Live Updates: ਕੋਲਕਾਤਾ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ 5.9
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਕੋਲਕਾਤਾ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ 5.9
ਮੰਗਲਵਾਰ ਸ਼ਾਮ ਨੂੰ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਭੂਚਾਲ ਆਇਆ। ਭੂਚਾਲ ਦਾ ਕੇਂਦਰ ਮਿਆਂਮਾਰ ਦੱਸਿਆ ਜਾ ਰਿਹਾ ਹੈ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.9 ਮਾਪੀ ਗਈ।
-
ਯੁਮਨਾਮ ਖੇਮਚੰਦ ਸਿੰਘ ਕੱਲ੍ਹ ਮਨੀਪੁਰ ਰਾਜ ਭਵਨ ਵਿੱਚ CM ਵਜੋਂ ਚੁੱਕਣਗੇ ਸਹੁੰ
ਮਨੀਪੁਰ ਦੇ ਨਵੇਂ ਮੁੱਖ ਮੰਤਰੀ ਯੁਮਨਾਮ ਖੇਮਚੰਦ ਸਿੰਘ ਹੋਣਗੇ। ਉਹ ਭਲਕੇ ਮਨੀਪੁਰ ਰਾਜ ਭਵਨ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਲੈਣਗੇ। ਗੋਬਿੰਦ ਦਾਸ ਨੂੰ ਮਨੀਪੁਰ ਦਾ ਗ੍ਰਹਿ ਮੰਤਰੀ ਬਣਾਇਆ ਜਾਵੇਗਾ। ਉਥੇ ਹੀ ਦੋ ਉਪ ਮੁੱਖ ਮੰਤਰੀ ਵੀ ਬਣਾਏ ਜਾਣਗੇ।
-
ਮਨੀਪੁਰ ਦੇ ਨਵੇਂ ਮੁੱਖ ਮੰਤਰੀ ਹੋਣਗੇ ਯੁਮਨਮ ਖੇਮਚੰਦ ਸਿੰਘ
ਮਨੀਪੁਰ ਦੇ ਨਵੇਂ ਮੁੱਖ ਮੰਤਰੀ ਯੁਮਨਮ ਖੇਮਚੰਦ ਸਿੰਘ ਹੋਣਗੇ।
-
ਪੰਜਾਬ ਦੇ ਰਾਜਪਾਲ ਸਰਹੱਦੀ ਖੇਤਰਾਂ ਦਾ ਕਰਨਗੇ ਦੌਰਾ
ਪੰਜਾਬ ਦੇ ਰਾਜਪਾਲ ਸਰਹੱਦੀ ਖੇਤਰਾਂ ਦਾ ਕਰਨਗੇ ਦੌਰਾ
-
ਫਿਰੋਜ਼ਪੁਰ ਪੁਲਿਸ ਵੱਲੋਂ ਪੰਜ ਕਿਲੋ 507 ਗ੍ਰਾਮ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਕਾਬੂ
ਫਿਰੋਜ਼ਪੁਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਪੰਜ ਕਿਲੋ 507 ਗ੍ਰਾਮ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ।
-
ਕਾਗਜ਼ ਸੁੱਟਣ ਵਾਲੇ 7 ਸੰਸਦ ਮੈਂਬਰਾਂ ਨੂੰ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ
ਲੋਕ ਸਭਾ ਵਿੱਚ ਕਾਰਵਾਈ ਦੌਰਾਨ ਕਾਗਜ਼ ਸੁੱਟਣ ਵਾਲੇ ਅਤੇ ਮੇਜ਼ਾਂ ‘ਤੇ ਚੜ੍ਹਨ ਵਾਲੇ ਸੱਤ ਸੰਸਦ ਮੈਂਬਰਾਂ ਨੂੰ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ, ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਨੇ ਮੁਅੱਤਲੀਆਂ ਸੰਬੰਧੀ ਲੋਕ ਸਭਾ ਸਪੀਕਰ ਨਾਲ ਮੁਲਾਕਾਤ ਕੀਤੀ।
-
