Live Updates: ਮਹਾਰਾਸ਼ਟਰ ਸਰਕਾਰ ਦੇ ਫੈਸਲੇ ਤੋਂ ਬਾਅਦ ਵਿਰੋਧੀ ਪਾਰਟੀਆਂ ਦਾ ਫੈਸਲਾ, ਹੋਵੇਗਾ ਮਾਰਚ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਮਹਾਰਾਸ਼ਟਰ ਸਰਕਾਰ ਦੇ ਫੈਸਲੇ ਤੋਂ ਬਾਅਦ ਵਿਰੋਧੀ ਪਾਰਟੀਆਂ ਦਾ ਫੈਸਲਾ, 5 ਜੁਲਾਈ ਨੂੰ ਹੋਵੇਗਾ ਵਿਜੇ ਮਾਰਚ
ਮਹਾਰਾਸ਼ਟਰ ਸਰਕਾਰ ਨੇ ਪਹਿਲੀ ਜਮਾਤ ਤੋਂ ਹਿੰਦੀ ਨੂੰ ਲਾਜ਼ਮੀ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਇਸ ਤੋਂ ਬਾਅਦ, ਸ਼ਿਵ ਸੈਨਾ (ਊਧਵ ਧੜੇ) ਨੇ 5 ਜੁਲਾਈ ਨੂੰ ਵਿਜੇ ਮਾਰਚ ਦੇ ਰੂਪ ਵਿੱਚ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ।
-
ਸ਼ਿਮਲਾ-ਕਾਲਕਾ ਰੇਲ ਮਾਰਗ ਠੱਪ
ਹਿਮਾਚਲ ਦੇ ਸੋਲਨ ਵਿੱਚ ਭਾਰੀ ਬਾਰਿਸ਼ ਕਾਰਨ ਸਥਿਤੀ ਹੋਰ ਵੀ ਵਿਗੜ ਗਈ ਹੈ। ਸ਼ਿਮਲਾ-ਕਾਲਕਾ ਰੇਲ ਮਾਰਗ ਜ਼ਮੀਨ ਖਿਸਕਣ ਕਾਰਨ ਵਿਘਨ ਪਿਆ ਹੈ। ਸੋਲਨ ਰਾਸ਼ਟਰੀ ਰਾਜਮਾਰਗ ਵੀ ਕਈ ਘੰਟਿਆਂ ਲਈ ਠੱਪ ਰਿਹਾ।
-
ਸੰਗਰੂਰ ਦੇ ਪਿੰਡ ਉਪਲੀ ਵਿੱਚ ਰਸੋਈ ‘ਚ ਫਟਿਆ ਸਿਲੰਡਰ
ਸੰਗਰੂਰ ਦੇ ਪਿੰਡ ਉਪਲੀ ਵਿੱਚ ਰਸੋਈ ‘ਚ ਸਿਲੰਡਰ ਫੱਟਣ ਦੀ ਖ਼ਬਰ ਸਾਹਮਣੇ ਆਈ ਹੈ। ਧਮਾਕੇ ਦੇ ਨਾਲ ਰਸੋਈ ਦੀ ਛੱਤ ਉੱਡ ਗਈ। ਇਸ ਹਾਦਸੇ ਤੋਂ ਬਾਅਦ ਕਰਮਜੀਤ ਸਿੰਘ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਅਤੇ ਪੁੱਤਰ ਦੀ ਹਾਲਤ ਗੰਭੀਰ ਬਣੀ ਹੋਈ ਹੈ।
-
ਬਿਕਰਮ ਮਜੀਠੀਆ ਮਾਮਲੇ ਵਿੱਚ ਤਲਬੀਰ ਗਿੱਲ ਦੇ ਬਿਆਨ ਲਵੇਗੀ ਵਿਜੀਲੈਂਸ
ਬਿਕਰਮ ਮਜੀਠੀਆ ਦੇ ਕਰੀਬੀ ਰਹੇ ਤਲਬੀਰ ਗਿੱਲ ਦੇ ਬਿਆਨ ਲਵੇਗੀ ਵਿਜੀਲੈਂਸ। ਅੰਮ੍ਰਿਤਸਰ ਵਿੱਚ ਤਲਬੀਰ ਗਿੱਲ ਦੀ ਰਿਹਾਇਸ਼ ‘ਤੇ ਪੁੱਛਗਿੱਛ ਹੋਵੇਗੀ।
-
