AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Live Updates: ਮੁੰਬਈ ਵਿੱਚ ਵੱਡਾ ਸੜਕ ਹਾਦਸਾ, ਬੈਸਟ ਬੱਸ ਨੇ ਕਈ ਲੋਕਾਂ ਨੂੰ ਮਾਰੀ ਟੱਕਰ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 29 Dec 2025 23:40 PM IST
Live Updates: ਮੁੰਬਈ ਵਿੱਚ ਵੱਡਾ ਸੜਕ ਹਾਦਸਾ, ਬੈਸਟ ਬੱਸ ਨੇ ਕਈ ਲੋਕਾਂ ਨੂੰ ਮਾਰੀ ਟੱਕਰ
Live Updates

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 29 Dec 2025 11:25 PM (IST)

    ਮੁੰਬਈ ਵਿੱਚ ਵੱਡਾ ਸੜਕ ਹਾਦਸਾ, ਬੈਸਟ ਬੱਸ ਨੇ ਕਈ ਲੋਕਾਂ ਨੂੰ ਮਾਰੀ ਟੱਕਰ

    ਮੁੰਬਈ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਕ ਬੈਸਟ ਬੱਸ ਨੇ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ। ਦੋ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਤੋਂ ਪੰਜ ਹੋਰ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਭਾਂਡੁਪ ਵੈਸਟ ਸਟੇਸ਼ਨ ਰੋਡ ਇਲਾਕੇ ਵਿੱਚ ਵਾਪਰਿਆ।

  • 29 Dec 2025 10:20 PM (IST)

    CAT ਨੇ ਰੱਦ ਕੀਤੀ DG ਬ੍ਰਹਮੋਸ ਦੀ ਨਿਯੁਕਤੀ

    ਭਾਰਤ ਦੇ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (CAT) ਨੇ ਬ੍ਰਹਮੋਸ ਮੁਖੀ ਡਾ. ਜੈਤੀਰਥ ਆਰ. ਜੋਸ਼ੀ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਹੈ। CAT ਨੇ ਇਸ ਨਿਯੁਕਤੀ ਨੂੰ ਮਨਮਾਨੀ ਅਤੇ ਕਾਨੂੰਨ ਦੇ ਖਿਲਾਫ ਦੱਸਿਆ। ਟ੍ਰਿਬਿਊਨਲ ਨੇ ਕਿਹਾ ਕਿ ਤਿੰਨੋਂ ਉਮੀਦਵਾਰਾਂ ਨੂੰ ਬਰਾਬਰ ਯੋਗ ਮੰਨਿਆ ਗਿਆ ਸੀ ਅਤੇ ਉਨ੍ਹਾਂ ਨੂੰ 80 ਅੰਕ ਦਿੱਤੇ ਗਏ ਸਨ, ਪਰ ਸਭ ਤੋਂ ਜੂਨੀਅਰ ਅਧਿਕਾਰੀ ਦੀ ਚੋਣ ਕਰਨ ਦਾ ਕੋਈ ਕਾਰਨ ਦਰਜ ਨਹੀਂ ਕੀਤਾ ਗਿਆ।

  • 29 Dec 2025 04:59 PM (IST)

    DAC ਨੇ 79000 ਕਰੋੜ ਦੇ ਰੱਖਿਆ ਪ੍ਰਸਤਾਵਾਂ ਨੂੰ ਦਿੱਤੀ ਪ੍ਰਵਾਨਗੀ

    ਡੀਏਸੀ ਨੇ ਸੁਰੱਖਿਆ ਬਲਾਂ ਦੀਆਂ ਸਮਰੱਥਾਵਾਂ ਨੂੰ ਵਧਾਉਣ ਲਈ 79,000 ਕਰੋੜ ਰੁਪਏ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ

  • 29 Dec 2025 04:54 PM (IST)

