Live Updates: SIR ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਹੁਣ 4 ਦਸੰਬਰ ਨੂੰ ਸੁਣਵਾਈ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਰਾਹੁਲ-ਖੜਗੇ ਨਾਲ ਅਸਾਮ ਕਾਂਗਰਸ ਦੇ ਆਗੂਆਂ ਨੇ ਕੀਤੀ ਮੀਟਿੰਗ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਤੇ ਰਾਜ ਸਭਾ ਦੇ ਆਗੂ ਮਲਿਕਾਰੁਜਨ ਖੜਗੇ ਅਤੇ ਅਸਾਮ ਕਾਂਗਰਸ ਦੇ ਆਗੂਆਂ ਨੇ ਨਵੀਂ ਦਿੱਲੀ ਦੇ 10 ਰਾਜਾਜੀ ਮਾਰਗ ਵਿਖੇ ਇੱਕ ਮੀਟਿੰਗ ਕੀਤੀ।
-
SIR ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਹੁਣ 4 ਦਸੰਬਰ ਨੂੰ ਸੁਣਵਾਈ
SIR ਪ੍ਰਕਿਰਿਆ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਹੁਣ 4 ਦਸੰਬਰ ਨੂੰ ਸੁਣਵਾਈ ਹੋਵੇਗੀ। ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ।
-
ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਹੜਤਾਲ ਖਤਮ, ਸਰਕਾਰ ਨਾਲ ਬਣੀ ਸਹਿਮਤੀ
ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਹੜਤਾਲ ਖਤਮ, ਸਰਕਾਰ ਨਾਲ ਬਣੀ ਸਹਿਮਤੀ
-
2027 ਦੀ ਚੋਣ ਇਕੱਲਿਆਂ ਲੜੇਗੀ BJP
ਪੰਜਾਬ ਬੀਜੇਪੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ 2027 ਦੀ ਚੋਣ ਇਕੱਲਿਆਂ ਹੀ ਲੜੇਗੀ। ਉਨ੍ਹਾਂ ਨੇ ਅਕਾਲੀ ਦਲ ਨਾਲ ਹੱਥ ਮਿਲਾਉਣ ਦੀਆਂ ਕਿਆਸਅਰਾਈਆਂ ਤੇ ਠੱਲ ਪਾਉਂਦਿਆਂ ਸਾਫ ਕਿਹਾ ਕਿ ਬੀਜੇਪੀ ਨੂੰ ਕਿਸੇ ਗਠਜੋੜ ਦੀ ਲੋੜ ਨਹੀਂ ਹੈ। ਉਹ ਸਾਰੀਆਂ 117 ਸੀਟਾਂ ਤੇ ਇਕੱਲਿਆਂ ਹੀ ਮੈਦਾਨ ਵਿੱਚ ਨਿੱਤਰੇਗੀ।
-
SIR ਨੂੰ ਲੈ ਕੇ ਸੰਸਦ ‘ਚ ਵਿਰੋਧੀ ਧਿਰ ਦਾ ਵਿਰੋਧ
SIR ਨੂੰ ਲੈ ਕੇ ਸੰਸਦ ਦੇ ਬਾਹਰ ਵਿਰੋਧੀ ਧਿਰ ਦਾ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ। ਇਹ ਵਿਰੋਧ ਪ੍ਰਦਰਸ਼ਨ ਮਕਰ ਦੁਆਰ ਦੇ ਨੇੜੇ ਹੋ ਰਿਹਾ ਹੈ। ਅੱਜ ਸਰਦ ਰੁੱਤ ਸੈਸ਼ਨ ਦਾ ਦੂਜਾ ਦਿਨ ਹੈ। ਵਿਰੋਧੀ ਧਿਰ SIR ‘ਤੇ ਚਰਚਾ ਦੀ ਮੰਗ ਕਰ ਰਹੀ ਹੈ।
-
ਜਪਾਨ ਦੌਰੇ ‘ਤੇ ਸੀਐਮ ਮਾਨ, ਅੱਜ ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ
ਮੁੱਖ ਮੰਤਰੀ ਭਗਵੰਤ ਮਾਨ ਅੱਜ ਟੋਕੀਓ ‘ਚ ਉਦਯੋਗਪਤੀਆਂ ਨਾਲ ਪੰਜਾਬ ‘ਚ ਨਿਵੇਸ਼ ਸਬੰਧੀ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਮਾਨ ਟੋਕੀਓ ਦੇ ਗਾਂਧੀ ਪਾਰਕ ‘ਚ ਮਹਾਤਮਾ ਗਾਂਧੀ ਦੀ ਮੂਰਤੀ ‘ਤੇ ਸ਼ਰਧਾ ਦੇ ਫੁੱਲ ਭੇਟ ਕਰਨਗੇ। ਉਹ ਜਾਪਾਨ ਬੈਂਕ ਫਾਰ ਇੰਟਰਨੈਸ਼ਨਲ ਕੋਆਪਰੇਸ਼ਨ ਸਮੇਤ ਚੋਟੀ ਦੇ ਜਾਪਾਨੀ ਨਿਵੇਸ਼ ਸੰਸਥਾਵਾਂ ਨਾਲ ਵੀ ਮੀਟਿੰਗਾਂ ਕਰਨਗੇ।
-
ਸਾਬਕਾ ਪਾਕਿ PM ਇਮਰਾਨ ਖਾਨ ਦੀ ਪਾਰਟੀ ਵੱਲੋਂ ਅੱਜ ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਪ੍ਰਦਰਸ਼ਨ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ ਸਾਰੇ ਸੰਸਦ ਮੈਂਬਰ ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕਰਨਗੇ ਤੇ ਅਡਿਆਲਾ ਜੇਲ੍ਹ ਤੋਂ ਆਪਣੇ ਨੇਤਾ ਦੀ ਰਿਹਾਈ ਦੀ ਮੰਗ ਕਰਨਗੇ।