Live Updates: ਮੇਹੁਲ ਚੋਕਸੀ ਵੱਲੋਂ ਭਾਰਤ ਹਵਾਲਗੀ ਦੇ ਫੈਸਲੇ ਖਿਲਾਫ ਬੈਲਜੀਅਮ SC ‘ਚ ਅਪੀਲ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਮੇਹੁਲ ਚੋਕਸੀ ਨੇ ਭਾਰਤ ਹਵਾਲਗੀ ਦੇ ਫੈਸਲੇ ਖਿਲਾਫ ਬੈਲਜੀਅਮ SC ‘ਚ ਕੀਤੀ ਅਪੀਲ
ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਨੇ ਐਂਟਵਰਪ ਅਦਾਲਤ ਦੇ ਉਸ ਆਦੇਸ਼ ਖਿਲਾਫ ਬੈਲਜੀਅਮ ਦੀ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਹੈ ਜਿਸ ਵਿੱਚ ਉਸ ਦੀ ਹਵਾਲਗੀ ਨੂੰ ਜਾਇਜ਼ ਐਲਾਨਿਆ ਗਿਆ ਸੀ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ।
-
ਨਰਿੰਦਰ ਮੋਦੀ ਕਿਸੇ ਵੀ ਕੀਮਤ ‘ਤੇ ਨਿਤੀਸ਼ ਕੁਮਾਰ ਨੂੰ ਮੁੱਖ ਮੰਤਰੀ ਨਹੀਂ ਬਣਾਉਣਗੇ: ਖੜਗੇ
ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਨਰਿੰਦਰ ਮੋਦੀ ਕਿਸੇ ਵੀ ਕੀਮਤ ‘ਤੇ ਨਿਤੀਸ਼ ਕੁਮਾਰ ਨੂੰ ਮੁੱਖ ਮੰਤਰੀ ਨਹੀਂ ਬਣਾਉਣਗੇ। ਮੋਦੀ ਆਪਣੇ ਇੱਕ ਪੈਰੋਕਾਰ ਨੂੰ ਕੁਰਸੀ ‘ਤੇ ਬਿਠਾ ਦੇਣਗੇ। ਨਿਤੀਸ਼ ਨੂੰ ਕਿਹਾ ਜਾਵੇਗਾ, “ਤੁਹਾਡਾ ਕੰਮ ਹੋ ਗਿਆ ਹੈ। ਤੁਹਾਡੀ ਸਿਹਤ ਠੀਕ ਨਹੀਂ ਹੈ, ਤੁਹਾਨੂੰ ਘਰ ਰਹਿਣਾ ਚਾਹੀਦਾ ਹੈ।”
-
ਹਰਜਿੰਦਰ ਸਿੰਘ ਧਾਮੀ ਪੰਜਵੀ ਵਾਰ ਬਣੇ SGPC ਦੇ ਪ੍ਰਧਾਨ
ਐਡਵੋਕੇਟ ਹਰਜਿੰਦਰ ਸਿੰਘ ਧਾਮੀ 5ਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਹਨ।
ਵੋਟਾਂ ਦੇ ਵੇਰਵੇ-
ਐਡਵੋਕੇਟ ਹਰਜਿੰਦਰ ਸਿੰਘ ਧਾਮੀ- 117 ਵੋਟਾਂ
ਮਿੱਠੂ ਸਿੰਘ ਕਾਹਨੇਕੇ- 18 ਵੋਟਾਂ
ਰੱਦ ਵੋਟਾਂ- 1
-
ਮਹਿਲਾ ਕ੍ਰਿਕਟ ਟੀਮ ਕੱਲ੍ਹ ਪ੍ਰਧਾਨ ਮੰਤਰੀ ਮੋਦੀ ਨਾਲ ਕਰੇਗੀ ਮੁਲਾਕਾਤ
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਵਿਸ਼ਵ ਕੱਪ ਜਿੱਤ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀਮ ਨੂੰ ਕੱਲ੍ਹ ਦੁਪਹਿਰ 3:30 ਵਜੇ ਦਿੱਲੀ ‘ਚ ਖਿਡਾਰੀਆਂ ਨਾਲ ਮੁਲਾਕਾਤ ਕਰਨ ਲਈ ਸੱਦਾ ਦਿੱਤਾ ਹੈ।
-
ਸੁਪਰੀਮ ਕੋਰਟ 7 ਨਵੰਬਰ ਨੂੰ ਕਰੇਗਾ ਅਵਾਰਾ ਕੁੱਤਿਆਂ ਤੋਂ ਪੀੜਤਾਂ ਦੀ ਸੁਣਵਾਈ