    ED ਨੇ ਗੈਂਗਸਟਰ ਇੰਦਰਜੀਤ ਯਾਦਵ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

    ਈਡੀ ਨੇ ਗੈਂਗਸਟਰ ਇੰਦਰਜੀਤ ਯਾਦਵ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਦਿੱਲੀ, ਗੁਰੂਗ੍ਰਾਮ ਅਤੇ ਰੋਹਤਕ ਵਿੱਚ ਲਗਭਗ 10 ਥਾਵਾਂ ‘ਤੇ ਕੀਤੀ ਗਈ।

  • 29 Dec 2025 03:32 PM (IST)

    328 ਸਰੂਪਾਂ ਦੇ ਮਾਮਲੇ ਨੂੰ ਲੈ ਕੇ ਸੀਐਮ ਮਾਨ ਨੇ ਜਤਾਈ ਚਿੰਤਾ

    ਪੰਜਾਬ ਦੇ ਮੁੱਖ ਮੰਤਰੀ ਭਗੰਵਤ ਸਿੰਘ ਮਾਨ ਨੇ 382 ਸਰੂਪਾਂ ਦੇ ਮਾਮਲੇ ਨੂੰ ਲੈ ਕੇ ਚਿੰਤਾ ਜਤਾਈ ਹੈ।

  • 29 Dec 2025 02:05 PM (IST)

    ਅਰਾਵਲੀ ਮਾਮਲੇ ‘ਚ ਸੁਪਰੀਮ ਕੋਰਟ ਨੇ ਆਪਣੇ ਫੈਸਲੇ ‘ਤੇ ਲਗਾਈ ਰੋਕ

    ਸੁਪਰੀਮ ਕੋਰਟ ਨੇ ਅਰਾਵਲੀ ਮਾਮਲੇਚ 20 ਨਵੰਬਰ ਦੇ ਆਪਣੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੇ ਰਾਜ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗੇ ਹਨ। ਦਿੱਲੀ, ਹਰਿਆਣਾ ਤੇ ਰਾਜਸਥਾਨ ਸਮੇਤ ਹੋਰ ਰਾਜਾਂ ਤੋਂ ਜਵਾਬ ਮੰਗੇ ਗਏ ਹਨ। ਅਗਲੀ ਸੁਣਵਾਈ 21 ਜਨਵਰੀ ਨੂੰ ਹੋਵੇਗੀ। 20 ਨਵੰਬਰ ਨੂੰ, ਸੁਪਰੀਮ ਕੋਰਟ ਨੇ ਕੇਂਦਰੀ ਵਾਤਾਵਰਣ ਮੰਤਰਾਲੇ ਦੀ ਇੱਕ ਕਮੇਟੀ ਦੁਆਰਾ ਸੁਝਾਈ ਗਈ ਪਰਿਭਾਸ਼ਾ ਨੂੰ ਸਵੀਕਾਰ ਕਰ ਲਿਆ। ਇਸ ਅਨੁਸਾਰ, ਸਿਰਫ਼ 100 ਮੀਟਰ ਜਾਂ ਇਸ ਤੋਂ ਵੱਧ ਉਚਾਈ ਵਾਲੀਆਂ ਪਹਾੜੀਆਂ ਨੂੰ ਹੀ ਅਰਾਵਲੀ ਸ਼੍ਰੇਣੀ ਦਾ ਹਿੱਸਾ ਮੰਨਿਆ ਜਾਵੇਗਾ।

  • 29 Dec 2025 12:24 PM (IST)

    ਕੁਲਦੀਪ ਸੇਂਗਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ


    ਕੁਲਦੀਪ ਸੇਂਗਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਹਾਈ ਕੋਰਟ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ ਤੇ ਸੇਂਗਰ ਨੂੰ ਨੋਟਿਸ ਜਾਰੀ ਕੀਤਾ ਹੈ।

  • 29 Dec 2025 11:03 AM (IST)

