾਸਨ
ਜਬਰ ਜਨਾਹ ਮਾਮਲੇ ‘ਚ ਫ਼ਰਾਰ ਚੱਲ ਰਹੇ ਸੁਨਾਮ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਸਰਕਾਰੀ ਰਿਹਾਇਸ਼ ਨੂੰ ਲੈ ਕੇ ਅੱਜ 9C ਸਿਵਲ ਲਾਈਨ ਇਲਾਕੇ ‘ਚ ਉਸ ਵੇਲੇ ਤਣਾਅਪੂਰਨ ਮਾਹੌਲ ਬਣ ਗਿਆ, ਜਦੋਂ ਭਾਰੀ ਪੁਲਿਸ ਫੋਰਸ ਨੂੰ ਰਿਹਾਇਸ਼ ਦੇ ਬਾਹਰ ਤਾਇਨਾਤ ਕੀਤਾ ਗਿਆ। ਸੂਤਰਾਂ ਮੁਤਾਬਕ ਸਰਕਾਰ ਵੱਲੋਂ ਵਿਧਾਇਕ ਦੇ ਪਰਿਵਾਰ ਤੇ ਸਰਕਾਰੀ ਕੋਠੀ ਖਾਲੀ ਕਰਨ ਲਈ ਕਿਹਾ ਜਾ ਰਿਹਾ ਹੈ। ਦੂਜੇ ਪਾਸੇ ਪਰਿਵਾਰ ਦਾ ਕਹਿਣਾ ਹੈ ਕਿ ਹਰਮੀਤ ਸਿੰਘ ਪਠਾਨ ਮਾਜਰਾ ਮੌਜੂਦਾ ਵਿਧਾਇਕ ਹਨ ਤੇ ਜਦੋਂ ਤੱਕ ਉਹ ਵਿਧਾਇਕ ਦੇ ਪਦ ਤੇ ਹਨ, ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਜਬਰਦਸਤੀ ਖਾਲੀ ਨਹੀਂ ਕਰਵਾਈ ਜਾ ਸਕਦੀ।
-
ਰਾਸ਼ਟਰਪਤੀ ਮੁਰਮੂ ਨੇ ਬਜਟ ਸੈਸ਼ਨ ਦੀ ਸ਼ੁਰੂਆਤ ਕੀਤੀ
ਬਜਟ ਸੈਸ਼ਨ ਦੀ ਸ਼ੁਰੂਆਤ ਕਰਦੇ ਹੋਏ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ, “ਮੈਂ ਸੰਸਦ ਦੇ ਇਸ ਸੈਸ਼ਨ ਨੂੰ ਸੰਬੋਧਨ ਕਰਕੇ ਖੁਸ਼ ਹਾਂ। ਪਿਛਲਾ ਸਾਲ ਇੱਕ ਯਾਦਗਾਰੀ ਰਿਹਾ ਹੈ, ਭਾਰਤ ਦੀ ਤੇਜ਼ ਤਰੱਕੀ ਤੇ ਵਿਰਾਸਤ ਦਾ ਜਸ਼ਨ ਮਨਾਉਂਦੇ ਹੋਏ… ਦੇਸ਼ ਭਰ ‘ਚ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਨਾਗਰਿਕ ਬੰਕਿਮ ਚੰਦਰ ਚੈਟਰਜੀ ਨੂੰ ਉਨ੍ਹਾਂ ਦੀ ਮਹਾਨ ਪ੍ਰੇਰਨਾ ਲਈ ਸ਼ਰਧਾਂਜਲੀ ਦੇ ਰਹੇ ਹਨ। ਮੈਂ ਸਾਰੇ ਸੰਸਦ ਮੈਂਬਰਾਂ ਨੂੰ ਸੰਸਦ ‘ਚ ਇਸ ਵਿਸ਼ੇ ‘ਤੇ ਵਿਸ਼ੇਸ਼ ਚਰਚਾ ਕਰਨ ਲਈ ਵਧਾਈ ਦਿੰਦੀ ਹਾਂ।”
-
ਮਹਾਰਾਸ਼ਟਰ ਦੇ ਬਾਰਾਮਤੀ ‘ਚ ਲੈਂਡਿੰਗ ਦੌਰਾਨ ਜਹਾਜ਼ ਕਰੈਸ਼, ਡਿਪਟੀ ਸੀਐਮ ਅਜੀਤ ਪਵਾਰ ਦੀ ਮੌਤ
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਬਾਰਾਮਤੀ ‘ਚ ਲੈਂਡਿੰਗ ਦੌਰਾਨ ਹਾਦਸਾਗ੍ਰਸਤ ਹੋ ਗਿਆ ਹੈ। ਇਸ ‘ਚ ਮਹਾਰਾਸ਼ਟਰ ਦੀ ਡਿਪਟੀ ਸੀਐਣ ਦੀ ਮੌਤ ਹੋ ਗਈ ਹੈ। ਪੀਟੀਆਈ ਦੇ ਹਵਾਲੇ ਤੋਂ ਇਹ ਖ਼ਰਬ ਆਈ ਹੈ।
-
ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸਕੂਲ ਖਾਲੀ ਕਰਵਾਏ ਗਏ ਹਨ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਈ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਨੂੰ ਧਮਕੀ ਮਿਲੀ ਹੈ।
-
ਰਾਸ਼ਟਰਪਤੀ ਦੇ ਭਾਸ਼ਣ ਨਾਲ ਅੱਜ ਸੰਸਦ ਦਾ ਬਜਟ ਸੈਸ਼ਨ ਹੋਵੇਗਾ ਸ਼ੁਰੂ, ਵਿਰੋਧੀ ਧਿਰ ਵੀ ਤਿਆਰ
ਸੰਸਦ ਦਾ ਬਜਟ ਸੈਸ਼ਨ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਦੋਵਾਂ ਸਦਨਾਂ ਦੇ ਸਾਂਝੇ ਇਜਲਾਸ ਨੂੰ ਸੰਬੋਧਨ ਕਰਨ ਨਾਲ ਸ਼ੁਰੂ ਹੋਵੇਗਾ। ਦੇਸ਼ ਦੇ ਸੰਸਦੀ ਇਤਿਹਾਸ ‘ਚ ਇਹ ਦੂਜਾ ਮੌਕਾ ਹੋਵੇਗਾ, ਜਦੋਂ ਕੇਂਦਰੀ ਬਜਟ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ। 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲਗਾਤਾਰ ਨੌਵੀਂ ਵਾਰ ਕੇਂਦਰੀ ਬਜਟ ਪੇਸ਼ ਕਰਨਗੇ। ਸਾਰੀਆਂ ਤਿਆਰੀਆਂ ਚੱਲ ਰਹੀਆਂ ਹਨ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
