Live Updates: ਉਪ ਰਾਸ਼ਟਰਪਤੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਕੀਤੀ ਪੂਜਾ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਉਪ ਰਾਸ਼ਟਰਪਤੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਪ੍ਰਾਰਥਨਾ ਕੀਤੀ
ਉਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ਼੍ਰੀ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਪ੍ਰਾਰਥਨਾ ਕੀਤੀ। ਉਨ੍ਹਾਂ ਦੀ ਪੂਜਾ ਕਰਦੇ ਹੋਏ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।
-
ਅਦਾਕਾਰ ਧਰਮਿੰਦਰ ਦੀ ਵਿਗੜੀ ਸਿਹਤ
ਬੌਲੀਵੁੱਡ ਅਦਾਕਾਰ ਧਰਮਿੰਦਰ ਸਿੰਘ ਦੀ ਸਿਹਤ ਵਿਗੜੀ ਹੈ, ਜਿਸ ਤੋਂ ਬਾਅਦ ਉਹਨਾਂ ਨੂੰ ਨੇੜਲੇ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਹੈ।
-
ਉਮਰ ਖਾਲਿਦ ਦੀ ਜ਼ਮਾਨਤ ‘ਤੇ 3 ਨਵੰਬਰ ਨੂੰ ਹੋਵੇਗੀ ਸੁਣਵਾਈ
ਉਮਰ ਖਾਲਿਦ ਦੀ ਪਟੀਸ਼ਨ ‘ਤੇ ਹੁਣ ਸੁਪਰੀਮ ਕੋਰਟ ‘ਚ 3 ਨਵੰਬਰ ਨੂੰ ਸੁਣਵਾਈ ਹੋਵੇਗੀ।
-
ਸੀਬੀਆਈ ਕੋਰਟ ਨੇ DIG ਭੁੁੱਲਰ ਨੂੰ 14 ਦਿਨਾਂ ਦੀ ਹੋਰ ਨਿਆਇਕ ਹਿਰਾਸਤ ‘ਤੇ ਭੇਜਿਆ
ਰਿਸ਼ਵਤਖੋਰੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ ਖਤਮ ਹੋ ਗਈ ਹੈ। ਉਹ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ ਅਦਾਲਤ ‘ਚ ਪੇਸ਼ ਹੋਏ। ਸੀਬੀਆਈ ਨੇ ਉਨ੍ਹਾਂ ਦਾ ਰਿਮਾਂਡ ਨਹੀਂ ਮੰਗਿਆ। ਇਸ ਤੋਂ ਬਾਅਦ, ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ।
-
ਸਾਬਕਾ ਪੀਐਮ ਇੰਦਰਾ ਗਾਂਧੀ ਦੇ ਬਰਸੀ ਮੌਕੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਅੱਜ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ‘ਤੇ, ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਦੇ ਸ਼ਕਤੀ ਸਥਲ ਦਾ ਦੌਰਾ ਕੀਤਾ।
-
ਸਰਦਾਰ ਪਟੇਲ ਏਕਤਾ ਤੇ ਅਖੰਡਤਾ ਦਾ ਪ੍ਰਤੀਕ: ਪ੍ਰਧਾਨ ਮੰਤਰੀ ਮੋਦੀ
ਸਰਦਾਰ ਪਟੇਲ ਦੀ 150ਵੀਂ ਜਯੰਤੀ ‘ਤੇ, ਕੇਵੜੀਆ ‘ਚ ਸਟੈਚੂ ਆਫ਼ ਯੂਨਿਟੀ ਵਿਖੇ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਰਦਾਰ ਪਟੇਲ ਏਕਤਾ ਤੇ ਅਖੰਡਤਾ ਦਾ ਪ੍ਰਤੀਕ ਹਨ।
-
ਰੋਹਿਤ ਗੋਦਾਰਾ ਗੈਂਗ ਨੇ ਵਿਧਾਇਕ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ
ਆਮ ਆਦਮੀ ਪਾਰਟੀ ਦੇ ਸਮਰਥਨ ਵਾਲੇ ਆਜ਼ਾਦ ਉਮੀਦਵਾਰ ਨਰੇਸ਼ ਮੀਣਾ ਨੂੰ ਦੇਸ਼ ਦੇ ਮੋਸਟ ਵਾਂਟੇਡ ਗੈਂਗਸਟਰ ਰੋਹਿਤ ਗੋਦਾਰਾ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
-
ਗੁਜਰਾਤ ਦੇ ਕੇਵੜੀਆ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਦਾਰ ਪਟੇਲ ਨੂੰ ਦਿੱਤੀ ਸ਼ਰਧਾਂਜਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਕੇਵੜੀਆ ‘ਚ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਦਿੱਤੀ। ਉਹ ਥੋੜ੍ਹੀ ਦੇਰ ‘ਚ ਸੰਬੋਧਨ ਕਰਨਗੇ।