ਮੋਦੀ ਘਬਰਾਏ ਹੋਏ ਹਨ: ਰਾਹੁਲ ਗਾਂਧੀ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ, “ਮੈਨੂੰ ਸੰਸਦ ‘ਚ ਬੋਲਣ ਨਹੀਂ ਦਿੱਤਾ ਜਾ ਰਿਹਾ। ਮੋਦੀ ਘਬਰਾਏ ਹੋਏ ਹਨ। ਵਪਾਰ ਸੌਦਾ ਚਾਰ ਮਹੀਨਿਆਂ ਤੋਂ ਰੁਕਿਆ ਹੋਇਆ ਹੈ। ਕੁੱਝ ਵੀ ਨਹੀਂ ਬਦਲਿਆ ਹੈ।”
-
ਨਾਭਾ ਜੇਲ੍ਹ ਤੋਂ ਬਾਹਰ ਆਏ ਮਜੀਠੀਆ, ਸਮਰਥਕਾਂ ਦਾ ਕੀਤਾ ਧੰਨਵਾਦ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆ ਗਏ ਹਨ। ਬੀਤੀ ਦਿਨੀਂ ਉਨ੍ਹਾਂ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਅੱਜ ਉਨ੍ਹਾਂ ਦੀ ਜ਼ਮਾਨਤ ‘ਤੇ ਰਿਹਾਈ ਹੋਈ। ਉਨ੍ਹਾਂ ਦੇ ਸੁਆਗਤ ‘ਚ ਸਮਰਥਕਾਂ ਦੀ ਭਾਰੀ ਭੀੜ ਮੌਜੂਦ ਸੀ। ਉਨ੍ਹਾਂ ਨੇ ਹੱਥ ਜੋੜ ਕੇ ਲੋਕਾਂ ਦਾ ਧੰਨਵਾਦ ਕੀਤਾ।
-
ਨਿਊ ਨਾਭਾ ਜੇਲ੍ਹ ਦੇ ਬਾਹਰ ਅਕਾਲੀ ਸਮਰਥਕਾਂ ਦੀ ਭਾਰੀ ਭੀੜ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਉਣਗੇ। ਉਨ੍ਹਾਂ ਦਾ ਸੁਆਗਤ ਕਰਨ ਲਈ ਨਿਊ ਨਾਭਾ ਜੇਲ੍ਹ ਬਾਹਰ ਸਮਰਥਕਾਂ ਦੀ ਭਾਰੀ ਭੀੜ ਮੌਜੂਦ ਹੈ।
-
ਕੁੱਝ ਹੀ ਦੇਰ ‘ਚ ਮਜੀਠੀਆ ਜੇਲ੍ਹ ‘ਚੋਂ ਆਉਣਗੇ ਬਾਹਰ
ਬਿਕਰਮ ਸਿੰਘ ਮਜੀਠੀਆ ਕੁੱਝ ਹੀ ਦੇਰ ‘ਚ ਜੇਲ੍ਹ ਤੋਂ ਬਾਹਰ ਆਉਣਗੇ। ਉਨ੍ਹਾਂ ਨੂੰ ਸੁਪਰੀਮ ਕਰੋਟ ਨੇ ਜ਼ਮਾਨਤ ਦਿੱਤੀ ਸੀ। ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਪੋਸਟ ਕੀਤੀ ਹੈ- ਗੁਰੂ ਸਾਹਿਬ ਜੀ ਦਾ ਕੋਟਾਨ-ਕੋਟਿ ਸ਼ੁਕਰਾਨਾ। ਸਾਰੇ ਭੈਣਾਂ-ਭਰਾਂਵਾਂ, ਸਮੂਹ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਸਾਹਿਬਾਨਾਂ ਦਾ ਤਹਿ ਦਿਲੋ ਧੰਨਵਾਦ। ਅੱਜ ਮਾਣਯੋਗ ਸੁਪਰੀਮ ਕੋਰਟ ਵੱਲੋਂ ਬਿਕਰਮ ਜੀ ਨੂੰ ਜ਼ਮਾਨਤ ਮਿਲੀ ਹੈ। ਗੁਰੂ ਸਾਹਿਬ ਦੀ ਰਹਿਮਤ, ਬਖ਼ਸ਼ਿਸ਼ ਸਦਕਾ, ਸੱਚ ਸਾਹਮਣੇ ਆਇਆ। ਆਖਿਰ ਸੱਚ ਦੀ ਜਿੱਤ ਹੋਈ ਹੈ। ਬਿਕਰਮ ਜੀ ਕੱਲ੍ਹ ਸਵੇਰੇ 10:30 ਵਜੇ ਨਾਭਾ ਜੇਲ੍ਹ ਤੋਂ ਬਾਹਰ ਆਉਣਗੇ। ਦੱਸ ਦੇਈਏ ਕਿ ਬੀਤੇ ਦਿਨ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲੀ ਸੀ।
-
ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ ‘ਤੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ ‘ਤੇ ਹਨ। ਉਹ ਅੱਜ ਮੁੰਬਈ ‘ਚ ਉਦਯੋਗਪਤੀਆਂ ਨਾਲ ਪੰਜਾਬ ‘ਚ ਨਿਵੇਸ਼ ਨੂੰ ਲੈ ਕੇ ਇੱਕ ਮਹੱਤਵਪੂਰਨ ਮੀਟਿੰਗ ਕਰਨਗੇ।
