Live Updates: ਇੰਡੀਆ ਗੇਟ ਤੇ ਪ੍ਰਦਰਸ਼ਨ ਦਾ ਮਾਮਲਾ, ਗ੍ਰਿਫ਼ਤਾਰ ਕੀਤੇ ਗਏ ਨੌਂ ਲੋਕਾਂ ਨੂੰ ਮਿਲੀ ਜ਼ਮਾਨਤ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਇੰਡੀਆ ਗੇਟ ਤੇ ਪ੍ਰਦਰਸ਼ਨ ਦਾ ਮਾਮਲਾ, ਗ੍ਰਿਫ਼ਤਾਰ ਕੀਤੇ ਗਏ ਨੌਂ ਲੋਕਾਂ ਨੂੰ ਮਿਲੀ ਜ਼ਮਾਨਤ
ਇੰਡੀਆ ਗੇਟ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਹੋਈ ਝੜਪ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਨੌਂ ਲੋਕਾਂ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਸੰਸਦ ਮਾਰਗ ਪੁਲਿਸ ਸਟੇਸ਼ਨ ਦੇ ਬਾਹਰ ਪੁਲਿਸ ਅਧਿਕਾਰੀਆਂ ਨਾਲ ਹੋਈ ਝੜਪ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਨੌਂ ਪ੍ਰਦਰਸ਼ਨਕਾਰੀਆਂ ਨੂੰ ਜ਼ਮਾਨਤ ਦੇ ਦਿੱਤੀ। ਜੁਡੀਸ਼ੀਅਲ ਮੈਜਿਸਟ੍ਰੇਟ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ 17 ਪ੍ਰਦਰਸ਼ਨਕਾਰੀਆਂ ਵਿੱਚੋਂ ਨੌਂ ਦੀਆਂ ਜ਼ਮਾਨਤ ਪਟੀਸ਼ਨਾਂ ‘ਤੇ ਸੁਣਵਾਈ ਕਰ ਰਿਹਾ ਸੀ। ਮੈਜਿਸਟ੍ਰੇਟ ਨੇ ਨੌਂ ਪ੍ਰਦਰਸ਼ਨਕਾਰੀਆਂ ਨੂੰ 20,000 ਰੁਪਏ ਦੇ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ।
-
ਬਹੁ-ਚਰਚਿਤ MBA ਵਿਦਿਆਰਥਣ ਦੇ ਕਤਲ ਕੇਸ ਦੇ ਮੁਲਜ਼ਮ ਨੂੰ ਸਜ਼ਾ ਦਾ ਐਲਾਨ
15 ਸਾਲ ਪੁਰਾਣੇ MBA ਵਿਦਿਆਰਥਣ ਨਾਲ ਜਬਰ-ਜਨਾਹ ਤੇ ਕਤਲ ਕੇਸ ਦੇ ਮੁਲਜ਼ਮ ਨੂੰ ਸਜ਼ਾ ਸੁਣਾਈ ਗਈ ਹੈ। ਮੁਲਜ਼ਮ ਮੋਨੂੰ ਨੂੰ ਉਮਰ ਕੈਦ ਦੇ ਨਾਲ 50 ਹਜ਼ਾਰ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ।
-
ਅੰਮ੍ਰਿਤਪਾਲ ਸਿੰਘ ਨੇ ਫਿਰ ਕੀਤਾ ਹਾਈ ਕੋਰਟ ਦਾ ਰੁਖ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਫਿਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਸੰਸਦ ਸੈਸ਼ਨ ‘ਚ ਸ਼ਾਮਲ ਹੋਣ ਲਈ ਪੈਰੋਲ ਤੋਂ ਇਨਕਾਰ ਕਰਨ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।
-
ਪ੍ਰਦੂਸ਼ਣ ‘ਤੇ ਸੰਸਦ ‘ਚ ਹੋਣੀ ਚਾਹੀਦੀ ਚਰਚਾ: ਰਾਹੁਲ ਗਾਂਧੀ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦਿੱਲੀ ਦੇ ਪ੍ਰਦੂਸ਼ਣ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਦੇ ਹੋਏ, ਉਨ੍ਹਾਂ ਨੇ ਲਿਖਿਆ ਕਿ ਇਸ ਮੁੱਦੇ ‘ਤੇ ਸੰਸਦ ‘ਚ ਚਰਚਾ ਹੋਣੀ ਚਾਹੀਦੀ ਹੈ।
-
ਕਪਿਲ ਸ਼ਰਮਾ ਦੇ ਕੈਫੇ ਮਾਮਲੇ ‘ਚ ਬੰਧੂ ਮਾਨ ਸਿੰਘ ਗ੍ਰਿਫ਼ਤਾਰ
ਹਾਲ ਹੀ ਦੇ ਮਹੀਨਿਆਂ ‘ਚ ਕੈਨੇਡਾ ‘ਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ‘ਚ ਗੋਲੀਬਾਰੀ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ। ਇਨ੍ਹਾਂ ਘਟਨਾਵਾਂ ਤੋਂ ਬਾਅਦ, ਕੈਨੇਡਾ ਦੇ ਨਾਲ-ਨਾਲ ਭਾਰਤ ‘ਚ ਵੀ ਜਾਂਚ ਸ਼ੁਰੂ ਕੀਤੀ ਗਈ ਸੀ। ਦਿੱਲੀ ਕ੍ਰਾਈਮ ਬ੍ਰਾਂਚ ਨੇ ਹੁਣ ਇਸ ਮਾਮਲੇ ‘ਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਰੈਸਟੋਰੈਂਟ ‘ਚ ਗੋਲੀਬਾਰੀ ਦੀ ਸਾਜ਼ਿਸ਼ ਦੇ ਸਬੰਧ ‘ਚ ਇੱਕ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
-
ਗੋਆ ‘ਚ ਪ੍ਰਧਾਨ ਮੰਤਰੀ ਮੋਦੀ 77 ਫੁੱਟ ਉੱਚੀ ਮੂਰਤੀ ਦਾ ਕਰਨਗੇ ਉਦਘਾਟਨ
ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੋਆ ਦੇ ਇੱਕ ਪ੍ਰਾਚੀਨ ਮੱਠ ‘ਚ ਭਗਵਾਨ ਰਾਮ ਦੀ 77 ਫੁੱਟ ਉੱਚੀ ਮੂਰਤੀ ਦਾ ਉਦਘਾਟਨ ਕਰਨਗੇ, ਜਿੱਥੇ ਉਹ ਨੀਂਹ ਪੱਥਰ ਵੀ ਰੱਖਣਗੇ ਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।