    ਦਿੱਲੀ ‘ਚ ਧੁੰਦ ਕਾਰਨ 128 ਉਡਾਣਾਂ ਰੱਦ

    ਅੱਜ ਦਿੱਲੀ ਹਵਾਈ ਅੱਡੇ ‘ਤੇ ਕੁੱਲ 128 ਉਡਾਣਾਂ ਰੱਦ ਕੀਤੀਆਂ ਗਈਆਂ, ਜਿਨ੍ਹਾਂ ਚ 64 ਆਉਣ ਵਾਲੀਆਂ ਤੇ 64 ਜਾਣ ਵਾਲੀਆਂ ਉਡਾਣਾਂ ਸ਼ਾਮਲ ਹਨ। ਅੱਠ ਨੂੰ ਡਾਇਵਰਟ ਕੀਤਾ ਗਿਆ ਤੇ 30 ਫਲਾਈਟਾਂ ਨੇ ਦੇਰੀ ਨਾਲ ਉਡਾਣ ਭਰੀ।

  • 29 Dec 2025 10:28 AM (IST)

    ਜੰਮੂ ‘ਚ ਸੰਘਣੀ ਧੁੰਦ ਕਾਰਨ ਸਵੇਰ ਤੋਂ ਕੋਈ ਵੀ ਉਡਾਣ ਨਹੀਂ ਹੋ ਸਕੀ ਲੈਂਡ

    ਜੰਮੂ ਤੇ ਉੱਤਰੀ ਭਾਰਤ ਦੇ ਹੋਰ ਹਿੱਸਿਆਂ ਚ ਸੰਘਣੀ ਧੁੰਦ ਨੇ ਹਵਾਈ ਸੇਵਾਵਾਂ ਨੂੰ ਸਿੱਧਾ ਪ੍ਰਭਾਵਿਤ ਕੀਤਾ ਹੈ। ਸਵੇਰ ਤੋਂ ਜੰਮੂ ਹਵਾਈ ਅੱਡੇ ‘ਤੇ ਕੋਈ ਵੀ ਉਡਾਣ ਨਹੀਂ ਉਤਰ ਸਕੀ। ਅੱਜ ਕੁੱਲ 17 ਉਡਾਣਾਂ ਜੰਮੂ ਪਹੁੰਚਣੀਆਂ ਸਨ ਤੇ ਲਗਭਗ ਇੰਨੀਆਂ ਹੀ ਉਡਾਣਾਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਲਈ ਜੰਮੂ ਤੋਂ ਰਵਾਨਾ ਹੋਣੀਆਂ ਸਨ।

  • 29 Dec 2025 08:35 AM (IST)

    ਦਿੱਲੀ ‘ਚ ਸੀਤ ਲਹਿਰ ਤੇ ਧੁੰਦ ਕਾਰਨ ਆਈਜੀਆਈ ਹਵਾਈ ਅੱਡੇ ‘ਤੇ ਕੁੱਝ ਉਡਾਣਾਂ ‘ਚ ਦੇਰੀ

    ਦਿੱਲੀ ਚ ਠੰਢ ਦੀ ਲਹਿਰ ਕਾਰਨ ਧੁੰਦ ਕਾਰਨ ਆਈਜੀਆਈ ਹਵਾਈ ਅੱਡੇ ‘ਤੇ ਕੁੱਝ ਉਡਾਣਾਂ ਦੇਰੀ ਹੋ ਰਹੀ ਹੈ।

  • 29 Dec 2025 08:27 AM (IST)

    ਧੁੰਦ ਦੀ ਲਪੇਟ ‘ਚ ਪੰਜਾਬ ਸਮੇਤ ਪੂਰਾ ਉੱਤਰ ਭਾਰਤ

    ਅੱਜ ਪੂਰੇ ਪੰਜਾਬ ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉੱਤਰ ਭਾਰਤ ਦੇ ਕਈ ਰਾਜਾਂ ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਵਰਗੇ ਉੱਤਰ ਭਾਰਤ ਦੇ ਕਈ ਰਾਜਾਂ ਚ ਸੰਘਣੀ ਧੁੰਦ ਦੇਖੀ ਜਾ ਰਹੀ ਹੈ।

Follow Us
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...