Live Updates: ਜਲੰਧਰ ਦੇ ਡੀਸੀਪੀ ਨਰੇਸ਼ ਡੋਗਰਾ ਦਾ ਤਬਾਦਲਾ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
LIVE NEWS & UPDATES
-
ਜਲੰਧਰ ਦੇ ਡੀਸੀਪੀ ਨਰੇਸ਼ ਡੋਗਰਾ ਦਾ ਤਬਾਦਲਾ
ਪੰਜਾਬ ਸਰਕਾਰ ਲਗਾਤਾਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਰਹੀ ਹੈ। ਜਲੰਧਰ ਪੁਲਿਸ ਵਿਭਾਗ ‘ਚ ਪ੍ਰਸ਼ਾਸਕੀ ਫੇਰਬਦਲ ਦੇ ਹਿੱਸੇ ਵਜੋਂ, ਜਲੰਧਰ ਦੇ ਡੀਸੀਪੀ ਨਰੇਸ਼ ਡੋਗਰਾ ਦਾ ਤਬਾਦਲਾ ਕੀਤਾ ਗਿਆ ਹੈ। ਉਨ੍ਹਾਂ ਨੂੰ ਏਆਈਜੀ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ , ਫਾਜ਼ਿਲਕਾ ਨਿਯੁਕਤ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤਬਾਦਲਾ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਕੀਤਾ ਗਿਆ ਹੈ।
-
ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ‘ਤੇ ਰਾਜਨਾਥ ਸਿੰਘ ਅਯੁੱਧਿਆ ਪਹੁੰਚੇ
ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਯੁੱਧਿਆ ਦੇ ਹਨੂੰਮਾਨਗੜ੍ਹੀ ਮੰਦਰ ‘ਚ ਪ੍ਰਾਰਥਨਾ ਕਰਨ ਲਈ ਪਹੁੰਚੇ ਹਨ। ਬਾਅਦ ‘ਚ, ਉਹ ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ਮੌਕੇ ਰਾਮ ਜਨਮਭੂਮੀ ਮੰਦਰ ‘ਚ ਪ੍ਰਤਿਸ਼ਠਾ ਦਵਾਦਸ਼ੀ ਸਮਾਰੋਹ ‘ਚ ਸ਼ਾਮਲ ਹੋਣਗੇ।
-
ਜਲੰਧਰ RTA ਅਫ਼ਸਰ ਦੀ ਲਾਸ਼ ਬਾਥਰੂਮ ‘ਚ ਮਿਲੀ, ਗੰਨਮੈਨ ਨੇ ਪੁਲਿਸ ਨੂੰ ਸੂਚਿਤ ਕੀਤਾ
ਜਲੰਧਰ ਦੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਅਧਿਕਾਰੀ ਰਵਿੰਦਰ ਸਿੰਘ ਗਿੱਲ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀ ਲਾਸ਼ ਜਲੰਧਰ ਹਾਈਟਸ ‘ਚ ਉਨ੍ਹਾਂ ਦੇ ਫਲੈਟ ਦੇ ਬਾਥਰੂਮ ‘ਚ ਮਿਲੀ। ਮੌਤ ਦਾ ਕਾਰਨ ਫਿਲਹਾਲ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ, ਪਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਰਵਿੰਦਰ ਸਿੰਘ ਚੰਡੀਗੜ੍ਹ ਮੁੱਖ ਦਫ਼ਤਰ ਦਾ ਚਾਰਜ ਸੰਭਾਲ ਰਹੇ ਸਨ, ਪਰ ਉਨ੍ਹਾਂ ਨੂੰ ਜਲੰਧਰ ਆਰਟੀਏ ਦਾ ਵਾਧੂ ਚਾਰਜ ਦਿੱਤਾ ਗਿਆ ਸੀ।
-
ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸੱਤ ਅਧਿਕਾਰੀ ਸਸਪੈਂਡ
ਪੰਜਾਬ ਸਰਕਾਰ ਨੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸੱਤ ਅਧਿਕਾਰੀਆਂ ਸਸਪੈਂਡ ਕਰ ਦਿੱਤੇ ਗਏ ਹਨ। ਇਹ ਸਾਰੇ ਅਧਿਕਾਰੀ ਇੰਜੀਨੀਅਰਿੰਗ ਵਿਭਾਗ ਨਾਲ ਜੁੜੇ ਹੋਏ ਹਨ। ਲੋਕਲ ਬਾਡੀ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।
-
ਦਿੱਲੀ’ਚ ਧੁੰਦ ਕਾਰਨ 104 ਤੋਂ ਵੱਧ ਟ੍ਰੇਨਾਂ ਲੇਟ, 2 ਨੂੰ ਕੀਤਾ ਗਿਆ ਡਾਇਵਰਟ
ਨਵੀਂ ਦਿੱਲੀ ਤੇ ਇਸਦੇ ਆਲੇ-ਦੁਆਲੇ ਚੱਲਣ ਵਾਲੀਆਂ 104 ਟ੍ਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ, ਜਦੋਂ ਕਿ ਦੋ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