ਹੁਣ ਲੋਕ ਯੋਗ ਨੂੰ ਆਪਣੀ ਜ਼ਿੰਦਗੀ ਵਿੱਚ ਸ਼ਾਮਲ ਕਰ ਰਹੇ ਹਨ… ਪ੍ਰਧਾਨ ਮੰਤਰੀ ਕਰ ਰਹੇ ਮੋਦੀ ‘ਮਨ ਕੀ ਬਾਤ’
ਪ੍ਰਧਾਨ ਮੰਤਰੀ ਮੋਦੀ ‘ਮਨ ਕੀ ਬਾਤ’ ਦੇ 123ਵੇਂ ਐਪੀਸੋਡ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਕਿਹਾ, “21 ਜੂਨ ਨੂੰ, ਦੇਸ਼ ਅਤੇ ਦੁਨੀਆ ਭਰ ਦੇ ਲੱਖਾਂ ਲੋਕਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਜਸ਼ਨਾਂ ਵਿੱਚ ਹਿੱਸਾ ਲਿਆ। ਇਹ 10 ਸਾਲ ਪਹਿਲਾਂ ਸ਼ੁਰੂ ਹੋਇਆ ਸੀ। ਪਿਛਲੇ 10 ਸਾਲਾਂ ਵਿੱਚ, ਹਰ ਸਾਲ ਉਨ੍ਹਾਂ ਦੀ ਪਰੰਪਰਾ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਸ਼ਾਨਦਾਰ ਹੋ ਗਈ ਹੈ। ਇਹ ਦਰਸਾਉਂਦਾ ਹੈ ਕਿ ਵੱਧ ਤੋਂ ਵੱਧ ਲੋਕ ਯੋਗ ਨੂੰ ਆਪਣੀ ਜ਼ਿੰਦਗੀ ਵਿੱਚ ਸ਼ਾਮਲ ਕਰ ਰਹੇ ਹਨ।”
-
ਕੁੰਵਰ ਵਿਜੇ ਪ੍ਰਤਾਪ ਨੂੰ ‘ਆਪ’ ਨੇ ਪਾਰਟੀ ‘ਚੋਂ ਬਾਹਰ ਕੱਢਿਆ
ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਨੂੰ 5 ਸਾਲ ਲਈ ਪਾਰਟੀ ਤੋਂ ਬਾਹਰ ਕੱਢਿਆ ਗਿਆ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਇਹ ਫੈਸਲਾ ਲਿਆ ਗਿਆ।
-
ਚਾਰ ਧਾਮ ਯਾਤਰਾ ਅਗਲੇ 24 ਘੰਟਿਆਂ ਲਈ ਮੁਅੱਤਲ, ਭਾਰੀ ਬਾਰਿਸ਼ ਦੀ ਚੇਤਾਵਨੀ
ਉੱਤਰਾਖੰਡ ਵਿੱਚ ਚਾਰ ਧਾਮ ਯਾਤਰਾ ਅਗਲੇ 24 ਘੰਟਿਆਂ ਲਈ ਮੁਅੱਤਲ ਕਰ ਦਿੱਤੀ ਗਈ ਹੈ। ਰਿਸ਼ੀਕੇਸ਼ ਪਹੁੰਚੇ ਸ਼ਰਧਾਲੂਆਂ ਨੂੰ ਉੱਥੇ ਰੋਕਿਆ ਜਾ ਰਿਹਾ ਹੈ, ਜਦੋਂ ਕਿ ਅੱਗੇ ਵਧੇ ਸ਼ਰਧਾਲੂਆਂ ਨੂੰ ਸੁਰੱਖਿਅਤ ਥਾਵਾਂ ‘ਤੇ ਰੋਕਿਆ ਜਾ ਰਿਹਾ ਹੈ। ਮੌਸਮ ਵਿਭਾਗ ਨੇ ਉਤਰਾਖੰਡ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਹ ਜਾਣਕਾਰੀ ਗੜ੍ਹਵਾਲ ਕਮਿਸ਼ਨਰ ਵਿਨੇ ਸ਼ੰਕਰ ਪਾਂਡੇ ਨੇ ਦਿੱਤੀ ਹੈ।