ਮੁੱਖ ਸਕੱਤਰਾਂ ਨੇ ਅਵਾਰਾ ਕੁੱਤਿਆਂ ਦੇ ਕੱਟਣ ਦੀ ਸਮੱਸਿਆ ਲਈ ਸੁਪਰੀਮ ਕੋਰਟ ਵਿੱਚ ਮੁਆਫ਼ੀ ਮੰਗੀ ਹੈ। ਸੁਪਰੀਮ ਕੋਰਟ ਨੇ ਹਲਫ਼ਨਾਮਾ ਦਾਇਰ ਨਾ ਕਰਨ ‘ਤੇ ਸਖ਼ਤ ਰੁਖ਼ ਅਪਣਾਇਆ ਸੀ। ਹੁਣ, ਸੁਪਰੀਮ ਕੋਰਟ 7 ਨਵੰਬਰ ਨੂੰ ਅਵਾਰਾ ਕੁੱਤਿਆਂ ਦੇ ਕੱਟਣ ਦੇ ਪੀੜਤਾਂ ਦੇ ਮਾਮਲਿਆਂ ਦੀ ਵੀ ਸੁਣਵਾਈ ਕਰੇਗਾ।
-
ਪ੍ਰਧਾਨ ਮੰਤਰੀ ਮੋਦੀ ਨੇ ਰੰਗਾਰੇਡੀ ਸੜਕ ਹਾਦਸੇ ‘ਤੇ ਪ੍ਰਗਟ ਕੀਤਾ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ
ਪ੍ਰਧਾਨ ਮੰਤਰੀ ਮੋਦੀ ਨੇ ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ‘ਚ ਹੋਏ ਸੜਕ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਤੇ ਜ਼ਖਮੀਆਂ ਲਈ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, “ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ‘ਚ ਹੋਏ ਹਾਦਸੇ ‘ਚ ਜਾਨ-ਮਾਲ ਦਾ ਨੁਕਸਾਨ ਬਹੁਤ ਦੁਖਦਾਈ ਹੈ। ਇਸ ਮੁਸ਼ਕਲ ਸਮੇਂ ਦੌਰਾਨ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਲੋਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।”
-
BCCI ਵੱਲੋਂ ਭਾਰਤੀ ਮਹਿਲਾ ਟੀਮ ਲਈ 51 ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ
ਬੀਸੀਸੀਆਈ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ, ਸਹਾਇਕ ਸਟਾਫ ਤੇ ਚੋਣਕਾਰਾਂ ਲਈ 51 ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ।
-
ਤੇਲੰਗਾਨਾ ਦੇ ਰੰਗਾ ਰੈਡੀ ਜ਼ਿਲ੍ਹੇ ‘ਚ ਸੜਕ ਹਾਦਸੇ ‘ਚ 20 ਲੋਕਾਂ ਦੀ ਮੌਤ
ਤੇਲੰਗਾਨਾ ਦੇ ਰੰਗਾ ਰੈਡੀ ਜ਼ਿਲ੍ਹੇ ਦੇ ਚੇਵੇਲਾ ਮੰਡਲ ‘ਚ ਇੱਕ ਭਿਆਨਕ ਸੜਕ ਹਾਦਸੇ ‘ਚ 20 ਲੋਕਾਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਹੈਦਰਾਬਾਦ-ਬੀਜਾਪੁਰ ਹਾਈਵੇਅ ‘ਤੇ ਇੱਕ ਤੇਜ਼ ਰਫ਼ਤਾਰ ਟਿੱਪਰ ਟਰੱਕ ਇੱਕ ਯਾਤਰੀ ਬੱਸ ਨਾਲ ਟਕਰਾ ਗਿਆ, ਜਿਸ ਕਾਰਨ ਬੱਸ ਪਲਟ ਗਈ। ਸਥਾਨਕ ਲੋਕਾਂ ਤੇ ਪੁਲਿਸ ਨੇ ਬਚਾਅ ਕਾਰਜ ਚਲਾਏ ਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।